ਜ਼ਬੂਰ 42:9 in Punjabi

ਪੰਜਾਬੀ ਪੰਜਾਬੀ ਬਾਈਬਲ ਜ਼ਬੂਰ ਜ਼ਬੂਰ 42 ਜ਼ਬੂਰ 42:9

Psalm 42:9
ਮੈਂ ਪਰਮੇਸ਼ੁਰ ਨੂੰ ਆਪਣੀ ਚੱਟਾਨ ਆਖਦਾ ਹਾਂ, “ਤੁਸਾਂ ਮੈਨੂੰ ਕਿਉਂ ਭੁਲਾ ਦਿੱਤਾ ਹੈ। ਮੈਂ ਆਪਣੇ ਦੁਸ਼ਮਣਾਂ ਦੇ ਇੰਨੇ ਜ਼ੁਲਮ ਕਿਉਂ ਝੱਲਾ?”

Psalm 42:8Psalm 42Psalm 42:10

Psalm 42:9 in Other Translations

King James Version (KJV)
I will say unto God my rock, Why hast thou forgotten me? why go I mourning because of the oppression of the enemy?

American Standard Version (ASV)
I will say unto God my rock, Why hast thou forgotten me? Why go I mourning because of the oppression of the enemy?

Bible in Basic English (BBE)
I will say to God my Rock, Why have you let me go from your memory? why do I go in sorrow because of the attacks of my haters?

Darby English Bible (DBY)
I will say unto ùGod my rock, Why hast thou forgotten me? why go I mourning because of the oppression of the enemy?

Webster's Bible (WBT)
Yet the LORD will command his loving-kindness in the day-time, and in the night his song shall be with me, and my prayer to the God of my life.

World English Bible (WEB)
I will ask God, my rock, "Why have you forgotten me? Why do I go mourning because of the oppression of the enemy?"

Young's Literal Translation (YLT)
I say to God my rock, `Why hast Thou forgotten me? Why go I mourning in the oppression of an enemy?

I
will
say
אוֹמְרָ֤ה׀ʾômĕrâoh-meh-RA
unto
God
לְאֵ֥לlĕʾēlleh-ALE
rock,
my
סַלְעִי֮salʿiysahl-EE
Why
לָמָ֪הlāmâla-MA
hast
thou
forgotten
שְׁכַ֫חְתָּ֥נִיšĕkaḥtānîsheh-HAHK-TA-nee
why
me?
לָֽמָּהlāmmâLA-ma
go
קֹדֵ֥רqōdērkoh-DARE
I
mourning
אֵלֵ֗ךְʾēlēkay-LAKE
oppression
the
of
because
בְּלַ֣חַץbĕlaḥaṣbeh-LA-hahts
of
the
enemy?
אוֹיֵֽב׃ʾôyēboh-YAVE

Cross Reference

ਜ਼ਬੂਰ 38:6
ਮੇਰੀ ਕਮਰ ਝੁਕ ਗਈ ਹੈ ਅਤੇ ਮੈਂ ਦਿਨ ਭਰ ਗਮਗੀਨ ਰਹਿੰਦਾ ਹਾਂ।

ਜ਼ਬੂਰ 43:2
ਹੇ ਪਰਮੇਸ਼ੁਰ ਤੁਸੀਂ ਮੇਰੀ ਓਟ ਹੋ। ਤੁਸੀਂ ਮੈਨੂੰ ਕਿਉਂ ਛੱਡ ਦਿੱਤਾ। ਆਪਣੇ ਦੁਸ਼ਮਣ ਦੇ ਜ਼ੁਲਮ ਸਦਕਾ ਮੈਂ ਇੰਨੀ ਉਦਾਸੀ ਕਿਉਂ ਝੱਲਾਂ?

ਜ਼ਬੂਰ 18:2
ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ। ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ। ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ। ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ। ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ।

ਨੂਹ 5:1
ਯਹੋਵਾਹ ਅੱਗੇ ਇੱਕ ਪ੍ਰਾਰਥਨਾ ਯਹੋਵਾਹ ਜੀ, ਜੋ ਸਾਡੇ ਨਾਲ ਵਾਪਰਿਆ, ਚੇਤੇ ਕਰੋ। ਤੱਕੋ ਅਤੇ ਸਾਡੇ ਨਿਰਾਦਰ ਨੂੰ ਵੇਖੋ।

ਜ਼ਬੂਰ 55:3
ਮੇਰੇ ਵੈਰੀਆਂ ਨੇ ਮੈਨੂੰ ਮੰਦਾ ਆਖਿਆ। ਉਹ ਬਦਚਲਣ ਬੰਦਾ ਮੇਰੇ ਉੱਤੇ ਚੀਕਿਆ। ਮੇਰੇ ਵੈਰੀ ਕ੍ਰੋਧ ਵਿੱਚ ਸਨ ਅਤੇ ਉਨ੍ਹਾਂ ਨੇ ਮੇਰੇ ਉੱਤੇ ਹਮਲਾ ਕੀਤਾ। ਉਨ੍ਹਾਂ ਨੇ ਮੇਰੇ ਉੱਤੇ ਮੁਸੀਬਤਾਂ ਦੇ ਪਹਾੜ ਲਿਆਂਦੇ।

ਅੱਯੂਬ 30:26
ਪਰ ਜਦੋਂ ਮੈਂ ਚੰਗੀਆਂ ਚੀਜ਼ਾਂ ਦੀ ਆਸ ਕਰਦਾ ਹਾਂ, ਬੁਰੀਆਂ ਚੀਜ਼ਾਂ ਆ ਜਾਂਦੀਆਂ ਹਨ। ਜਦੋਂ ਮੈਂ ਰੌਸ਼ਨੀ ਲਈ ਤੱਕਿਆ, ਹਨੇਰਾ ਆ ਗਿਆ।

ਯਸਈਆਹ 49:15
ਪਰ ਮੈਂ ਆਖਦਾ ਹਾਂ, “ਕੀ ਕੋਈ ਮਾਂ ਆਪਣੇ ਬੱਚੇ ਨੂੰ ਭੁੱਲ ਸੱਕਦੀ ਹੈ? ਨਹੀਂ! ਭਾਵੇਂ ਉਹ ਭੁੱਲ ਜਾਵੇ ਮੈਂ ਤੂਹਾਨੂੰ ਨਹੀਂ ਭੁੱਲਾਂਗਾ।

ਯਸਈਆਹ 40:27
ਯਾਕੂਬ ਦੇ ਲੋਕੋ, ਸੱਚ ਹੈ ਇਹ! ਇਸਰਾਏਲ, ਤੈਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਇਸ ਉੱਤੇ! ਇਸ ਲਈ ਕਿਉਂ ਹੋ ਤੁਸੀਂ ਆਖਦੇ: “ਦੇਖ ਨਹੀਂ ਸੱਕਦਾ ਯਹੋਵਾਹ ਜਿਵੇਂ ਜਿਉਂਦਾ ਹਾਂ ਮੈਂ। ਲੱਭ ਨਹੀਂ ਸੱਕੇਗਾ ਪਰਮੇਸ਼ੁਰ ਮੈਨੂੰ ਅਤੇ ਸਜ਼ਾ ਨਹੀਂ ਦੇ ਸੱਕੇਗਾ।”

ਵਾਈਜ਼ 4:1
ਕੀ ਮਰਨਾ ਬਿਹਤਰ ਹੈ? ਇੱਕ ਵਾਰ ਫੇਰ, ਮੈਂ ਦੇਖਿਆ ਕਿ ਬਹੁਤ ਸਾਰੇ ਲੋਕ ਸਤਾਏ ਹੋਏ ਹਨ। ਮੈਂ ਉਨ੍ਹਾਂ ਦੇ ਹੰਝੂ ਦੇਖੇ ਅਤੇ ਮੈਂ ਦੇਖਿਆ ਕਿ ਇੱਥੇ ਉਨ੍ਹਾਂ ਨੂੰ ਰਾਹਤ ਦੇਣ ਵਾਲਾ ਕੋਈ ਨਹੀਂ ਸੀ। ਮੈਂ ਦੇਖਿਆ ਕਿ ਜ਼ਾਲਮ ਲੋਕਾਂ ਕੋਲ ਸਾਰੀ ਤਾਕਤ ਸੀ ਅਤੇ ਕੋਈ ਵੀ ਉਨ੍ਹਾਂ ਲੋਕਾਂ ਨੂੰ ਸੱਕੂਨ ਦੇਣ ਵਾਲਾ ਨਹੀਂ ਸੀ, ਜੋ ਉਨ੍ਹਾਂ ਦੁਆਰਾ ਸਤਾਏ ਜਾਂਦੇ ਸਨ।

ਜ਼ਬੂਰ 88:9
ਮੇਰੀਆਂ ਅੱਖਾਂ ਮੇਰੇ ਦੁੱਖਾਂ ਬਾਰੇ ਰੋਂਦੀਆਂ ਦੁੱਖ ਰਹੀਆਂ ਹਨ। ਹੇ ਪਰਮੇਸ਼ੁਰ, ਮੈਂ ਨਿਰੰਤਰ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ। ਮੈਂ ਪ੍ਰਾਰਥਨਾ ਲਈ ਤੁਹਾਡੇ ਵੱਲ ਆਪਣੇ ਹੱਥ ਉੱਠਾਉਂਦਾ ਹਾਂ।

ਜ਼ਬੂਰ 78:35
ਉਹ ਲੋਕ ਯਾਦ ਕਰਦੇ ਰਹੇ ਕਿ ਪਰਮੇਸ਼ੁਰ ਉਨ੍ਹਾਂ ਦੀ ਚੱਟਾਨ ਹੈ। ਉਨ੍ਹਾਂ ਚੇਤੇ ਰੱਖਿਆ ਕਿ ਸਰਬ ਉੱਚ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਚਾਇਆ।

ਜ਼ਬੂਰ 77:9
ਕੀ ਪਰਮੇਸ਼ੁਰ ਮਿਹਰ ਕਰਨੀ ਭੁੱਲ ਗਿਆ ਹੈ? ਕੀ ਉਸਦੀ ਹਮਦਰਦੀ ਗੁੱਸੇ ਵਿੱਚ ਬਦਲ ਗਈ ਹੈ?”

ਜ਼ਬੂਰ 62:6
ਪਰਮੇਸ਼ੁਰ ਮੇਰਾ ਕਿਲ੍ਹਾ ਹੈ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ। ਉੱਚੇ ਪਰਬਤਾਂ ਉੱਤੇ ਪਰਮੇਸ਼ੁਰ ਹੀ ਮੇਰਾ ਸੁਰੱਖਿਅਤ ਟਿਕਾਣਾ ਹੈ।

ਜ਼ਬੂਰ 62:2
ਮੇਰੇ ਬਹੁਤ ਵੈਰੀ ਹਨ, ਪਰ ਪਰਮੇਸ਼ੁਰ ਮੇਰਾ ਕਿਲ੍ਹਾ ਹੈ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ। ਪਰਮੇਸ਼ੁਰ ਉੱਚੇ ਪਰਬਤਾਂ ਉੱਤੇ ਮੇਰਾ ਸੁਰੱਖਿਆ ਦਾ ਟਿਕਾਣਾ ਹੈ। ਵੱਡੀ ਫ਼ੌਜ ਵੀ ਮੈਨੂੰ ਨਹੀਂ ਹਰਾ ਸੱਕਦੀ।

ਜ਼ਬੂਰ 44:23
ਉੱਠੋ, ਮੇਰੇ ਮਾਲਿਕ। ਤੁਸੀਂ ਕਿਉਂ ਸੌਂ ਰਹੇ ਹੋ? ਉੱਠ ਪਵੋ। ਸਾਨੂੰ ਸਦਾ ਲਈ ਛੱਡ ਕੇ ਨਾ ਜਾਵੋ।

ਜ਼ਬੂਰ 28:1
ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੁਸੀਂ ਮੇਰੀ ਚੱਟਾਨ ਹੋ। ਮੈਂ ਮਦਦ ਲਈ ਤੈਨੂੰ ਪੁਕਾਰ ਰਿਹਾ ਹਾਂ। ਮੇਰੀਆਂ ਪ੍ਰਾਰਥਨਾ ਲਈ ਆਪਣੇ ਕੰਨ ਬੰਦ ਨਾ ਕਰੋ। ਜੇਕਰ ਤੁਸਾਂ ਮਦਦ ਲਈ ਮੇਰੀ ਪੁਕਾਰ ਨਾ ਸੁਣੀ ਤਦ ਲੋਕੀਂ ਸੋਚਣਗੇ ਕਿ ਮੈਂ ਕਬਰੀ ਪਏ ਮੁਰਦਾ ਲੋਕਾਂ ਨਾਲੋਂ ਬਿਹਤਰ ਨਹੀਂ ਹਾਂ।

ਜ਼ਬੂਰ 22:1
ਨਿਰਦੇਸ਼ਕ ਲਈ: “ਸਵੇਰ ਦਾ ਹਿਰਨ” ਦੀ ਧੁਨੀ। ਦਾਊਦ ਦਾ ਇੱਕ ਗੀਤ। ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ। ਤੁਸਾਂ ਮੈਨੂੰ ਕਿਉਂ ਛੱਡ ਦਿੱਤਾ? ਤੁਸੀਂ ਮੈਨੂੰ ਬਚਾਉਣ ਤੋਂ ਬਹੁਤ ਦੂਰ ਹੋਂ। ਤੁਸੀਂ ਮਦਦ ਲਈ ਮੇਰੀ ਪੁਕਾਰ ਸੁਣਨ ਲਈ ਬਹੁਤ ਦੂਰ ਹੋਂ।

ਜ਼ਬੂਰ 13:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਕਿੰਨਾ ਕੁ ਚਿਰ ਤੁਸੀਂ ਮੈਥੋਂ ਆਪਣਾ ਮੂੰਹ ਲੁਕੋਵੋਂਗੇ? ਕੀ ਤੁਸੀਂ ਮੈਨੂੰ ਸਦਾ ਲਈ ਭੁੱਲ ਜਾਵੋਂਗੇ? ਤੁਸੀਂ ਕਿੰਨਾ ਕੁ ਚਿਰ ਮੈਨੂੰ ਪ੍ਰਵਾਨ ਨਹੀਂ ਕਰੋਂਗੇ?