Psalm 72:11
ਸਾਡੇ ਰਾਜੇ ਨੂੰ ਸਾਰੇ ਰਾਜੇ ਝੁਕਣ ਸਾਰੀਆਂ ਕੌਮਾਂ ਉਸਦੀ ਸੇਵਾ ਕਰਨ।
Psalm 72:11 in Other Translations
King James Version (KJV)
Yea, all kings shall fall down before him: all nations shall serve him.
American Standard Version (ASV)
Yea, all kings shall fall down before him; All nations shall serve him.
Bible in Basic English (BBE)
Yes, let all kings go down before him; let all nations be his servants.
Darby English Bible (DBY)
Yea, all kings shall bow down before him; all nations shall serve him.
Webster's Bible (WBT)
Yes, all kings shall fall down before him: all nations shall serve him.
World English Bible (WEB)
Yes, all kings shall fall down before him. All nations shall serve him.
Young's Literal Translation (YLT)
And all kings do bow themselves to him, All nations do serve him,
| Yea, all | וְיִשְׁתַּחֲווּ | wĕyištaḥăwû | veh-yeesh-ta-huh-VOO |
| kings | ל֥וֹ | lô | loh |
| shall fall down | כָל | kāl | hahl |
| all him: before | מְלָכִ֑ים | mĕlākîm | meh-la-HEEM |
| nations | כָּל | kāl | kahl |
| shall serve | גּוֹיִ֥ם | gôyim | ɡoh-YEEM |
| him. | יַֽעַבְדֽוּהוּ׃ | yaʿabdûhû | YA-av-DOO-hoo |
Cross Reference
ਯਸਈਆਹ 49:22
ਮੇਰਾ ਪ੍ਰਭੂ, ਯਹੋਵਾਹ ਆਖਦਾ ਹੈ, “ਦੇਖੋ, ਮੈਂ ਕੌਮਾਂ ਲਈ ਆਪਣਾ ਹੱਥ ਹਿਲਾਵਾਂਗਾ। ਸਾਰੇ ਲੋਕਾਂ ਦੇ ਦੇਖਣ ਲਈ ਮੈਂ ਆਪਣਾ ਝੰਡਾ ਉੱਚਾ ਕਰਾਂਗਾ ਫੇਰ ਉਹ ਤੁਹਾਡੇ ਬੱਚਿਆਂ ਨੂੰ ਤੁਹਾਡੇ ਕੋਲ ਲੈ ਕੇ ਆ ਜਾਣਗੇ। ਉਹ ਲੋਕ ਤੁਹਾਡੇ ਬੱਚਿਆਂ ਨੂੰ ਮੋਢਿਆਂ ਉੱਪਰ ਚੁੱਕਣਗੇ, ਅਤੇ ਉਹ ਉਨ੍ਹਾਂ ਨੂੰ ਆਪਣੀਆਂ ਬਾਹਾਂ ਦਾ ਸਹਾਰਾ ਦੇਣਗੇ।
ਜ਼ਬੂਰ 138:4
ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੁਹਾਡੀ ਉਸਤਤਿ ਕਰਨਗੇ। ਜਦੋਂ ਜੋ ਤੁਸੀਂ ਆਖੋਂਗੇ ਉਹ ਸੁਣਨਗੇ।
ਜ਼ਬੂਰ 86:9
ਹੇ ਮਾਲਕ, ਤੁਸੀਂ ਹਰ ਬੰਦੇ ਨੂੰ ਬਣਾਇਆ ਹੈ। ਉਹ ਸਾਰੇ ਆਉਣ ਅਤੇ ਤੁਹਾਡੀ ਉਪਾਸਨਾ ਕਰਨ। ਉਹ ਸਾਰੇ ਤੁਹਾਡੇ ਨਾਮ ਨੂੰ ਸਤਿਕਾਰਨ।
ਪਰਕਾਸ਼ ਦੀ ਪੋਥੀ 21:26
ਕੌਮਾਂ ਦੀ ਮਹਾਨਤਾ ਅਤੇ ਦੌਲਤ ਸ਼ਹਿਰ ਵਿੱਚ ਲਿਆਂਦੀ ਜਾਵੇਗੀ।
ਪਰਕਾਸ਼ ਦੀ ਪੋਥੀ 21:24
ਦੁਨੀਆਂ ਦੀਆਂ ਕੌਮਾਂ ਲੇਲੇ ਦੁਆਰਾ ਦਿੱਤੀ ਹੋਈ ਰੌਸ਼ਨੀ ਦੁਆਰਾ ਤੁਰਨ ਫਿਰਨਗੀਆਂ। ਧਰਤੀ ਦੇ ਰਾਜੇ ਸ਼ਹਿਰ ਵਿੱਚ ਆਪਣੀ ਮਹਿਮਾ ਲੈ ਕੇ ਆਉਣਗੇ।
ਪਰਕਾਸ਼ ਦੀ ਪੋਥੀ 20:1
1000 ਵਰ੍ਹਾ ਫ਼ਿਰ ਮੈਂ ਸਵਰਗ ਵੱਲੋਂ ਇੱਕ ਦੂਤ ਨੂੰ ਹੇਠਾਂ ਆਉਂਦਿਆਂ ਦੇਖਿਆ। ਦੂਤ ਕੋਲ ਥਲਹੀਨ ਖੱਡ ਦੀ ਚਾਬੀ ਸੀ। ਦੂਤ ਦੇ ਹੱਥ ਵਿੱਚ ਇੱਕ ਸੰਗਲੀ ਵੀ ਫ਼ੜੀ ਹੋਈ ਸੀ।
ਪਰਕਾਸ਼ ਦੀ ਪੋਥੀ 17:14
ਉਹ ਲੇਲੇ ਦੇ ਖਿਲਾਫ਼ ਜੰਗ ਛੇੜਨਗੇ, ਪਰ ਲੇਲਾ ਉਨ੍ਹਾਂ ਨੂੰ ਹਰਾ ਦੇਵੇਗਾ, ਕਿਉਂਕਿ ਉਹ ਦੇਵਤਿਆਂ ਦਾ ਪ੍ਰਭੂ ਹੈ ਅਤੇ ਰਾਜਿਆਂ ਦਾ ਰਾਜਾ ਹੈ। ਉਹ ਉਨ੍ਹਾਂ ਨੂੰ ਆਪਣੇ ਚੁਣੇ ਹੋਏ, ਅਤੇ ਵਫ਼ਾਦਾਰ ਲੋਕਾਂ ਨਾਲ ਹਰਾ ਦੇਵੇਗਾ।”
ਪਰਕਾਸ਼ ਦੀ ਪੋਥੀ 11:15
ਸੱਤਵਾਂ ਬਿਗੁਲ ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉੱਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ: “ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸ ਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।”
ਰੋਮੀਆਂ 11:25
ਮੇਰੇ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਗੁਪਤ ਸੱਚ ਨੂੰ ਸਮਝੋ। ਇਹ ਸੱਚ ਤੁਹਾਨੂੰ ਇਹ ਤੱਥ ਸਮਝਣ ਵਿੱਚ ਮਦਦ ਕਰੇਗਾ ਕਿ ਤੁਹਾਨੂੰ ਸਭ ਕੁਝ ਨਹੀਂ ਪਤਾ। ਸੱਚ ਇਹ ਹੈ; ਇਸਰਾਏਲੀਆਂ ਦਾ ਇੱਕ ਹਿੱਸਾ ਕਠੋਰ ਬਣਾ ਦਿੱਤਾ ਗਿਆ ਹੈ। ਪਰ ਉਹ ਉਦੋਂ ਬਦਲੇਗਾ ਜਦੋਂ ਕਾਫ਼ੀ ਸਾਰੇ ਗੈਰ ਯਹੂਦੀ ਪਰਮੇਸ਼ੁਰ ਕੋਲ ਆ ਜਾਣਗੇ।
ਯਸਈਆਹ 54:5
ਕਿਉਂ ਕਿ ਤੇਰਾ ਪਤੀ ਓਹੀ ਇੱਕ ਹੈ ਜਿਸਨੇ ਤੈਨੂੰ ਸਾਜਿਆ ਸੀ। ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ। ਉਹ ਇਸਰਾਏਲ ਦਾ ਰਾਖਾ ਹੈ। ਉਹ ਇਸਰਾਏਲ ਦਾ ਪਵਿੱਤਰ ਪੁਰੱਖ ਹੈ। ਅਤੇ ਉਸ ਨੂੰ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ!
ਯਸਈਆਹ 49:7
ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਇਸਰਾਏਲ ਦਾ ਰਾਖਾ ਆਖਦਾ ਹੈ, “ਮੇਰਾ ਸੇਵਕ ਨਿਮਾਣਾ ਹੈ। ਉਹ ਹਾਕਮਾਂ ਦੀ ਸੇਵਾ ਕਰਦਾ ਹੈ। ਪਰ ਲੋਕ ਉਸ ਨੂੰ ਨਫ਼ਰਤ ਕਰਦੇ ਨੇ। ਪਰ ਰਾਜੇ ਉਸ ਨੂੰ ਦੇਖਣਗੇ। ਤੇ ਉਸ ਦੇ ਆਦਰ ਵਿੱਚ ਖਲੋ ਜਾਣਗੇ। ਮਹਾਨ ਨੇਤਾ ਉਸ ਦੇ ਸਾਹਮਣੇ ਝੁਕਣਗੇ।” ਇਹ ਵਾਪਰੇਗਾ ਕਿਉਂ ਕਿ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਇਹ ਚਾਹੁੰਦਾ ਹੈ। ਅਤੇ ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ। ਓਹੀ ਹੈ ਜਿਸਨੇ ਤੁਹਾਨੂੰ ਚੁਣਿਆ ਸੀ।
ਯਸਈਆਹ 11:9
ਇਹ ਸਾਰੀਆਂ ਗੱਲਾਂ ਇਹ ਦਰਸਾਉਂਦੀਆਂ ਹਨ ਕਿ ਇੱਥੇ ਸ਼ਾਂਤੀ ਹੋਵੇਗੀ-ਕੋਈ ਬੰਦਾ ਵੀ ਕਿਸੇ ਦੂਸਰੇ ਨੂੰ ਨੁਕਸਾਨ ਨਹੀਂ ਪੁਚਾਵੇਗਾ। ਮੇਰੇ ਪਵਿੱਤਰ ਪਰਬਤ ਦੇ ਲੋਕ ਚੀਜ਼ਾਂ ਨੂੰ ਤਬਾਹ ਕਰਨਾ ਨਹੀਂ ਲੋਚਣਗੇ। ਕਿਉਂ ਕਿ ਲੋਕ ਸੱਚਮੁੱਚ ਯਹੋਵਾਹ ਨੂੰ ਜਾਣ ਲੈਣਗੇ। ਉਨ੍ਹਾਂ ਅੰਦਰ ਉਸਦਾ ਪੂਰਾ ਗਿਆਨ ਹੋਵੇਗਾ ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੁੰਦਾ ਹੈ।
ਜ਼ਬੂਰ 2:10
ਇਸੇ ਲਈ, ਰਾਜਿਓ ਤੁਸੀਂ ਸਿਆਣੇ ਬਣੋ। ਤੁਸੀਂ ਸਾਰੇ ਆਗੂਓ, ਇਹ ਸਬਕ ਸਿੱਖ ਲਉ।