Psalm 105:8
ਪਰਮੇਸ਼ੁਰ ਦੇ ਕਰਾਰ ਨੂੰ ਹਮੇਸ਼ਾ ਚੇਤੇ ਰੱਖੋ। ਉਸ ਦੇ ਹੁਕਮਾਂ ਨੂੰ ਆਉਣ ਵਾਲੀਆਂ ਹਜ਼ਾਰਾਂ ਪੀੜੀਆਂ ਤੱਕ ਯਾਦ ਕਰਦੇ ਰਹੋ।
Psalm 105:8 in Other Translations
King James Version (KJV)
He hath remembered his covenant for ever, the word which he commanded to a thousand generations.
American Standard Version (ASV)
He hath remembered his covenant for ever, The word which he commanded to a thousand generations,
Bible in Basic English (BBE)
He has kept his agreement in mind for ever, the word which he gave for a thousand generations;
Darby English Bible (DBY)
He is ever mindful of his covenant, -- the word which he commanded to a thousand generations, --
World English Bible (WEB)
He has remembered his covenant forever, The word which he commanded to a thousand generations,
Young's Literal Translation (YLT)
He hath remembered to the age His covenant, The word He commanded to a thousand generations,
| He hath remembered | זָכַ֣ר | zākar | za-HAHR |
| his covenant | לְעוֹלָ֣ם | lĕʿôlām | leh-oh-LAHM |
| for ever, | בְּרִית֑וֹ | bĕrîtô | beh-ree-TOH |
| word the | דָּבָ֥ר | dābār | da-VAHR |
| which he commanded | צִ֝וָּ֗ה | ṣiwwâ | TSEE-WA |
| to a thousand | לְאֶ֣לֶף | lĕʾelep | leh-EH-lef |
| generations. | דּֽוֹר׃ | dôr | dore |
Cross Reference
ਅਸਤਸਨਾ 7:9
“ਇਸ ਲਈ ਚੇਤੇ ਰੱਖੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਹੀ ਤੁਹਾਡਾ ਇੱਕੋ ਇੱਕ ਪਰਮੇਸ਼ੁਰ ਹੈ, ਅਤੇ ਤੁਸੀਂ ਉਸ ਉੱਤੇ ਭਰੋਸਾ ਕਰ ਸੱਕਦੇ ਹੋ। ਉਹ ਆਪਣਾ ਇਕਰਾਰਨਾਮਾ ਨਿਭਾਉਂਦਾ ਹੈ। ਉਹ ਉਨ੍ਹਾਂ ਸਾਰੇ ਲੋਕਾਂ ਨੂੰ ਆਪਣਾ ਪਿਆਰ ਅਤੇ ਮਿਹਰ ਦਰਸਾਉਂਦਾ ਹੈ ਜਿਹੜੇ ਉਸ ਨੂੰ ਪਿਆਰ ਕਰਦੇ ਹਨ ਅਤੇ ਉਸ ਦੇ ਆਦੇਸ਼ਾਂ ਨੂੰ ਮੰਨਦੇ ਹਨ, ਉਹ ਆਪਣਾ ਪਿਆਰ ਅਤੇ ਮਿਹਰ ਹਜ਼ਾਰਾ ਪੀੜੀਆਂ ਤੱਕ ਦਰਸਾਉਂਦਾ ਰਹਿੰਦਾ ਹੈ।
ਜ਼ਬੂਰ 111:5
ਪਰਮੇਸ਼ੁਰ ਆਪਣੇ ਪੈਰੋਕਾਰਾਂ ਨੂੰ ਭੋਜਨ ਦਿੰਦਾ ਹੈ। ਪਰਮੇਸ਼ੁਰ ਸਦਾ ਲਈ ਆਪਣਾ ਕਰਾਰ ਚੇਤੇ ਰੱਖਦਾ ਹੈ।
ਜ਼ਬੂਰ 105:42
ਪਰਮੇਸ਼ੁਰ ਨੂੰ ਆਪਣਾ ਪਵਿੱਤਰ ਵਾਅਦਾ ਯਾਦ ਸੀ। ਪਰਮੇਸ਼ੁਰ ਨੂੰ ਆਪਣਾ ਉਹ ਵਾਅਦਾ ਯਾਦ ਸੀ ਜੋ ਉਸ ਨੇ ਸੇਵਕ ਅਬਰਾਹਾਮ ਨਾਲ ਕੀਤਾ ਸੀ।
ਜ਼ਬੂਰ 106:45
ਪਰਮੇਸ਼ੁਰ ਨੇ ਆਪਣਾ ਕਰਾਰ ਹਮੇਸ਼ਾ ਚੇਤੇ ਰੱਖਿਆ। ਅਤੇ ਉਸ ਦੇ ਮਹਾਨ ਪਿਆਰ ਵਿੱਚੋਂ ਉਨ੍ਹਾਂ ਨੂੰ ਸਕੂਨ ਪਹੁੰਚਾਇਆ।
੧ ਤਵਾਰੀਖ਼ 16:15
ਉਸ ਦੇ ਇਕਰਾਰਨਾਮੇ ਨੂੰ ਸਦਾ ਚੇਤੇ ਰੱਖੋ, ਉਸ ਨੇ ਉਹ ਹੁਕਮਨਾਮੇ ਹਜ਼ਾਰਾਂ ਪੀੜੀਆਂ ਲਈ ਦਿੱਤੇ।
ਨਹਮਿਆਹ 1:5
ਫਿਰ ਮੈਂ ਇਹ ਪ੍ਰਾਰਥਨਾ ਕੀਤੀ: “ਹੇ ਯਹੋਵਾਹ, ਅਕਾਸ਼ ਦੇ ਪਰਮੇਸ਼ੁਰ, ਮਹਾਨ ਅਤੇ ਭੈਦਾਇੱਕ ਪਰਮੇਸ਼ੁਰ, ਜੋ ਆਪਣਾ ਇਕਰਾਰਨਾਮਾ ਅਤੇ ਵਫ਼ਾਦਾਰੀ ਉਨ੍ਹਾਂ ਨਾਲ ਰੱਖਦਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ ਅਤੇ ਉਸ ਦੇ ਹੁਕਮਾਂ ਦਾ ਪਾਲਣ ਕਰਦੇ ਹਨ।
ਜ਼ਬੂਰ 111:9
ਪਰਮੇਸ਼ੁਰ ਨੇ ਕਿਸੇ ਨੂੰ ਆਪਣੇ ਬੰਦਿਆਂ ਨੂੰ ਬਚਾਉਣ ਲਈ ਭੇਜਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਜਿਹੜਾ ਸਦਾ ਲਈ ਜਾਰੀ ਰਹੇਗਾ। ਪਰਮੇਸ਼ੁਰ ਦਾ ਨਾਮ ਮਹਾਨ ਅਤੇ ਪਵਿੱਤਰ ਹੈ।
ਦਾਨੀ ਐਲ 9:4
ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ। ਮੈਂ ਉਸ ਨੂੰ ਆਪਣੇ ਸਾਰੇ ਪਾਪਾਂ ਬਾਰੇ ਦੱਸਿਆ। ਮੈਂ ਆਖਿਆ, “ਯਹੋਵਾਹ ਤੂੰ ਬਹੁਤ ਮਹਾਨ ਅਤੇ ਭੈਦਾਇੱਕ ਹੈਂ। ਤੂੰ ਉਨ੍ਹਾਂ ਲੋਕਾਂ ਨਾਲ ਆਪਣੇ ਪਿਆਰ ਅਤੇ ਮਿਹਰ ਦਾ ਇਕਰਾਰਨਾਮਾ ਰੱਖਦਾ ਹੈਂ ਜਿਹੜੇ ਤੈਨੂੰ ਪਿਆਰ ਕਰਦੇ ਹਨ। ਤੂੰ ਉਨ੍ਹਾਂ ਲੋਕਾਂ ਨਾਲ ਆਪਣਾ ਇਕਰਾਰਨਾਮਾ ਰੱਖਦਾ ਹੈਂ ਜਿਹੜੇ ਤੇਰਾ ਆਦੇਸ਼ ਮੰਨਦੇ ਹਨ।
ਲੋਕਾ 1:72
ਪਰਮੇਸ਼ੁਰ ਨੇ ਵਾਦਾ ਕੀਤਾ ਸੀ ਕਿ ਉਹ ਸਾਡੇ ਪਿਉ-ਦਾਦਿਆਂ ਤੇ ਮਿਹਰਬਾਨ ਹੋਵੇਗਾ ਅਤੇ ਆਪਣੇ ਪਵਿੱਤਰ ਵਾਦੇ ਨੂੰ ਚੇਤੇ ਰੱਖੇਗਾ।