ਜ਼ਬੂਰ 9:6 in Punjabi

ਪੰਜਾਬੀ ਪੰਜਾਬੀ ਬਾਈਬਲ ਜ਼ਬੂਰ ਜ਼ਬੂਰ 9 ਜ਼ਬੂਰ 9:6

Psalm 9:6
ਦੁਸ਼ਮਣ ਖਤਮ ਹੋ ਗਿਆ ਹੈ। ਯਹੋਵਾਹ ਤੁਸੀਂ ਉਨ੍ਹਾਂ ਦੇ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। ਹੁਣ ਸਿਰਫ਼ ਉਨ੍ਹਾਂ ਘਰਾਂ ਦਾ ਮਲਵਾ ਹੀ ਬੱਚਿਆਂ ਹੈ। ਕੁਝ ਵੀ ਨਹੀਂ ਬੱਚਿਆਂ ਜਿਹੜਾ ਸਾਨੂੰ ਉਨ੍ਹਾਂ ਮੰਦੇ ਲੋਕਾਂ ਦਾ ਚੇਤਾ ਕਰਾ ਸੱਕਾਂ।

Psalm 9:5Psalm 9Psalm 9:7

Psalm 9:6 in Other Translations

King James Version (KJV)
O thou enemy, destructions are come to a perpetual end: and thou hast destroyed cities; their memorial is perished with them.

American Standard Version (ASV)
The enemy are come to an end, they are desolate for ever; And the cities which thou hast overthrown, The very remembrance of them is perished.

Bible in Basic English (BBE)
You have given their towns to destruction; the memory of them has gone; they have become waste for ever.

Darby English Bible (DBY)
O enemy! destructions are ended for ever. -- Thou hast also destroyed cities, even the remembrance of them hath perished.

Webster's Bible (WBT)
Thou hast rebuked the heathen, thou hast destroyed the wicked, thou hast put out their name for ever and ever.

World English Bible (WEB)
The enemy is overtaken by endless ruin. The very memory of the cities which you have overthrown has perished.

Young's Literal Translation (YLT)
O thou Enemy, Finished have been destructions for ever, As to cities thou hast plucked up, Perished hath their memorial with them.

O
thou
enemy,
הָֽאוֹיֵ֨ב׀hāʾôyēbha-oh-YAVE
destructions
תַּ֥מּוּtammûTA-moo
perpetual
a
to
come
are
חֳרָב֗וֹתḥŏrābôthoh-ra-VOTE
end:
לָ֫נֶ֥צַחlāneṣaḥLA-NEH-tsahk
destroyed
hast
thou
and
וְעָרִ֥יםwĕʿārîmveh-ah-REEM
cities;
נָתַ֑שְׁתָּnātaštāna-TAHSH-ta
their
memorial
אָבַ֖דʾābadah-VAHD
is
perished
זִכְרָ֣םzikrāmzeek-RAHM
with
them.
הֵֽמָּה׃hēmmâHAY-ma

Cross Reference

ਖ਼ਰੋਜ 14:13
ਪਰ ਮੂਸਾ ਨੇ ਜਵਾਬ ਦਿੱਤਾ, “ਡਰੋ ਨਾ। ਜਿੱਥੇ ਤੁਸੀਂ ਹੋ ਦ੍ਰਿੜਤਾ ਨਾਲ ਖਲੋਵੋ ਅਤੇ ਯਹੋਵਾਹ ਨੂੰ ਤੁਹਾਡੀ ਰੱਖਿਆ ਕਰਦਿਆਂ ਦੇਖੋ। ਅੱਜ ਵੇਖ ਲਵੋ ਤੁਸੀਂ ਫ਼ੇਰ ਇਨ੍ਹਾਂ ਮਿਸਰੀਆਂ ਨੂੰ ਕਦੇ ਨਹੀਂ ਵੇਖੋਂਗੇ।

ਯਸਈਆਹ 14:17
ਕੀ ਇਹੀ ਉਹ ਆਦਮੀ ਹੈ ਜਿਸਨੇ ਸ਼ਹਿਰਾਂ ਨੂੰ ਤਬਾਹ ਕੀਤਾ ਸੀ ਅਤੇ ਜਿਸਨੇ ਧਰਤੀ ਨੂੰ ਮਾਰੂਬਲ ਵਿੱਚ ਬਦਲ ਦਿੱਤਾ ਸੀ? ਕੀ ਇਹ ਉਹੀ ਆਦਮੀ ਹੈ ਜਿਸਨੇ ਲੋਕਾਂ ਨੂੰ ਜੰਗ ਵਿੱਚ ਫ਼ੜਿਆ ਸੀ ਪਰ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ ਸੀ?”

ਯਸਈਆਹ 14:22
ਸਰਬ ਸ਼ਕਤੀਮਾਨ ਯਹੋਵਾਹ ਨੇ ਆਖਿਆ, “ਮੈਂ ਖਲੋਵਾਂਗਾ ਤੇ ਉਨ੍ਹਾਂ ਲੋਕਾਂ ਵਿਰੁੱਧ ਲੜਾਂਗਾ। ਮੈਂ ਬਾਬਲ ਦੇ ਮਸ਼ਹੂਰ ਸ਼ਹਿਰ ਨੂੰ ਤਬਾਹ ਕਰ ਦਿਆਂਗਾ। ਮੈਂ ਬਾਬਲ ਦੇ ਸਾਰੇ ਲੋਕਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਦੇ ਪੁੱਤ ਪੋਤਿਆਂ ਅਤੇ ਪੜਪੋਤਿਆਂ ਨੂੰ ਤਬਾਹ ਕਰ ਦਿਆਂਗਾ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।

ਯਸਈਆਹ 37:26
‘ਇਹੀ ਸੀ ਜੋ ਤੂੰ ਆਖਿਆ ਸੀ ਪਰ ਕੀ ਤੂੰ ਨਹੀਂ ਸੁਣਿਆ ਜੋ ਮੈਂ ਆਖਿਆ ਸੀ? ਮੈਂ ਇਹ ਯੋਜਨਾ ਬਹੁਤ ਪਹਿਲਾਂ ਬਣਾਈ ਸੀ, ਪੁਰਾਤਨ ਸਮਿਆਂ ਤੋਂ ਹੀ ਮੇਰੀ ਇਹ ਯੋਜਨਾ ਸੀ। ਤੇ ਹੁਣ ਮੈਂ ਇਸ ਨੂੰ ਵਾਪਰਨ ਦਾ ਹੁਕਮ ਦਿੱਤਾ ਹੈ। ਮੈਂ ਤੈਨੂੰ ਮਜ਼ਬੂਤ ਸ਼ਹਿਰਾਂ ਨੂੰ ਤਹਿਸ ਨਹਿਸ ਕਰਨ ਦਿੱਤਾ ਅਤੇ ਉਨ੍ਹਾਂ ਨੂੰ ਮਲਬੇ ਦੇ ਢੇਰਾਂ ਵਿੱਚ ਤਬਦੀਲ ਕਰਨ ਦਿੱਤਾ।

ਯਰਮਿਆਹ 51:25
ਯਹੋਵਾਹ ਆਖਦਾ ਹੈ, “ਬਾਬਲ ਤੂੰ ਇੱਕ ਤਬਾਹ ਕਰਨ ਵਾਲਾ ਪਰਬਤ ਹੈਂ, ਅਤੇ ਬਾਬਲ, ਮੈਂ ਤੇਰੇ ਵਿਰੁੱਧ ਹਾਂ ਤੂੰ ਸਾਰੇ ਦੇਸ਼ ਨੂੰ ਤਬਾਹ ਕਰ ਦਿੱਤਾ ਸੀ, ਅਤੇ ਮੈਂ ਤੇਰੇ ਵਿਰੁੱਧ ਹਾਂ। ਮੈਂ ਆਪਣਾ ਹੱਥ ਤੇਰੇ ਵਿਰੁੱਧ ਰੱਖ ਦੇਵਾਂਗਾ ਮੈਂ ਤੈਨੂੰ ਸਿਖਰਾਂ ਤੋਂ ਧੱਕ ਦੇਵਾਂਗਾ ਮੈਂ ਤੈਨੂੰ ਇੱਕ ਸੜਿਆ ਹੋਇਆ ਪਰਬਤ ਬਣਾ ਦੇਵਾਂਗਾ।

ਯਰਮਿਆਹ 51:62
ਫ਼ਿਰ ਆਖੀਂ, ‘ਯਹੋਵਾਹ ਨੂੰ ਆਖਿਆ ਹੈ ਕਿ ਤੂੰ ਇਸ ਸਥਾਨ, ਬਾਬਲ ਨੂੰ ਤਬਾਹ ਕਰ ਦੇਵੇਂਗਾ। ਤੂੰ ਇਸ ਨੂੰ ਇਸ ਤਰ੍ਹਾਂ ਤਬਾਹ ਕਰੇਂਗਾ ਕਿ ਕੋਈ ਵੀ ਆਦਮੀ ਜਾਂ ਜਾਨਵਰ ਇੱਥੇ ਨਹੀਂ ਰਹੇਗਾ। ਇਹ ਥਾਂ ਹਮੇਸ਼ਾ ਸੱਖਣੀ ਤੇ ਉਜਾੜ ਰਹੇਗਾ।’

ਮੀਕਾਹ 7:8
ਭਾਵੇਂ ਮੈਂ ਡਿੱਗ ਪਿਆ ਹਾਂ, ਪਰ ਮੇਰੇ ਵੈਰੀ, ਮੇਰੀ ਹਸੀਁ ਨਾ ਕਰਨਾ! ਮੈਂ ਮੁੜ ਉੱਠ ਖੜੋਵਾਂਗਾ ਹੁਣ ਮੈਂ ਹਨੇਰੇ ’ਚ ਬੈਠਿਆ ਹਾਂ ਪਰ ਯਹੋਵਾਹ ਮੇਰੇ ਲਈ ਰੋਸ਼ਨੀ ਹੋਵੇਗਾ।

ਮੀਕਾਹ 7:10
ਮੇਰੇ ਦੁਸ਼ਮਣ ਨੇ ਮੈਨੂੰ ਆਖਿਆ, “ਕਿੱਥੋ ਹੈ ਯਹੋਵਾਹ ਤੇਰਾ ਪਰਮੇਸ਼ੁਰ?” ਪਰ ਮੇਰੀ ਵੈਰਨ ਆਪਣੀ ਅੱਖੀਂ ਇਹ ਵੇਖੇਗੀ ਅਤੇ ਸ਼ਰਮਸਾਰ ਹੋਵੇਗੀ ਉਸ ਵਕਤ, ਮੈਂ ਵੇਖਾਂਗਾ ਕਿ ਉਸ ਨਾਲ ਕੀ ਵਾਪਰਦਾ। ਲੋਕੀਂ ਗਲੀਆਂ ਵਿੱਚ ਮਿੱਧਦੇ ਚਿਕੱੜ ਵਾਂਗ ਉਸ ਨੂੰ ਮਧੋਲ ਕੇ ਲੰਘਣਗੇ।

ਨਾ ਹੋਮ 1:9
ਤੁਸੀਂ ਯਹੋਵਾਹ ਦੇ ਖਿਲਾਫ਼ ਵਿਉਂਤਾਂ ਕਿਉਂ ਬਣਾ ਰਹੇ ਹੋ? ਉਹ ਸਤਿਆਨਾਸ ਕਰ ਦੇਵੇਗਾ। ਮੁਸੀਬਤ ਦੂਸਰੀ ਵਾਰ ਨਹੀਂ ਆਵੇਗੀ।

੧ ਕੁਰਿੰਥੀਆਂ 15:26
ਤਬਾਹ ਕੀਤੇ ਜਾਣ ਵਾਲਾ ਆਖਰੀ ਦੁਸ਼ਮਣ, ਮੌਤ ਹੋਵੇਗੀ।

੧ ਕੁਰਿੰਥੀਆਂ 15:54
ਇਸ ਲਈ ਜਦੋਂ ਨਾਸ਼ਵਾਨ ਸਰੀਰ ਅਵਿਨਾਸ਼ ਨੂੰ ਧਾਰਣ ਕਰ ਲਵੇਗਾ ਅਤੇ ਇਹ ਮਰਨਸ਼ੀਲ ਸਰੀਰ ਅਮਰਤਾ ਨੂੰ ਧਾਰਣ ਕਰ ਲਵੇਗਾ ਤਾਂ ਪੋਥੀਆਂ ਦਾ ਇਹ ਆਖਿਆ ਸੱਚ ਹੋ ਜਾਵੇਗਾ: “ਮੌਤ ਜਿੱਤ ਵਿੱਚ ਪਰਾਜਿਤ ਹੁੰਦੀ ਹੈ।”

ਯਸਈਆਹ 14:6
ਗੁੱਸੇ ਵਿੱਚ ਆ ਕੇ, ਬਾਬਲ ਦੇ ਰਾਜੇ ਨੇ ਲੋਕਾਂ ਨੂੰ ਮਾਰਿਆ। ਉਹ ਲੋਕਾਂ ਨੂੰ ਮਾਰਨੋ ਕਦੇ ਨਹੀਂ ਹਟਿਆ। ਉਸ ਬੁਰੇ ਹਾਕਮ ਨੇ ਲੋਕਾਂ ਉੱਤੇ ਗੁੱਸੇ ਨਾਲ ਹਕੂਮਤ ਕੀਤੀ। ਉਹ ਲੋਕਾਂ ਨੂੰ ਦੁੱਖ ਦੇਣ ਤੋਂ ਨਹੀਂ ਟਲਿਆ।

ਯਸਈਆਹ 10:24
ਮੇਰਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਸੀਯੋਨ ਵਿੱਚ ਰਹਿਣ ਵਾਲੇ ਮੇਰੇ ਲੋਕੋ, ਅੱਸ਼ੂਰ ਤੋਂ ਭੈਭੀਤ ਨਾ ਹੋਵੋ! ਉਹ ਤੁਹਾਨੂੰ ਉਸੇ ਤਰ੍ਹਾਂ ਮਾਰੇਗਾ ਜਿਵੇਂ ਅਤੀਤ ਵਿੱਚ ਤੁਹਾਨੂੰ ਮਿਸਰ ਨੇ ਮਾਰਿਆ ਸੀ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਅੱਸ਼ੂਰ ਤੁਹਾਨੂੰ ਤਸੀਹੇ ਦੇਣ ਲਈ ਕਿਸੇ ਸੋਟੀ ਦੀ ਵਰਤੋਂ ਕਰ ਰਿਹਾ ਹੋਵੇ।

ਖ਼ਰੋਜ 15:16
ਉਹ ਲੋਕ ਡਰ ਨਾਲ ਭਰ ਜਾਣਗੇ ਜਦੋਂ ਉਹ ਤੇਰੀ ਤਾਕਤ ਦੇਖਣਗੇ। ਉਹ ਯਹੋਵਾਹ ਦੇ ਲੋਕਾਂ, ਤੇਰੇ ਚੁਣੇ ਹੋਏ ਲੋਕਾਂ ਦੇ ਲੰਘ ਜਾਣ ਤੀਕ ਚੱਟਾਨ ਵਾਂਗ ਖਾਮੋਸ਼ ਰਹਿਣਗੇ।

੧ ਸਮੋਈਲ 30:1
ਅਮਾਲੇਕੀਆਂ ਦਾ ਸਿਕਲਗ ਉੱਤੇ ਹਮਲਾ ਬੋਲਣਾ ਤੀਜੇ ਦਿਨ, ਦਾਊਦ ਅਤੇ ਉਸ ਦੇ ਆਦਮੀ ਸਿਕਲਗ ਵਿੱਚ ਪਹੁੰਚੇ ਤਾਂ ਉਨ੍ਹਾਂ ਵੇਖਿਆ ਕਿ ਅਮਾਲੇਕੀਆਂ ਨੇ ਦੱਖਣ ਵੱਲੋਂ ਸਿਕਲਗ ਉੱਤੇ ਚੜ੍ਹਾਈ ਕੀਤੀ ਹੋਈ ਸੀ ਅਤੇ ਉਸ ਦੇ ਧਾਵਾ ਬੋਲਕੇ ਸਾਰੇ ਸ਼ਹਿਰ ਨੂੰ ਸਾੜ ਸੁੱਟਿਆ ਸੀ।

੧ ਸਮੋਈਲ 31:7
ਫ਼ਲਿਸਤੀਆਂ ਨੇ ਸ਼ਾਊਲ ਦੀ ਮੌਤ ਦਾ ਜਸ਼ਨ ਮਨਾਇਆ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੇ ਪਾਸੇ ਸਨ ਅਤੇ ਉਨ੍ਹਾਂ ਨੇ ਜੋ ਯਰਦਨ ਨਦੀ ਤੋਂ ਪਾਰ ਸਨ ਜਦ ਇਹ ਵੇਖਿਆ ਕਿ ਇਸਰਾਏਲ ਦੇ ਲੋਕ ਨੱਸ ਗਏ ਹਨ ਅਤੇ ਸ਼ਾਊਲ ਅਤੇ ਉਸ ਦੇ ਪੁੱਤਰ ਮਰੇ ਪਏ ਹਨ, ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਿਲਸਤੀ ਉਨ੍ਹਾਂ ਜਗ਼੍ਹਾ ਉੱਤੇ ਆਕੇ ਵੱਸ ਗਏ।

੨ ਸਲਾਤੀਨ 19:25
ਅਤੇ ਇਹ ਵੀ ਤੂੰ ਆਖਿਆ: ਕੀ ਤੂੰ ਨਹੀਂ ਸੁਣਿਆ ਪਰਮੇਸ਼ੁਰ ਨੇ ਕੀ ਕਿਹਾ ਸੀ? “ਬਹੁਤ ਚਿਰ ਤੋਂ ਮੈਂ (ਪਰਮੇਸ਼ੁਰ) ਇਹ ਠਾਨ ਲਈ ਸੀ, ਪ੍ਰਾਚੀਨ ਸਮੇਂ ਤੋਂ ਮੈਂ ਇਹ ਵਿੱਚਾਰ ਕੀਤਾ ਸੀ। ਤੇ ਹੁਣ ਮੈਂ ਉਸ ਨੂੰ ਪੂਰਾ ਕੀਤਾ ਕਿ ਤੂੰ ਮਜ਼ਬੂਤ ਸ਼ਹਿਰਾਂ ਨੂੰ ਖੇਹ ਕਰ ਛੱਡੇਂ। ਸਾਰੀ ਧਰਤੀ ਚਟਾਵਾਂ ਦੀ ਢੇਰੀ ਕਰ ਛੱਡੇਂ।

ਜ਼ਬੂਰ 7:5
ਜੇ ਇਹ ਸੱਚ ਨਹੀਂ ਹੈ, ਤਾਂ ਮੈਨੂੰ ਸਜ਼ਾ ਦੇਵੋ। ਮੇਰੇ ਦੁਸ਼ਮਣ ਨੂੰ ਮੇਰਾ ਪਿੱਛਾ ਕਰਨ ਦਿਉ, ਤੇ ਉਸ ਨੂੰ ਮੈਨੂੰ ਮਾਰ ਲੈਣ ਦਿਉ। ਉਸ ਨੂੰ ਮੈਨੂੰ ਧਰਤੀ ਅੰਦਰ ਦੱਬ ਲੈਣ ਦਿਉ ਅਤੇ ਮੈਨੂੰ ਮਿਧਣ ਦਿਉ ਅਤੇ ਮੇਰੀ ਰੂਹ ਨੂੰ ਗੰਦਗੀ ਅੰਦਰ ਪਾ ਲੈਣ ਦਿਉ।

ਜ਼ਬੂਰ 8:2
ਬੱਚੇ ਤੇ ਨਿਆਣੇ ਤੇਰੀਆਂ ਉਸਤਤਾਂ ਦੇ ਗੀਤ ਗਾਉਂਦੇ ਹਨ। ਤੂੰ ਉਨ੍ਹਾਂ ਨੂੰ ਇਹ ਗੀਤ ਆਪਣੇ ਸਾਰੇ ਦੁਸ਼ਮਣਾਂ ਦੇ ਮੂੰਹ ਬੰਦ ਕਰਨ ਲਈ ਦਿੱਤੇ ਹਨ।

ਜ਼ਬੂਰ 34:16
ਪਰ ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਮੰਦੇ ਕੰਮ ਕਰਦੇ ਹਨ। ਉਹ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੰਦਾ ਹੈ।

ਜ਼ਬੂਰ 46:9
ਯਹੋਵਾਹ ਲੜਾਈਆਂ ਨੂੰ ਧਰਤੀ ਦੇ ਕਿਸੇ ਕੋਨੇ ਉੱਤੇ ਵੀ ਰੋਕ ਸੱਕਦਾ ਹੈ। ਉਹ ਸਿਪਾਹੀਆਂ ਦੀਆਂ ਕਮਾਨਾਂ ਨੂੰ ਤੋੜ ਸੱਕਦਾ ਹੈ। ਉਹ ਉਨ੍ਹਾਂ ਦੇ ਨੇਜਿਆਂ ਨੂੰ ਟੁਕੜਿਆਂ ਵਿੱਚ ਤੋੜ ਸੱਕਦਾ ਹੈ ਅਤੇ ਜੰਗੀ ਗਡਿਆਂ ਨੂੰ ਅੱਗ ਨਾਲ ਸਾੜ ਸੱਕਦਾ ਹੈ।

ਯਸਈਆਹ 10:6
ਮੈਂ ਅੱਸ਼ੂਰ ਨੂੰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਭੇਜਾਂਗਾ ਜਿਹੜੇ ਮੰਦੇ ਕੰਮ ਕਰਦੇ ਹਨ। ਮੈਂ ਉਨ੍ਹਾਂ ਲੋਕਾਂ ਨਾਲ ਨਾਰਾਜ਼ ਹਾਂ, ਮੈਂ ਅੱਸ਼ੂਰ ਨੂੰ ਆਦੇਸ਼ ਦੇਵਾਂਗਾ ਕਿ ਉਨ੍ਹਾਂ ਦੇ ਖਿਲਾਫ਼ ਲੜਨ। ਅੱਸ਼ੂਰ ਉਨ੍ਹਾਂ ਨੂੰ ਹਰਾ ਦੇਵੇਗਾ ਅਤੇ ਅੱਸ਼ੂਰ ਉਨ੍ਹਾਂ ਪਾਸੋਂ ਉਨ੍ਹਾਂ ਦੀ ਦੌਲਤ ਖੋਹ ਲਵੇਗਾ। ਇਸਰਾਏਲ ਖਾਕ ਵਾਂਗ ਹੋ ਜਾਵੇਗਾ ਅਤੇ ਅੱਸ਼ੂਰ ਉਸ ਨੂੰ ਪੈਰਾਂ ਹੇਠਾਂ ਲਿਤਾੜੇਗਾ।

ਯਸਈਆਹ 10:13
ਅੱਸ਼ੂਰ ਦਾ ਰਾਜਾ ਆਖਦਾ ਹੈ, “ਮੈਂ ਬਹੁਤ ਸਿਆਣਾ ਹਾਂ। ਮੈਂ ਆਪਣੀ ਸਿਆਣਪ ਅਤੇ ਸ਼ਕਤੀ ਨਾਲ ਬਹੁਤ ਮਹਾਨ ਗੱਲਾਂ ਕੀਤੀਆਂ ਹਨ। ਮੈਂ ਬਹੁਤ ਕੌਮਾਂ ਨੂੰ ਹਰਾਇਆ ਹੈ। ਮੈਂ ਉਨ੍ਹਾਂ ਦੀ ਦੌਲਤ ਲੁੱਟ ਲਈ ਹੈ। ਅਤੇ ਮੈਂ ਉਨ੍ਹਾਂ ਦੇ ਲੋਕਾਂ ਨੂੰ ਗੁਲਾਮ ਬਣਾ ਲਿਆ ਹੈ। ਮੈਂ ਬਹੁਤ ਸ਼ਕਤੀਸ਼ਾਲੀ ਬੰਦਾ ਹਾਂ।

ਪਰਕਾਸ਼ ਦੀ ਪੋਥੀ 20:2
ਦੂਤ ਨੇ ਅਜਗਰ, ਉਸ ਪੁਰਾਣੇ ਸੱਪ ਨੂੰ ਫ਼ੜ ਲਿਆ। ਅਜਗਰ ਉਹੀ ਸ਼ੈਤਾਨ ਹੈ ਜੋ ਕਿ ਸ਼ਤਾਨ ਜਾਣਿਆ ਜਾਂਦਾ ਹੈ। ਦੂਤ ਨੇ ਉਸ ਨੂੰ 1000 ਵਰ੍ਹੇ ਲਈ ਸੰਗਲਾਂ ਨਾਲ ਬੰਨ੍ਹ ਦਿੱਤਾ।