Psalm 36:2
ਉਹ ਆਦਮੀ ਆਪਣੇ-ਆਪ ਨੂੰ ਝੂਠ ਆਖਦਾ। ਉਹ ਆਪਣੇ ਪਾਪਾਂ ਨੂੰ ਨਹੀਂ ਵੇਖਦਾ, ਇਸੇ ਲਈ ਉਹ ਮੁਆਫ਼ੀ ਨਹੀਂ ਮੰਗਦਾ।
Psalm 36:2 in Other Translations
King James Version (KJV)
For he flattereth himself in his own eyes, until his iniquity be found to be hateful.
American Standard Version (ASV)
For he flattereth himself in his own eyes, That his iniquity will not be found out and be hated.
Bible in Basic English (BBE)
For he takes comfort in the thought that his sin will not be uncovered and hated.
Darby English Bible (DBY)
For he flattereth himself in his own eyes, [even] when his iniquity is found to be hateful.
Webster's Bible (WBT)
To the chief Musician, A Psalm of David the servant of the LORD. The transgression of the wicked saith within my heart, that there is no fear of God before his eyes.
World English Bible (WEB)
For he flatters himself in his own eyes, Too much to detect and hate his sin.
Young's Literal Translation (YLT)
For he made `it' smooth to himself in his eyes, To find his iniquity to be hated.
| For | כִּֽי | kî | kee |
| he flattereth | הֶחֱלִ֣יק | heḥĕlîq | heh-hay-LEEK |
| אֵלָ֣יו | ʾēlāyw | ay-LAV | |
| eyes, own his in himself | בְּעֵינָ֑יו | bĕʿênāyw | beh-ay-NAV |
| until his iniquity | לִמְצֹ֖א | limṣōʾ | leem-TSOH |
| found be | עֲוֹנ֣וֹ | ʿăwōnô | uh-oh-NOH |
| to be hateful. | לִשְׂנֹֽא׃ | liśnōʾ | lees-NOH |
Cross Reference
ਜ਼ਬੂਰ 49:18
ਇੱਕ ਅਮੀਰ ਆਦਮੀ ਆਪਣੇ ਜੀਵਨ ਵਿੱਚ ਪ੍ਰਾਪਤ ਕੀਤੀ ਸਾਰੀ ਸਫ਼ਲਤਾ ਲਈ ਆਪਣੇ-ਆਪ ਦੀ ਪ੍ਰਸੰਸਾ ਕਰ ਸੱਕਦਾ ਹੈ। ਅਤੇ ਹਾਂ, ਹੋਰ ਲੋਕੀਂ ਵੀ ਉਸ ਦੀ ਉਸਤਤਿ ਕਰ ਸੱਕਦੇ ਹਨ ਕਿ ਉਸ ਨੇ ਕਿੰਨੀ ਸਫ਼ਲਤਾ ਪ੍ਰਾਪਤ ਕੀਤੀ ਹੈ।
ਅਸਤਸਨਾ 29:19
“ਇਹ ਸੰਭਵ ਹੈ ਕਿ ਕੋਈ ਬੰਦਾ ਇਨ੍ਹਾਂ ਸਰਾਪਾਂ ਬਾਰੇ ਸੁਣੇ ਅਤੇ ਇਹ ਆਖਕੇ ਆਪਣੇ-ਆਪ ਨੂੰ ਤਸੱਲੀ ਦੇਵੇ, ‘ਮੈਂ ਉਹੋ ਕੁਝ ਕਰਦਾ ਰਹਾਂਗਾ ਜੋ ਮੈਂ ਚਾਹੁੰਦਾ ਹਾਂ, ਮੇਰੇ ਨਾਲ ਕੁਝ ਵੀ ਮਾੜਾ ਨਹੀਂ ਵਾਪਰੇਗਾ।’ ਉਹ ਬੰਦਾ ਸਿਰਫ਼ ਆਪਣੇ ਨਾਲ ਹੀ ਨਹੀਂ ਸਗੋਂ ਹੋਰਨਾ ਨੇਕ ਬੰਦਿਆਂ ਨਾਲ ਵਾਪਰਨ ਵਾਲੀਆਂ ਮੰਦੀਆਂ ਘਟਨਾਵਾ ਲਈ ਵੀ ਜ਼ਿੰਮੇਵਾਰ ਹੋਵੇਗਾ।
ਜ਼ਬੂਰ 10:3
ਦੁਸ਼ਟ ਲੋਕੀਂ ਉਨ੍ਹਾਂ ਚੀਜ਼ਾਂ ਬਾਰੇ ਸ਼ੇਖੀ ਮਾਰਦੇ ਨੇ ਜਿਨ੍ਹਾਂ ਦੀ ਉਹ ਇੱਛਾ ਕਰਦੇ ਨੇ ਅਤੇ ਉਹ ਲੋਭੀ ਲੋਕੀਂ ਪਰਮੇਸ਼ੁਰ ਦੀ ਬੁਰਾਈ ਕਰਦੇ ਹਨ। ਇਸ ਤੋਂ ਇਲਾਵਾ ਇਸ ਤਰ੍ਹਾਂ ਉਹ ਬੁਰੇ ਲੋਕ ਦਰਸ਼ਾਉਂਦੇ ਹਨ ਕਿ ਉਹ ਯਹੋਵਾਹ ਨੂੰ ਵੀ ਨਫ਼ਰਤ ਕਰਦੇ ਹਨ।
ਰੋਮੀਆਂ 10:3
ਉਹ ਅਨਜਾਣ ਸਨ ਕਿ ਕਿਵੇਂ ਪਰੇਮਸ਼ੁਰ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਅਤੇ ਉਨ੍ਹਾਂ ਨੇ ਆਪਣੇ ਮਨਭਾਉਂਦੇ ਢੰਗ ਨਾਲ ਆਪਣੇ ਆਪ ਨੂੰ ਧਰਮੀ ਬਨਾਉਣ ਦੀ ਕੋਸ਼ਿਸ਼ ਕੀਤੀ। ਇਸ ਲਈ ਉਨ੍ਹਾਂ ਨੇ ਪਰੇਮਸ਼ੁਰ ਦੇ ਲੋਕਾਂ ਨੂੰ ਧਰਮੀ ਬਨਾਉਣ ਦੇ ਢੰਗ ਨੂੰ ਕਬੂਲ ਨਾ ਕੀਤਾ।
ਰੋਮੀਆਂ 7:9
ਸ਼ਰ੍ਹਾ ਨੂੰ ਜਾਨਣ ਤੋਂ ਪਹਿਲਾਂ ਮੈਂ ਸ਼ਰ੍ਹਾ ਤੋਂ ਬਿਨਾ ਜਿਉਂਦਾ ਸੀ, ਪਰ ਜਦੋਂ ਸ਼ਰ੍ਹਾ ਦਾ ਹੁਕਮ ਮੇਰੇ ਕੋਲ ਆਇਆ, ਤਾਂ ਪਾਪ ਨੇ ਜੀਵਨ ਪ੍ਰਾਪਤ ਕੀਤਾ।
ਰੋਮੀਆਂ 3:9
ਹਰ ਕੋਈ ਮੁਜਰਿਮ ਹੈ ਤਾਂ ਫ਼ੇਰ ਕੀ? ਕੀ ਅਸੀਂ ਯਹੂਦੀ ਦੂਜਿਆਂ ਲੋਕਾਂ ਨਾਲੋਂ ਚੰਗੇ ਹਾਂ? ਨਹੀਂ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਯਹੂਦੀ ਅਤੇ ਗੈਰ-ਯਹੂਦੀ ਇੱਕੋ ਹੀ ਹਨ। ਸਾਰੇ ਹੀ ਪਾਪ ਦੇ ਅਧੀਨ ਹਨ।
ਲੋਕਾ 16:14
ਪਰਮੇਸ਼ੁਰ ਦਾ ਨੇਮ ਨਹੀਂ ਬਦਲਿਆ ਜਾ ਸੱਕਦਾ ਜਦੋਂ ਪੈਸੇ ਨੂੰ ਪਿਆਰ ਕਰਨ ਵਾਲੇ ਫਰੀਸੀਆਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਯਿਸੂ ਦਾ ਮਜਾਕ ਉਡਾਇਆ।
ਲੋਕਾ 10:29
ਉਹ ਆਦਮੀ ਦਰਸ਼ਾਉਣਾ ਚਾਹੁੰਦਾ ਸੀ ਕਿ ਉਹ ਸਵਾਲ ਪੁੱਛਣ ਵਿੱਚ ਸਹੀ ਸੀ, ਇਸ ਲਈ ਉਸ ਨੇ ਯਿਸੂ ਨੂੰ ਆਖਿਆ, “ਮੇਰਾ ਗੁਆਂਢੀ ਕੌਣ ਹੈ?”
ਹੋ ਸੀਅ 12:7
“ਯਾਕੂਬ ਅਸਲੀ ਵਪਾਰੀ ਹੈ। ਉਹ ਆਪਣੇ ਮਿੱਤਰ ਨੂੰ ਵੀ ਧੋਖਾ ਦੇ ਦਿੰਦਾ। ਉਹ ਗ਼ਲਤ ਤੋਂਲ ਇਸਤੇਮਾਲ ਕਰਦਾ ਹੈ।
ਯਰਮਿਆਹ 17:9
“ਬੰਦੇ ਦਾ ਮਨ ਬਹੁਤ ਚਲਾਕ ਹੁੰਦਾ ਹੈ! ਹੋ ਸੱਕਦਾ ਹੈ ਕਿ ਮਨ ਰੋਗੀ ਹੋਵੇ ਅਤੇ ਕੋਈ ਸੱਚਮੁੱਚ ਇਸ ਨੂੰ ਨਾ ਸਮਝੇ।
ਯਰਮਿਆਹ 2:34
ਤੇਰੇ ਹੱਥਾਂ ਉੱਤੇ ਖੂਨ ਹੈ! ਇਹ ਗਰੀਬਾਂ, ਮਾਸੂਮ ਲੋਕਾਂ ਦਾ ਖੂਨ ਹੈ। ਤੂੰ ਉਨ੍ਹਾਂ ਲੋਕਾਂ ਨੂੰ ਆਪਣੇ ਘਰ ਲੁੱਟਣ ਆਇਆਂ ਨੂੰ ਨਹੀਂ ਫ਼ੜਿਆ! ਤੂੰ ਉਨ੍ਹਾਂ ਨੂੰ ਬਿਨਾ ਕਾਰਣ ਮਾਰ ਮੁਕਾਇਆ!
ਯਰਮਿਆਹ 2:23
“ਯਹੂਦਾਹ, ਤੂੰ ਮੈਨੂੰ ਕਿਵੇਂ ਆਖ ਸੱਕਦਾ ਹੈਂ, ‘ਮੈਂ ਗੁਨਾਹਗਾਰ ਨਹੀਂ ਹਾਂ, ਮੈਂ ਬਆਲ ਦੇ ਬੁੱਤਾਂ ਦੀ ਉਪਾਸਨਾ ਨਹੀਂ ਕੀਤੀ?’ ਉਨ੍ਹਾਂ ਗੱਲਾਂ ਬਾਰੇ ਸੋਚ ਜੋ ਤੂੰ ਵਾਦੀ ਅੰਦਰ ਕੀਤੀਆਂ ਸਨ। ਉਸ ਬਾਰੇ ਸੋਚ ਜੋ ਤੂੰ ਕੀਤਾ ਹੈ। ਤੂੰ ਇੱਕ ਤੇਜ਼ ਤਰਾਰ ਊਠਣੀ ਵਰਗਾ ਹੈਂ ਜਿਹੜੀ ਇੱਕ ਥਾਂ ਤੋਂ ਦੂਜੀ ਥਾਂ ਵੱਲ ਭੱਜਦੀ ਹੈ।
੧ ਤਵਾਰੀਖ਼ 10:13
ਸ਼ਾਊਲ ਦੀ ਮੌਤ ਇਉਂ ਇਸ ਲਈ ਹੋਈ ਕਿਉਂ ਕਿ ਉਹ ਯਹੋਵਾਹ ਨਾਲ ਵਫ਼ਾਦਾਰ ਨਹੀਂ ਰਿਹਾ ਸੀ। ਉਸ ਨੇ ਯਹੋਵਾਹ ਦੇ ਬਚਨਾਂ ਨੂੰ ਨਹੀਂ ਮੰਨਿਆ। ਇਹੀ ਨਹੀਂ ਸਗੋਂ ਉਸ ਨੇ ਇੱਕ ਭੂਤ-ਮ੍ਰਿਤ ਨਾਲ ਸਲਾਹ ਮਸ਼ਵਰਾ ਕੀਤਾ ਸੀ।
੧ ਸਮੋਈਲ 15:18
ਯਹੋਵਾਹ ਨੇ ਤੈਨੂੰ ਖਾਸ ਕੰਮ ਲਈ ਭੇਜਿਆ ਅਤੇ ਕਿਹਾ, ‘ਜਾ ਅਤੇ ਜਾਕੇ ਅਮਾਲੇਕੀਆਂ ਨੂੰ ਨਸ਼ਟ ਕਰਦੇ, ਉਹ ਸਭ ਪਾਪੀ ਜੀਵ ਹਨ। ਉਨ੍ਹਾਂ ਸਭਨਾ ਨੂੰ ਖਤਮ ਕਰਦੇ। ਜਦ ਤੱਕ ਉਹ ਪੂਰੇ ਨਾ ਖਤਮ ਹੋ ਜਾਣ ਉਨ੍ਹਾਂ ਨਾਲ ਲੜਦਾ ਰਹਿ।’