ਜ਼ਬੂਰ 108
1 ਦਾਊਦ ਦਾ ਇੱਕ ਉਸਤਤਿ ਗੀਤ। ਹੇ ਪਰਮੇਸ਼ੁਰ, ਮੈਂ ਤੁਹਾਡੀ ਉਸਤਤਿ ਦੇ ਗੀਤ ਗਾਉਣ ਲਈ ਦਿਲ ਅਤੇ ਰੂਹ ਨਾਲ ਤਿਆਰ ਹਾਂ।
2 ਸਿਤਾਰ ਅਤੇ ਸਰੰਗੀ ਜਾਗੋ, ਆਉ ਆਪਾਂ ਪ੍ਰਭਾਤ ਨੂੰ ਜਗਾਈਏ।
3 ਯਹੋਵਾਹ, ਅਸੀਂ ਕੌਮਾਂ ਅੰਦਰ ਤੁਹਾਡੀ ਉਸਤਤਿ ਕਰਾਂਗੇ। ਅਸੀਂ ਹੋਰਾਂ ਲੋਕਾਂ ਵਿੱਚ ਤੁਹਾਡੀ ਉਸਤਤਿ ਕਰਾਂਗੇ।
4 ਯਹੋਵਾਹ, ਤੁਹਾਡਾ ਪਿਆਰ ਆਕਾਸ਼ਾਂ ਨਾਲੋਂ ਉੱਚਾ ਹੈ। ਤੁਹਾਡੀ ਵਫ਼ਾ ਉੱਚੇ ਤੋਂ ਉੱਚੇ ਬੱਦਲ ਨਾਲੋਂ ਉਚੇਰੀ ਹੈ।
5 ਹੇ ਪਰਮੇਸ਼ੁਰ, ਸਵਰਗਾਂ ਦੇ ਸ਼ਿਖਰਾਂ ਤੱਕ ਉੱਠੋ ਸਾਰੀ ਦੁਨੀਆਂ ਨੂੰ ਤੁਹਾਡੀ ਮਹਿਮਾ ਦੇਖਣ ਦੇਵੋ।
6 ਹੇ ਪਰਮੇਸ਼ੁਰ, ਇਸ ਤਰ੍ਹਾਂ ਹੀ ਕਰੋ ਤਾਂ ਜੋ ਤੁਹਾਡੇ ਮਿੱਤਰਾਂ ਨੂੰ ਬਚਾਇਆ ਜਾ ਸੱਕੇ। ਮੇਰੀ ਪ੍ਰਾਰਥਨਾ ਮੰਨ ਲਵੋ, ਅਤੇ ਸਾਨੂੰ ਬਚਾਉਣ ਲਈ ਆਪਣੀ ਮਹਾ ਸ਼ਕਤੀ ਵਰਤੋਂ।
7 ਪਰਮੇਸ਼ੁਰ ਆਪਣੇ ਮੰਦਰ ਵਿੱਚ ਬੋਲਿਆ: “ਮੈਂ ਯੁੱਧ ਜਿੱਤਾਂਗਾ ਅਤੇ ਜਿੱਤ ਬਾਰੇ ਪ੍ਰਸੰਨ ਹੋਵਾਂਗਾ! ਮੈਂ ਇਹੀ ਧਰਤੀ ਆਪਣੇ ਲੋਕਾਂ ਦਰਮਿਆਨ ਵੰਡ ਦਿਆਂਗਾ। ਮੈਂ ਉਨ੍ਹਾਂ ਨੂੰ ਸ਼ਕਮ ਦੇ ਦੇਵਾਂਗਾ, ਮੈਂ ਉਨ੍ਹਾਂ ਨੂੰ ਸੁੱਕੋਥ ਦੀ ਵਾਦੀ ਦੇ ਦੇਵਾਂਗਾ।
8 ਗਿਲਆਦ ਅਤੇ ਮਨੱਸ਼ਹ ਮੇਰੇ ਹੋਣਗੇ। ਇਫ਼ਰਾਈਮ ਮੇਰੇ ਸਿਰ ਦੀ ਢਾਲ ਹੋਵੇਗਾ। ਯਹੂਦਾਹ ਮੇਰਾ ਸ਼ਾਹੀ ਡੰਡਾ ਹੋਵੇਗਾ।
9 ਮੋਆਬ ਮੇਰੇ ਚਰਨ ਧੋਣ ਲਈ ਪਿਆਲਾ ਹੋਣਗੇ। ਅਦੋਮ ਮੇਰੀ ਜੁੱਤੀ ਚੁੱਕਣ ਲਈ ਮੇਰਾ ਸੇਵਕ ਹੋਵੇਗਾ। ਮੈਂ ਫ਼ਲਿਸਤ ਨੂੰ ਹਰਾ ਦਿਆਂਗਾ ਅਤੇ ਜਿੱਤ ਦੇ ਨਾਅਰੇ ਮਾਰਾਂਗਾ।”
10 ਦੁਸ਼ਮਣ ਦੇ ਕਿਲ੍ਹੇ ਅੰਦਰ, ਮੇਰੀ ਅਗਵਾਈ ਕੌਣ ਕਰੇਗਾ? ਅਦੋਮ ਦੇ ਖਿਲਾਫ਼ ਲੜਨ ਵਿੱਚ ਮੇਰੀ ਅਗਵਾਈ ਕੌਣ ਕਰੇਗਾ? ਹੇ ਪਰਮੇਸ਼ੁਰ, ਕਿਰਪਾ ਕਰਕੇ ਦੁਸ਼ਮਣ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ! ਪਰ ਤੁਸੀਂ ਅਸਾਂ ਨੂੰ ਤਿਆਗ ਦਿੱਤਾ! ਤੁਸੀਂ ਸਾਡੀ ਫ਼ੌਜ ਦੇ ਨਾਲ ਨਹੀਂ ਗਏ।
11 ਹੇ ਪਰਮੇਸ਼ੁਰ, ਕਿਰਪਾ ਕਰਕੇ ਦੁਸ਼ਮਣ ਦੀ ਫ਼ੌਜ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ! ਲੋਕ ਸਾਡੀ ਸਹਾਇਤਾ ਨਹੀਂ ਕਰ ਸੱਕਦੇ!
12 ਸਿਰਫ਼ ਪਰਮੇਸ਼ੁਰ ਹੀ ਸਾਨੂੰ ਬਲਵਾਨ ਬਣਾ ਸੱਕਦਾ ਹੈ। ਪਰਮੇਸ਼ੁਰ ਹੀ ਸਾਡੇ ਦੁਸ਼ਮਣਾਂ ਨੂੰ ਹਰਾ ਸੱਕਦਾ ਹੈ!
1 A Song or Psalm of David.
2 O God, my heart is fixed; I will sing and give praise, even with my glory.
3 Awake, psaltery and harp: I myself will awake early.
4 I will praise thee, O Lord, among the people: and I will sing praises unto thee among the nations.
5 For thy mercy is great above the heavens: and thy truth reacheth unto the clouds.
6 Be thou exalted, O God, above the heavens: and thy glory above all the earth;
7 That thy beloved may be delivered: save with thy right hand, and answer me.
8 God hath spoken in his holiness; I will rejoice, I will divide Shechem, and mete out the valley of Succoth.
9 Gilead is mine; Manasseh is mine; Ephraim also is the strength of mine head; Judah is my lawgiver;
10 Moab is my washpot; over Edom will I cast out my shoe; over Philistia will I triumph.
11 Who will bring me into the strong city? who will lead me into Edom?
12 Wilt not thou, O God, who hast cast us off? and wilt not thou, O God, go forth with our hosts?
13 Give us help from trouble: for vain is the help of man.
14 Through God we shall do valiantly: for he it is that shall tread down our enemies.