ਰਸੂਲਾਂ ਦੇ ਕਰਤੱਬ 6:14
ਅਸੀਂ ਇਸ ਨੂੰ ਇਹ ਵੀ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਅਸਥਾਨ ਨੂੰ ਵੀ ਨਸ਼ਟ ਕਰ ਦੇਵੇਗਾ। ਅਸੀਂ ਇਸ ਨੂੰ ਇਹ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਉਨ੍ਹਾਂ ਰੀਤਾਂ ਨੂੰ ਬਦਲ ਦੇਵੇਗਾ ਜਿਹੜੀਆਂ ਮੂਸਾ ਨੇ ਸਾਨੂੰ ਦਿੱਤੀਆਂ।”
ਰੋਮੀਆਂ 1:23
ਉਨ੍ਹਾਂ ਨੇ ਅਬਨਾਸ਼ੀ ਪਰਮੇਸ਼ੁਰ ਨੂੰ ਸਤਿਕਾਰਨਾ ਬੰਦ ਕਰ ਦਿੱਤਾ, ਤੇ ਇਸਦੀ ਜਗ਼੍ਹਾ ਉਨ੍ਹਾਂ ਨੇ ਮੂਰਤੀਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਜੋ ਧਰਤੀ ਦੇ ਲੋਕਾਂ ਵਾਂਗ ਦਿਖਦੀਆਂ ਹਨ। ਉਨ੍ਹਾਂ ਨੇ ਪੰਛੀਆਂ, ਜਾਨਵਰਾਂ ਤੇ ਸੱਪਾਂ ਵਰਗੀਆਂ ਨਾਸ਼ਵਾਨ ਚੀਜ਼ਾਂ ਵਾਸਤੇ ਪਰਮੇਸ਼ੁਰ ਦੀ ਮਹਿਮਾ ਦਾ ਵਪਾਰ ਕੀਤਾ।
੧ ਕੁਰਿੰਥੀਆਂ 15:51
ਪਰ ਸੁਣੋ ਮੈਂ ਤੁਹਾਨੂੰ ਇਹ ਭੇਤ ਦੱਸਦਾ ਹਾਂ। ਅਸੀਂ ਸਾਰੇ ਮਰਾਂਗੇ ਨਹੀਂ ਪਰੰਤੂ ਅਸੀਂ ਸਾਰੇ ਬਦਲ ਜਾਵਾਂਗੇ।
੧ ਕੁਰਿੰਥੀਆਂ 15:52
ਇਸ ਨੂੰ ਇੱਕ ਛਣ ਹੀ ਲੱਗੇਗਾ। ਅਸੀਂ ਅੱਖ ਦੇ ਫ਼ੇਰ ਵਿੱਚ ਹੀ ਬਦਲ ਜਾਵਾਂਗੇ। ਜਦੋਂ ਆਖਰੀ ਤੁਰ੍ਹੀ ਵੱਜੇਗੀ ਇਹ ਉਦੋਂ ਹੀ ਹੋ ਜਾਵੇਗਾ। ਤੁਰ੍ਹੀ ਵਜਾਈ ਜਾਵੇਗੀ ਅਤੇ ਉਹ ਵਿਸ਼ਵਾਸੀ ਜਿਹੜੇ ਮਰ ਗਏ ਹਨ ਜੀਵਨ ਲਈ ਉੱਠਾਏ ਜਾਣਗੇ। ਅਤੇ ਉਹ ਸਰੀਰ ਪ੍ਰਾਪਤ ਕਰਣਗੇ ਜਿਹੜੇ ਨਸ਼ਟ ਨਹੀਂ ਕੀਤੇ ਜਾ ਸੱਕਦੇ।
ਗਲਾਤੀਆਂ 4:20
ਮੈਂ ਕਾਮਨਾ ਕਰਦਾ ਹਾਂ ਕਿ ਹੁਣ ਤੁਹਾਡੇ ਨਾਲ ਹੋ ਸੱਕਾਂ। ਜੇਕਰ ਮੈਂ ਤੁਹਾਡੇ ਨਜ਼ਦੀਕ ਹੁੰਦਾ ਉਦੋਂ ਸ਼ਾਇਦ ਮੈਂ ਤੁਹਾਡੇ ਨਾਲ ਗੱਲ ਬਾਤ ਕਰਨ ਦਾ ਆਪਣਾ ਢੰਗ ਤਬਦੀਲ ਕਰ ਲੈਂਦਾ। ਹੁਣ ਮੈਨੂੰ ਪਤਾ ਨਹੀਂ ਕਿ ਮੈਂ ਤੁਹਾਡੇ ਨਾਲ ਕੀ ਕਰਾਂ।
ਇਬਰਾਨੀਆਂ 1:12
ਤੂੰ ਉਨ੍ਹਾਂ ਦੀ ਕੋਟ ਵਾਂਗ ਤਹਿ ਲਾਵੇਂਗਾ। ਅਤੇ ਉਹ ਕੱਪੜਿਆਂ ਵਾਂਗ ਤਬਦੀਲ ਹੋ ਜਾਣਗੀਆਂ। ਪਰ ਤੂੰ ਕਦੇ ਤਬਦੀਲ ਨਹੀਂ ਹੋਵੇਗਾ। ਅਤੇ ਤੇਰੇ ਜੀਵਨ ਦਾ ਕਦੇ ਅੰਤ ਨਹੀਂ ਹੋਵੇਗਾ।”
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்