Psalm 139:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਤੁਸੀਂ ਮੈਨੂੰ ਪਰੱਖਿਆ ਸੀ। ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।
Psalm 139:1 in Other Translations
King James Version (KJV)
O lord, thou hast searched me, and known me.
American Standard Version (ASV)
O Jehovah, thou hast searched me, and known `me'.
Bible in Basic English (BBE)
<To the chief music-maker. A Psalm. Of David.> O Lord, you have knowledge of me, searching out all my secrets.
Darby English Bible (DBY)
{To the chief Musician. A Psalm of David.} Jehovah, thou hast searched me, and known [me].
World English Bible (WEB)
> Yahweh, you have searched me, And you know me.
Young's Literal Translation (YLT)
To the Overseer. -- A Psalm by David. Jehovah, Thou hast searched me, and knowest.
| O Lord, | יְהוָ֥ה | yĕhwâ | yeh-VA |
| thou hast searched | חֲ֝קַרְתַּ֗נִי | ḥăqartanî | HUH-kahr-TA-nee |
| me, and known | וַתֵּדָֽע׃ | wattēdāʿ | va-tay-DA |
Cross Reference
ਯਰਮਿਆਹ 12:3
ਪਰ ਹੇ ਯਹੋਵਾਹ, ਤੁਸੀਂ ਮੇਰੇ ਮਨ ਨੂੰ ਪਰੱਖੋ। ਤੁਸੀਂ ਮੈਨੂੰ ਵੇਖ ਕੇ ਜਾਣ ਲਵੋ ਕਿ ਮੇਰਾ ਦਿਲ ਤੁਹਾਡੀ ਪਾਲਣਾ ਕਰਦਾ ਹੈ। ਉਨ੍ਹਾਂ ਮੰਦੇ ਲੋਕਾਂ ਨੂੰ ਦੂਰ ਪਰ੍ਹਾਂ ਧੋ ਲੋਵ ਜਿਵੇਂ ਜਿਬਾਹ ਹੋਣ ਵਾਲੀਆਂ ਭੇਡਾਂ ਹੁੰਦੀਆਂ ਹਨ। ਉਨ੍ਹਾਂ ਨੂੰ ਜਿਬਾਹ ਦੇ ਦਿਨ ਲਈ ਚੁਣ ਲਵੋ।
ਜ਼ਬੂਰ 17:3
ਤੁਸੀਂ ਮੇਰੇ ਦਿਲ ਦੀ ਡੂੰਘਾਈ ਅੰਦਰ ਵੇਖਿਆ ਹੈ। ਤੁਸੀਂ ਸਾਰੀ ਰਾਤ ਮੇਰੇ ਨਾਲ ਸੀ। ਤੁਸੀਂ ਮੈਨੂੰ ਪਰੱਖਿਆ ਹੈ ਤੁਸੀਂ ਮੇਰੇ ਵਿੱਚ ਕੁਝ ਵੀ ਬੁਰਾਈ ਨਹੀਂ ਲੱਭੀ ਨਾ ਹੀ ਮੈਂ ਕੋਈ ਵੀ ਮੰਦੀ ਵਿਉਂਤ ਬਣਾਈ ਸੀ।
ਜ਼ਬੂਰ 44:21
ਅਵਸ਼ ਹੀ, ਪਰਮੇਸ਼ੁਰ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ। ਉਹ ਸਾਡੇ ਡੂੰਘੇ ਭੇਤਾਂ ਨੂੰ ਵੀ ਜਾਣਦਾ ਹੈ।
੧ ਸਲਾਤੀਨ 8:39
ਤਾਂ ਕਿਰਪਾ ਕਰਕੇ ਅਕਾਸ਼ ’ਚ ਹੁੰਦਿਆਂ ਹੋਇਆਂ ਉਸਦੀਆਂ ਪ੍ਰਾਰਥਨਾ ਨੂੰ ਸੁਣੀ ਅਤੇ ਉਨ੍ਹਾਂ ਨੂੰ ਮਾਫ਼ ਕਰ ਦੇਵੀਂ ਉਨ੍ਹਾਂ ਦੀ ਮਦਦ ਕਰੀਂ ਜਿਵੇਂ ਕਿ ਤੂੰ ਜਾਣਦਾ ਹੈਂ ਕਿ ਉਨ੍ਹਾਂ ਦੇ ਮਨਾਂ ਵਿੱਚ ਕੀ ਹੈ।
ਜ਼ਬੂਰ 139:23
ਯਹੋਵਾਹ, ਮੇਰੇ ਵੱਲ ਵੇਖੋ ਅਤੇ ਮੇਰੇ ਦਿਲ ਦੀਆਂ ਬੁੱਝ ਲਵੋ। ਮੇਰੀ ਪਰੱਖ ਕਰੋ ਅਤੇ ਮੇਰੇ ਵਿੱਚਾਰ ਜਾਣ ਲਵੋ।
ਇਬਰਾਨੀਆਂ 4:13
ਦੁਨੀਆਂ ਵਿੱਚ ਕੁਝ ਵੀ ਪਰਮੇਸ਼ੁਰ ਤੋਂ ਛੁਪਿਆ ਨਹੀਂ ਰਹਿ ਸੱਕਦਾ। ਉਹ ਸਭ ਚੀਜ਼ਾਂ ਨੂੰ ਸਾਫ਼ ਦੇਖ ਸੱਕਦਾ ਹੈ। ਹਰ ਚੀਜ਼ ਉਸ ਦੇ ਸਾਹਮਣੇ ਖੁੱਲ੍ਹੀ ਹੈ। ਅਤੇ ਉਸੇ ਨੂੰ ਸਾਨੂੰ ਆਪਣੇ ਜੀਵਨ ਢੰਗ ਦਾ ਲੇਖਾ ਦੇਣਾ ਪਵੇਗਾ।
੧ ਤਵਾਰੀਖ਼ 28:9
“ਅਤੇ ਸੁਲੇਮਾਨ ਤੂੰ, ਮੇਰੇ ਪੁੱਤਰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ। ਤਹਿ ਦਿਲੋਂ ਅਤੇ ਇਛਿੱਤ ਮਨ ਨਾਲ ਉਸਦੀ ਸੇਵਾ ਕਰ, ਕਿਉਂ ਕਿ ਯਹੋਵਾਹ ਸਾਰਿਆਂ ਦੇ ਹਿਰਦਿਆਂ ਦੀ ਮਨਾਂ ਦੀ ਪਰੀਖਿਆ ਲੈਂਦਾ ਹੈ ਅਤੇ ਉਹ ਸਭ ਦੇ ਮਨਾਂ ਦਾ ਜਾਣੀ ਜਾਣ ਹੈ। ਜੇਕਰ ਤੁਸੀਂ ਯਹੋਵਾਹ ਕੋਲੋਂ ਮਦਦ ਮੰਗੋਂਗੇ ਤਾਂ ਤੁਸੀਂ ਜਵਾਬ ਪਾਵੋਗੇ ਪਰ ਜੇਕਰ ਤੁਸੀਂ ਉਸਤੋਂ ਬੇਮੁਖ ਹੋਵੋਂਗੇ ਉਹ ਸਦਾ ਲਈ ਤੁਹਾਨੂੰ ਤਿਲਾਂਜਲੀ ਦੇਵੇਗਾ।
ਜ਼ਬੂਰ 11:4
ਯਹੋਵਾਹ ਆਪਣੇ ਪਵਿੱਤਰ ਮਹਿਲ ਵਿੱਚ ਹਾਜਰ ਹੈ। ਉਹ ਸਵਰਗ ਅੰਦਰ ਆਪਣੇ ਤਖਤ ਉੱਤੇ ਬੈਠਾ ਹੈ ਅਤੇ ਜੋ ਕੁਝ ਵੀ ਵਾਪਰੇ ਉਹ ਵੇਖਦਾ ਹੈ। ਉਹ ਲੋਕਾਂ ਦਾ ਨਿਆਂ ਕਰਨ ਲਈ, ਤੱਕਦਾ ਹੈ ਕਿ ਉਹ ਚੰਗੇ ਹਨ ਜਾਂ ਬੁਰੇ।
ਪਰਕਾਸ਼ ਦੀ ਪੋਥੀ 2:23
ਮੈਂ ਉਸ ਦੇ ਅਨੁਯਾਈਆਂ ਨੂੰ ਵੀ ਮਾਰ ਦੇਵਾਂਗਾ। ਫ਼ੇਰ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਕਿ ਇਹ ਮੈਂ ਹਾਂ ਜੋ ਜਾਣਦਾ ਕਿ ਲੋਕ ਕਿਵੇਂ ਸੋਚਦੇ ਅਤੇ ਮਹਿਸੂਸ ਕਰਦੇ ਹਨ। ਅਤੇ ਮੈਂ ਤੁਹਾਡੇ ਵਿੱਚ ਹਰੇਕ ਨੂੰ ਤੁਹਾਡੀਆਂ ਕਰਨੀਆਂ ਅਨੁਸਾਰ ਦੇਵਾਂਗਾ।
ਯਰਮਿਆਹ 17:9
“ਬੰਦੇ ਦਾ ਮਨ ਬਹੁਤ ਚਲਾਕ ਹੁੰਦਾ ਹੈ! ਹੋ ਸੱਕਦਾ ਹੈ ਕਿ ਮਨ ਰੋਗੀ ਹੋਵੇ ਅਤੇ ਕੋਈ ਸੱਚਮੁੱਚ ਇਸ ਨੂੰ ਨਾ ਸਮਝੇ।
ਯੂਹੰਨਾ 21:17
ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪਿਆਰ ਕਰਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪਿਆਰ ਕਰਦਾ ਹਾਂ।” ਯਿਸੂ ਨੇ ਪਤਰਸ ਨੂੰ ਕਿਹਾ, “ਮੇਰੀਆਂ ਭੇਡਾਂ ਚਾਰ।
ਪਰਕਾਸ਼ ਦੀ ਪੋਥੀ 2:18
ਥੂਆਤੀਰੇ ਦੀ ਕਲੀਸਿਯਾ ਨੂੰ ਯਿਸੂ ਦਾ ਪੱਤਰ “ਥੂਆਤੀਰੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਪਰਮੇਸ਼ੁਰ ਦਾ ਪੁੱਤਰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਸ ਕੋਲ ਉਹ ਅੱਖਾਂ ਹਨ ਜਿਹੜੀਆਂ ਅੱਗ ਵਾਂਗ ਚਮਕ ਰਹੀਆਂ ਹਨ ਅਤੇ ਪੈਰ ਜਿਹੜੇ ਤਾਂਬੇ ਵਾਂਗ ਚਮਕ ਰਹੇ ਹਨ। ਉਹ ਤੁਹਾਨੂੰ ਇਹ ਆਖਦਾ ਹੈ: