ਰੋਮੀਆਂ 6
1 ਪਾਪ ਵੱਲੋਂ ਮਰ ਕੇ ਪਰ ਮਸੀਹ ਲਈ ਜਿਉਣਾ ਤਾਂ ਤੁਸੀਂ ਕੀ ਸੋਚਦੇ ਹੋ ਕਿ ਸਾਨੂੰ ਪਾਪ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਪਰਮੇਸ਼ੁਰ ਸਾਨੂੰ ਵੱਧ ਤੋਂ ਵੱਧ ਕਿਰਪਾ ਦੇਵੇ। ਨਿਸ਼ਚਿਤ ਹੀ ਨਹੀਂ।
2 ਅਸੀਂ ਆਪਣੀ ਪੁਰਾਣੀ ਪਾਪ ਦੀ ਜ਼ਿੰਦਗੀ ਲਈ ਮਰ ਚੁੱਕੇ ਹਾਂ। ਤਾਂ ਹੁਣ ਅਸੀਂ ਪਾਪ ਨਾਲ ਜਿਉਣਾ ਜਾਰੀ ਕਿਵੇਂ ਰੱਖ ਸੱਕਦੇ ਹਾਂ?
3 ਕੀ ਤੁਸੀਂ ਭੁੱਲ ਗਏ ਹੋ ਕਿ ਅਸੀਂ ਸਾਰੇ, ਜਿਨ੍ਹਾਂ ਨੂੰ ਮਸੀਹ ਯਿਸੂ ਵਿੱਚ ਬਪਤਿਸਮਾ ਦਿੱਤਾ ਗਿਆ ਸੀ, ਉਸਦਾ ਇੱਕ ਅੰਗ ਬਣ ਚੁੱਕੇ ਹਾਂ। ਅਸੀਂ ਉਸ ਦੇ ਬਪਤਿਸਮੇ ਰਾਹੀਂ ਉਸਦੀ ਮੌਤ ਨੂੰ ਸਾਂਝਾ ਕੀਤਾ ਹੈ ਜਿਹੜਾ ਅਸਾਂ ਲਿਆ ਸੀ।
4 ਇਸ ਲਈ ਜਦੋਂ ਸਾਨੂੰ ਬਪਤਿਸਮਾ ਦਿੱਤਾ ਗਿਆ ਸੀ, ਅਸੀਂ ਮਸੀਹ ਦੇ ਨਾਲ ਹੀ ਦਫ਼ਨਾਏ ਗਏ ਸਾਂ ਅਤੇ ਉਸ ਨਾਲ ਮੌਤ ਸਾਂਝੀ ਕੀਤੀ। ਅਸੀਂ ਮਸੀਹ ਨਾਲ ਇਸ ਲਈ ਦਫ਼ਨਾਏ ਗਏ ਤਾਂ ਜੋ ਅਸੀਂ ਜਿਵਾਲੇ ਜਾਈਏ ਅਤੇ ਇੱਕ ਨਵਾਂ ਜੀਵਨ ਜੀਵੀਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਮਸੀਹ ਨੂੰ ਪਿਤਾ ਦੀ ਮਹਾਨ ਸ਼ਕਤੀ ਨਾਲ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਸੀ।
5 ਮਸੀਹ ਮਰਿਆ, ਅਤੇ ਉਸ ਨਾਲ ਮੌਤ ਸਾਂਝੀ ਕਰਕੇ ਅਸੀਂ ਉਸ ਨਾਲ ਜੁੜ ਗਏ ਹਾਂ, ਇਸ ਲਈ ਨਿਸ਼ਚਿਤ ਤੌਰ ਤੇ ਅਸੀਂ ਉਸ ਦੇ ਪੁਨਰ ਉਥਾਨ ਵਿੱਚ ਉਸ ਦੇ ਨਾਲ ਜੁੜਾਂਗੇ।
6 ਅਸੀਂ ਜਾਣਦੇ ਹਾਂ ਕਿ ਸਾਡਾ ਪੁਰਾਣਾ ਪਾਪੀ ਸੁਭਾਅ ਯਿਸੂ ਦੇ ਨਾਲ ਸਲੀਬ ਤੇ ਚੜ੍ਹਾਇਆ ਗਿਆ ਸੀ। ਇਹ ਇਸ ਲਈ ਵਾਪਰਿਆ ਤਾਂ ਜੋ ਸਾਡੇ ਪਾਪੀ ਸੁਭਾਅ ਦਾ ਸਾਡੇ ਉੱਤੇ ਕੋਈ ਇਖਤਿਆਰ ਨਾ ਹੋਵੇ। ਅਸੀਂ ਪਾਪ ਦੇ ਹੋਰ ਗੁਲਾਮ ਨਾ ਹੋਈਏ।
7 ਕੋਈ ਵੀ ਮਨੁੱਖ ਜੋ ਮਰ ਗਿਆ ਹੈ ਪਾਪ ਦੀ ਸ਼ਕਤੀ ਤੋਂ ਆਜ਼ਾਦ ਹੈ।
8 ਜੇ ਅਸੀਂ ਮਸੀਹ ਨਾਲ ਮਰੇ, ਤਾਂ ਸਾਡਾ ਵਿਸ਼ਵਾਸ ਹੈ ਕਿ ਅਸੀਂ ਵੀ ਉਸ ਦੇ ਨਾਲ ਜੀਵਾਂਗੇ।
9 ਸਾਨੂੰ ਪਤਾ ਹੈ ਕਿ ਮਸੀਹ ਮੁਰਦਿਆਂ ਤੋਂ ਜਿਵਾਲਿਆ ਗਿਆ ਸੀ, ਇਸ ਲਈ ਉਹ ਦੁਬਾਰਾ ਨਹੀਂ ਮਰ ਸੱਕਦਾ। ਹੁਣ ਮੌਤ ਦਾ ਉਸ ਉੱਪਰ ਕੋਈ ਵੱਸ ਨਹੀਂ।
10 ਹਾਂ, ਮਸੀਹ ਸਾਡੇ ਪਾਪਾਂ ਲਈ ਇੱਕੋ ਵਾਰ ਮਰ ਗਿਆ ਸੀ। ਅਤੇ ਜਿਹੜੀ ਜ਼ਿੰਦਗੀ ਉਹ ਹੁਣ ਜਿਉਂ ਰਿਹਾ ਹੈ ਉਹ ਪਰਮੇਸ਼ੁਰ ਲਈ ਹੈ।
11 ਇਸੇ ਤਰ੍ਹਾਂ, ਤੁਸੀਂ ਵੀ ਆਪਣੇ-ਆਪ ਨੂੰ ਪਾਪ ਵੱਲੋਂ ਮਰੇ ਹੋਏ ਸਮਝੋ। ਪਰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਲਈ ਜਿਉਂਦੇ ਸਮਝੋ।
12 ਪਰ ਪਾਪ ਨੂੰ, ਇੱਥੇ ਆਪਣੇ ਧਰਤੀ ਦੇ ਜੀਵਨ ਤੇ, ਕਾਬੂ ਨਾ ਕਰਨ ਦਿਉ। ਤੁਹਾਨੂੰ ਆਪਣੇ ਪਾਪੀ ਮਨ ਦੀਆਂ ਦੁਸ਼ਟ ਇੱਛਾਵਾਂ ਲਈ ਇਸਦੇ ਵੱਸ ਨਹੀਂ ਹੋਣਾ ਚਾਹੀਦਾ।
13 ਆਪਣੇ ਸਰੀਰ ਦੇ ਅੰਗਾਂ ਨੂੰ, ਬਦੀ ਕਰਨ ਦੇ ਸੰਦਾਂ ਵਾਂਗ, ਪਾਪ ਨੂੰ ਭੇਂਟ ਨਾ ਕਰੋ ਪਰ ਇਹ ਜਾਣਦੇ ਹੋਏ ਆਪਣੇ-ਆਪ ਨੂੰ ਪਰਮੇਸ਼ੁਰ ਨੂੰ ਭੇਟ ਕਰੋ ਕਿ ਤੁਸੀਂ ਮੁਰਦੇ ਸੀ ਅਤੇ ਹੁਣ ਤੁਸੀਂ ਜਿਉਂਦੇ ਹੋ। ਆਪਣੇ ਸਰੀਰ ਦੇ ਅੰਗਾਂ ਨੂੰ, ਚੰਗਿਆਈ ਕਰਨ ਲਈ ਸੰਦਾਂ ਵਾਂਗ, ਪਰਮੇਸ਼ੁਰ ਨੂੰ ਭੇਂਟ ਕਰੋ।
14 ਪਾਪ ਤੁਹਾਡਾ ਮਾਲਕ ਨਹੀਂ ਹੋਵੇਗਾ। ਕਿਉਂਕਿ ਤੁਸੀਂ ਸ਼ਰ੍ਹਾ ਦੇ ਹੇਠ ਨਹੀਂ ਹੋ ਸਗੋਂ ਤੁਸੀਂ ਪਰਮੇਸ਼ੁਰ ਦੀ ਕਿਰਪਾ ਦੇ ਹੇਠ ਹੋ।
15 ਨਿਆਂ ਦੇ ਸੇਵਕ ਤਾਂ ਸਾਨੂੰ ਕੀ ਕਰਨਾ ਚਾਹੀਦਾ ਹੈ? ਕੀ ਸਾਨੂੰ ਪਾਪ ਕਰਨੇ ਜਾਰੀ ਰੱਖਣੇ ਚਾਹੀਦੇ ਹਨ ਕਿਉਂਕਿ ਅਸੀਂ ਸ਼ਰ੍ਹਾ ਦੇ ਅਧੀਨ ਨਹੀਂ ਹਾਂ ਸਗੋਂ ਕਿਰਪਾ ਹੇਠ ਹਾਂ? ਬਿਲਕੁਲ ਨਹੀਂ।
16 ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਜਦੋਂ ਤੁਸੀਂ ਕਿਸੇ ਨੂੰ ਦਾਸ ਦੀ ਤਰ੍ਹਾਂ, ਉਸਦੀ ਪਾਲਣਾ ਕਰਨ ਲਈ, ਆਪਣੇ ਆਪ ਨੂੰ ਹਵਾਲੇ ਕਰਦੇ ਹੋ, ਫ਼ੇਰ ਤੁਸੀਂ ਉਸ ਦੇ ਦਾਸ ਬਣ ਜਾਂਦੇ ਹੋ। ਅਤੇ ਜਿਸ ਵਿਅਕਤੀ ਨੂੰ ਤੁਸੀਂ ਮੰਨਦੇ ਹੋ ਉਹ ਤੁਹਾਡਾ ਮਾਲਕ ਹੋਵੇਗਾ। ਇਸੇ ਢੰਗ ਨਾਲ ਹੀ, ਤੁਸੀਂ ਪਾਪ ਨੂੰ ਆਪਣਾ ਮਾਲਕ ਜਾਂ ਪਰਮੇਸ਼ੁਰ ਨੂੰ ਆਪਣਾ ਮਾਲਕ ਬਣਾ ਸੱਕਦੇ ਹੋ। ਪਾਪ ਆਤਮਕ ਮੌਤ ਲਿਆਉਂਦਾ ਹੈ, ਪਰ ਪਰਮੇਸ਼ੁਰ ਲਈ ਆਗਿਆਕਾਰੀ ਹੋਣਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ।
17 ਅਤੀਤ ਵਿੱਚ, ਤੁਸੀਂ ਪਾਪ ਦੇ ਗੁਲਾਮਾਂ ਵਾਂਗ ਜਿਉਂਦੇ ਸੀ। ਪਰ ਪਰਮੇਸ਼ੁਰ ਦਾ ਸ਼ੁਕਰ ਹੈ ਕਿਉਂਕਿ ਤੁਸੀਂ ਪੂਰੇ ਦਿਲ ਨਾਲ ਉਨ੍ਹਾਂ ਉਪਦੇਸ਼ਾਂ ਦੀ ਪਾਲਣਾ ਕੀਤੀ ਜੋ ਤੁਹਾਨੂੰ ਸਿੱਖਾਏ ਗਏ ਸਨ।
18 ਇਸ ਲਈ ਤੁਸੀਂ ਪਾਪਾਂ ਤੋਂ ਆਜ਼ਾਦ ਕੀਤੇ ਗਏ ਸੀ, ਅਤੇ ਹੁਣ ਤੁਸੀਂ ਸਹੀ ਜੀਵਨ ਦੇ ਗੁਲਾਮ ਹੋ।
19 ਇਸ ਦੀ ਵਿਆਖਿਆ ਕਰਨ ਲਈ, ਮੈਂ ਇੱਕ ਮਿਸਾਲ ਦਿੰਦਾ ਹਾਂ ਜੋ ਲੋਕਾਂ ਨੂੰ ਪਤਾ ਹੈ। ਮੈਂ ਇਸਦੀ ਵਿਆਖਿਆ ਇਸ ਢੰਗ ਨਾਲ ਕਰਦਾ ਹਾਂ ਕਿਉਂਕਿ ਇਹ ਤੁਹਾਨੂੰ ਸਮਜਣ ਲਈ ਔਖੰ ਹੈ। ਅਤੀਤ ਵਿੱਚ, ਤੁਸੀਂ ਆਪਣੇ ਸਰੀਰ ਦੇ ਅੰਗ, ਬਦੀ ਦੇ ਦਾਸ ਹੋਣ ਵਾਸਤੇ, ਪਾਪ ਨੂੰ ਸਮਰਪਿਤ ਕੀਤੇ ਸਨ। ਸੋ ਹੁਣ, ਆਪਣੇ ਸਰੀਰ ਦੇ ਅੰਗਾਂ ਨੂੰ, ਸਦਾਚਾਰੀ ਦੇ ਦਾਸ ਹੋਣ ਲਈ, ਅਰਪਿਤ ਕਰੋ। ਫ਼ੇਰ ਤੁਸੀਂ ਸਿਰਫ਼ ਪਰਮੇਸ਼ੁਰ ਲਈ ਜੀਵੋਂਗੇ।
20 ਅਤੀਤ ਵਿੱਚ, ਤੁਸੀਂ ਪਾਪ ਦੇ ਕਾਬੂ ਹੇਠ ਸੀ ਅਤੇ ਇਸੇ ਕਾਰਣ ਸਦਾਚਾਰ ਤੁਹਾਨੂੰ ਆਪਣੇ ਕਾਬੂ ਹੇਠ ਨਾ ਰੱਖ ਸੱਕਿਆ।
21 ਤੁਸੀਂ ਅਜਿਹੇ ਕੰਮ ਕੀਤੇ ਕਿ ਹੁਣ ਤੁਸੀਂ ਉਨ੍ਹਾਂ ਤੇ ਸ਼ਰਮਿੰਦਾ ਹੋ। ਕੀ ਉਨ੍ਹਾਂ ਗੱਲਾਂ ਨੇ ਕਿਸੇ ਵੀ ਢੰਗ ਨਾਲ ਤੁਹਾਡੀ ਮਦਦ ਕੀਤੀ? ਇਸਦੀ ਜਗ਼੍ਹਾ, ਉਹ ਤੁਹਾਡੇ ਲਈ ਆਤਮਕ ਮੌਤ ਲਿਆਈਆਂ।
22 ਪਰ ਹੁਣ ਤੁਸੀਂ ਪਾਪ ਤੋਂ ਆਜ਼ਾਦ ਹੋ। ਹੁਣ ਤੁਸੀਂ ਪਰੇਮਸ਼ੁਰ ਦੇ ਦਾਸ ਹੋ। ਇਹ ਤੁਹਾਨੂੰ ਅਜਿਹਾ ਜੀਵਨ ਦੇਵੇਗਾ ਜੋ ਕਿ ਸਿਰਫ਼ ਪਰਮੇਸ਼ੁਰ ਨੂੰ ਹੀ ਸਮਰਪਿਤ ਹੈ। ਤੁਸੀਂ ਉਸਤੋਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ।
23 ਤੁਹਾਡੇ ਪਾਪਾਂ ਦੀ ਮਜ਼ਦੂਰੀ ਮੌਤ ਹੈ। ਪਰ ਪਰਮੇਸ਼ੁਰ ਆਪਣੇ ਮਨੁੱਖਾਂ ਨੂੰ, ਮਸੀਹ ਯਿਸੂ, ਸਾਡੇ ਪ੍ਰਭੂ, ਵਿੱਚ ਮੁਫ਼ਤ ਦਾਤ ਦੀ ਤਰ੍ਹਾਂ, ਸਦੀਪਕ ਜੀਵਨ ਦਿੰਦਾ ਹੈ।
1 What shall we say then? Shall we continue in sin, that grace may abound?
2 God forbid. How shall we, that are dead to sin, live any longer therein?
3 Know ye not, that so many of us as were baptized into Jesus Christ were baptized into his death?
4 Therefore we are buried with him by baptism into death: that like as Christ was raised up from the dead by the glory of the Father, even so we also should walk in newness of life.
5 For if we have been planted together in the likeness of his death, we shall be also in the likeness of his resurrection:
6 Knowing this, that our old man is crucified with him, that the body of sin might be destroyed, that henceforth we should not serve sin.
7 For he that is dead is freed from sin.
8 Now if we be dead with Christ, we believe that we shall also live with him:
9 Knowing that Christ being raised from the dead dieth no more; death hath no more dominion over him.
10 For in that he died, he died unto sin once: but in that he liveth, he liveth unto God.
11 Likewise reckon ye also yourselves to be dead indeed unto sin, but alive unto God through Jesus Christ our Lord.
12 Let not sin therefore reign in your mortal body, that ye should obey it in the lusts thereof.
13 Neither yield ye your members as instruments of unrighteousness unto sin: but yield yourselves unto God, as those that are alive from the dead, and your members as instruments of righteousness unto God.
14 For sin shall not have dominion over you: for ye are not under the law, but under grace.
15 What then? shall we sin, because we are not under the law, but under grace? God forbid.
16 Know ye not, that to whom ye yield yourselves servants to obey, his servants ye are to whom ye obey; whether of sin unto death, or of obedience unto righteousness?
17 But God be thanked, that ye were the servants of sin, but ye have obeyed from the heart that form of doctrine which was delivered you.
18 Being then made free from sin, ye became the servants of righteousness.
19 I speak after the manner of men because of the infirmity of your flesh: for as ye have yielded your members servants to uncleanness and to iniquity unto iniquity; even so now yield your members servants to righteousness unto holiness.
20 For when ye were the servants of sin, ye were free from righteousness.
21 What fruit had ye then in those things whereof ye are now ashamed? for the end of those things is death.
22 But now being made free from sin, and become servants to God, ye have your fruit unto holiness, and the end everlasting life.
23 For the wages of sin is death; but the gift of God is eternal life through Jesus Christ our Lord.