Index
Full Screen ?
 

ਜ਼ਬੂਰ 137:6

Psalm 137:6 ਪੰਜਾਬੀ ਬਾਈਬਲ ਜ਼ਬੂਰ ਜ਼ਬੂਰ 137

ਜ਼ਬੂਰ 137:6
ਹੇ ਯਰੂਸ਼ਲਮ, ਜੇ ਮੈਂ ਕਦੀ ਤੈਨੂੰ ਭੁੱਲ ਜਾਵਾਂ, ਮੈਨੂੰ ਫ਼ੇਰ ਕਦੀ ਵੀ ਗੀਤ ਨਾ ਗਾਉਣ ਦੇਵੀ।

If
תִּדְבַּ֥קtidbaqteed-BAHK
I
do
not
לְשׁוֹנִ֨י׀lĕšônîleh-shoh-NEE
remember
לְחִכִּי֮lĕḥikkiyleh-hee-KEE
tongue
my
let
thee,
אִםʾimeem
cleave
לֹ֪אlōʾloh
mouth;
my
of
roof
the
to
אֶ֫זְכְּרֵ֥כִיʾezkĕrēkîEZ-keh-RAY-hee
if
אִםʾimeem
I
prefer
לֹ֣אlōʾloh
not
אַ֭עֲלֶהʾaʿăleAH-uh-leh

אֶתʾetet
Jerusalem
יְרוּשָׁלִַ֑םyĕrûšālaimyeh-roo-sha-la-EEM
above
עַ֝֗לʿalal
my
chief
רֹ֣אשׁrōšrohsh
joy.
שִׂמְחָתִֽי׃śimḥātîseem-ha-TEE

Cross Reference

ਹਿਜ਼ ਕੀ ਐਲ 3:26
ਮੈਂ ਤੇਰੀ ਜ਼ਬਾਨ ਨੂੰ ਤਾਲੂ ਨਾਲ ਚਿਪਕਾ ਦਿਆਂਗਾ-ਤੂੰ ਗੱਲ ਨਹੀਂ ਕਰ ਸੱਕੇਂਗਾ। ਇਸ ਲਈ ਉਨ੍ਹਾਂ ਲੋਕਾਂ ਕੋਲ ਕੋਈ ਵੀ ਅਜਿਹਾ ਬੰਦਾ ਨਹੀਂ ਹੋਵੇਗਾ ਜਿਹੜਾ ਉਨ੍ਹਾਂ ਨੂੰ ਇਹ ਸਿੱਖਾਵੇ ਕਿ ਉਹ ਗ਼ਲਤ ਕੰਮ ਕਰ ਰਹੇ ਹਨ। ਕਿਉਂ? ਕਿਉਂ ਕਿ ਉਹ ਲੋਕ ਹਮੇਸ਼ਾ ਮੇਰੇ ਵਿਰੁੱਧ ਹੋ ਜਾਂਦੇ ਹਨ।

ਜ਼ਬੂਰ 22:15
ਮੇਰਾ ਮੂੰਹ ਵੀ ਟੁੱਟੇ ਹੋਏ ਗਮਲੇ ਦੇ ਟੋਟਿਆਂ ਵਾਂਗ ਸੁੱਕ ਗਿਆ ਹੈ। ਮੇਰੀ ਜੀਭ ਤਾਲੂ ਨਾਲ ਲੱਗ ਗਈ ਹੈ। ਤੂੰ ਮੈਨੂੰ “ਮੌਤ ਦੀ ਮਿੱਟੀ” ਵਿੱਚ ਰੱਖਿਆ ਹੈ।

੧ ਥੱਸਲੁਨੀਕੀਆਂ 3:7
ਇਸ ਲਈ ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਬਾਰੇ ਤੁਹਾਡੇ ਵਿਸ਼ਵਾਸ ਕਾਰਣ ਸੁਖੀ ਹਾਂ। ਅਸੀਂ ਤਕਲੀਫ਼ਾਂ ਅਤੇ ਪਰੇਸ਼ਾਨੀਆਂ ਨਾਲ ਘਿਰੇ ਹੋਈਏ ਪਰ ਅਸੀਂ ਹਾਲੇ ਵੀ ਸੁਖੀ ਹਾਂ।

ਫ਼ਿਲਿੱਪੀਆਂ 1:20
ਜੋ ਮੈਂ ਸੱਚਮੁੱਚ ਚਾਹੁੰਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਜਿਹਾ ਕੁਝ ਵੀ ਨਹੀਂ ਕਰਾਂਗਾ ਜਿਸ ਤੇ ਮੈਂ ਸ਼ਰਮਿੰਦਗੀ ਮਹਿਸੂਸ ਕਰਾਂ। ਮੈਨੂੰ ਉਮੀਦ ਹੈ ਕਿ ਹੁਣ ਮੇਰੇ ਕੋਲ ਹਮੇਸ਼ਾ ਦੀ ਤਰ੍ਹਾਂ, ਆਪਣੇ ਜੀਵਨ ਵਿੱਚ ਮਸੀਹ ਦੀ ਮਹਿਮਾ ਵਿਖਾਉਣ ਲਈ ਹੌਂਸਲਾ ਹੈ, ਭਾਵੇਂ ਮੈਂ ਜੀਵਾਂ ਜਾ ਮਰਾਂ।

ਰਸੂਲਾਂ ਦੇ ਕਰਤੱਬ 20:24
ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਕਰਾਂ।

ਮੱਤੀ 6:33
ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹੈ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ।

ਨੂਹ 4:4
ਨਿਆਣੇ ਦੀ ਜੀਭ ਪਿਆਸ ਨਾਲ ਤਾਲੂ ਨਾਲ ਲੱਗ ਗਈ ਹੈ, ਛੋਟੇ ਬੱਚੇ ਰੋਟੀ ਮੰਗ ਰਹੇ ਹਨ। ਪਰ ਕੋਈ ਉਨ੍ਹਾਂ ਨੂੰ ਨਹੀਂ ਦਿੰਦਾ।

ਯਸਈਆਹ 41:17
“ਗਰੀਬ ਤੇ ਲੋੜਵਂਦ ਪਾਣੀ ਦੀ ਤਲਾਸ਼ ਕਰਦੇ ਨੇ ਪਰ ਉਨ੍ਹਾਂ ਨੂੰ ਇਹ ਕਿਤੇ ਵੀ ਨਹੀਂ ਮਿਲਦਾ। ਉਹ ਪਿਆਸੇ ਨੇ। ਉਨ੍ਹਾਂ ਦੀਆਂ ਜੀਭਾਂ ਖੁਸ਼ਕ ਹਨ। ਮੈਂ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਨੂੰ ਸੁਣਾਂਗਾ। ਮੈਂ ਉਨ੍ਹਾਂ ਨੂੰ ਛੱਡ ਕੇ ਨਹੀਂ ਜਾਵਾਂਗਾ ਤੇ ਮਰਨ ਨਹੀਂ ਦਿਆਂਗਾ।

ਜ਼ਬੂਰ 84:10
ਤੁਹਾਡੇ ਮੰਦਰ ਵਿੱਚਲਾ ਇੱਕ ਵੀ ਦਿਨ ਕਿਸੇ ਹੋਰ ਥਾਂ ਦੇ ਹਜ਼ਾਰਾਂ ਦਿਨਾ ਨਾਲੋਂ ਬਿਹਤਰ ਹੈ। ਮੇਰੇ ਪਰਮੇਸ਼ੁਰ ਦੇ ਘਰ ਦੇ ਦਰਾਂ ਉੱਤੇ ਖੜ੍ਹੇ ਹੋਣਾ ਦੁਸ਼ਟ ਵਿਅਕਤੀ ਦੇ ਘਰੇ ਰਹਿਣ ਨਾਲੋਂ ਬਿਹਤਰ ਹੈ।

ਅੱਯੂਬ 29:10
ਬਹੁਤ ਮਹੱਤਵਪੂਰਣ ਆਗੂ ਵੀ ਆਪਣੀ ਆਵਾਜ਼ ਧੀਮੀ ਰੱਖਦੇ ਜਦੋਂ ਉਹ ਗੱਲ ਕਰਦੇ ਸਨ। ਹਾਂ, ਇਉਂ ਲੱਗਦਾ ਸੀ ਜਿਵੇਂ ਉਨ੍ਹਾਂ ਦੀਆਂ ਜੀਭਾਂ ਉਨ੍ਹਾਂ ਦੇ ਤਾਲੂਆਂ ਨਾਲ ਜੁੜ ਗਈਆਂ ਹੋਣ।

Chords Index for Keyboard Guitar