Psalm 12:2
ਲੋਕੀਂ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ, ਉਹ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ ਅਤੇ ਚਾਪਲੂਸੀ ਕਰਦੇ ਹਨ।
Psalm 12:2 in Other Translations
King James Version (KJV)
They speak vanity every one with his neighbour: with flattering lips and with a double heart do they speak.
American Standard Version (ASV)
They speak falsehood every one with his neighbor: With flattering lip, and with a double heart, do they speak.
Bible in Basic English (BBE)
Everyone says false words to his neighbour: their tongues are smooth in their talk, and their hearts are full of deceit.
Darby English Bible (DBY)
They speak falsehood every one with his neighbour: [with] flattering lip, with a double heart, do they speak.
Webster's Bible (WBT)
To the chief Musician upon Sheminith. A Psalm of David. Help, LORD; for the godly man ceaseth; for the faithful fail from among the children of men.
World English Bible (WEB)
Everyone lies to his neighbor. They speak with flattering lips, and with a double heart.
Young's Literal Translation (YLT)
Vanity they speak each with his neighbour, Lip of flattery! With heart and heart they speak.
| They speak | שָׁ֤וְא׀ | šāwĕʾ | SHA-veh |
| vanity | יְֽדַבְּרוּ֮ | yĕdabbĕrû | yeh-da-beh-ROO |
| every one | אִ֤ישׁ | ʾîš | eesh |
| with | אֶת | ʾet | et |
| his neighbour: | רֵ֫עֵ֥הוּ | rēʿēhû | RAY-A-hoo |
| flattering with | שְׂפַ֥ת | śĕpat | seh-FAHT |
| lips | חֲלָק֑וֹת | ḥălāqôt | huh-la-KOTE |
| double a with and | בְּלֵ֖ב | bĕlēb | beh-LAVE |
| heart | וָלֵ֣ב | wālēb | va-LAVE |
| do they speak. | יְדַבֵּֽרוּ׃ | yĕdabbērû | yeh-da-bay-ROO |
Cross Reference
ਰੋਮੀਆਂ 16:18
ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ।
ਜ਼ਬੂਰ 41:6
ਲੋਕ ਮੈਨੂੰ ਮਿਲਣ ਆਉਂਦੇ ਹਨ ਪਰ ਉਸ ਬਾਰੇ ਨਹੀਂ ਦੱਸਦੇ ਜੋ ਉਹ ਅਸਲ ਵਿੱਚ ਸੋਚ ਰਹੇ ਹਨ। ਉਹ ਬਸ ਮੇਰੀ ਖਬਰ ਲੈਣ ਖਾਤਿਰ ਆਉਂਦੇ ਹਨ। ਫ਼ੇਰ ਉਹ ਚੱਲੇ ਜਾਂਦੇ ਹਨ ਅਤੇ ਆਪਣੀ ਅਫ਼ਵਾਹਾਂ ਫ਼ੈਲਾਉਂਦੇ ਹਨ।
ਯਰਮਿਆਹ 9:8
ਯਹੂਦਾਹ ਦੇ ਲੋਕਾਂ ਦੀਆਂ ਜੀਭਾਂ ਤੇਜ਼ ਤੀਰਾਂ ਵਰਗੀਆਂ ਹਨ। ਉਨ੍ਹਾਂ ਦੇ ਮੂੰਹ ਝੂਠ ਬੋਲਦੇ ਨੇ। ਹਰ ਬੰਦਾ ਆਪਣੇ ਗੁਆਂਢੀ ਨਾਲ ਮਿੱਠਾ ਬੋਲਦਾ ਹੈ। ਪਰ ਉਹ ਚੋਰੀ-ਛੁੱਪੇ ਆਪਣੇ ਗੁਆਂਢੀ ਉੱਤੇ ਹਮਲਾ ਕਰਨ ਦੀਆਂ ਯੋਜਨਾਵਾਂ ਬਣਾ ਰਿਹਾ ਹੁੰਦਾ ਹੈ।
ਜ਼ਬੂਰ 10:7
ਉਹ ਹਮੇਸ਼ਾ ਸਰਾਪਦੇ ਹਨ। ਉਹ ਹਮੇਸ਼ਾ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਆਖਦੇ ਹਨ। ਇਸਤੋਂ ਇਲਾਵਾ ਉਹ ਮੰਦੀਆਂ ਗੱਲਾਂ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਹਨ।
ਜ਼ਬੂਰ 5:9
ਉਹ ਲੋਕ ਸੱਚ ਨਹੀਂ ਆਖਦੇ। ਉਹ ਲੋਕ ਝੂਠੇ ਹਨ ਜਿਹੜੇ ਸੱਚ ਨੂੰ ਮਰੋੜਦੇ ਹਨ। ਉਨ੍ਹਾਂ ਦੇ ਮੂੰਹ ਖਾਲੀ ਕਬਰਾਂ ਵਰਗੇ ਹਨ। ਭਾਵੇਂ ਉਹ ਹੋਰਨਾਂ ਨੂੰ ਮਿੱਠੇ ਸ਼ਬਦ ਬੋਲਦੇ ਹਨ, ਉਹ ਸਿਰਫ਼ ਉਨ੍ਹਾਂ ਨੂੰ ਫ਼ਸਾਉਣ ਅਤੇ ਨੁਕਸਾਨ ਪਹੁੰਚਾਉਣ ਦੀਆਂ ਹੀ ਵਿਉਂਤਾ ਬਣਾਉਂਦੇ ਹਨ।
ਜ਼ਬੂਰ 28:3
ਯਹੋਵਾਹ, ਮੇਰੇ ਬਾਰੇ ਇਵੇਂ ਨਾ ਸੋਚੋ ਜਿਵੇਂ ਮੈਂ ਮੰਦੇ ਲੋਕਾਂ ਵਿੱਚੋਂ ਇੱਕ ਹੋਵਾਂ। ਉਹ ਲੋਕ ਆਪਣੇ ਗੁਆਂਢੀਆਂ ਦਾ ਸਵਾਗਤ “ਸ਼ਾਲੋਮ” ਸ਼ਬਦ ਨਾਲ ਕਰਦੇ ਹਨ। ਪਰ ਆਪਣੇ ਦਿਲਾਂ ਵਿੱਚ ਆਪਣੇ ਗੁਆਂਢੀਆਂ ਦੇ ਖਿਲਾਫ਼ ਮੰਦੀਆਂ ਗੱਲਾਂ ਦੀਆਂ ਵਿਉਂਤਾ ਘੜਦੇ ਹਨ।
ਜ਼ਬੂਰ 144:8
ਇਹ ਦੁਸ਼ਮਣ ਝੂਠੇ ਹਨ। ਉਹ ਗੱਲਾਂ ਆਖਦੇ ਹਨ ਜਿਹੜੀਆਂ ਸੱਚ ਨਹੀਂ ਹਨ।
੧ ਤਵਾਰੀਖ਼ 12:33
ਜ਼ਬੁਲੂਨ ਦੇ ਪਰਿਵਾਰ-ਸਮੂਹ ਵਿੱਚੋਂ 50,000 ਕਾਬਿਲ ਸਿਪਾਹੀ ਸਨ, ਜਿਨ੍ਹਾਂ ਨੂੰ ਸਭ ਤਰ੍ਹਾਂ ਦੀ ਸ਼ਸਤ੍ਰ ਵਿਦਿਆ ਦੀ ਸਿਖਲਾਈ ਦਿੱਤੀ ਗਈ ਸੀ ਅਤੇ ਉਹ ਦਾਊਦ ਨਾਲ ਵਫਾਦਾਰ ਸਨ।
੧ ਥੱਸਲੁਨੀਕੀਆਂ 2:5
ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਤੁਹਾਡੀ ਉਸਤਤਿ ਕਰਕੇ ਤੁਹਾਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਅਸੀਂ ਤੁਹਾਡਾ ਧਨ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਤੁਹਾਡੇ ਕੋਲੋਂ ਛੁਪਾਉਣ ਵਾਲੀ ਸਾਡੀ ਕੋਈ ਖੁਦਗਰਜ਼ੀ ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ।
ਹਿਜ਼ ਕੀ ਐਲ 12:24
“ਇਹ ਸੱਚ ਹੈ, ਕਿ ਇਸਰਾਏਲ ਵਿੱਚ ਝੂਠੇ ਦਰਸ਼ਨ ਫ਼ੇਰ ਤੋਂ ਨਹੀਂ ਵਾਪਰਨਗੇ। ਇੱਥੇ ਹੋਰ ਜਾਦੂਗਰ ਅਜਿਹੀਆਂ ਗੱਲਾਂ ਦੱਸਣ ਵਾਲੇ ਨਹੀਂ ਹੋਣਗੇ ਜਿਹੜੀਆਂ ਸੱਚ ਨਹੀਂ ਨਿਕਲਦੀਆਂ।
ਯਰਮਿਆਹ 9:2
ਜੇ ਕਿਧਰੇ ਮਾਰੂਬਲ ਵਿੱਚ ਮੇਰੀ ਕੋਈ ਥਾਂ, ਇੱਕ ਮਕਾਨ ਹੁੰਦਾ, ਜਿੱਥੇ ਮੁਸਾਫ਼ਰ ਰਾਤ ਕੱਟ ਲੈਂਦੇ, ਮੈਂ ਆਪਣੇ ਲੋਕਾਂ ਨੂੰ ਛੱਡ ਸੱਕਦਾ ਸਾਂ। ਮੈਂ ਉਨ੍ਹਾਂ ਲੋਕਾਂ ਕੋਲੋਂ ਦੂਰ ਜਾ ਸੱਕਦਾ ਸਾਂ। ਕਿਉਂ ਕਿ ਉਹ ਸਾਰੇ ਹੀ ਪਰਮੇਸ਼ੁਰ ਨਾਲ ਬੇਵਫ਼ਾ ਹਨ। ਉਹ ਸਾਰੇ ਹੀ ਉਸ ਦੇ ਖਿਲਾਫ਼ ਹੋ ਗਏ ਨੇ।
ਜ਼ਬੂਰ 38:12
ਮੇਰੇ ਵੈਰੀ ਮੇਰੇ ਬਾਰੇ ਮੰਦੀਆਂ ਗੱਲਾਂ ਕਰਦੇ ਹਨ। ਉਹ ਝੂਠ ਅਤੇ ਅਫ਼ਵਾਹਾਂ ਫ਼ੈਲਾ ਰਹੇ ਹਨ। ਉਹ ਦਿਨ ਭਰ ਮੇਰੀਆਂ ਗੱਲਾਂ ਕਰਦੇ ਹਨ।
ਜ਼ਬੂਰ 52:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ ਜਦੋਂ ਦੋਏਗ ਅਦੋਮੀ ਸ਼ਾਊਲ ਕੋਲ ਗਿਆ ਅਤੇ ਉਸ ਨੂੰ ਦੱਸਿਆ, “ਦਾਊਦ ਅਹੀਮਲਕ ਦੇ ਘਰ ਵਿੱਚ ਹੈ।” ਹੇ ਵੱਡੇ ਆਦਮੀ, ਤੂੰ ਆਪਣੀਆਂ ਕੀਤੀਆਂ ਦੁਸ਼ਟ ਗੱਲਾਂ ਬਾਰੇ ਸ਼ੇਖੀ ਕਿਉਂ ਮਾਰਦਾ ਹੈਂ? ਤੂੰ ਪਰਮੇਸ਼ੁਰ ਲਈ ਇੱਕ ਨਿਰਾਦਰ ਹੈਂ। ਤੂੰ ਸਾਰਾ ਦਿਨ ਦੁਸ਼ਟ ਗੱਲਾਂ ਕਰਨ ਦੀ ਯੋਜਨਾ ਬਣਾਉਂਦਾ ਹੈਂ।
ਜ਼ਬੂਰ 55:21
ਮੇਰੇ ਵੈਰੀ ਅਸਲ ਵਿੱਚ ਬਹੁਤ ਖੁਸ਼ਾਮਦੀ ਗਾਲੜੀ ਹਨ, ਉਹ ਸ਼ਾਂਤੀ ਬਾਰੇ ਗੱਲਾਂ ਕਰਦੇ ਹਨ, ਪਰ ਅਸਲੀਅਤ ਵਿੱਚ ਉਹ ਯੁੱਧ ਲਈ ਵਿਉਂਤਾਂ ਘੜਦੇ ਹਨ। ਉਨ੍ਹਾਂ ਦੇ ਸ਼ਬਦ ਤੇਲ ਵਰਗੇ ਹਨ ਚਿਕਨੇ ਹਨ ਪਰ ਉਹ ਸ਼ਬਦ ਚਾਕੂ ਵਾਂਗ ਹਮਲਾ ਕਰਦੇ ਹਨ।
ਜ਼ਬੂਰ 59:12
ਉਹ ਮੰਦੇ ਲੋਕ ਗਾਲ੍ਹਾਂ ਕੱਢਦੇ ਹਨ ਅਤੇ ਝੂਠ ਬੋਲਦੇ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਆਖੇ ਦਾ ਦੰਡ ਦਿਉ। ਉਨ੍ਹਾਂ ਦੇ ਗੁਨਾਹ ਨੂੰ ਹੀ ਉਨ੍ਹਾਂ ਨੂੰ ਘੇਰਨ ਦਿਉ।
ਜ਼ਬੂਰ 62:4
ਮੇਰੇ ਕੋਲ ਮਹੱਤਵਪੂਰਣ ਦਰਜੇ ਹੋਣ ਦੇ ਬਾਵਜੂਦ ਵੀ ਉਹ ਲੋਕ ਮੈਨੂੰ ਤਬਾਹ ਕਰਨ ਦਿਆਂ ਵਿਉਂਤਾ ਬਣਾ ਰਹੇ ਹਨ। ਇਸਤੋਂ ਉਨ੍ਹਾਂ ਨੂੰ ਮੇਰੇ ਬਾਰੇ ਬੋਲਕੇ ਖੁਸ਼ੀ ਮਿਲਦੀ ਹੈ। ਲੋਕਾਂ ਸਾਹਮਣੇ ਉਹ ਮੇਰੇ ਬਾਰੇ ਚੰਗਾ ਬੋਲਦੇ ਹਨ ਪਰ ਲੁਕਵੇਂ ਤੌਰ ਤੇ ਮੈਨੂੰ ਗਾਲ੍ਹਾਂ ਕੱਢਦੇ ਹਨ।
ਜ਼ਬੂਰ 144:11
ਮੈਨੂੰ ਇਨ੍ਹਾਂ ਵਿਦੇਸ਼ੀਆ ਕੋਲੋਂ ਬਚਾਉ। ਇਹ ਦੁਸ਼ਮਣ ਝੂਠੇ ਹਨ। ਉਹ ਉਹੀ ਗੱਲਾਂ ਕਰਦੇ ਹਨ ਜਿਹੜੀਆਂ ਸੱਚ ਨਹੀਂ ਹਨ।
ਅਮਸਾਲ 20:19
ਜਿਹੜਾ ਬੰਦਾ ਹੋਰਾਂ ਦੀਆਂ ਚੁਗਲੀਆਂ ਕਰਦਾ ਹੈ ਉਸ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ। ਇਸ ਲਈ ਕਿਸੇ ਵੀ ਬੜਬੋਲੇ ਬੰਦੇ ਨੂੰ ਦੋਸਤ ਨਾ ਬਣਾਓ।
ਅਮਸਾਲ 29:5
ਜਿਹੜਾ ਵਿਅਕਤੀ ਆਪਣੇ ਗੁਆਂਢੀ ਦੀ ਚਾਪਲੂਸੀ ਕਰਦਾ ਹੈ, ਆਪਣੇ ਹੀ ਪੈਰਾਂ ਲਈ ਜਾਲ ਫ਼ੈਲਾਉਂਦਾ ਹੈ।
ਜ਼ਬੂਰ 36:3
ਉਸ ਦੇ ਸ਼ਬਦ ਨਿਰਾਰਥਕ ਝੂਠ ਹਨ। ਉਹ ਸਿਆਣਾ ਨਹੀਂ ਬਣਦਾ ਜਾਂ ਉਹ ਚੰਗਿਆਈ ਕਰਨਾ ਨਹੀਂ ਸਿੱਖਿਆ।