Psalm 21:3
ਯਹੋਵਾਹ ਸੱਚਮੁੱਚ ਤੁਸਾਂ ਰਾਜੇ ਨੂੰ ਅਸੀਸ ਦਿੱਤੀ। ਤੁਸੀਂ ਉਸ ਦੇ ਸੀਸ ਉੱਤੇ ਸੁਨਿਹਰੀ ਤਾਜ ਰੱਖਿਆ।
Psalm 21:3 in Other Translations
King James Version (KJV)
For thou preventest him with the blessings of goodness: thou settest a crown of pure gold on his head.
American Standard Version (ASV)
For thou meetest him with the blessings of goodness: Thou settest a crown of fine gold on his head.
Bible in Basic English (BBE)
For you go before him with the blessings of good things: you put a crown of fair gold on his head.
Darby English Bible (DBY)
For thou hast met him with the blessings of goodness; thou hast set a crown of pure gold on his head.
Webster's Bible (WBT)
Thou hast given him his heart's desire, and hast not withheld the request of his lips. Selah.
World English Bible (WEB)
For you meet him with the blessings of goodness; You set a crown of fine gold on his head.
Young's Literal Translation (YLT)
For Thou puttest before him blessings of goodness, Thou settest on his head a crown of fine gold.
| For | כִּֽי | kî | kee |
| thou preventest | תְ֭קַדְּמֶנּוּ | tĕqaddĕmennû | TEH-ka-deh-meh-noo |
| blessings the with him | בִּרְכ֣וֹת | birkôt | beer-HOTE |
| of goodness: | ט֑וֹב | ṭôb | tove |
| settest thou | תָּשִׁ֥ית | tāšît | ta-SHEET |
| a crown | לְ֝רֹאשׁ֗וֹ | lĕrōʾšô | LEH-roh-SHOH |
| of pure gold | עֲטֶ֣רֶת | ʿăṭeret | uh-TEH-ret |
| on his head. | פָּֽז׃ | pāz | pahz |
Cross Reference
੨ ਸਮੋਈਲ 12:30
ਉਸ ਨੇ ਉਨ੍ਹਾਂ ਦੇ ਰਾਜੇ ਦੇ ਸਿਰ ਦਾ ਮੁਕਟ ਉਸ ਦੇ ਸਿਰ ਤੋਂ ਲੈ ਲਿਆ। ਉਹ ਮੁਕਟ ਸੋਨੇ ਦਾ ਬਣਿਆ ਸੀ ਜਿਸਦਾ ਵਜ਼ਨ 75 ਪੌਂਡ ਸੀ ਅਤੇ ਉੱਪਰ ਕੀਮਤੀ ਰਤਨ ਜੜੇ ਹੋਏ ਸਨ। ਉਨ੍ਹਾਂ ਨੇ ਉਹ ਮੁਕਟ ਦਾਊਦ ਦੇ ਸਿਰ ਤੇ ਸਜਾ ਦਿੱਤਾ। ਦਾਊਦ ਨੇ ਉਸ ਸ਼ਹਿਰ ਵਿੱਚੋਂ ਬੜਾ ਕੀਮਤੀ ਸਮਾਨ ਲੁੱਟਿਆ।
੧ ਤਵਾਰੀਖ਼ 20:2
ਦਾਊਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ। ਉਸ ਸੋਨੇ ਦੇ ਮੁਕਟ ਦਾ ਭਾਰ ਲੱਗਭਗ 75 ਪੌਂਡ ਸੀ ਜਿਸ ਵਿੱਚ ਕੀਮਤੀ ਪੱਥਰ ਜੜੇ ਹੋਏ ਸਨ। ਇਹ ਮੁਕਟ ਦਾਊਦ ਦੇ ਸਿਰ ਤੇ ਸਜਾਇਆ ਗਿਆ ਅਤੇ ਦਾਊਦ ਨੂੰ ਉਸ ਸ਼ਹਿਰ ਤੋਂ ਬਹੁਤ ਸਾਰੇ ਕੀਮਤੀ ਪਦਾਰਥ ਵੀ ਪ੍ਰਾਪਤ ਹੋਏ।
ਪਰਕਾਸ਼ ਦੀ ਪੋਥੀ 19:12
ਉਸ ਦੀਆਂ ਅੱਖਾਂ ਅੱਗ ਦੇ ਭਾਂਬੜ ਹਨ। ਉਸ ਦੇ ਸਿਰ ਉੱਤੇ ਬਹੁਤ ਸਾਰੇ ਤਾਜ ਹਨ। ਉਸ ਦੇ ਉੱਤੇ ਇੱਕ ਨਾਮ ਲਿਖਿਆ ਹੋਇਆ ਹੈ ਪਰ ਸਿਰਫ਼ ਉਹੋ ਹੀ ਹੈ ਜਿਹੜਾ ਇੱਕ ਨਾਮ ਜਾਣਦਾ ਹੈ। ਕੋਈ ਹੋਰ ਵਿਅਕਤੀ ਇਹ ਨਾਮ ਨਹੀਂ ਜਾਣਦਾ।
ਇਬਰਾਨੀਆਂ 2:9
ਥੋੜੇ ਪਲਾਂ ਲਈ, ਯਿਸੂ ਨੂੰ ਦੂਤਾਂ ਤੋਂ ਨੀਵਾਂ ਕੀਤਾ ਗਿਆ ਸੀ। ਪਰ ਹੁਣ ਅਸੀਂ ਉਸ ਨੂੰ ਮਹਿਮਾ ਅਤੇ ਸਤਿਕਾਰ ਤਾਜ ਦੀ ਤਰ੍ਹਾਂ ਪਹਿਨੇ ਹੋਏ ਦੇਖਦੇ ਹਾਂ, ਕਿਉਂਕਿ ਉਸ ਨੇ ਦੁੱਖ ਝੱਲੇ ਅਤੇ ਕਾਲਵਸ ਹੋ ਗਿਆ। ਪਰਮੇਸ਼ੁਰ ਦੀ ਕਿਰਪਾ ਦੇ ਕਾਰਣ ਯਿਸੂ ਹਰ ਮਨੁੱਖ ਲਈ ਮਰਿਆ।
ਅਫ਼ਸੀਆਂ 1:3
ਮਸੀਹ ਵਿੱਚ ਆਤਮਕ ਅਸੀਸਾਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ।
ਰੋਮੀਆਂ 11:35
“ਕਿਸਨੇ ਪਰਮੇਸ਼ੁਰ ਨੂੰ ਕੁਝ ਦਿੱਤਾ? ਜਿਹ ਦਾ ਉਸ ਨੂੰ ਮੁੜ ਵਾਪਸ ਦਿੱਤਾ ਜਾਵੇ।”
ਰੋਮੀਆਂ 2:4
ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸ ਨੇ ਤੁਹਾਡੇ ਨਾਲ ਬੜੇ ਸਬਰ ਤੋਂ ਕੰਮ ਲਿਆ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ।
ਜ਼ਬੂਰ 59:10
ਪਰਮੇਸ਼ੁਰ ਮੈਨੂੰ ਪਿਆਰ ਕਰਦਾ ਹੈ, ਅਤੇ ਉਹ ਮੇਰੀ ਜਿੱਤ ਲਈ ਸਹਾਇਤਾ ਕਰੇਗਾ। ਉਹ ਵੈਰੀਆਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੇਗਾ।
ਜ਼ਬੂਰ 31:19
ਹੇ ਪਰਮੇਸ਼ੁਰ, ਤੁਸੀਂ ਆਪਣੇ ਚੇਲਿਆਂ ਲਈ ਅਨੇਕ ਅਦਭੁਤ ਚੀਜ਼ਾਂ ਛੁਪਾਕੇ ਰੱਖੀਆਂ ਹਨ। ਉਨ੍ਹਾਂ ਸਮੂਹ ਲੋਕਾਂ ਦੇ ਸਾਹਮਣੇ ਚੰਗੀਆਂ ਗੱਲਾਂ ਕਰੋ ਜਿਹੜੇ ਤੁਹਾਡੇ ਵਿੱਚ ਯਕੀਨ ਰੱਖਦੇ ਹਨ।
ਜ਼ਬੂਰ 18:18
ਮੈਂ ਵੱਡੇ ਸੰਕਟ ਵਿੱਚ ਸਾਂ, ਤੇ ਮੇਰੇ ਉੱਤੇ ਮੇਰਿਆਂ ਦੁਸ਼ਮਣਾਂ ਦੁਆਰਾ ਹਮਲਾ ਕੀਤਾ ਹੋਇਆ ਸੀ। ਪਰ ਯਹੋਵਾਹ ਮੇਰੀ ਮਦਦ ਲਈ ਆਇਆ।
ਅੱਯੂਬ 41:11
ਮੈਂ, ਪਰਮੇਸ਼ੁਰ ਕਿਸੇ ਦਾ ਵੀ ਕੁਝ ਦੇਣਦਾਰ ਨਹੀਂ। ਅਕਾਸ਼ ਹੇਠਲੀ ਹਰ ਸ਼ੈਅ ਮੇਰੀ ਹੈ।
੨ ਤਵਾਰੀਖ਼ 6:41
“ਹੁਣ, ਯਹੋਵਾਹ ਪਰਮੇਸ਼ੁਰ ਉੱਠ ਆਪਣੇ ਖਾਸ ਥਾਂ ਤੇ ਆ ਇਕਰਾਰਨਾਮਾ ਦਾ ਸੰਦੂਕ ਤੇਰੀ ਸ਼ਕਤੀ ਦਰਸਾਉਂਦਾ ਹੈ। ਤੇਰੇ ਜਾਜਕ ਮੁਕਤੀ ਨਾਲ ਸੁਸ਼ੋਭਿਤ ਹੋਣ। ਤੇਰੇ ਸੱਚੇ ਭਗਤ ਤੇਰੀ ਚੰਗਿਆਈ ਵਿੱਚ ਆਨੰਦਿਤ ਹੋਣ।
੨ ਸਮੋਈਲ 5:3
ਇਸਰਾਏਲ ਦੇ ਸਾਰੇ ਆਗੂ ਹਬਰੋਨ ਵਿੱਚ ਪਾਤਸ਼ਾਹ ਦਾਊਦ ਨੂੰ ਮਿਲਣ ਲਈ ਆਏ। ਦਾਊਦ ਨੇ ਇਨ੍ਹਾਂ ਬਜ਼ੁਰਗਾਂ ਨਾਲ ਯਹੋਵਾਹ ਦੇ ਸਾਹਮਣੇ ਇੱਕ ਇਕਰਾਰਨਾਮਾ ਕੀਤਾ। ਫ਼ੇਰ ਇਨ੍ਹਾਂ ਸਾਰੇ ਪਰਿਵਾਰਾਂ ਦੇ ਬਜ਼ੁਰਗਾਂ ਨੇ ਦਾਊਦ ਨੂੰ ਇਸਰਾਏਲ ਦਾ ਰਾਜਾ ਹੋਣ ਵਜੋਂ ਮਸਹ ਕੀਤਾ।
੨ ਸਮੋਈਲ 2:4
ਦਾਊਦ ਦਾ ਯਾਬੇਸ਼ ਦੇ ਲੋਕਾਂ ਦਾ ਧੰਨਵਾਦ ਕਰਨਾ ਤਦ ਯਹੂਦਾਹ ਦੇ ਲੋਕ ਹਬਰੋਨ ਨੂੰ ਆਏ ਅਤੇ ਉਨ੍ਹਾਂ ਨੇ ਦਾਊਦ ਨੂੰ ਯਹੂਦਾਹ ਦੇ ਪਾਤਸ਼ਾਹ ਵਜੋਂ ਮਸਹ ਕੀਤਾ ਉਨ੍ਹਾਂ ਨੇ ਦਾਊਦ ਨੂੰ ਕਿਹਾ, “ਯਾਬੇਸ਼ ਗਿਲਆਦ ਦੇ ਲੋਕਾਂ ਨੇ ਸ਼ਾਊਲ ਨੂੰ ਦੱਬਿਆ।”
੧ ਸਮੋਈਲ 16:13
ਸਮੂਏਲ ਨੇ ਉਹ ਸਿੰਗ ਜਿਸ ਵਿੱਚ ਤੇਲ ਭਰਿਆ ਹੋਇਆ ਸੀ ਚੁੱਕਿਆ ਅਤੇ ਯੱਸੀ ਦੇ ਸਭ ਤੋਂ ਛੋਟੇ ਪੁੱਤਰ ਨੂੰ ਉਸ ਦੇ ਸਾਰੇ ਭਰਾਵਾਂ ਦੇ ਸਾਹਮਣੇ ਉਸ ਦੇ ਸਿਰ ਵਿੱਚ ਉਹ ਤੇਲ ਰੋੜਕੇ ਉਸ ਨੂੰ ਮਸਹ ਕੀਤਾ। ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਬੜੀ ਜ਼ੋਰ ਦੀ ਦਾਊਦ ਉੱਪਰ ਆਉਂਦਾ ਰਿਹਾ। ਉਸਤੋਂ ਬਾਦ ਸਮੂਏਲ ਰਾਮਾਹ ਨੂੰ ਵਿਦਾ ਹੋਇਆ।