Psalm 65:13
ਚਰਾਦਾਂ ਭੇਡਾਂ ਨਾਲ ਭਰੀਆਂ ਹੋਈਆਂ ਹਨ, ਵਾਦੀਆਂ ਅਨਾਜ ਨਾਲ ਭਰੀਆਂ ਹਨ, ਹਰ ਕੋਈ ਗਾ ਰਿਹਾ ਹੈ ਅਤੇ ਖੁਸ਼ੀ ਭਰੀਆਂ ਕਿਲਕਾਰੀਆਂ ਮਾਰ ਰਿਹਾ ਹੈ।
Psalm 65:13 in Other Translations
King James Version (KJV)
The pastures are clothed with flocks; the valleys also are covered over with corn; they shout for joy, they also sing.
American Standard Version (ASV)
The pastures are clothed with flocks; The valleys also are covered over with grain; They shout for joy, they also sing. Psalm 66 For the Chief Musician. A song, a Psalm.
Bible in Basic English (BBE)
The grass-land is thick with flocks; the valleys are full of grain; they give glad cries and songs of joy.
Darby English Bible (DBY)
The meadows are clothed with flocks, and the valleys are covered over with corn; they shout for joy, yea, they sing.
Webster's Bible (WBT)
They drop upon the pastures of the wilderness: and the little hills rejoice on every side.
World English Bible (WEB)
The pastures are covered with flocks. The valleys also are clothed with grain. They shout for joy! They also sing.
Young's Literal Translation (YLT)
Clothed have lambs the flock, And valleys are covered with corn, They shout -- yea, they sing!
| The pastures | לָבְשׁ֬וּ | lobšû | love-SHOO |
| are clothed | כָרִ֨ים׀ | kārîm | ha-REEM |
| flocks; with | הַצֹּ֗אן | haṣṣōn | ha-TSONE |
| the valleys | וַעֲמָקִ֥ים | waʿămāqîm | va-uh-ma-KEEM |
| over covered are also | יַֽעַטְפוּ | yaʿaṭpû | YA-at-foo |
| with corn; | בָ֑ר | bār | vahr |
| joy, for shout they | יִ֝תְרוֹעֲע֗וּ | yitrôʿăʿû | YEET-roh-uh-OO |
| they also | אַף | ʾap | af |
| sing. | יָשִֽׁירוּ׃ | yāšîrû | ya-SHEE-roo |
Cross Reference
ਯਸਈਆਹ 55:12
“ਤੁਸੀਂ ਖੁਸ਼ੀ ਨਾਲ ਬਾਹਰ ਜਾਵੋਂਗੇ ਅਤੇ ਸਾਂਤੀ ਨਾਲ ਪਰਤੋਂਗੇ। ਪਹਾੜੀਆਂ ਅਤੇ ਪਰਬਤ ਤੁਹਾਡੇ ਅੱਗੇ ਗਾਉਣ ਲੱਗ ਪੈਣਗੇ ਅਤੇ ਖੇਤਾਂ ਵਿੱਚਲੇ ਰੁੱਖ ਤਾਲੀਆਂ ਵਜਾਉਣਗੇ।
ਯਸਈਆਹ 44:23
ਅਕਾਸ਼ ਖੁਸ਼ ਨੇ ਕਿਉਂ ਕਿ ਯਹੋਵਾਹ ਨੇ ਮਹਾਨ ਗੱਲਾਂ ਕੀਤੀਆਂ ਨੇ। ਧਰਤੀ ਖੁਸ਼ ਹੈ, ਧਰਤੀ ਹੇਠਲੀ ਧੁਰ ਅੰਦਰਲੀ ਡੂੰਘ ਵੀ। ਪਰਬਤ ਯਹੋਵਾਹ ਦੇ ਧੰਨਵਾਦ ਦੇ ਗੀਤ ਗਾਉਂਦੇ ਨੇ। ਜੰਗਲ ਦੇ ਸਾਰੇ ਹੀ ਰੁੱਖ ਖੁਸ਼ ਨੇ! ਕਿਉਂ ਕਿ ਯਹੋਵਾਹ ਨੇ ਯਾਕੂਬ ਨੂੰ ਬਚਾਇਆ। ਪਰਮੇਸ਼ੁਰ ਨੇ ਇਸਰਾਏਲ ਲਈ ਮਹਾਨ ਗੱਲਾਂ ਕੀਤੀਆਂ।
ਯਸਈਆਹ 35:1
ਪਰਮੇਸ਼ੁਰ ਆਪਣੇ ਲੋਕਾਂ ਨੂੰ ਹੌਸਲਾ ਦੇਵੇਗਾ ਖੁਸ਼ਕ ਮਾਰੂਬਲ ਬਹੁਤ ਪ੍ਰਸੰਨ ਹੋ ਜਾਵੇਗਾ। ਮਾਰੂਬਲ ਖੁਸ਼ ਹੋਵੇਗਾ ਅਤੇ ਫ਼ੁੱਲ ਵਾਂਗ ਵੱਧੇ-ਫ਼ੁੱਲੇਗਾ।
ਰਸੂਲਾਂ ਦੇ ਕਰਤੱਬ 14:17
ਪਰ ਪਰਮੇਸ਼ੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸ ਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸ ਨੇ ਅਕਾਸ਼ ਤੋਂ ਤੁਹਾਡੇ ਲਈ ਬਰੱਖਾ ਕੀਤੀ ਅਤੇ ਸਹੀ ਵਕਤ ਤੇ ਫ਼ਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰੱਖਦਾ ਹੈ।”
ਜ਼ਿਕਰ ਯਾਹ 9:17
ਹਰ ਚੀਜ਼ ਚੰਗੀ ਅਤੇ ਸੁਹਣੀ ਹੋਵੇਗੀ ਬੇਸ਼ੁਮਾਰ ਫ਼ਸਲ ਹੋਵੇਗੀ ਇਹ ਫ਼ਸਲ ਸਿਰਫ਼ ਅਨਾਜ ਅਤੇ ਮੈਅ ਦੀ ਹੀ ਨਹੀਂ ਸਗੋਂ ਨੌਜੁਆਨ ਮਰਦ ਅਤੇ ਔਰਤ
ਯਰਮਿਆਹ 48:33
ਮੋਆਬ ਦੀਆਂ ਵੱਡੀਆਂ ਅੰਗੂਰੀ ਵੇਲਾਂ ਤੋਂ ਖੁਸ਼ੀ ਅਤੇ ਆਨੰਦ ਮੁੱਕ ਗਏ ਹਨ। ਮੈਂ ਮੈਅ ਦੇ ਕੋਲੂ ਤੋਂ ਵਗਦੀ ਹੋਈ ਮੈਅ ਰੋਕ ਦਿੱਤੀ ਹੈ। ਇੱਥੇ ਮੈਅ ਬਨਾਉਣ ਲਈ ਅੰਗੂਰਾਂ ਨੂੰ ਕੁਚਲਣ ਵਾਲੇ ਲੋਕਾਂ ਦਾ ਗਾਉਣਾ ਅਤੇ ਨੱਚਣਾ ਨਹੀਂ ਹੈ। ਇੱਥੇ ਖੁਸ਼ੀ ਦੇ ਨਾਹਰੇ ਨਹੀਂ ਹਨ।
ਯਸਈਆਹ 52:9
ਯਰੂਸ਼ਲ਼ਮ, ਤੇਰੇ ਤਬਾਹ ਹੋਏ ਭਵਨ ਫ਼ੇਰ ਖੁਸ਼ੀ ਨਾਲ ਭਰਪੂਰ ਹੋਣਗੇ। ਤੁਸੀਂ ਸਾਰੇ ਮਿਲਕੇ ਖੁਸ਼ੀ ਮਨਾਓਗੇ, ਕਿਉਂ ਕਿ ਯਹੋਵਾਹ ਯਰੂਸ਼ਲਮ ਉੱਤੇ ਮਿਹਰਬਾਨ ਹੋਵੇਗਾ। ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ।
ਯਸਈਆਹ 35:10
ਪਰਮੇਸ਼ੁਰ ਆਪਣੇ ਲੋਕਾਂ ਨੂੰ ਆਜ਼ਾਦ ਕਰ ਦੇਵੇਗਾ! ਅਤੇ ਉਹ ਲੋਕ ਪਰਤ ਕੇ ਉਸ ਕੋਲ ਆ ਜਾਣਗੇ। ਜਦੋਂ ਲੋਕ ਸੀਯੋਨ ਵਿੱਚ ਆਉਣਗੇ ਤਾਂ ਖੁਸ਼ ਹੋਣਗੇ। ਉਹ ਲੋਕ ਸਦਾ ਲਈ ਖੁਸ਼ ਹੋਣਗੇ। ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਉੱਤੇ ਤਾਜ ਵਾਂਗ ਹੋਵੇਗੀ। ਉਨ੍ਹਾਂ ਦੀ ਖੁਸ਼ੀ ਅਤੇ ਆਨੰਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਭਰਪੂਰ ਕਰ ਦੇਣਗੇ। ਦੁੱਖ ਤੇ ਉਦਾਸੀ ਦੂਰ ਬਹੁਤ ਦੂਰ ਚਲੀ ਜਾਵੇਗੀ।
ਯਸਈਆਹ 30:23
ਉਸ ਸਮੇਂ, ਯਹੋਵਾਹ ਤੁਹਾਡੇ ਲਈ ਵਰੱਖਾ ਭੇਜੇਗਾ। ਤੁਸੀਂ ਧਰਤੀ ਵਿੱਚ ਬੀਜ ਬੀਜੋਗੇ ਅਤੇ ਧਰਤੀ ਤੁਹਾਡੇ ਲਈ ਅਨਾਜ ਉਗਾਵੇਗੀ। ਤੁਹਾਨੂੰ ਬਹੁਤ ਚੰਗੀ ਫ਼ਸਲ ਪ੍ਰਾਪਤ ਹੋਵੇਗੀ। ਤੁਹਾਡੇ ਪਾਸ ਖੇਤਾਂ ਅੰਦਰ ਤੁਹਾਡੇ ਪਸ਼ੂਆਂ ਵਾਸਤੇ ਕਾਫ਼ੀ ਚਾਰਾ ਹੋਵੇਗਾ। ਤੁਹਾਡੀਆਂ ਭੇਡਾਂ ਲਈ ਵੱਡੇ-ਵੱਡੇ ਮੈਦਾਨ ਹੋਣਗੇ।
ਜ਼ਬੂਰ 144:13
ਸਾਡੇ ਅਨਾਜ ਦੇ ਕੋਠੇ ਸਭ ਤਰ੍ਹਾਂ ਦੀਆਂ ਫ਼ਸਲਾਂ ਨਾਲ ਭਰੇ ਹੋਏ ਹਨ। ਸਾਡੇ ਖੇਤਾਂ ਵਿੱਚ ਹਜ਼ਾਰਾਂ ਹੀ ਭੇਡਾਂ ਹਨ।
ਜ਼ਬੂਰ 104:24
ਯਹੋਵਾਹ, ਤੁਸੀਂ ਅਨੇਕਾਂ ਚਮਤਕਾਰ ਕੀਤੇ ਹਨ। ਧਰਤੀ ਉਨ੍ਹਾਂ ਚੀਜ਼ਾਂ ਨਾਲ ਭਰੀ ਪਈ ਹੈ ਜਿਹੜੀਆਂ ਤੁਸਾ ਸਾਜੀਆਂ ਸਨ। ਅਸੀਂ ਹਰ ਚੀਜ਼ ਵਿੱਚ ਜੋ ਵੀ ਤੁਸੀਂ ਕਰਦੇ ਹੋ ਤੁਹਾਡੀ ਸਿਆਣਪ ਵੇਖਦੇ ਹਾਂ।
ਜ਼ਬੂਰ 98:7
ਧਰਤੀ ਅਤੇ ਸਮੁੰਦਰ, ਅਤੇ ਉਸ ਵਿੱਚਲੇ ਸਭ ਕਾਸੇ ਨੂੰ ਉੱਚੀ ਆਵਾਜ਼ ਵਿੱਚ ਗਾਉਣ ਦਿਉ।
ਜ਼ਬੂਰ 96:11
ਹੇ ਅਕਾਸ਼ ਖੁਸ਼ ਹੋ, ਹੇ ਧਰਤੀ ਖੁਸ਼ੀ ਮਨਾ। ਹੇ ਸਮੁੰਦਰ ਅਤੇ ਇਸ ਵਿੱਚਲੀ ਹਰ ਸ਼ੈਅ ਦੀਆਂ ਕਿਲਕਾਰੀਆਂ ਮਾਰੋ।
ਜ਼ਬੂਰ 72:16
ਖੇਤ ਵੱਧੇਰੇ ਅਨਾਜ ਪੈਦਾ ਕਰਨ। ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਲਹਿਲਹਾਉਣ। ਖੇਤ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਵਾਂਗ ਸੰਘਣੇ ਹੋਣ। ਸ਼ਹਿਰ ਲੋਕਾਂ ਨਾਲ ਭਰੇ ਹੋਣ ਜਿਵੇਂ ਖੇਤਾਂ ਵਿੱਚ ਘਾਹ ਹੁੰਦਾ ਹੈ।