ਜ਼ਬੂਰ 124:7
ਅਸੀਂ ਉਸ ਪੰਛੀ ਵਾਂਗ ਹਾਂ ਜਿਹੜਾ ਜਾਲ ਵਿੱਚ ਫ਼ਸ ਗਿਆ ਅਤੇ ਫ਼ੇਰ ਛੁੱਟ ਗਿਆ। ਜਾਲ ਟੁੱਟ ਗਿਆ ਅਤੇ ਅਸੀਂ ਛੁੱਟ ਗਏ।
Our soul | נַפְשֵׁ֗נוּ | napšēnû | nahf-SHAY-noo |
is escaped | כְּצִפּ֥וֹר | kĕṣippôr | keh-TSEE-pore |
bird a as | נִמְלְטָה֮ | nimlĕṭāh | neem-leh-TA |
out of the snare | מִפַּ֪ח | mippaḥ | mee-PAHK |
fowlers: the of | י֫וֹקְשִׁ֥ים | yôqĕšîm | YOH-keh-SHEEM |
the snare | הַפַּ֥ח | happaḥ | ha-PAHK |
is broken, | נִשְׁבָּ֗ר | nišbār | neesh-BAHR |
and we | וַאֲנַ֥חְנוּ | waʾănaḥnû | va-uh-NAHK-noo |
are escaped. | נִמְלָֽטְנוּ׃ | nimlāṭĕnû | neem-LA-teh-noo |
Cross Reference
ਜ਼ਬੂਰ 91:3
ਪਰਮੇਸ਼ੁਰ ਤੁਹਾਨੂੰ ਛੁੱਪੇ ਖਤਰਿਆਂ ਕੋਲੋਂ ਅਤੇ ਖਤਰਨਾਕ ਬਿਮਾਰੀਆਂ ਕੋਲੋਂ ਬਚਾਵੇਗਾ।
ਅਮਸਾਲ 6:5
ਆਪਣੇ-ਆਪ ਨੂੰ ਮੁਕਤ ਕਰੋ ਜਿਵੇਂ ਇੱਕ ਹਿਰਨ ਸ਼ਿਕਾਰੀ ਤੋਂ, ਜਿਵੇਂ ਇੱਕ ਪੰਛੀ ਫ਼ਸਾਉਣ ਵਾਲੇ ਤੋਂ ਅਪਣੇ ਨੂੰ ਮੁਕਤ ਕਰਾਉਂਦਾ ਹੈ।
ਜ਼ਬੂਰ 25:15
ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ। ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ।
ਯਰਮਿਆਹ 18:22
ਉਨ੍ਹਾਂ ਦੇ ਘਰਾਂ ਅੰਦਰ ਰੋਣਾ-ਪਿੱਟਣਾ ਪਾ ਦਿਓ। ਉਨ੍ਹਾਂ ਨੂੰ ਰੁਆ ਦਿਓ ਜਦੋਂ ਤੁਸੀਂ ਦੁਸ਼ਮਣ ਨੂੰ ਅਚਾਨਕ ਉਨ੍ਹਾਂ ਦੇ ਖਿਲਾਫ਼ ਲਿਆਵੋ। ਇਹ ਸਾਰਾ ਕੁਝ ਵਾਪਰਨ ਦਿਓ, ਕਿਉਂ ਦੁਸ਼ਮਣਾਂ ਨੇ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਫ਼ਸਣ ਵਾਸਤੇ ਮੇਰੇ ਲਈ ਜਾਲ ਵਿਛਾ ਕੇ ਰੱਖੇ।
੧ ਸਮੋਈਲ 24:14
ਇਸਰਾਏਲ ਦਾ ਪਾਤਸ਼ਾਹ ਕਿਸ ਦੇ ਮਗਰ ਲੱਗਾ ਹੋਇਆ ਹੈ ਕਿਸੇ ਦੇ ਖਿਲਾਫ਼ ਲੜ ਰਿਹਾ ਹੈ? ਕੀ ਤੂੰ ਭਲਾ ਇੱਕ ਮੋਏ ਹੋਏ ਕੁੱਤੇ ਜਾਂ ਪਿੱਸੂ ਦਾ ਪਿੱਛਾ ਕਰ ਰਿਹਾ ਹੈ?
੧ ਸਮੋਈਲ 25:29
ਜੇਕਰ ਕੋਈ ਮਨੁੱਖ ਤੈਨੂੰ ਮਾਰਨ ਲਈ ਤੇਰਾ ਪਿੱਛਾ ਕਰਦਾ ਹੈ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਬਚਾਵੇਗਾ। ਪਰ ਯਹੋਵਾਹ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਜੋ ਤੇਰੇ ਵੈਰੀ ਹਨ ਇਵੇਂ ਲੈ ਲਵੇਗਾ ਜਿਵੇਂ ਗੁਲੇਲ ਵਿੱਚੋਂ ਰੋੜਾ।
੨ ਸਮੋਈਲ 17:2
ਮੈਂ ਉਸ ਨੂੰ ਉਸ ਵਕਤ ਫ਼ੜਾਂਗਾ ਜਦੋਂ ਕਿ ਉਹ ਥੱਕਿਆ-ਹਾਰਿਆ ਪਿਆ ਹੋਵੇਗਾ। ਮੈਂ ਉਸ ਨੂੰ ਡਰਾਵਾਂਗਾ ਅਤੇ ਉਸ ਦੇ ਸਾਰੇ ਲੋਕ ਭੱਜ ਜਾਣਗੇ। ਪਰ ਮੈਂ ਸਿਰਫ਼ ਦਾਊਦ ਪਾਤਸ਼ਾਹ ਨੂੰ ਹੀ ਮਾਰਾਂਗਾ।
੧ ਸਮੋਈਲ 23:26
ਸ਼ਾਊਲ ਅਤੇ ਉਸ ਦੇ ਆਦਮੀ ਪਹਾੜ ਦੇ ਇੱਕ ਪਾਸੇ ਵੱਲ ਸਨ ਅਤੇ ਉਸੇ ਪਹਾੜੀ ਦੇ ਦੂਜੇ ਪਾਸੇ ਦਾਊਦ ਅਤੇ ਉਸ ਦੇ ਸਾਥੀ ਖੜ੍ਹੇ ਸਨ। ਦਾਊਦ ਉੱਥੋਂ ਸ਼ਾਊਲ ਕੋਲੋਂ ਦੂਰ ਭੱਜਣ ਦੀ ਕਾਹਲ ਕਰ ਰਿਹਾ ਸੀ ਕਿਉਂਕਿ ਸ਼ਾਊਲ ਅਤੇ ਉਸ ਦੇ ਸਿਪਾਹੀ ਪਹਾੜੀ ਦੇ ਵੱਲੋਂ ਦਾਊਦ ਅਤੇ ਉਸ ਦੇ ਸਾਥੀਆਂ ਨੂੰ ਘੇਰਾ ਪਾਉਣ ਦੀ ਕੋਸ਼ਿਸ਼ ਵਿੱਚ ਸਨ।
ਯਰਮਿਆਹ 5:26
ਮੇਰੇ ਲੋਕਾਂ ਅੰਦਰ ਮੰਦੇ ਆਦਮੀ ਨੇ। ਉਹ ਮੰਦੇ ਲੋਕ ਉਨ੍ਹਾਂ ਆਦਮੀਆਂ ਵਰਗੇ ਹਨ, ਜਿਹੜੇ ਪੰਛੀਆਂ ਨੂੰ ਫ਼ਾਹੁਣ ਲਈ ਜਾਲ ਵਿਛਾਉਂਦੇ ਨੇ। ਉਹ ਲੋਕ ਆਪਣੇ ਜਾਲ ਵਿਛਾਉਂਦੇ ਨੇ ਪਰ ਉਹ ਪੰਛੀਆਂ ਦੀ ਬਾਵੇਂ ਬੰਦਿਆਂ ਨੂੰ ਫ਼ਾਹੁਂਦੇ ਹਨ।
੨ ਤਿਮੋਥਿਉਸ 2:26
ਸ਼ੈਤਾਨ ਨੇ ਉਨ੍ਹਾਂ ਲੋਕਾਂ ਨੂੰ ਫ਼ਸਾ ਲਿਆ ਹੈ ਅਤੇ ਉਨ੍ਹਾਂ ਪਾਸੋਂ ਉਹੀ ਕਰਾਉਂਦਾ ਜੋ ਉਹ ਚਾਹੁੰਦਾ ਹੈ। ਪਰ ਹੋ ਸੱਕਦਾ ਹੈ ਉਹ ਜਾਗ ਜਾਣ ਅਤੇ ਇਹ ਪਤਾ ਲਾ ਲੈਣ ਕਿ ਸ਼ੈਤਾਨ ਉਨ੍ਹਾਂ ਦੀ ਵਰਤੋਂ ਕਰ ਰਿਹਾ ਹੈ ਅਤੇ ਆਪਣੇ ਆਪ ਨੂੰ ਸ਼ੈਤਾਨ ਦੇ ਸ਼ਿਕੰਜੇ ਤੋਂ ਮੁਕਤ ਕਰਾ ਲੈਣ।
੨ ਸਮੋਈਲ 17:21
ਜਦੋਂ ਉਸ ਦੇ ਨੌਕਰ ਵਾਪਸ ਚੱਲੇ ਗਏ ਤਾਂ ਯੋਨਾਥਾਨ ਅਤੇ ਅਹੀਮਅਸ ਖੂਹ ਚੋ ਬਾਹਰ ਨਿਕਲੇ ਅਤੇ ਉਨ੍ਹਾਂ ਨੇ ਜਾਕੇ ਦਾਊਦ ਨੂੰ ਦੱਸਿਆ, “ਜਲਦੀ ਕਰ! ਜਲਦੀ ਦਰਿਆ ਪਾਰ ਕਰ ਕਿਉਂ ਕਿ ਅਹੀਥੋਫ਼ਲ ਤੇਰੇ ਖਿਲਾਫ਼ ਇਹ ਸਲਾਹ ਕਰ ਰਿਹਾ ਹੈ।”