Psalm 82:3
“ਗਰੀਬਾਂ ਅਤੇ ਯਤੀਮਾਂ ਦੀ ਰੱਖਿਆ ਕਰੋ, ਅਤੇ ਉਨ੍ਹਾਂ ਗਰੀਬ ਲੋਕਾਂ ਦੇ ਹਕਾਂ ਦੀ ਰੱਖਿਆ ਕਰੋ।
Psalm 82:3 in Other Translations
King James Version (KJV)
Defend the poor and fatherless: do justice to the afflicted and needy.
American Standard Version (ASV)
Judge the poor and fatherless: Do justice to the afflicted and destitute.
Bible in Basic English (BBE)
Give ear to the cause of the poor and the children without fathers; let those who are troubled and in need have their rights.
Darby English Bible (DBY)
Judge the poor and the fatherless, do justice to the afflicted and the destitute;
Webster's Bible (WBT)
Defend the poor and fatherless: do justice to the afflicted and needy.
World English Bible (WEB)
"Defend the weak, the poor, and the fatherless. Maintain the rights of the poor and oppressed.
Young's Literal Translation (YLT)
Judge ye the weak and fatherless, The afflicted and the poor declare righteous.
| Defend | שִׁפְטוּ | šipṭû | sheef-TOO |
| the poor | דַ֥ל | dal | dahl |
| and fatherless: | וְיָת֑וֹם | wĕyātôm | veh-ya-TOME |
| justice do | עָנִ֖י | ʿānî | ah-NEE |
| to the afflicted | וָרָ֣שׁ | wārāš | va-RAHSH |
| and needy. | הַצְדִּֽיקוּ׃ | haṣdîqû | hahts-DEE-koo |
Cross Reference
ਜ਼ਬੂਰ 10:18
ਯਹੋਵਾਹ, ਉਨ੍ਹਾਂ ਦੀ ਰੱਖਿਆ ਕਰੋ ਜਿਨ੍ਹਾਂ ਦੇ ਮਾਪੇ ਨਹੀਂ ਹਨ ਅਤੇ ਜਿਹੜੇ ਸਤਾਏ ਹੋਏ ਹਨ। ਉਦਾਸ ਲੋਕਾਂ ਨੂੰ ਹੋਰ ਵੱਧੇਰੇ ਮੁਸੀਬਤਾਂ ਤੋਂ ਬਚਾ, ਤਾਂ ਕਿ ਤਾਕਤਵਰ ਲੋਕ ਉਨ੍ਹਾਂ ਨੂੰ ਜ਼ਮੀਨ ਵਿੱਚੋਂ ਜ਼ਬਰਦਸਤੀ ਕੱਢਣ ਲਈ ਜ਼ੁਲਮ ਨਾ ਕਰ ਸੱਕਣ।
ਯਰਮਿਆਹ 22:16
ਯੋਸ਼ੀਯਾਹ ਨੇ ਗਰੀਬਾਂ ਅਤੇ ਲੋੜਵਂਦਾਂ ਦੇ ਮੁਕੱਦਮਿਆਂ ਦਾ ਨਿਆਂ ਕੀਤਾ। ਇਸ ਲਈ ਉਸ ਨਾਲ ਸਭ ਕੁਝ ਠੀਕ-ਠਾਕ ਹੋਇਆ। ਇਹੀ ਹੈ ਜੋ ਲੋਕ ਕਰਦੇ ਹਨ, ਜੇਕਰ ਉਹ ਮੈਨੂੰ ਜਾਣਦੇ ਹਨ।
ਅਸਤਸਨਾ 24:17
“ਤੁਹਾਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਵਿਦੇਸ਼ੀਆਂ ਅਤੇ ਯਤੀਮਾਂ ਨਾਲ ਨਿਰਪੱਖ ਸਲੂਕ ਹੋਵੇ। ਅਤੇ ਤੁਹਾਨੂੰ ਕਿਸੇ ਵਿਧਵਾ ਕੋਲੋਂ ਕਦੇ ਵੀ ਕੱਪੜਿਆਂ ਦੀ ਜ਼ਮਾਨਤ ਨਹੀਂ ਰੱਖਣੀ ਚਾਹੀਦੀ।
ਯਰਮਿਆਹ 22:3
ਯਹੋਵਾਹ ਆਖਦਾ ਹੈ: ਓਹੀ ਗੱਲਾਂ ਕਰੋ ਜਿਹੜੀਆਂ ਨਿਰਪੱਖ ਅਤੇ ਸਹੀ ਹਨ। ਉਸ ਬੰਦੇ ਨੂੰ ਲੁਟੇਰੇ ਕੋਲੋਂ ਬਚਾਓ ਜਿਹੜਾ ਲੁਟੇਰੇ ਪਾਸੋਂ ਲੁੱਟਿਆ ਗਿਆ ਹੈ। ਯਤੀਮਾਂ ਅਤੇ ਵਿਧਵਾਵਾਂ ਨੂੰ ਦੁੱਖ ਨਾ ਦਿਓ ਅਤੇ ਨਾ ਕੋਈ ਗ਼ਲਤ ਗੱਲ ਕਰੋ ਉਨ੍ਹਾਂ ਨਾਲ। ਮਾਸੂਮ ਲੋਕਾਂ ਦਾ ਕਤਲ ਨਾ ਕਰੋ।
ਅਸਤਸਨਾ 10:18
ਉਹ ਯਤੀਮਾਂ ਦੀ ਸਹਾਇਤਾ ਕਰਦਾ ਹੈ। ਉਹ ਵਿਧਵਾਵਾਂ ਦੀ ਸਹਾਇਤਾ ਕਰਦਾ ਹੈ। ਉਹ ਤੁਹਾਡੇ ਦੇਸ਼ ਵਿੱਚ ਅਜਨਬੀਆਂ ਨੂੰ ਵੀ ਪਿਆਰ ਕਰਦਾ ਹੈ। ਉਹ ਉਨ੍ਹਾਂ ਨੂੰ ਰੋਟੀ ਕੱਪੜਾ ਦਿੰਦਾ ਹੈ।
ਯਸਈਆਹ 1:17
ਨੇਕੀ ਕਰਨੀ ਸਿਖੋ। ਹੋਰਾਂ ਲੋਕਾਂ ਨਾਲ ਇਨਸਾਫ਼ ਕਰੋ। ਜਿਹੜੇ ਦੂਸਰਿਆਂ ਨੂੰ ਦੁੱਖ ਦਿੰਦੇ ਹਨ ਉਨ੍ਹਾਂ ਨੂੰ ਸਜ਼ਾ ਦਿਓ। ਯਤੀਮ ਬੱਚਿਆਂ ਦੀ ਸਹਾਇਤਾ ਕਰੋ। ਵਿਧਵਾਵਾਂ ਦੀ ਸਹਾਇਤਾ ਕਰੋ।”
ਯਸਈਆਹ 1:23
ਤੁਹਾਡੇ ਹਾਕਮ ਬਾਗ਼ੀ ਹਨ ਅਤੇ ਚੋਰਾਂ ਦੇ ਯਾਰ ਹਨ। ਤੁਹਾਡੇ ਸਾਰੇ ਹਾਕਮ ਵਢ੍ਢੀ ਮੰਗਦੇ ਹਨ-ਉਹ ਗ਼ਲਤ ਕੰਮ ਕਰਨ ਲਈ ਪੈਸਾ ਲੈਂਦੇ ਹਨ। ਤੁਹਾਡੇ ਸਾਰੇ ਹਾਕਮ ਲੋਕਾਂ ਨੂੰ ਧੋਖਾ ਦੇਣ ਦੀ ਤਨਖਾਹ ਲੈਂਦੇ ਹਨ। ਤੁਹਾਡੇ ਹਾਕਮ ਯਤੀਮਾਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਤੁਹਾਡੇ ਹਾਕਮ ਵਿਧਵਾਵਾਂ ਦੀਆਂ ਲੋੜਾਂ ਬਾਰੇ ਧਿਆਨ ਨਹੀਂ ਦਿੰਦੇ।”
ਯਰਮਿਆਹ 5:28
ਉਹ ਆਪਣੇ ਮੰਦੇ ਅਮਲਾਂ ਕਾਰਣ ਮੋਟੇ-ਤਾਜ਼ੇ ਹੋ ਗਏ ਨੇ। ਉਨ੍ਹਾਂ ਦੇ ਮੰਦੇ ਅਮਲਾਂ ਦਾ ਕੋਈ ਅੰਤ ਨਹੀਂ। ਉਹ ਯਤੀਮਾਂ ਦੀ ਸਹਾਇਤਾ ਨਹੀਂ ਕਰਦੇ ਅਤੇ ਉਹ ਗਰੀਬ ਲੋਕਾਂ ਬਾਰੇ ਨਿਰਪੱਖ ਨਿਆਂ ਨਹੀਂ ਕਰਦੇ।
ਯਾਕੂਬ 1:27
ਜਿਸ ਤਰ੍ਹਾਂ ਦਾ ਧਰਮ ਪਰਮੇਸ਼ੁਰ ਨੂੰ ਚਾਹੀਦਾ ਹੈ ਉਹ ਇਹ ਹੈ; ਉਨ੍ਹਾਂ ਯਤੀਮਾਂ ਅਤੇ ਵਿਧਵਾਵਾਂ ਦੀ ਪਰਵਰਿਸ਼ ਕਰਨਾ ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਹੈ, ਅਤੇ ਆਪਣੇ ਆਪ ਨੂੰ ਦੁਨਿਆਵੀ ਪ੍ਰਭਾਵ ਤੋਂ ਮੁਕਤ ਰੱਖਣਾ। ਇਹੀ ਉਹ ਧਰਮ ਹੈ ਜਿਸ ਨੂੰ ਪਰਮੇਸ਼ੁਰ ਸ਼ੁੱਧ ਅਤੇ ਪਵਿੱਤਰ ਕਬੂਲਦਾ ਹੈ।