ਜ਼ਬੂਰ 28:9 in Punjabi

ਪੰਜਾਬੀ ਪੰਜਾਬੀ ਬਾਈਬਲ ਜ਼ਬੂਰ ਜ਼ਬੂਰ 28 ਜ਼ਬੂਰ 28:9

Psalm 28:9
ਹੇ ਪਰਮੇਸ਼ੁਰ, ਆਪਣੇ ਲੋਕਾਂ ਨੂੰ ਬਚਾਉ। ਉਨ੍ਹਾਂ ਨੂੰ ਓਨੀ ਅਸੀਸ ਦਿਉ ਜਿੰਨੀ ਦੇ ਤੁਸੀਂ ਮਾਲਕ ਹੋਂ। ਉਨ੍ਹਾਂ ਦੀ ਅਗਵਾਈ ਕਰੋ ਅਤੇ ਉਨ੍ਹਾਂ ਨੂੰ ਸਦਾ ਲਈ ਇੱਜ਼ਤ ਬਖਸ਼ੋ।

Psalm 28:8Psalm 28

Psalm 28:9 in Other Translations

King James Version (KJV)
Save thy people, and bless thine inheritance: feed them also, and lift them up for ever.

American Standard Version (ASV)
Save thy people, and bless thine inheritance: Be their shepherd also, and bear them up for ever. Psalm 29 A Psalm of David.

Bible in Basic English (BBE)
Be a saviour to your people, and send a blessing on your heritage: be their guide, and let them be lifted up for ever.

Darby English Bible (DBY)
Save thy people, and bless thine inheritance; and feed them, and lift them up for ever.

Webster's Bible (WBT)
Save thy people, and bless thy inheritance: feed them also, and lift them up for ever.

World English Bible (WEB)
Save your people, And bless your inheritance. Be their shepherd also, And bear them up forever.

Young's Literal Translation (YLT)
Save Thy people, and bless Thine inheritance, And feed them, and carry them to the age!

Save
הוֹשִׁ֤יעָה׀hôšîʿâhoh-SHEE-ah

אֶתʾetet
thy
people,
עַמֶּ֗ךָʿammekāah-MEH-ha
and
bless
וּבָרֵ֥ךְûbārēkoo-va-RAKE

אֶתʾetet
thine
inheritance:
נַחֲלָתֶ֑ךָnaḥălātekāna-huh-la-TEH-ha
feed
וּֽרְעֵ֥םûrĕʿēmoo-reh-AME
them
also,
and
lift
them
up
וְ֝נַשְּׂאֵ֗םwĕnaśśĕʾēmVEH-na-seh-AME
for
ever.
עַדʿadad

הָעוֹלָֽם׃hāʿôlāmha-oh-LAHM

Cross Reference

ਯਸਈਆਹ 40:11
ਯਹੋਵਾਹ ਆਪਣੇ ਲੋਕਾਂ ਦੀ ਅਗਵਾਈ ਕਰੇਗਾ ਜਿਵੇਂ ਅਯਾਲੀ ਆਪਣੀਆਂ ਭੇਡਾਂ ਦੀ ਅਗਵਾਈ ਕਰਦਾ ਹੈ। ਯਹੋਵਾਹ ਆਪਣੇ ਬਾਜ਼ੂ ਦੀ ਵਰਤੋਂ ਕਰੇਗਾ ਤੇ ਆਪਣੀਆਂ ਭੇਡਾਂ ਇਕੱਠੀਆਂ ਕਰੇਗਾ। ਯਹੋਵਾਹ ਲੇਲਿਆਂ ਨੂੰ ਚੁੱਕ ਲਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਬਾਹਾਂ ਵਿੱਚ ਫ਼ੜੀ ਰੱਖੇਗਾ। ਉਨ੍ਹਾਂ ਦੀਆਂ ਮਾਵਾਂ ਉਸ ਦੇ ਨਾਲ-ਨਾਲ ਤੁਰਨਗੀਆਂ।

ਅਸਤਸਨਾ 9:29
ਪਰ ਉਹ ਤਾਂ ਤੁਹਾਡੇ ਬੰਦੇ ਹਨ ਯਹੋਵਾਹ। ਉਹ ਤੁਹਾਡੇ ਹੀ ਹਨ ਤੁਸੀਂ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਮਿਸਰ ਤੋਂ ਬਾਹਰ ਲਿਆਏ।’

ਜ਼ਬੂਰ 78:71
ਦਾਊਦ ਭੇਡਾਂ ਦੀ ਦੇਖ-ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ। ਪਰਮੇਸ਼ੁਰ ਨੇ ਦਾਊਦ ਨੂੰ ਆਪਣੇ ਲੋਕਾਂ ਨੂੰ ਯਾਕੂਬ ਦੇ ਲੋਕਾਂ ਨੂੰ, ਇਸਰਾਏਲ ਦੇ ਲੋਕਾਂ ਨੂੰ ਅਤੇ ਪਰਮੇਸ਼ੁਰ ਦੀ ਮਲਕੀਅਤ ਨੂੰ ਪਾਲਣ ਦਾ ਕੰਮ ਦਿੱਤਾ।

ਅਜ਼ਰਾ 1:4
ਇਸ ਲਈ ਜੇਕਰ ਕਿਤੇ ਵੀ ਜਿੱਥੇ ਕੋਈ ਬੱਚਿਆਂ ਹੋਇਆ ਰਹਿ ਰਿਹਾ ਹੋਵੇ; ਉਸ ਜਗ੍ਹਾ ਦੇ ਆਦਮੀ ਉਸ ਨੂੰ ਚਾਂਦੀ, ਸੋਨਾ, ਪਸ਼ੂ ਤੇ ਹੋਰ ਚੀਜ਼ਾਂ ਦੇ ਕੇ ਉਸ ਦੀ ਸਹਾਇਤਾ ਕਰਨ ਅਤੇ ਇਸ ਦੇ ਨਾਲ ਉਨ੍ਹਾਂ ਨੂੰ ਸੁਗਾਤ ਵੀ ਦੇਣੀ ਚਾਹੀਦੀ ਹੈ ਜਿਹੜੀ ਉਹ ਪਰਮੇਸ਼ੁਰ ਦੇ ਮੰਦਰ ਲਈ ਜੋ ਕਿ ਯਰੂਸ਼ਲਮ ਵਿੱਚ ਹੈ, ਚਾਹੁੰਦੇ ਹਨ।

੧ ਸਲਾਤੀਨ 8:51
ਕਿਉਂ ਕਿ ਉਹ ਤੇਰੇ ਆਪਣੇ ਹੀ ਲੋਕ ਹਨ, ਅਤੇ ਤੇਰਾ ਵਿਰਸਾ ਹੀ ਹਨ ਜਿਨ੍ਹਾਂ ਨੂੰ ਤੂੰ ਮਿਸਰ ਵਿੱਚੋਂ, ਲੋਹੇ ਦੀ ਭਠ੍ਠੀ ਵਿੱਚਕਾਰੋ ਬਾਹਰ ਕੱਢ ਲਿਆਇਆ ਸੀ।

ਮੀਕਾਹ 5:2
ਮਸੀਹਾ ਬੈਤਲਹਮ ਵਿੱਚ ਜਨਮੇਗਾ ਪਰ ਬੈਤਲਹਮ ਅਫ਼ਰਾਬਾਹ, ਤੂੰ ਯਹੂਦਾਹ ਦਾ ਸਭ ਤੋਂ ਛੋਟਾ ਨਗਰ ਹੈਂ। ਤੇਰਾ ਪਰਿਵਾਰ ਬਹੁਤ ਛੋਟਾ ਹੈ ਅਤੇ ਉਂਗਲੀਆਂ ਤੇ ਗਿਣਿਆ ਜਾ ਸੱਕਦੇ। ਪਰ “ਇਸਰਾਏਲ ਦਾ ਹਾਕਮ” ਤੇਰੇ ਵਿੱਚੋਂ ਮੇਰੇ ਲਈ ਨਿਕਲੇਗਾ। ਉਸਦੀਆਂ ਸ਼ੁਰੂਆਤਾਂ ਬਹੁਤ ਸਮੇਂ ਪਹਿਲਾਂ, ਪ੍ਰਾਚੀਨ ਸਮਿਆਂ ਤੋਂ ਹਨ।

ਮੀਕਾਹ 5:4
ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਮਹਿਮਾ ਵਿੱਚ, ਉਹ ਸ਼ਾਸਕ ਆਪਣੀਆਂ ਭੇਡਾਂ ਦੀ ਰਾਖੀ ਕਰੇਗਾ। ਉਹ ਸ਼ਾਂਤੀ ਵਿੱਚ ਵਸਣਗੇ ਕਿਉਂ ਕਿ ਉਸ ਵੇਲੇ, ਉਸਦਾ ਨਾਮ ਅਤੇ ਮਹਿਮਾ ਧਰਤੀ ਦੇ ਕੋਨੇ-ਕੋਨੇ ਵਿੱਚ ਹੋਵੇਗੀ।

ਮੀਕਾਹ 7:14
ਇਸੇ ਲਈ, ਆਪਣੀ ਛੜ ਨਾਲ ਆਪਣੇ ਲੋਕਾਂ ਉੱਤੇ ਸ਼ਾਸਨ ਕਰ। ਆਪਣੇ ਇੱਜੜ ਉੱਤੇ ਸ਼ਾਸਨ ਕਰ, ਜੋ ਇੱਕਲਾ, ਕਰਮਲ ਪਰਬਤ ਅਤੇ ਲੱਕੜਾਂ ਵਿੱਚ ਵਸਦਾ ਹੈ। ਉਹ ਬਾਸ਼ਾਨ ਅਤੇ ਗਿਲਆਦ ਵਿੱਚ ਰਹਿੰਦੇ ਹਨ ਜਿਵੇਂ ਕਿ ਉਹਨਾਂ ਨੇ ਪੁਰਾਣੇ ਸਮਿਆਂ ਵਿੱਚ ਕੀਤਾ ਸੀ।

ਮੱਤੀ 2:6
‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚ ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬੜਾ ਮਹੱਤਵਪੂਰਣ ਹੈ। ਹਾਂ, ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ, ਜਿਹੜਾ ਮੇਰੇ ਲੋਕਾਂ, ਅਤੇ ਇਸਰਾਏਲ ਦੀ ਅਗਵਾਈ ਕਰੇਗਾ।’”

ਅਫ਼ਸੀਆਂ 1:18
ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਤੁਹਾਡੇ ਹਿਰਦਿਆਂ ਵਿੱਚ ਸਮਝਦਾਰੀ ਦੇ ਸੱਕੇ। ਫ਼ੇਰ ਤੁਸੀਂ ਉਸ ਉਮੀਦ ਬਾਰੇ ਜਾਣ ਲਵੋਂਗੇ ਜਿਸ ਨੂੰ ਰੱਖਣ ਲਈ ਸਾਨੂੰ ਚੁਣਿਆ ਗਿਆ ਹੈ। ਤੁਸੀਂ ਜਾਣ ਜਾਵੋਂਗੇ ਕਿ ਜਿਹੜੀਆਂ ਅਸੀਸਾਂ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦੇਣ ਦਾ ਵਾਇਦਾ ਕੀਤਾ ਸੀ ਉਹ ਅਪਾਰ ਅਤੇ ਮਹਿਮਾਮਈ ਹਨ।

ਹਿਜ਼ ਕੀ ਐਲ 34:23
ਫ਼ੇਰ ਮੈਂ ਉਨ੍ਹਾਂ ਉੱਤੇ ਇੱਕ ਆਜੜੀ, ਆਪਣੇ ਸੇਵਕ ਦਾਊਦ, ਨੂੰ ਲਵਾਂਗਾ। ਉਹ ਉਨ੍ਹਾਂ ਦਾ ਪੋਸ਼ਣ ਕਰੇਗਾ ਅਤੇ ਉਨ੍ਹਾਂ ਦਾ ਆਜੜੀ ਬਣੇਗਾ।

ਯਰਮਿਆਹ 31:7
ਯਹੋਵਾਹ ਆਖਦਾ ਹੈ: “ਖੁਸ਼ ਹੋਵੋ ਅਤੇ ਯਾਕੂਬ ਲਈ ਗੀਤ ਗਾਵੋ! ਇਸਰਾਏਲ, ਸਾਰੀਆਂ ਕੌਮਾਂ ਵਿੱਚੋਂ ਮਹਾਨ ਕੌਮ ਦੇ ਨਾਹਰੇ ਮਾਰੋ! ਉਸਤਤ ਗਾਵੋ ਅਤੇ ਨਾਹਰੇ ਮਾਰੋ: ‘ਯਹੋਵਾਹ ਨੇ ਆਪਣੇ ਲੋਕਾਂ ਨੂੰ ਬਚਾਇਆ! ਉਸ ਨੇ ਉਨ੍ਹਾਂ ਲੋਕਾਂ ਨੂੰ ਬਚਾਇਆ ਹੈ, ਜਿਹੜੇ ਇਸਰਾਏਲ ਦੀ ਕੌਮ ਵਿੱਚੋਂ ਜਿਉਂਦੇ ਰਹਿ ਗਏ ਨੇ।’

ਯਰਮਿਆਹ 10:16
ਪਰ ਯਾਕੂਬ ਦਾ ਪਰਮੇਸ਼ੁਰ ਬੁੱਤਾਂ ਜਿਹਾ ਨਹੀਂ ਹੈ। ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ। ਅਤੇ ਇਸਰਾਏਲ ਉਹ ਪਰਿਵਾਰ ਹੈ, ਜਿਸਦੀ ਚੋਣ ਪਰਮੇਸ਼ੁਰ ਨੇ ਆਪਣੇ ਬੰਦਿਆਂ ਵਜੋਂ ਕੀਤੀ ਸੀ। ਪਰਮੇਸ਼ੁਰ ਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।

੧ ਸਲਾਤੀਨ 8:53
ਤੂੰ ਉਨ੍ਹਾਂ ਨੂੰ ਧਰਤੀ ਦੇ ਸਾਰੇ ਲੋਕਾਂ ਤੋਂ ਆਪਣੇ ਖਾਸ ਲੋਕਾਂ ਵਜੋਂ ਵੱਖ ਕਰ ਦਿੱਤਾ ਹੈ। ਹੇ ਯਹੋਵਾਹ, ਤੂੰ ਇਹ ਆਪਣੇ ਸੇਵਕ ਮੂਸਾ ਦੇ ਰਾਹੀਂ ਸਾਡੇ ਲਈ ਇਹ ਸਭ ਕਰਨ ਦਾ ਇਕਰਾਰ ਕੀਤਾ ਸੀ ਜਦੋਂ ਤੂੰ ਸਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢਿਆ ਸੀ।”

ਜ਼ਬੂਰ 14:7
ਸੀਯੋਨ ਪਰਬਤ ਉੱਤੇ ਕੌਣ ਹੈ ਜੋ ਇਸਰਾਏਲ ਦੀ ਰੱਖਿਆ ਕਰ ਸੱਕਦਾ? ਯਹੋਵਾਹ ਹੀ ਹੈ ਜੋ ਇਸਰਾਏਲ ਨੂੰ ਬਚਾ ਸੱਕਦਾ। ਯਹੋਵਾਹ ਦੇ ਲੋਕਾਂ ਨੂੰ ਕੈਦੀਆਂ ਵਾਂਗ ਲੈ ਲਿਆ ਗਿਆ ਹੈ। ਪਰ ਪਰਮੇਸ਼ੁਰ ਆਪਣੇ ਲੋਕਾਂ ਨੂੰ ਵਾਪਸ ਲਿਆਵੇਗਾ। ਫ਼ੇਰ ਯਾਕੂਬ (ਇਸਰਾਏਲ) ਬਹੁਤ ਖੁਸ਼ ਹੋਵੇਗਾ।

ਜ਼ਬੂਰ 25:22
ਯਹੋਵਾਹ, ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੇ ਸਮੂਹ ਦੁਸ਼ਮਣਾਂ ਪਾਸੋਂ ਬਚਾਉ।

ਜ਼ਬੂਰ 80:14
ਹੇ ਪਰਮੇਸ਼ੁਰ, ਸਰਬ ਸ਼ਕਤੀਮਾਨ ਕਿਰਪਾ ਕਰਕੇ ਵਾਪਸ ਆਉ ਅਤੇ ਸਵਰਗ ਵਿੱਚੋਂ ਹੇਠਾਂ ਆਪਣੀ “ਵੇਲ” ਵੱਲ ਵੇਖੋ ਅਤੇ ਇਸਦੀ ਰੱਖਿਆ ਕਰੋ।

ਯਸਈਆਹ 46:3
“ਯਾਕੂਬ ਦੇ ਪਰਿਵਾਰ ਵਾਲਿਓ, ਸੁਣੋ ਮੇਰੀ ਗੱਲ! ਇਸਰਾਏਲ ਦੇ ਤੁਸੀਂ ਸਾਰੇ ਲੋਕੋ ਜਿਹੜੇ ਹਾਲੇ ਤੱਕ ਜਿਉਂਦੇ ਹੋ, ਸੁਣੋ! ਮੈਂ ਤੁਹਾਨੂੰ ਚੁੱਕਦਾ ਰਿਹਾ ਹਾਂ। ਮੈਂ ਤੁਹਾਨੂੰ ਉਦੋਂ ਤੋਂ ਚੁੱਕਿਆ ਹੈ ਜਦੋਂ ਤੁਸੀਂ ਆਪਣੀ ਮਾਂ ਦੇ ਗਰਭ ਵਿੱਚ ਸੀ।

ਯਸਈਆਹ 63:9
ਲੋਕਾਂ ਲਈ ਬਹੁਤ ਮੁਸੀਬਤ ਸਨ, ਪਰ ਯਹੋਵਾਹ ਉਨ੍ਹਾਂ ਦੇ ਖਿਲਾਫ਼ ਨਹੀਂ ਸੀ। ਯਹੋਵਾਹ ਨੇ ਲੋਕਾਂ ਨਾਲ ਪਿਆਰ ਕੀਤਾ ਅਤੇ ਉਨ੍ਹਾਂ ਲਈ ਦੁੱਖ ਮਹਿਸੂਸ ਕੀਤਾ। ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਬਚਾਇਆ। ਯਹੋਵਾਹ ਨੇ ਉਨ੍ਹਾਂ ਨੂੰ ਬਚਾਉਣ ਲਈ ਆਪਣਾ ਖਾਸ ਦੂਤ ਭੇਜਿਆ। ਉਸ ਨੇ ਉਨ੍ਹਾਂ ਨੂੰ ਉੱਪਰ ਚੁੱਕ ਲਿਆ ਅਤੇ ਲੈ ਗਿਆ। ਅਤੇ ਉਹ ਉਨ੍ਹਾਂ ਦੀ ਸਦਾ ਲਈ ਦੇਖ-ਭਾਲ ਕਰੇਗਾ।

੨ ਸਮੋਈਲ 21:3
ਅਤੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਡੇ ਲਈ ਕੀ ਕਰ ਸੱਕਦਾ ਹਾਂ? ਅਤੇ ਕਿਸ ਤਰ੍ਹਾਂ ਨਾਲ ਮੈਂ ਪਰਾਸ਼ਚਿਤ ਕਰਾਂ ਕਿ ਤੁਸੀਂ ਯਹੋਵਾਹ ਦੇ ਲੋਕਾਂ ਨੂੰ ਅਸੀਸ ਦੇਵੋਁ ਜੋ ਉਨ੍ਹਾਂ ਦੇ ਪਾਪ ਬਖਸ਼ੇ ਜਾਣ।”

੨ ਸਮੋਈਲ 7:7
ਮੈਂ ਇਸਰਾਏਲ ਦੇ ਕਿਸੇ ਵੀ ਪਰਿਵਾਰ-ਸਮੂਹ ਦੇ ਮਨੁੱਖ ਨੂੰ ਦਿਆਰ ਦੀ ਲੱਕੜ ਦਾ ਵੱਧੀਆ ਮਹਿਲ ਆਪਣੇ ਲਈ ਬਨਾਉਣ ਨੂੰ ਨਹੀਂ ਆਖਿਆ।’

ਅਸਤਸਨਾ 32:9
ਯਹੋਵਾਹ ਦਾ ਹਿੱਸਾ ਉਸ ਦੇ ਲੋਕ ਹਨ; ਯਾਕੂਬ ਯਹੋਵਾਹ ਦਾ ਹੈ।

ਅਸਤਸਨਾ 1:31
ਤੁਸੀਂ ਮਾਰੂਥਲ ਵਿੱਚ ਵੇਖਿਆ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਇੰਝ ਚੁੱਕਿਆ ਜਿਵੇਂ ਕੋਈ ਪਿਤਾ ਆਪਣੇ ਪੁੱਤਰ ਨੂੰ ਚੁੱਕਦਾ ਅਤੇ ਤੁਹਾਨੂੰ ਇੱਥੇ ਸੁਰੱਖਿਆ ਨਾਲ ਲਿਆਂਦਾ।’