ਜ਼ਬੂਰ 51:7 in Punjabi

ਪੰਜਾਬੀ ਪੰਜਾਬੀ ਬਾਈਬਲ ਜ਼ਬੂਰ ਜ਼ਬੂਰ 51 ਜ਼ਬੂਰ 51:7

Psalm 51:7
ਪਵਿੱਤਰ ਪੌਦੇ ਦੀ ਵਰਤੋਂ ਕਰੋ ਅਤੇ ਗੁਨਾਹ ਮੈਨੂੰ ਸ਼ੁੱਧ ਬਨਾਉਣ ਦੀ ਰਸਮ ਕਰੋ। ਮੈਨੂੰ ਉਦੋਂ ਤੱਕ ਧੋਵੋ ਜਦੋਂ ਤੱਕ ਮੈਂ ਬਰਫ਼ ਵਾਂਗੂ ਚਿੱਟਾ ਨਾ ਹੋ ਜਾਵਾਂ।

Psalm 51:6Psalm 51Psalm 51:8

Psalm 51:7 in Other Translations

King James Version (KJV)
Purge me with hyssop, and I shall be clean: wash me, and I shall be whiter than snow.

American Standard Version (ASV)
Purify me with hyssop, and I shall be clean: Wash me, and I shall be whiter than snow.

Bible in Basic English (BBE)
Make me free from sin with hyssop: let me be washed whiter than snow.

Darby English Bible (DBY)
Purge me with hyssop, and I shall be clean; wash me, and I shall be whiter than snow.

Webster's Bible (WBT)
Behold, I was shapen in iniquity; and in sin did my mother conceive me.

World English Bible (WEB)
Purify me with hyssop, and I will be clean. Wash me, and I will be whiter than snow.

Young's Literal Translation (YLT)
Thou cleansest me with hyssop and I am clean, Washest me, and than snow I am whiter.

Purge
תְּחַטְּאֵ֣נִיtĕḥaṭṭĕʾēnîteh-ha-teh-A-nee
me
with
hyssop,
בְאֵז֣וֹבbĕʾēzôbveh-ay-ZOVE
and
I
shall
be
clean:
וְאֶטְהָ֑רwĕʾeṭhārveh-et-HAHR
wash
תְּ֝כַבְּסֵ֗נִיtĕkabbĕsēnîTEH-ha-beh-SAY-nee
me,
and
I
shall
be
whiter
וּמִשֶּׁ֥לֶגûmiššelegoo-mee-SHEH-leɡ
than
snow.
אַלְבִּֽין׃ʾalbînal-BEEN

Cross Reference

ਯਸਈਆਹ 1:18
ਯਹੋਵਾਹ ਆਖਦਾ ਹੈ, “ਆਓ, ਅਸੀਂ ਇਨ੍ਹਾਂ ਗੱਲਾਂ ਉੱਤੇ ਵਿੱਚਾਰ ਕਰੀਏ। ਤੁਹਾਡੇ ਪਾਪ ਸੂਹੇ ਕੱਪੜੇ ਵਾਂਗ ਲਾਲ ਹਨ, ਪਰ ਉਹ ਧੋਤੇ ਜਾ ਸੱਕਦੇ ਹਨ। ਤੁਸੀਂ ਬਰਫ਼ ਵਾਂਗ ਸਫ਼ੇਦ ਹੋਵੋਗੇ। ਤੁਹਾਡੇ ਪਾਪ ਚਮਕੀਲੇ ਲਾਲ ਹਨ ਪਰ ਤੁਸੀਂ ਉਨ ਵਰਗੇ ਚਿੱਟੇ ਬਣ ਸੱਕਦੇ ਹੋ।

ਇਬਰਾਨੀਆਂ 9:19
ਪਹਿਲਾਂ, ਮੂਸਾ ਨੇ ਸਾਰੇ ਲੋਕਾਂ ਨੂੰ ਸ਼ਰ੍ਹਾ ਦਾ ਹਰ ਇੱਕ ਹੁਕਮ ਦੱਸਿਆ। ਫ਼ੇਰ ਉਸ ਨੇ ਵੱਛਿਆਂ ਅਤੇ ਬੱਕਰੀਆਂ ਦਾ ਲਹੂ ਲਿਆ ਅਤੇ ਇਸ ਨੂੰ ਪਾਣੀ ਨਾਲ ਮਿਸ਼੍ਰਿਤ ਕੀਤਾ, ਫ਼ੇਰ ਲਾਲ ਉੱਨ ਅਤੇ ਇੱਕ ਜ਼ੂਫ਼ੇ ਦੇ ਪੌਦੇ ਦੀ ਟਹਿਣੀ ਨਾਲ, ਅਤੇ ਉਸ ਨੇ ਲਹੂ ਨਾਲ ਮਿਸ਼੍ਰਿਤ ਪਾਣੀ ਨੂੰ ਸ਼ਰ੍ਹਾ ਦੀ ਪੁਸਤਕ ਅਤੇ ਸਾਰੇ ਲੋਕਾਂ ਉੱਤੋਂ ਦੀ ਛਿੜਕਿਆ।

੧ ਯੂਹੰਨਾ 1:7
ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰੱਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ।

ਖ਼ਰੋਜ 12:22
ਜ਼ੂਫ਼ੇ ਦੀਆਂ ਟਾਹਣੀਆਂ ਲੈ ਕੇ ਉਨ੍ਹਾਂ ਨੂੰ ਖੂਨ ਨਾਲ ਭਰੇ ਹੋਏ ਪਿਆਲਿਆਂ ਵਿੱਚ ਡੋਬੋ। ਖੂਨ ਨੂੰ ਆਪਣੇ ਦਰਵਾਜ਼ਿਆਂ ਦੀਆਂ ਸਰਦਲਾਂ ਦੇ ਪਾਸੇ ਤੇ ਅਤੇ ਉੱਪਰ ਮਲੋ। ਸਵੇਰ ਤੀਕ ਕਿਸੇ ਨੂੰ ਵੀ ਉਸ ਦੇ ਘਰ ਦੇ ਦਰਵਾਜ਼ੇ ਤੋਂ ਬਾਹਰ ਨਹੀਂ ਜਾਣਾ ਚਾਹੀਦਾ।

ਪਰਕਾਸ਼ ਦੀ ਪੋਥੀ 7:13
ਫ਼ਿਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਪੁੱਛਿਆ, “ਇਹ ਚਿੱਟੇ ਵਸਤਰ ਪਾਏ ਲੋਕ ਕੌਣ ਹਨ? ਉਹ ਕਿੱਥੋਂ ਆਏ ਹਨ?”

ਪਰਕਾਸ਼ ਦੀ ਪੋਥੀ 1:5
ਯਿਸੂ ਇੱਕ ਵਫ਼ਾਦਾਰ ਗਵਾਹ ਹੈ ਉਹ ਉਨ੍ਹਾਂ ਵਿੱਚੋਂ ਪਹਿਲਾ ਸੀ ਜਿਨ੍ਹਾਂ ਨੂੰ ਮੌਤ ਤੋਂ ਜਿਵਾਲਿਆ ਗਿਆ ਸੀ। ਯਿਸੂ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈ। ਯਿਸੂ ਹੀ ਹੈ ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸ ਦੇ ਲਹੂ ਰਾਹੀਂ ਸਾਨੂੰ ਆਪਣੇ ਪਾਪਾਂ ਤੋਂ ਮੁਕਤ ਕੀਤਾ।

ਇਬਰਾਨੀਆਂ 9:13
ਬੱਕਰੀਆਂ ਅਤੇ ਬਲਦਾਂ ਦਾ ਲਹੂ ਅਤੇ ਵੱਛੇ ਦੀ ਰਾਖ ਉਨ੍ਹਾਂ ਲੋਕਾਂ ਉੱਪਰ ਛਿੜਕੀ ਗਈ ਸੀ ਜੋ ਸਾਫ਼ ਨਹੀਂ ਸਨ ਅਤੇ ਉਪਾਸਨਾ ਸਥਾਨ ਵਿੱਚ ਦਾਖਲ ਨਹੀਂ ਹੋ ਸੱਕਦੇ ਸਨ। ਉਸ ਲਹੂ ਅਤੇ ਉਸ ਰਾਖ ਨੇ ਉਨ੍ਹਾਂ ਨੂੰ ਫ਼ੇਰ ਪਵਿੱਤਰ ਬਣਾ ਦਿੱਤਾ ਪਰ ਸਿਰਫ਼ ਉਨ੍ਹਾਂ ਦੇ ਸਰੀਰਾਂ ਨੂੰ।

ਅਫ਼ਸੀਆਂ 5:26
ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁੱਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ।

ਗਿਣਤੀ 19:18
ਕਿਸੇ ਪਵਿੱਤਰ ਬੰਦੇ ਨੂੰ ਜ਼ੂਫ਼ੇ ਦੀ ਟਹਿਣੀ ਪਾਣੀ ਵਿੱਚ ਡੁਬੋਣੀ ਚਾਹੀਦੀ ਹੈ। ਫ਼ੇਰ ਉਸ ਨੂੰ ਇਸ ਰਾਹੀਂ ਤੰਬੂ, ਪਲੇਟਾਂ ਅਤੇ ਉਨ੍ਹਾਂ ਬੰਦਿਆਂ ਉੱਤੇ ਪਾਣੀ ਛਿੜਕਣਾ ਚਾਹੀਦਾ ਹੈ ਜਿਹੜੇ ਤੰਬੂ ਵਿੱਚ ਸਨ। ਤੁਹਾਨੂੰ ਅਜਿਹਾ ਹਰ ਕਿਸੇ ਉਸ ਬੰਦੇ ਨਾਲ ਵੀ ਕਰਨਾ ਚਾਹੀਦਾ ਹੈ ਜਿਹੜਾ ਕਿਸੇ ਮੁਰਦਾ ਸ਼ਰੀਰ ਨੂੰ ਛੂਹ ਲੈਂਦਾ ਹੈ। ਤੁਹਾਨੂੰ ਅਜਿਹਾ ਉਸ ਬੰਦੇ ਨਾਲ ਵੀ ਕਰਨਾ ਚਾਹੀਦਾ ਹੈ ਜਿਹੜਾ ਕਿਸੇ ਜੰਗ ਵਿੱਚ ਮਰੇ ਹੋਏ ਬੰਦੇ ਨੂੰ ਛੂੰਹਦਾ ਹੈ ਅਤੇ ਉਸ ਨਾਲ ਵੀ, ਜਿਹੜਾ ਕਿਸੇ ਕਬਰ ਜਾਂ ਮੁਰਦਾ ਸ਼ਰੀਰ ਦੀਆਂ ਹੱਡੀਆਂ ਨੂੰ ਛੂੰਹਦਾ ਹੈ।

ਅਹਬਾਰ 14:49
“ਫ਼ੇਰ, ਘਰ ਨੂੰ ਪਾਕ ਬਨਾਉਣ ਲਈ, ਜਾਜਕ ਨੂੰ ਦੋ ਪੰਛੀ, ਦਿਆਰ ਦੀ ਲੱਕੜ ਦਾ ਇੱਕ ਟੁਕੜਾ ਅਤੇ ਲਾਲ ਕੱਪੜੇ ਦੀ ਟਾਕੀ ਅਤੇ ਜ਼ੂਫ਼ਾ ਲੈਣਾ ਚਾਹੀਦਾ ਹੈ।

ਅਹਬਾਰ 14:4
ਜੇ ਬੰਦਾ ਸਿਹਤਮੰਦ ਹੋ ਗਿਆ ਹੈ ਤਾਂ ਜਾਜਕ ਨੂੰ ਉਸ ਨੂੰ ਇਹ ਗੱਲਾਂ ਕਰਨ ਲਈ ਆਖਣਾ ਚਾਹੀਦਾ ਹੈ; ਉਸ ਬੰਦੇ ਨੂੰ ਦੋ ਜਿਉਂਦੇ ਪਾਕ ਪੰਛੀ ਲੈਣੇ ਚਾਹੀਦੇ ਹਨ। ਉਸ ਨੂੰ ਦਿਆਰ ਦੀ ਲੱਕੜੀ ਦਾ ਇੱਕ ਟੁਕੜਾ, ਲਾਲ ਕੱਪੜੇ ਦੀ ਇੱਕ ਟਾਕੀ ਅਤੇ ਜ਼ੁਫ਼ਾ ਲਿਆਉਣ ਚਾਹੀਦਾ ਹੈ।