Psalm 59:5
ਤੁਸੀਂ ਇਸਰਾਏਲ ਦੇ ਪਰਮੇਸ਼ੁਰ, ਪਰਮੇਸ਼ੁਰ ਯਹੋਵਾਹ ਸਰਬ ਸ਼ਕਤੀਮਾਨ ਹੋ। ਉੱਠੋ ਅਤੇ ਉਨ੍ਹਾਂ ਲੋਕਾਂ ਨੂੰ ਦੰਡ ਦੇਵੋ। ਉਨ੍ਹਾਂ ਦੁਸ਼ਟ ਗੱਦਾਰਾਂ ਉੱਤੇ ਤਰਸ ਨਾ ਕਰੋ।
Psalm 59:5 in Other Translations
King James Version (KJV)
Thou therefore, O LORD God of hosts, the God of Israel, awake to visit all the heathen: be not merciful to any wicked transgressors. Selah.
American Standard Version (ASV)
Even thou, O Jehovah God of hosts, the God of Israel, Arise to visit all the nations: Be not merciful to any wicked transgressors. Selah
Bible in Basic English (BBE)
You, O Lord God of armies, are the God of Israel; come now and give punishment to the nations; have no mercy on any workers of deceit. (Selah.)
Darby English Bible (DBY)
Yea, do thou, Jehovah, the God of hosts, the God of Israel, arise to visit all the nations: be not gracious to any plotters of iniquity. Selah.
Webster's Bible (WBT)
They run and prepare themselves without my fault: awake to help me, and behold.
World English Bible (WEB)
You, Yahweh God of hosts, the God of Israel, Rouse yourself to punish the nations. Show no mercy to the wicked traitors. Selah.
Young's Literal Translation (YLT)
And Thou, Jehovah, God of Hosts, God of Israel, Awake to inspect all the nations. Favour not any treacherous dealers of iniquity. Selah.
| Thou | וְאַתָּ֤ה | wĕʾattâ | veh-ah-TA |
| therefore, O Lord | יְהוָֽה | yĕhwâ | yeh-VA |
| God | אֱלֹהִ֥ים׀ | ʾĕlōhîm | ay-loh-HEEM |
| hosts, of | צְבָא֡וֹת | ṣĕbāʾôt | tseh-va-OTE |
| the God | אֱלֹ֘הֵ֤י | ʾĕlōhê | ay-LOH-HAY |
| of Israel, | יִשְׂרָאֵ֗ל | yiśrāʾēl | yees-ra-ALE |
| awake | הָקִ֗יצָה | hāqîṣâ | ha-KEE-tsa |
| visit to | לִפְקֹ֥ד | lipqōd | leef-KODE |
| all | כָּֽל | kāl | kahl |
| the heathen: | הַגּוֹיִ֑ם | haggôyim | ha-ɡoh-YEEM |
| be not | אַל | ʾal | al |
| merciful | תָּחֹ֨ן | tāḥōn | ta-HONE |
| to any | כָּל | kāl | kahl |
| wicked | בֹּ֖גְדֵי | bōgĕdê | BOH-ɡeh-day |
| transgressors. | אָ֣וֶן | ʾāwen | AH-ven |
| Selah. | סֶֽלָה׃ | selâ | SEH-la |
Cross Reference
ਪੈਦਾਇਸ਼ 33:20
ਯਾਕੂਬ ਨੇ ਉੱਥੇ ਪਰਮੇਸ਼ੁਰ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ। ਯਾਕੂਬ ਨੇ ਉਸ ਥਾਂ ਦਾ ਨਾਮ “ਏਲ, ਇਸਰਾਏਲ ਦਾ ਪਰਮੇਸ਼ੁਰ,” ਧਰਿਆ।
ਰੋਮੀਆਂ 9:6
ਹਾਂ, ਮੈਂ ਯਹੂਦੀਆਂ ਲਈ ਦੁੱਖ ਮਹਿਸੂਸ ਕਰਦਾ ਹਾਂ। ਮੇਰਾ ਇਹ ਮਤਲਬ ਨਹੀਂ ਕਿ ਪਰਮੇਸ਼ੁਰ ਨੇ ਉਨ੍ਹਾਂ ਨਾਲ ਕੀਤਾ ਉਹ ਵਚਨ ਪੂਰਾ ਨਹੀਂ ਕੀਤਾ। ਪਰ ਅਸਲ ਵਿੱਚ ਜਿਹੜੇ ਇਸਰਾਏਲ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ ਹਨ।
ਰੋਮੀਆਂ 2:28
ਉਹ ਮਨੁੱਖ ਸੱਚਾ ਯਹੂਦੀ ਨਹੀਂ ਹੈ, ਜੇਕਰ ਉਹ ਸਿਰਫ਼ ਆਪਣੇ ਸਰੀਰ ਵਜੋਂ ਯਹੂਦੀ ਹੈ। ਸੱਚੀ ਸੁੰਨਤ ਸਰੀਰ ਤੇ ਨਿਸ਼ਾਨ ਹੋਣਾ ਨਹੀਂ ਹੈ।
ਆਮੋਸ 9:7
ਯਹੋਵਾਹ ਦੀ ਇਸਰਾਏਲ ਦੀ ਤਬਾਹੀ ਦਾ ਇਕਰਾਰ ਯਹੋਵਾਹ ਇਉਂ ਆਖਦਾ ਹੈ: “ਹੇ ਇਸਰਾਏਲੀਓ ਤੁਸੀਂ ਮੇਰੇ ਲਈ ਕੂਸ਼ੀਆਂ ਵਰਗੇ ਹੋ, ਮੈਂ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢਿਆ ਫ਼ਲਿਸਤੀਆਂ ਨੂੰ ਕਫ਼ਤੋਂਰ ਵਿੱਚੋਂ ਅਤੇ ਅਰਾਮੀਆਂ ਨੂੰ ਕੀਰ ਵਿੱਚੋਂ ਕੱਢਿਆ।”
ਹਿਜ਼ ਕੀ ਐਲ 18:27
ਅਤੇ ਜੇ ਕੋਈ ਬੁਰਾ ਆਦਮੀ ਬਦਲ ਜਾਂਦਾ ਹੈ ਅਤੇ ਨੇਕ ਅਤੇ ਨਿਰਪੱਖ ਬਣ ਜਾਂਦਾ ਹੈ, ਤਾਂ ਉਹ ਆਪਣੀ ਜ਼ਿੰਦਗੀ ਬਚਾ ਲਵੇਗਾ। ਉਹ ਜੀਵੇਗਾ!
ਯਰਮਿਆਹ 18:23
ਯਹੋਵਾਹ ਜੀ, ਤੁਸੀਂ ਉਨ੍ਹਾਂ ਦੀਆਂ ਮੈਨੂੰ ਮਾਰਨ ਦੀਆਂ ਸਾਜਿਸ਼ਾਂ ਨੂੰ ਜਾਣਦੇ ਹੋ। ਉਨ੍ਹਾਂ ਦੇ ਜ਼ੁਰਮ ਬਖਸ਼ੋ ਨਾ। ਉਨ੍ਹਾਂ ਦੇ ਪਾਪ ਮਿਟਾਓ ਨਾ। ਮੇਰੇ ਦੁਸ਼ਮਣਾਂ ਨੂੰ ਤਬਾਹ ਕਰ ਦਿਓ! ਉਨ੍ਹਾਂ ਲੋਕਾਂ ਨੂੰ ਸਜ਼ਾ ਦਿਓ ਜਦੋਂ ਕਿ ਤੁਸੀਂ ਕਹਿਰਵਾਨ ਹੋ।
ਯਸਈਆਹ 27:11
ਵੇਲਾਂ ਸੁੱਕ ਜਾਣਗੀਆਂ। ਸਾਰੀਆਂ ਟਾਹਣੀਆਂ ਟੁੱਟ ਜਾਣਗੀਆਂ ਔਰਤਾਂ ਇਨ੍ਹਾਂ ਟਾਹਣੀਆਂ ਨੂੰ ਬਾਲਣ ਲਈ ਵਰਤਣਗੀਆਂ।ਲੋਕ ਸਮਝਣ ਤੋਂ ਇਨਕਾਰ ਕਰਦੇ ਹਨ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਮਾਲਿਕ, ਉਨ੍ਹਾਂ ਨੂੰ ਹੌਸਲਾ ਨਹੀਂ ਦੇਵੇਗਾ। ਉਨ੍ਹਾਂ ਦਾ ਸਿਰਜਣਹਾਰ ਉਨ੍ਹਾਂ ਉੱਤੇ ਮਿਹਰਬਾਨ ਨਹੀਂ ਹੋਵੇਗਾ।
ਯਸਈਆਹ 1:10
ਸਦੂਮ ਦੇ ਆਗੂਓ ਸੁਣੋ ਤੁਸੀਂ, ਯਹੋਵਾਹ ਦੇ ਪੈਗਾਮ ਨੂੰ। ਤੁਸੀਂ, ਅਮੂਰਾਹ ਦੇ ਲੋਕੋ ਯਹੋਵਾਹ ਦੀ ਬਿਵਸਬਾ ਨੂੰ ਸੁਣੋ!
ਜ਼ਬੂਰ 84:8
ਯਹੋਵਾਹ ਸਰਬ ਸ਼ਕਤੀਮਾਨ ਮੇਰੀ ਪ੍ਰਾਰਥਨਾ ਸੁਣੋ। ਯਾਕੂਬ ਦੇ ਪਰਮੇਸ਼ੁਰ, ਮੇਰੀ ਗੱਲ ਸੁਣੋ।
ਜ਼ਬੂਰ 80:4
ਯਹੋਵਾਹ ਸਰਬ ਸ਼ਕਤੀਮਾਨ, ਤੁਸੀਂ ਸਾਡੀਆਂ ਪ੍ਰਾਰਥਨਾ ਕਦੋਂ ਸੁਣੋਂਗੇ। ਕੀ ਸਦਾ ਲਈ ਸਾਡੇ ਉੱਤੇ ਕਹਿਰਵਾਨ ਹੋਵੋਂਗੇ।
ਜ਼ਬੂਰ 55:15
ਮੈਂ ਚਾਹੁੰਦਾ ਹਾਂ ਕਿ ਮੌਤ ਮੇਰੇ ਵੈਰੀਆਂ ਨੂੰ ਹੈਰਾਨ ਕਰ ਦੇਵੇ। ਮੈਂ ਚਾਹੁੰਦਾ ਹਾਂ ਕਿ ਧਰਤੀ ਦਾ ਮੂੰਹ ਖੁਲ੍ਹ ਜਾਵੇ ਅਤੇ ਉਹ ਉਨ੍ਹਾਂ ਨੂੰ ਜਿਉਂਦਿਆਂ ਨਿਗਲ ਲਵੇ। ਕਿਉਂਕਿ ਉਹ ਇਕੱਠੇ ਅਜਿਹੀਆਂ ਭਿਆਨਕ ਗੱਲਾਂ ਦੀਆਂ ਵਿਉਂਤਾਂ ਬਣਾਉਂਦੇ ਹਨ,
ਜ਼ਬੂਰ 54:3
ਉਹ ਅਜਨਬੀ ਜਿਹੜੇ ਪਰਮੇਸ਼ੁਰ ਦੀ ਉਪਾਸਨਾ ਵੀ ਨਹੀਂ ਕਰਦੇ ਮੇਰੇ ਖਿਲਾਫ਼ ਹੋ ਗਏ ਹਨ। ਉਹ ਤਕੜੇ ਆਦਮੀ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।
ਜ਼ਬੂਰ 9:15
ਪਰਾਈਆਂ ਕੌਮਾਂ ਨਾਲ ਸੰਬੰਧਿਤ ਲੋਕ, ਹੋਰਾਂ ਲੋਕਾਂ ਲਈ ਖਾਈਆਂ ਪੁੱਟ ਰਹੇ ਹਨ, ਪਰ ਆਪਣੀਆਂ ਹੀ ਖਾਈਆਂ ਵਿੱਚ ਡਿੱਗ ਪਏ ਹਨ ਅਤੇ ਆਪਣੇ ਹੀ ਜਾਲ ਵਿੱਚ ਫ਼ਸ ਗਏ ਹਨ।
ਜ਼ਬੂਰ 7:12
ਪਰਮੇਸ਼ੁਰ ਇੱਕ ਫ਼ੈਸਲਾ ਕਰਨ ਤੋਂ ਬਾਅਦ, ਉਹ ਆਪਣਾ ਮਨ ਨਹੀਂ ਬਦਲਦਾ। ਪਰਮੇਸ਼ੁਰ ਮੰਦੇ ਲੋਕਾਂ ਨੂੰ ਦੰਡ ਦੇਣ ਲਈ ਸਦਾ ਤਿਆਰ ਹੈ।
ਖ਼ਰੋਜ 20:5
ਕਿਸੇ ਤਰ੍ਹਾਂ ਦੇ ਬੁੱਤਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਕਿਉਂ? ਕਿਉਂਕਿ ਮੈਂ, ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। ਜਿਹੜੇ ਲੋਕ ਮੇਰੇ ਖਿਲਾਫ਼ ਪਾਪ ਕਰਦੇ ਹਨ ਉਹ ਮੇਰੇ ਦੁਸ਼ਮਣ ਬਣ ਜਾਂਦੇ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਦੇ ਪੁੱਤਾਂ ਪੋਤਿਆਂ ਅਤੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ।
ਖ਼ਰੋਜ 3:15
ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਤੈਨੂੰ ਲੋਕਾਂ ਨੂੰ ਇਹ ਆਖਣਾ ਚਾਹੀਦਾ ਹੈ; ‘ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਮੇਰਾ ਨਾਮ ਹਮੇਸ਼ਾ ਯਾਹਵੇਹ ਹੋਵੇਗਾ। ਇਸੇ ਤਰ੍ਹਾਂ ਲੋਕ ਪੀੜੀਆਂ ਦਰ ਪੀੜੀਆਂ ਤੱਕ ਮੈਨੂੰ ਜਾਨਣਗੇ।’ ਲੋਕਾਂ ਨੂੰ ਦੱਸ, ‘ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।’”
ਯਾਕੂਬ 2:13
ਹਾਂ, ਤੁਹਾਨੂੰ ਦੂਸਰਿਆਂ ਤੇ ਦਯਾ ਦਰਸ਼ਾਉਣੀ ਚਾਹੀਦੀ ਹੈ। ਜੇ ਤੁਸੀਂ ਦੂਸਰਿਆਂ ਤੇ ਦਯਾ ਨਹੀਂ ਦਰਸ਼ਾਵੋਂਗੇ, ਤਾਂ ਪਰਮੇਸ਼ੁਰ ਵੀ ਤੁਹਾਡੇ ਤੇ ਦਯਾ ਨਹੀਂ ਦਰਸ਼ਾਵੇਗਾ ਜਦੋਂ ਉਹ ਤੁਹਾਡਾ ਨਿਆਂ ਕਰੇਗਾ। ਪਰ ਇੱਕ ਜਿਹੜਾ ਦਯਾ ਦਰਸ਼ਾਉਂਦਾ ਹੈ ਉਹ ਉਦੋਂ ਨਿਡਰ ਹੋਕੇ ਖਲੋ ਸੱਕਦਾ ਹੈ ਜਦੋਂ ਉਸਦਾ ਨਿਆਂ ਕੀਤਾ ਜਾ ਰਿਹਾ ਹੋਵੇਗਾ।