Psalm 119:130
ਜਦੋਂ ਲੋਕ ਤੁਹਾਡੇ ਸ਼ਬਦ ਨੂੰ ਸਮਝਣਾ ਸ਼ੁਰੂ ਕਰ ਦਿੰਦੇ ਹਨ। ਉਦੋਂ ਲੱਗਦਾ ਹੈ ਜਿਵੇਂ ਕੋਈ ਰੌਸ਼ਨੀ ਉਨ੍ਹਾਂ ਨੂੰ ਸਹੀ ਜੀਵਨ ਢੰਗ ਸਿੱਖਾ ਰਹੀ ਹੋਵੇ। ਤੁਹਾਡਾ ਸ਼ਬਦ ਸਿੱਧੜ ਬੰਦੇ ਨੂੰ ਵੀ ਸਿਆਣਾ ਬਣਾ ਦਿੰਦਾ ਹੈ।
Psalm 119:130 in Other Translations
King James Version (KJV)
The entrance of thy words giveth light; it giveth understanding unto the simple.
American Standard Version (ASV)
The opening of thy words giveth light; It giveth understanding unto the simple.
Bible in Basic English (BBE)
The opening of your words gives light; it gives good sense to the simple.
Darby English Bible (DBY)
The entrance of thy words giveth light, giving understanding unto the simple.
World English Bible (WEB)
The entrance of your words gives light. It gives understanding to the simple.
Young's Literal Translation (YLT)
The opening of Thy words enlighteneth, Instructing the simple.
| The entrance | פֵּ֖תַח | pētaḥ | PAY-tahk |
| of thy words | דְּבָרֶ֥יךָ | dĕbārêkā | deh-va-RAY-ha |
| light; giveth | יָאִ֗יר | yāʾîr | ya-EER |
| it giveth understanding | מֵבִ֥ין | mēbîn | may-VEEN |
| unto the simple. | פְּתָיִֽים׃ | pĕtāyîm | peh-ta-YEEM |
Cross Reference
ਅਮਸਾਲ 6:23
ਕਿਉਂ ਜੋ, ਹੁਕਮ ਇੱਕ ਦੀਵੇ ਵਾਂਗ ਹੈ ਅਤੇ ਸਿੱਖਿਆ ਰੋਸ਼ਨੀ ਵਾਂਗ ਹੈ। ਸੁਧਾਰ ਜਿੰਦਗੀ ਦਾ ਰਾਹ ਹੈ।
ਜ਼ਬੂਰ 19:7
ਯਹੋਵਾਹ ਦੇ ਉਪਦੇਸ਼ ਸੰਪੂਰਣਤਾ ਸ਼ੁੱਧ ਹਨ। ਇਹ ਪਰਮੇਸ਼ੁਰ ਦੇ ਲੋਕਾਂ ਨੂੰ ਨਵੀਂ ਤਾਕਤ ਬਖਸ਼ਦੇ ਹਨ। ਯਹੋਵਾਹ ਦਾ ਕਰਾਰ ਭਰੋਸੇਯੋਗ ਹੈ। ਅਤੇ ਇਹ ਆਮ ਲੋਕਾਂ ਨੂੰ ਸਿਆਣੇ ਬਣਾਉਂਦਾ ਹੈ।
ਜ਼ਬੂਰ 119:105
ਨੂਣ ਯਹੋਵਾਹ, ਤੁਹਾਡੇ ਸ਼ਬਦ ਮੇਰੇ ਰਾਹ ਰੌਸ਼ਨ ਕਰਨ ਵਾਲੇ ਦੀਵੇ ਵਾਂਗ ਹਨ।
ਰਸੂਲਾਂ ਦੇ ਕਰਤੱਬ 26:18
ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਂਗਾ ਤਾਂ ਲੋਕ ਹਨੇਰੇ ਤੋਂ ਭੱਜ ਕੇ ਉਜਾਲੇ ਦੇ ਰਾਹ ਵੱਲ ਮੁੜਣਗੇ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸ਼ੁਰ ਵੱਲ ਪਰਤਣਗੇ, ਫ਼ੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।’”
੨ ਕੁਰਿੰਥੀਆਂ 4:6
ਇੱਕ ਵਾਰੀ ਪਰਮੇਸ਼ੁਰ ਨੇ ਆਖਿਆ ਸੀ, “ਚਾਨਣ ਨੂੰ ਹਨੇਰੇ ਤੋਂ ਬਾਹਰ ਚਮਕਣ ਦਿਉ।” ਅਤੇ ਇਹ ਓਹੀ ਪਰਮੇਸ਼ੁਰ ਹੈ ਜਿਸਨੇ ਸਾਡੇ ਹਿਰਦਿਆਂ ਵਿੱਚ ਜੋਤ ਜਗਾਈ ਹੈ। ਉਸ ਨੇ ਸਾਨੂੰ ਪਰਮੇਸ਼ੁਰ ਦੀ ਮਹਿਮਾ ਤੋਂ ਜਾਣੂ ਕਰਵਾਇਆ ਜਿਹੜੀ ਮਸੀਹ ਹੈ ਅਤੇ ਇਸ ਨੂੰ ਸਾਨੂੰ ਦਿੱਤਾ।
੨ ਪਤਰਸ 1:19
ਇਹ ਗੱਲਾਂ ਸਾਨੂੰ ਹੋਰ ਵੱਧੇਰੇ ਪ੍ਰਪੱਕ ਕਰਦੀਆਂ ਹਨ ਕਿ ਜੋ ਗੱਲਾਂ ਨਬੀਆਂ ਨੇ ਆਖੀਆਂ ਉਹ ਸੱਚ ਹਨ। ਤੁਸੀਂ, ਜੋ ਨਬੀਆਂ ਨੇ ਆਖਿਆ ਉਸਦਾ ਸਖਤੀ ਨਾਲ ਅਨੁਸਰਣ ਕਰਨ ਕਾਰਣ, ਸਹੀ ਹੋਂ। ਉਨ੍ਹਾਂ ਦਾ ਸੰਦੇਸ਼ ਉਸ ਚਾਨਣ ਵਰਗਾ ਹੈ ਜੋ ਹਨੇਰੇ ਵਿੱਚ ਚਮਕਦਾ ਹੈ। ਇਹ ਚਾਨਣ ਸੂਰਜ ਚੜ੍ਹ੍ਹਨ ਤੱਕ ਅਤੇ ਸਵੇਰ ਦੇ ਤਾਰੇ ਦੇ ਤੁਹਾਡੇ ਦਿਲ ਵਿੱਚ ਚੜ੍ਹ੍ਹਨ ਤੱਕ ਰਹਿੰਦਾ ਹੈ।
ਲੋਕਾ 1:77
ਅਤੇ ਤੂੰ ਉਸ ਦੇ ਲੋਕਾਂ ਨੂੰ ਦੱਸੇਂਗਾ ਕਿ ਉਹ ਆਪਣੇ ਪਾਪਾਂ ਦੀ ਮਾਫ਼ੀ ਰਾਹੀਂ ਬਚਾਏ ਜਾਣਗੇ।
ਯਸਈਆਹ 8:20
ਤੁਹਾਨੂੰ ਇਕਰਾਰਨਾਮੇ ਅਤੇ ਬਿਵਸਬਾ ਨੂੰ ਮੰਨਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਹੁਕਮਾਂ ਨੂੰ ਨਹੀਂ ਮੰਨੋਗੇ, ਤਾਂ ਸ਼ਾਇਦ ਤੁਸੀਂ ਗ਼ਲਤ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ ਹੋਵੋਗੇ। (ਗ਼ਲਤ ਹੁਕਮ ਉਹ ਹਨ ਜਿਹੜੇ ਜੋਤਸ਼ੀਆਂ ਅਤੇ ਭਵਿੱਖਵਕਤਾਵਾਂ ਦੁਆਰਾ ਦਿੱਤੇ ਜਾਂਦੇ ਹਨ। ਉਹ ਹੁਕਮ ਫ਼ਿਜ਼ੂਲ ਹਨ ਤੁਹਾਨੂੰ ਉਨ੍ਹਾਂ ਹੁਕਮਾਂ ਦੀ ਪਾਲਣਾ ਦਾ ਕੋਈ ਲਾਭ ਨਹੀਂ ਹੋਵੇਗਾ।)
ਅਫ਼ਸੀਆਂ 5:13
ਪਰ ਜਦੋਂ ਅਸੀਂ ਦਰਸ਼ਾਉਂਦੇ ਹਾਂ ਕਿ ਇਹ ਗੱਲਾਂ ਗਲਤ ਹਨ, ਰੌਸ਼ਨੀ ਉਨ੍ਹਾਂ ਗੱਲਾਂ ਨੂੰ ਪ੍ਰਤੱਖ ਬਣਾ ਦਿੰਦੀ ਹੈ।
ਅਮਸਾਲ 1:4
ਇਹ ਸ਼ਬਦ ਮੂਰਖ ਲੋਕਾਂ ਨੂੰ ਸਮਝਦਾਰੀ ਅਤੇ ਜਵਾਨ ਲੋਕਾਂ ਨੂੰ ਗਿਆਨ ਅਤੇ ਅਕਲਮੰਦੀ ਸਿੱਖਾਉਣ ਲਈ ਹਨ।
ਅਮਸਾਲ 9:4
“ਸਿੱਧੇ-ਸਾਧੇ ਲੋਕ ਇੱਥੇ ਇਕੱਠੇ ਹੋ ਜਾਣ”, ਉਹ ਉਨ੍ਹਾਂ ਵੱਲ ਮੁਖਾਤਬ ਹੁੰਦੀ ਹੈ ਜਿੰਨ੍ਹਾਂ ਨੂੰ ਸਮਝ ਦੀ ਕਮੀ ਹੈ,
ਅਮਸਾਲ 1:22
“ਕਿੰਨਾ ਕੁ ਚਿਰ ਤੁਸੀਂ ਮੂਰਖ ਲੋਕੋ ਆਪਣੀ ਮੂਰਖਤਾ ਨੂੰ ਪਿਆਰ ਕਰਦੇ ਰਹੋਂਗੇ? ਤੁਸੀਂ ਮਖੌਲੀਏ ਕਿੰਨਾ ਕੁ ਚਿਰ ਹੋਰਨਾਂ ਦਾ ਮਖੌਲ ਉਡਾਉਂਗੇ? ਤੁਸੀਂ ਮੂਰੱਖੋ ਕਦੋਂ ਤੀਕ ਗਿਆਨ ਨੂੰ ਨਫ਼ਰਤ ਕਰੋਂਗੇ?
੨ ਕੁਰਿੰਥੀਆਂ 4:4
ਇਸ ਦੁਨੀਆਂ ਦੇ ਮਾਲਕ ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸੱਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ-ਬ-ਹੂ ਪਰਮੇਸ਼ੁਰ ਵਰਗਾ ਹੈ।
ਰੋਮੀਆਂ 16:18
ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ।
੨ ਤਿਮੋਥਿਉਸ 3:15
ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।