ਜ਼ਬੂਰ 119:102
ਹੇ ਯਹੋਵਾਹ, ਤੁਸੀਂ ਮੇਰੇ ਗੁਰੂ ਹੋ, ਇਸ ਲਈ ਮੈਂ ਤੁਹਾਡੇ ਫ਼ੈਸਲਿਆ ਨੂੰ ਮੰਨਣਾ ਜਾਰੀ ਰੱਖਾਂਗਾ।
I have not | מִמִּשְׁפָּטֶ֥יךָ | mimmišpāṭêkā | mee-meesh-pa-TAY-ha |
departed | לֹא | lōʾ | loh |
judgments: thy from | סָ֑רְתִּי | sārĕttî | SA-reh-tee |
for | כִּֽי | kî | kee |
thou | אַ֝תָּ֗ה | ʾattâ | AH-TA |
hast taught | הוֹרֵתָֽנִי׃ | hôrētānî | hoh-ray-TA-nee |
Cross Reference
ਜ਼ਬੂਰ 18:21
ਕਿਉਂ? ਕਿਉਂ ਕਿ ਮੈਂ ਉਸ ਦੇ ਆਦੇਸ਼ ਮੰਨੇ। ਮੈਂ ਤੇਰੇ ਖਿਲਾਫ਼ ਕੋਈ ਵੀ ਅਪਰਾਧ ਨਹੀਂ ਕੀਤਾ ਪਰਮੇਸ਼ੁਰ।
ਅਮਸਾਲ 5:7
ਵਿਭਚਾਰ ਤੁਹਾਨੁੰ ਤਬਾਹ ਕਰ ਸੱਕਦਾ ਹੈ ਅਤੇ ਹੁਣ ਪੁੱਤਰੋ, ਮੇਰੀ ਗੱਲ ਸੁਣੋ। ਜਿਹੜੇ ਸ਼ਬਦ ਮੈਂ ਬੋਲਦਾ ਹਾਂ ਉਨ੍ਹਾਂ ਨੂੰ ਭੁੱਲਣਾ ਨਹੀਂ।
ਯਰਮਿਆਹ 32:40
“‘ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਇਕਰਾਰਨਾਮਾ ਕਰਾਂਗਾ। ਇਹ ਇਕਰਾਰਨਾਮਾ ਹਮੇਸ਼ਾ ਰਹੇਗਾ। ਇਸ ਇਕਰਾਰਨਾਮੇ ਵਿੱਚ, ਮੈਂ ਕਦੇ ਵੀ ਉਨ੍ਹਾਂ ਲੋਕਾਂ ਤੋਂ ਮੂੰਹ ਨਹੀਂ ਮੋੜਾਂਗਾ। ਮੈਂ ਹਮੇਸ਼ਾ ਉਨ੍ਹਾਂ ਨਾਲ ਨੇਕੀ ਕਰਾਂਗਾ। ਮੈਂ ਉਨ੍ਹਾਂ ਅੰਦਰ ਲੋਚਾ ਪੈਦਾ ਕਰਾਂਗਾ ਕਿ ਮੇਰੀ ਇੱਜ਼ਤ ਕਰਨ। ਫ਼ੇਰ ਉਹ ਕਦੇ ਵੀ ਮੇਰੇ ਕੋਲੋਂ ਮੂੰਹ ਨਹੀਂ ਮੋੜਨਗੇ।
ਅਫ਼ਸੀਆਂ 4:20
ਪਰ ਜਿਹੜੀਆਂ ਗੱਲਾਂ ਤੁਸੀਂ ਮਸੀਹ ਵਿੱਚ ਸਿੱਖੀਆਂ ਹਨ ਉਹ ਉਨ੍ਹਾਂ ਮੰਦੀਆਂ ਗੱਲਾਂ ਵਰਗੀਆਂ ਨਹੀਂ ਹਨ।
੧ ਥੱਸਲੁਨੀਕੀਆਂ 2:13
ਇਹ ਵੀ ਕਿ, ਜਿਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਨੂੰ ਕਬੂਲਿਆ ਅਸੀਂ ਨਿਰੰਤਰ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹਿੰਦੇ ਹਾਂ। ਤੁਸੀਂ ਸਾਥੋਂ ਇਹ ਸੰਦੇਸ਼ ਸੁਣਿਆ ਅਤੇ ਇਸ ਨੂੰ ਪ੍ਰਮੇਸ਼ੁਰ ਦੇ ਸ਼ਬਦਾਂ ਵਾਂਗ ਕਬੂਲ ਲਿਆ ਨਾ ਕਿ ਇਨਸਾਨੀ ਸ਼ਬਦਾਂ ਵਾਂਗ। ਅਤੇ ਸੱਚਮੁੱਚ ਇਹ ਪਰਮੇਸ਼ੁਰ ਦਾ ਸੰਦੇਸ਼ ਹੈ। ਅਤੇ ਇਹ ਸੰਦੇਸ਼ ਤੁਹਾਡੇ ਵਿੱਚ ਕੰਮ ਕਰਦਾ ਹੈ ਜੋ ਸ਼ਰਧਾਲੂ ਹੋ।
੧ ਯੂਹੰਨਾ 2:19
ਮਸੀਹ ਦੇ ਉਹ ਦੁਸ਼ਮਣ ਸਾਡੇ ਸਮੂਹ ਵਿੱਚ ਸਨ, ਪਰ ਉਨ੍ਹਾਂ ਨੇ ਸਾਨੂੰ ਛੱਡ ਦਿੱਤਾ। ਉਹ ਸੱਚਮੁੱਚ ਸਾਡੇ ਨਹੀਂ ਸਨ। ਜੇ ਉਹ ਸਾਡੀ ਸੰਗਤ ਦਾ ਹਿੱਸਾ ਹੁੰਦੇ ਤਾਂ ਉਹ ਸਾਡੇ ਨਾਲ ਹੀ ਰਹਿੰਦੇ। ਪਰ ਕਿਉਂ ਜੋ ਉਹ ਸਾਨੂੰ ਛੱਡ ਗਏ, ਇਹ ਦਰਸ਼ਾਉਂਦਾ ਹੈ ਕਿ ਉਨ੍ਹਾਂ ਵਿੱਚੋ ਕੋਈ ਵੀ ਸਾਡੇ ਵਿੱਚਲਾ ਨਹੀਂ ਸੀ।
੧ ਯੂਹੰਨਾ 2:27
ਮਸੀਹ ਨੇ ਤੁਹਾਨੂੰ ਖਾਸ ਦਾਤ ਦਿੱਤੀ ਸੀ। ਅਤੇ ਇਹ ਦਾਤ ਹਾਲੇ ਤੁਹਾਡੇ ਅੰਦਰ ਹੈ। ਇਸ ਲਈ ਤੁਹਾਨੂੰ ਕਿਸੇ ਵਿਅਕਤੀ ਦੇ ਉਪਦੇਸ਼ ਦੀ ਲੋੜ ਨਹੀਂ। ਜਿਹੜੀ ਦਾਤ ਉਸ ਨੇ ਤੁਹਾਨੂੰ ਦਿੱਤੀ ਸੀ ਤੁਹਾਨੂੰ ਹਰ ਗੱਲ ਬਾਰੇ ਉਪਦੇਸ਼ ਦਿੰਦੀ ਹੈ। ਇਹ ਦਾਤ ਸੱਚੀ ਹੈ। ਇਹ ਗੱਲ ਝੂਠੀ ਨਹੀਂ ਹੈ। ਇਸ ਲਈ ਮਸੀਹ ਦੇ ਨਮਿੱਤ ਜਿਉਣ ਜਾਰੀ ਰੱਖੋ ਜਿਵੇਂ ਕਿ ਉਸਦੀ ਦਾਤ ਨੇ ਤੁਹਾਨੂੰ ਸਿੱਖਾਇਆ ਹੈ।