Psalm 78:23
ਪਰ ਫ਼ੇਰ ਪਰਮੇਸ਼ੁਰ ਨੇ ਉੱਤਲੇ ਬੱਦਲਾਂ ਨੂੰ ਖੋਲ੍ਹ ਦਿੱਤਾ ਅਤੇ ਉਨ੍ਹਾਂ ਉੱਪਰ ਉਨ੍ਹਾਂ ਦੇ ਭੋਜਨ ਲਈ ਮੰਨ ਦੀ ਵਰੱਖਾ ਹੋਈ। ਇੰਝ ਜਾਪਦਾ ਸੀ ਜਿਵੇਂ ਆਕਾਸ਼ ਸੀ ਜਿਵੇਂ ਅਕਾਸ਼ ਵਿੱਚਲੇ ਦਰ ਖੁਲ੍ਹ ਗਏ ਹੋਣ ਅਤੇ ਅਕਾਸ਼ ਦੇ ਗੋਦਾਮ ਵਿੱਚੋਂ ਅਨਾਜ ਹੇਠਾਂ ਵਰ੍ਹ ਪਿਆ ਹੋਵੇ।
Psalm 78:23 in Other Translations
King James Version (KJV)
Though he had commanded the clouds from above, and opened the doors of heaven,
American Standard Version (ASV)
Yet he commanded the skies above, And opened the doors of heaven;
Bible in Basic English (BBE)
And he gave orders to the clouds on high, and the doors of heaven were open;
Darby English Bible (DBY)
Though he had commanded the clouds from above, and had opened the doors of the heavens,
Webster's Bible (WBT)
Though he had commanded the clouds from above, and opened the doors of heaven,
World English Bible (WEB)
Yet he commanded the skies above, And opened the doors of heaven.
Young's Literal Translation (YLT)
And He commandeth clouds from above, Yea, doors of the heavens He hath opened.
| Though he had commanded | וַיְצַ֣ו | wayṣǎw | vai-TSAHV |
| the clouds | שְׁחָקִ֣ים | šĕḥāqîm | sheh-ha-KEEM |
| above, from | מִמָּ֑עַל | mimmāʿal | mee-MA-al |
| and opened | וְדַלְתֵ֖י | wĕdaltê | veh-dahl-TAY |
| the doors | שָׁמַ֣יִם | šāmayim | sha-MA-yeem |
| of heaven, | פָּתָֽח׃ | pātāḥ | pa-TAHK |
Cross Reference
ਪੈਦਾਇਸ਼ 7:11
ਨੂਹ ਦੇ 600 ਵਰ੍ਹੇ ਦੀ ਉਮਰ ਦੇ ਦੂਸਰੇ ਮਹੀਨੇ ਦੇ 17ਵੇਂ ਦਿਨ ਨੂੰ ਧਰਤੀ ਹੇਠਲੇ ਸਮੂਜ ਝਰਨੇ ਫ਼ਟ ਕੇ ਫੁੱਟ ਪਏ ਓਸੇ ਦਿਨ, ਧਰਤੀ ਉੱਤੇ ਭਾਰੀ ਬਾਰਿਸ਼ ਹੋਣ ਲੱਗ ਪਈ ਜਿਵੇਂ ਕਿ ਅਕਾਸ਼ ਦੀਆਂ ਖਿੜਕੀਆਂ ਖੁਲ੍ਹ ਗਈਆਂ ਹੋਣ।
ਮਲਾਕੀ 3:10
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਇਸ ਪਰੀਖਿਆ ਨੂੰ ਦੇਣ ਦੀ ਕੋਸ਼ਿਸ਼ ਕਰੋ। ਆਪਣਾ ਦਸਵੰਧ ਮੈਨੂੰ ਅਰਪਣ ਕਰੋ। ਉਨ੍ਹਾਂ ਵਸਤਾਂ ਨੂੰ ਮੇਰੇ ਖਜ਼ਾਨੇ ਵਿੱਚ ਦੇਵੋ। ਮੇਰੇ ਭਵਨ ਲਈ ਭੋਜਨ ਲਿਆਓ। ਮੈਨੂੰ ਅਜ਼ਮਾਅ ਲਵੋ। ਜੇਕਰ ਤੁਸੀਂ ਇਸ ਰਸਤੇ ਤੇ ਚੱਲੋਂਗੇ ਤਾਂ ਮੈਂ ਸੱਚਮੁੱਚ ਤੁਹਾਨੂੰ ਵਰਦਾਨ ਦੇਵਾਂਗਾ। ਫ਼ਿਰ ਬਰਕਤਾਂ ਤੁਹਾਡੇ ਉੱਪਰ ਅਕਾਸ਼ ਤੋਂ ਵਰਦੇ ਮੀਂਹ ਵਾਂਗ ਆਉਣਗੀਆਂ। ਹਰ ਵਸਤੂ ਤੁਹਾਨੂੰ ਲੋੜ ਤੋਂ ਵੱਧ ਮਿਲੇਗੀ।
੨ ਸਲਾਤੀਨ 7:2
ਤਦ ਉਹ ਅਫ਼ਸਰ ਜਿਹੜਾ ਪਾਤਸ਼ਾਹ ਦਾ ਬੜਾ ਕਰੀਬ ਦਾ ਸੀ ਨੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਨੂੰ ਕਿਹਾ, “ਜੇਕਰ ਯਹੋਵਾਹ ਅਕਾਸ਼ ਵਿੱਚ ਤਾਕੀਆਂ ਵੀ ਲਗਾ ਦੇਵੇ ਤਾਂ ਵੀ ਇਹ ਗੱਲ ਸੰਭਵ ਨਹੀਂ ਹੋ ਸੱਕਦੀ।” ਅਲੀਸ਼ਾ ਨੇ ਕਿਹਾ, “ਤੂੰ ਇਹ ਘਟਨਾ ਆਪਣੀਆਂ ਅੱਖਾਂ ਸਾਹਮਣੇ ਵੇਖਣ ਵਾਲਾ ਹੈਂ, ਪਰ ਤੂੰ ਉਸ ਵਿੱਚੋਂ ਕੁਝ ਖਾ ਨਾ ਸੱਕੇਂਗਾ।”
੨ ਸਲਾਤੀਨ 7:19
ਪਰ ਅਫ਼ਸਰ ਨੇ ਅਲੀਸ਼ਾ ਨੂੰ ਇਹ ਆਖਿਆ ਸੀ ਕਿ “ਜੇਕਰ ਯਹੋਵਾਹ ਅਕਾਸ਼ ਵਿੱਚ ਵੀ ਤਾਕੀਆਂ ਲਗਾ ਦੇਵੇ ਤਾਂ ਵੀ ਅਜਿਹਾ ਨਹੀਂ ਹੋ ਸੱਕਦਾ।” ਤਾਂ ਅਲੀਸ਼ਾ ਨੇ ਉਸ ਨੂੰ ਆਖਿਆ ਸੀ, “ਤੂੰ ਆਪਣੀਆਂ ਅੱਖਾਂ ਸਾਹਮਣੇ ਇਹ ਨਜ਼ਾਰਾ ਵੇਖੇਂਗਾ ਪਰ ਤੂੰ ਉਸ ਅੰਨ ਵਿੱਚੋਂ ਕੁਝ ਖਾ ਨਹੀਂ ਸੱਕੇਂਗਾ।”
ਜ਼ਬੂਰ 33:9
ਕਿਉਂਕਿ ਪਰਮੇਸ਼ੁਰ ਸਿਰਫ਼ ਆਦੇਸ਼ ਦਿੰਦਾ ਅਤੇ ਉਹ ਗੱਲ ਵਾਪਰ ਜਾਂਦੀ ਹੈ। ਅਤੇ ਜੇਕਰ ਉਹ ਆਖਦਾ, “ਰੁਕੋ” ਤਾਂ ਉਹ ਸੈਅ ਠਹਿਰ ਜਾਵੇਗੀ।
ਯਸਈਆਹ 5:6
ਮੈਂ ਆਪਣੇ ਅੰਗੂਰਾਂ ਦੇ ਬਾਗ ਨੂੰ ਸੱਖਣਾ ਕਰ ਦੇਵਾਂਗਾ। ਕੋਈ ਵੀ ਬੰਦਾ ਪੌਦਿਆਂ ਦੀ ਰਾਖੀ ਨਹੀਂ ਕਰੇਗਾ। ਕੋਈ ਵੀ ਖੇਤਾਂ ਵਿੱਚ ਕੰਮ ਨਹੀਂ ਕਰੇਗਾ। ਖੁਦਰੌ ਪੌਦੇ ਅਤੇ ਕੰਡੇ ਉੱਥੇ ਉੱਗ ਆਉਣਗੇ। ਮੈਂ ਬੱਦਲਾਂ ਨੂੰ ਆਦੇਸ਼ ਦੇਵਾਂਗਾ ਕਿ ਖੇਤਾਂ ਉੱਤੇ ਮੀਂਹ ਨਾ ਵਰ੍ਹਾਉਣ।”