Psalm 149:6
ਲੋਕਾਂ ਨੂੰ ਪਰਮੇਸ਼ੁਰ ਦੀ ਉਸਤਤਿ ਦੇ ਨਾਹਰੇ ਮਾਰਨ ਦਿਉ। ਅਤੇ ਉਨ੍ਹਾਂ ਨੂੰ ਆਪਣੀਆ ਤਲਵਾਰਾਂ ਆਪਣੇ ਹੱਥਾਂ ਵਿੱਚ ਲੈ ਲੈਣ ਦਿਉ।
Psalm 149:6 in Other Translations
King James Version (KJV)
Let the high praises of God be in their mouth, and a two-edged sword in their hand;
American Standard Version (ASV)
`Let' the high praises of God `be' in their mouth, And a two-edged sword in their hand;
Bible in Basic English (BBE)
Let the high praises of God be in their mouths, and a two-edged sword in their hands;
Darby English Bible (DBY)
Let the high praises of ùGod be in their mouth, and a two-edged sword in their hand:
World English Bible (WEB)
May the high praises of God be in their mouths, And a two-edged sword in their hand;
Young's Literal Translation (YLT)
The exaltation of God `is' in their throat, And a two-edged sword in their hand.
| Let the high | רוֹמְמ֣וֹת | rômĕmôt | roh-meh-MOTE |
| praises of God | אֵ֭ל | ʾēl | ale |
| mouth, their in be | בִּגְרוֹנָ֑ם | bigrônām | beeɡ-roh-NAHM |
| and a twoedged | וְחֶ֖רֶב | wĕḥereb | veh-HEH-rev |
| sword | פִּֽיפִיּ֣וֹת | pîpiyyôt | pee-FEE-yote |
| in their hand; | בְּיָדָֽם׃ | bĕyādām | beh-ya-DAHM |
Cross Reference
ਇਬਰਾਨੀਆਂ 4:12
ਪਰਮੇਸ਼ੁਰ ਦਾ ਵਚਨ ਸਜੀਵ ਹੈ ਅਤੇ ਕਾਰਜ ਕਰ ਰਿਹਾ ਹੈ। ਉਸ ਦਾ ਵਚਨ ਤੇਜ਼ ਤੋਂ ਤੇਜ਼ ਧਾਰ ਵਾਲੀ ਤਲਵਾਰ ਨਾਲੋਂ ਤਿੱਖਾ ਹੈ। ਪਰਮੇਸ਼ੁਰ ਦਾ ਵਚਨ ਸਾਡੇ ਅੰਦਰ ਡੂੰਘਿਆਂ ਕੱਟਦਾ ਹੈ, ਉਸ ਜਗ਼੍ਹਾ ਵੀ ਜਿੱਥੇ ਰੂਹ ਅਤੇ ਆਤਮਾ ਜੁੜਦੇ ਹਨ। ਪਰਮੇਸ਼ੁਰ ਦਾ ਵਚਨ ਸਾਡੇ ਜੋੜਾਂ ਅਤੇ ਹੱਡੀਆਂ ਅੰਦਰ ਵੀ ਮਾਰ ਕਰਦਾ ਹੈ। ਇਹ ਸਾਡੇ ਦਿਲ ਦੀਆਂ ਸੋਚਾਂ ਅਤੇ ਇਰਾਦਿਆਂ ਨੂੰ ਪਰੱਖਦਾ ਹੈ।
ਪਰਕਾਸ਼ ਦੀ ਪੋਥੀ 1:16
ਉਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਸਿਤਾਰੇ ਫ਼ੜੇ ਹੋਏ ਸਨ। ਉਸ ਦੇ ਮੁੱਖ ਵਿੱਚੋਂ ਤਿੱਖੀ ਦੋ ਧਾਰੀ ਤਲਵਾਰ ਨਿਕਲ ਰਹੀ ਸੀ। ਉਹ ਦੁਪਿਹਰ ਦੇ ਸੂਰਜ ਵਰਗਾ ਦਿਖਿਆ।
ਜ਼ਬੂਰ 66:17
ਮੈਂ ਉਸ ਅੱਗੇ ਪ੍ਰਾਰਥਨਾ ਕੀਤੀ, ਮੈਂ ਉਸਦੀ ਉਸਤਤਿ ਕੀਤੀ। ਮੇਰਾ ਹਿਰਦਾ ਸ਼ੁੱਧ ਸੀ, ਇਸ ਲਈ ਮੇਰੇ ਮਾਲਕ ਨੇ ਮੇਰੀ ਗੱਲ ਸੁਣੀ।
ਪਰਕਾਸ਼ ਦੀ ਪੋਥੀ 19:6
ਫ਼ਿਰ ਮੈਂ ਕੁਝ ਸੁਣਿਆ ਜਿਸਨੇ ਬਹੁਤ ਸਾਰੇ ਲੋਕਾਂ ਜਿੰਨਾ ਰੌਲਾ ਪਾਇਆ। ਇਹ ਹੜ੍ਹਾਂ ਦੇ ਪਾਣੀ ਵਰਗੀ ਅਤੇ ਸ਼ਕਤੀਸ਼ਾਲੀ ਗਰਜ ਵਰਗੀ ਸੀ। ਲੋਕ ਆਖ ਰਹੇ ਸਨ: “ਹਲਲੂਯਾਹ! ਸਾਡਾ ਪ੍ਰਭੂ ਪਰਮੇਸ਼ੁਰ ਸ਼ਾਸਨ ਕਰਦਾ ਹੈ। ਉਹ ਹੀ ਸਰਬ ਸ਼ਕਤੀਮਾਨ ਹੈ।
ਲੋਕਾ 2:14
“ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ, ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।”
ਨਹਮਿਆਹ 9:5
ਫੇਰ ਲੇਵੀਆਂ, ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਬਹਯਾਹ ਨੇ ਆਖਿਆ, ਉੱਠੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਸੀਸ ਦਿਓ! ਪਰਮੇਸ਼ੁਰ ਹਮੇਸ਼ਾ ਰਿਹਾ ਅਤੇ ਹਮੇਸ਼ਾ ਲਈ ਰਹੇਗਾ। “ਤੇਰੇ ਪਰਤਾਪਮਈ ਨਾਮ ਦੀ ਉਸਤਤ ਹੋਵੇ। ਤੇਰਾ ਨਾਂ ਸਾਰੀਆਂ ਅਸੀਸਾਂ ਅਤੇ ਸਾਰੀਆਂ ਉਸਤਤਾਂ ਤੋਂ ਉਚੇਰਾ ਹੋਵੇ।
ਦਾਨੀ ਐਲ 4:37
ਹੁਣ ਮੈਂ, ਨਬੂਕਦਨੱਸਰ, ਅਕਾਸ਼ ਦੇ ਪਾਤਸ਼ਾਹ ਦੀ ਉਸਤਤ ਅਤੇ ਉਸਦੀ ਇੱਜ਼ਤ ਕਰਦਾ ਹਾਂ ਅਤੇ ਪਰਤਾਪ ਦਾ ਗੁਣਗਾਨ ਕਰਦਾ ਹਾਂ। ਹਰ ਗੱਲ ਜਿਹੜੀ ਉਹ ਕਰਦਾ ਹੈ, ਠੀਕ ਹੈ। ਉਹ ਸਦਾ ਬੇਲਾਗ ਹੈ। ਅਤੇ ਉਹ ਗੁਮਾਨੀ ਲੋਕਾਂ ਨੂੰ ਨਿਮਾਣੇ ਬਨਾਉਣ ਦੇ ਸਮਰਬ ਹੈ!
ਜ਼ਬੂਰ 145:3
ਯਹੋਵਾਹ ਮਹਾਨ ਹੈ। ਲੋਕ ਉਸਦੀ ਉਸਤਤਿ ਬਹੁਤ ਕਰਦੇ ਹਨ। ਅਸੀਂ ਉਸ ਦੇ ਸਾਰੇ ਮਹਾਨ ਕਾਰਜਾਂ ਨੂੰ ਨਹੀਂ ਗਿਣ ਸੱਕਦੇ।
ਜ਼ਬੂਰ 115:7
ਉਨ੍ਹਾਂ ਦੇ ਹੱਥ ਤਾਂ ਹਨ, ਪਰ ਮਹਿਸੂਸ ਨਹੀਂ ਕਰ ਸੱਕਦੇ। ਉਨ੍ਹਾਂ ਦੀਆਂ ਲੱਤਾਂ ਤਾਂ ਹਨ, ਪਰ ਚੱਲ ਨਹੀਂ ਸੱਕਦੀਆਂ ਅਤੇ ਉਨ੍ਹਾ ਦੇ ਗਲੇ ਵਿੱਚੋਂ ਕੋਈ ਆਵਾਜ਼ ਨਹੀਂ ਨਿਕਲ ਸੱਕਦੀ।
ਜ਼ਬੂਰ 96:4
ਯਹੋਵਾਹ ਮਹਾਨ ਹੈ ਅਤੇ ਉਸਤਤਿ ਯੋਗ ਹੈ। ਉਹ ਹੋਰ ਕਿਸੇ ਵੀ “ਦੇਵਤਿਆਂ” ਨਾਲੋਂ ਵੱਧੇਰੇ ਭਰਮ ਭਰਿਆ ਹੈ।