Psalm 69:12
ਉਹ ਮੇਰੇ ਬਾਰੇ ਖੁਲ੍ਹੇ ਆਮ ਗੱਲਾਂ ਕਰਦੇ ਹਨ, ਅਤੇ ਸ਼ਰਾਬੀ ਮੇਰੇ ਨਾਲ ਗਾਣੇ ਜੋੜਦੇ ਹਨ।
Psalm 69:12 in Other Translations
King James Version (KJV)
They that sit in the gate speak against me; and I was the song of the drunkards.
American Standard Version (ASV)
They that sit in the gate talk of me; And `I am' the song of the drunkards.
Bible in Basic English (BBE)
I am a cause of wonder to those in authority; a song to those who are given to strong drink.
Darby English Bible (DBY)
They that sit in the gate talk of me, and [I am] the song of the drunkards.
Webster's Bible (WBT)
I made sackcloth also my garment; and I became a proverb to them.
World English Bible (WEB)
Those who sit in the gate talk about me. I am the song of the drunkards.
Young's Literal Translation (YLT)
Those sitting at the gate meditate concerning me, And those drinking strong drink, Play on instruments.
| They that sit in | יָשִׂ֣יחוּ | yāśîḥû | ya-SEE-hoo |
| gate the | בִ֭י | bî | vee |
| speak | יֹ֣שְׁבֵי | yōšĕbê | YOH-sheh-vay |
| song the was I and me; against | שָׁ֑עַר | šāʿar | SHA-ar |
| of the drunkards. | וּ֝נְגִינ֗וֹת | ûnĕgînôt | OO-neh-ɡee-NOTE |
| שׁוֹתֵ֥י | šôtê | shoh-TAY | |
| שֵׁכָֽר׃ | šēkār | shay-HAHR |
Cross Reference
ਪੈਦਾਇਸ਼ 19:1
ਲੂਤ ਦੇ ਮਹਿਮਾਨ ਉਸ ਸ਼ਾਮ ਸਦੂਮ ਸ਼ਹਿਰ ਵਿੱਚ ਦੋ ਦੂਤ ਆਏ। ਲੂਤ ਸ਼ਹਿਰ ਦੇ ਦਰਵਾਜ਼ੇ ਤੇ ਬੈਠਾ ਹੋਇਆ ਸੀ ਅਤੇ ਉਸ ਨੇ ਦੂਤਾਂ ਨੂੰ ਦੇਖਿਆ। ਲੂਤ ਨੇ ਸੋਚਿਆ ਕਿ ਉਹ ਨਗਰ ਵਿੱਚੋਂ ਲੰਘਣ ਵਾਲੇ ਆਦਮੀ ਸਨ। ਲੂਤ ਉੱਠ ਖਲੋਤਾ ਅਤੇ ਉਨ੍ਹਾਂ ਕੋਲ ਚੱਲਾ ਗਿਆ ਅਤੇ ਝੁਕ ਗਿਆ।
ਲੋਕਾ 23:2
ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਪਿਲਾਤੁਸ ਨੂੰ ਆਖਿਆ, “ਅਸੀਂ ਇਸ ਆਦਮੀ ਨੂੰ ਉਦੋਂ ਗਿਰਫ਼ਤਾਰ ਕੀਤਾ ਜਦੋਂ ਇਹ ਸਾਡੇ ਲੋਕਾਂ ਦੀਆਂ ਸੋਚਾਂ ਬਦਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਉਪਦੇਸ਼ ਦਿੰਦਾ ਹੈ ਕਿ ਸਾਨੂੰ ਕੈਸਰ ਨੂੰ ਮਸੂਲ ਅਦਾ ਨਹੀਂ ਕਰਨਾ ਚਾਹੀਦਾ। ਉਹ ਆਪਣੇ ਆਪ ਨੂੰ ਮਸੀਹ ‘ਪਾਤਸ਼ਾਹ’ ਹੋਣ ਦਾ ਦਾਵਾ ਕਰਦਾ ਹੈ।”
ਮਰਕੁਸ 15:17
ਉਨ੍ਹਾਂ ਨੇ ਜਾਮੁਨੀ ਰੰਗ ਦਾ ਕੱਪੜਾ ਯਿਸੂ ਤੇ ਪਾਇਆ, ਫ਼ਿਰ ਉਨ੍ਹਾਂ ਨੇ ਕੰਡਿਆਂ ਨੂੰ ਗੁੰਦਕੇ ਕੰਡਿਆਂ ਦਾ ਤਾਜ ਬਣਾਇਆ ਅਤੇ ਉਸ ਦੇ ਸਿਰ ਤੇ ਪਾਇਆ।
ਮੱਤੀ 27:62
ਯਿਸੂ ਦੀ ਕਬਰ ਦੀ ਰਾਖੀ ਉਹ ਦਿਨ, ਤਿਆਰੀ ਦਾ ਦਿਨ ਕਹਾਉਂਦਾ ਸੀ। ਅਗਲੇ ਦਿਨ ਪ੍ਰਧਾਨ ਜਾਜਕ, ਅਤੇ ਫ਼ਰੀਸੀ ਇਕੱਠੇ ਹੋਕੇ ਪਿਲਾਤੁਸ ਕੋਲ ਆਏ ਅਤੇ ਬੋਲੇ,
ਮੱਤੀ 27:41
ਇਸ ਤਰ੍ਹਾਂ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਯਿਸੂ ਦਾ ਮਜ਼ਾਕ ਉਡਾਇਆ
ਮੱਤੀ 27:20
ਪਰ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਲੋਕਾਂ ਨੂੰ ਬਰੱਬਾਸ ਨੂੰ ਰਿਹਾ ਕਰਨ ਦੀ ਬੇਨਤੀ ਕਰਨ ਲਈ ਮਨਵਾਇਆ ਅਤੇ ਯਿਸੂ ਨੂੰ ਮਾਰੇ ਜਾਣ ਲਈ।
ਮੱਤੀ 27:12
ਜਦੋਂ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਉਸ ਉੱਤੇ ਦੋਸ਼ ਲਾਏ, ਉਸ ਨੇ ਜਵਾਬ ਵਿੱਚ ਕੁਝ ਨਹੀਂ ਆਖਿਆ।
ਦਾਨੀ ਐਲ 5:23
ਇਸਦੀ ਬਜਾਇ ਤੂੰ ਅਕਾਸ਼ ਦੇ ਯਹੋਵਾਹ ਦੇ ਵਿਰੁੱਧ ਹੋ ਗਿਆ। ਤੂੰ ਯਹੋਵਾਹ ਦੇ ਮੰਦਰ ਵਿੱਚੋਂ ਲਿਆਂਦੇ ਹੋਏ ਪਿਆਲਿਆਂ ਨੂੰ ਲਿਆਉਣ ਦਾ ਹੁਕਮ ਦਿੱਤਾ। ਫ਼ੇਰ ਤੂੰ ਅਤੇ ਤੇਰੇ ਅਹਿਲਕਾਰਾਂ, ਤੇਰੀਆਂ ਰਾਣੀਆਂ ਅਤੇ ਤੇਰੀਆਂ ਦਾਸੀਆਂ ਨੇ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀਤੀ। ਤੂੰ ਚਾਂਦੀ ਅਤੇ ਸੋਨੇ, ਪਿੱਤਲ, ਲੋਹੇ, ਲਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਉਸਤਤ ਕੀਤੀ। ਉਹ ਅਸਲ ਵਿੱਚ ਦੇਵਤੇ ਨਹੀਂ ਹਨ, ਉਹ ਦੇਖ ਨਹੀਂ ਸੱਕਦੇ, ਤੇ ਸੁਣ ਨਹੀਂ ਸੱਕਦੇ ਅਤੇ ਨਾ ਕਿਸੇ ਗੱਲ ਨੂੰ ਸਮਝ ਸੱਕਦੇ ਹਨ। ਪਰ ਤੂੰ ਉਸ ਪਰਮੇਸ਼ੁਰ ਦਾ ਆਦਰ ਨਹੀਂ ਕੀਤਾ ਜਿਸਦਾ ਤੇਰੀ ਜ਼ਿੰਦਗੀ ਅਤੇ ਤੇਰੀ ਹਰ ਗੱਲ ਉੱਤੇ ਜ਼ੋਰ ਹੈ।
ਦਾਨੀ ਐਲ 5:2
ਜਦੋਂ ਰਾਜਾ ਆਪਣੀ ਮੈਅ ਪੀ ਰਿਹਾ ਸੀ, ਉਸ ਨੇ ਆਪਣੇ ਸੇਵਾਦਾਰਾਂ ਨੂੰ ਸੋਨੇ ਅਤੇ ਚਾਂਦੀ ਦੇ ਪਿਆਲੇ ਲਿਆਉਣ ਦਾ ਹੁਕਮ ਦਿੱਤਾ। ਇਹ ਓਹੀ ਪਿਆਲੇ ਸਨ ਜਿਹੜੇ ਉਸ ਦੇ ਪਿਤਾ ਨਬੂਕਦਨੱਸਰ ਨੇ ਯਰੂਸ਼ਲਮ ਦੇ ਮੰਦਰ ਵਿੱਚੋਂ ਲਿਆਂਦੇ ਸਨ, ਤਾਂ ਜੋ ਰਾਜੇ, ਉਸ ਦੇ ਅਧਿਕਾਰੀ, ਉਸ ਦੀਆਂ ਪਤਨੀਆਂ ਅਤੇ ਉਸ ਦੇ ਸੇਵਕ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀ ਸੱਕਣ।
ਜ਼ਬੂਰ 35:15
ਪਰ ਜਦੋਂ ਮੈਂ ਕੋਈ ਗਲਤੀ ਕੀਤੀ, ਉਹ ਲੋਕ ਮੇਰੇ ਉੱਤੇ ਹੱਸੇ। ਉਹ ਲੋਕ ਸੱਚਮੁੱਚ ਦੋਸਤ ਨਹੀਂ ਸਨ, ਮੈਂ ਤਾਂ ਉਨ੍ਹਾਂ ਨੂੰ ਜਾਣਦਾ ਵੀ ਨਹੀਂ ਹਾਂ। ਪਰ ਉਨ੍ਹਾਂ ਨੇ ਮੈਨੂੰ ਘੇਰ ਲਿਆ ਅਤੇ ਮੇਰੇ ਉੱਤੇ ਹਮਲਾ ਕੀਤਾ।
ਅੱਯੂਬ 30:8
ਉਹ ਨਿਕੰਮੇ ਲੋਕਾਂ ਦਾ ਟੋਲਾ ਹਨ ਜਿਨ੍ਹਾਂ ਦੇ ਕੋਈ ਨਾਮ ਨਹੀਂ, ਜਿਨ੍ਹਾਂ ਨੂੰ ਆਪਣੇ ਹੀ ਦੇਸ ਵਿੱਚੋਂ ਧਕਿਆ ਗਿਆ ਸੀ।
ਅਸਤਸਨਾ 16:18
ਲੋਕਾਂ ਵਾਸਤੇ ਨਿਆਂਕਾਰ ਅਤੇ ਅਧਿਕਾਰੀ “ਹਰ ਉਸ ਨਗਰ ਵਿੱਚ, ਜਿਹੜਾ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ, ਕੁਝ ਲੋਕਾਂ ਨੂੰ ਆਪਣੇ ਪਰਿਵਾਰਾਂ ਲਈ ਨਿਆਂਕਾਰਾਂ ਅਤੇ ਅਧਿਕਾਰੀਆਂ ਵਜੋਂ ਚੁਣੋ। ਹਰ ਪਰਿਵਾਰ-ਸਮੂਹ ਨੂੰ ਅਜਿਹਾ ਕਰਨਾ ਚਾਹੀਦਾ ਹੈ। ਅਤੇ ਉਹ ਸਾਰੇ ਲੋਕ ਜੋ ਨਿਆਂ ਕਰਨ, ਨਿਰਪੱਖ ਹੋਣੇ ਚਾਹੀਦੇ ਹਨ।
ਰਸੂਲਾਂ ਦੇ ਕਰਤੱਬ 4:26
‘ਧਰਤੀ ਦੇ ਰਾਜਿਆਂ ਨੇ ਲੜਨ ਲਈ ਤਿਆਰੀ ਕੀਤੀ ਅਤੇ ਸਾਰੇ ਹਾਕਮ ਪ੍ਰਭੂ ਅਤੇ ਉਸ ਦੇ ਮਸੀਹ ਦੇ ਵਿਰੁੱਧ ਇਕੱਠੇ ਹੋਕੇ ਆਏ।’