Bible

Philemon 1 - BBE (Punjabi)

1 Paul, a prisoner of Jesus Christ, and Timothy our brother, to Philemon, our dear helper in the faith,ਯਿਸੂ ਮਸੀਹ ਦੇ ਕੈਦੀ ਪੌਲੁਸ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਸ਼ੁਭਕਾਮਨਾਵਾਂ। ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫ਼ਿਲੇਮੋਨ ਨੂੰ।

2 And to Apphia, our sister, and to Archippus, our brother in God's army, and to the church in your house:ਸਾਡੀ ਭੈਣ ਅੱਫ਼ਿਆ ਨੂੰ ਵੀ ਅਤੇ ਸਾਡੇ ਸਹਿਕਰਮੀ ਆਰੱਖਿਪੁੱਸ ਨੂੰ ਅਤੇ ਤੁਹਾਡੇ ਘਰ ਵਿੱਚ ਜੁੜਨ ਵਾਲੀ ਕਲੀਸਿਯਾ ਨੂੰ ਵੀ।

3 Grace to you and peace from God our Father and the Lord Jesus Christ.ਸਾਡੇ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਤੁਹਾਡੇ ਉੱਪਰ ਕਿਰਪਾ ਤੇ ਸ਼ਾਂਤੀ ਹੋਵੇ।

4 I give praise to God at all times and make prayer for you,ਫ਼ਿਲੇਮੋਨ ਦਾ ਪ੍ਰੇਮ ਅਤੇ ਵਿਸ਼ਵਾਸ ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾ ਸਮੇਂ ਚੇਤੇ ਕਰਦਾ ਹਾਂ। ਅਤੇ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸਦਾ ਧੰਨਵਾਦ ਕਰਦਾ ਹਾਂ।

5 Hearing of the love and the faith which you have to the Lord Jesus and to all the saints;ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।

6 That the faith which you have in common with them may be working with power, in the knowledge of every good thing in you, for Christ.ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਹੜਾ ਵਿਸ਼ਵਾਸ ਤੁਸੀਂ ਸਾਂਝਾ ਕਰ ਰਹੇ ਹੋ ਤੁਹਾਨੂੰ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਸਮਝਣ ਦੇ ਯੋਗ ਬਣਾਵੇ ਜੋ ਅਸੀਂ ਮਸੀਹ ਵਿੱਚ ਰੱਖਦੇ ਹਾਂ।

7 For I had great joy and comfort in your love, because the hearts of the saints have been made strong again through you, brother.ਮੇਰੇ ਭਰਾ, ਤੂੰ ਆਪਣਾ ਪਿਆਰ ਦਰਸ਼ਾਕੇ ਪਰਮੇਸ਼ੁਰ ਦੇ ਲੋਕਾਂ ਦੇ ਦਿਲਾਂ ਨੂੰ ਆਨੰਦਿਤ ਕਰ ਦਿੱਤਾ ਹੈ। ਇਸਨੇ ਮੈਨੂੰ ਬੜਾ ਆਨੰਦ ਅਤੇ ਦਿਲਾਸਾ ਦਿੱਤਾ ਹੈ।

8 And so, though I might, in the name of Christ, give you orders to do what is right,ਓਨਿਸਿਮੁਸ ਨੂੰ ਭਰਾ ਸਮਝੋ ਇੱਕ ਗੱਲ ਅਜਿਹੀ ਹੈ ਜਿਹੜੀ ਤੁਹਾਨੂੰ ਕਰਨੀ ਚਾਹੀਦੀ ਹੈ, ਅਤੇ ਮਸੀਹ ਵਿੱਚ ਮੈਂ ਨਿਡਰ ਹੋ ਸੱਕਦਾ ਅਤੇ ਤੁਹਾਨੂੰ ਉਹ ਕਰਨ ਦਾ ਆਦੇਸ਼ ਦੇ ਸੱਕਦਾ ਹਾਂ।

9 Still, because of love, in place of an order, I make a request to you, I, Paul, an old man and now a prisoner of Christ Jesus:ਪਰ ਮੈਂ ਤੁਹਾਨੂੰ ਆਦੇਸ਼ ਨਹੀਂ ਦੇ ਰਿਹਾ, ਮੈਂ ਤੁਹਾਨੂੰ ਇਹ ਕਰਨ ਦੀ ਬੇਨਤੀ ਪਿਆਰ ਦੇ ਕਾਰਣ ਕਰ ਰਿਹਾ ਹਾਂ। ਮੈਂ ਪੌਲੁਸ ਹਾਂ ਮੈਂ ਹੁਣ ਬੁੱਢਾ ਹੋ ਗਿਆ ਹਾਂ। ਅਤੇ ਮੈਂ ਮਸੀਹ ਯਿਸੂ ਦਾ ਕੈਦੀ ਹਾਂ।

10 My request is for my child Onesimus, the child of my chains,ਮੈਂ ਤੁਹਾਨੂੰ ਇਹ ਆਪਣੇ ਪੁੱਤਰ ਓਨੇਸਿਮੁਸ ਲਈ ਪੁੱਛ ਰਿਹਾ ਹਾਂ। ਜਦੋਂ ਮੈਂ ਕੈਦ ਵਿੱਚ ਸਾਂ ਤਾਂ ਉਹ ਮੇਰਾ ਪੁੱਤਰ ਬਣ ਗਿਆ ਸੀ।

11 Who in the past was of no profit to you, but now is of profit to you and to me:ਅਤੀਤ ਵਿੱਚ, ਉਹ ਤੁਹਾਡੇ ਲਈ ਬੇਕਾਰ ਸੀ। ਪਰ ਹੁਣ ਉਹ ਦੋਹਾਂ ਮੇਰੇ ਅਤੇ ਤੁਹਾਡੇ ਲਈ ਉਪਯੋਗੀ ਬਣ ਗਿਆ ਹੈ।

12 Whom I have sent back to you, him who is my very heart:ਮੈਂ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਸ ਦੇ ਨਾਲ ਮੈਂ ਅਪਣਾ ਦਿਲ ਭੇਜ ਰਿਹਾ ਹਾਂ।

13 Though my desire was to keep him with me, to be my servant in the chains of the good news, in your place:ਮੈਂ ਉਸ ਨੂੰ ਓਨਾ ਚਿਰ ਸਹਾਇਤਾ ਲਈ ਆਪਣੇ ਨਾਲ ਰੱਖਣਾ ਚਾਹੁੰਦਾ ਜਿੰਨਾ ਚਿਰ ਤੱਕ ਮੈਂ ਖੁਸ਼ਖਬਰੀ ਲਈ ਕੈਦ ਵਿੱਚ ਹਾਂ। ਉਹ ਤੁਹਾਡੀ ਜਗ਼੍ਹਾ ਮੇਰੀ ਸੇਵਾ ਕਰ ਰਿਹਾ ਹੋਵੇਗਾ।

14 But without your approval I would do nothing; so that your good works might not be forced, but done freely from your heart.ਪਰ ਤੁਹਾਨੂੰ ਪਹਿਲਾਂ ਪੁੱਛੇ ਬਗੈਰ ਮੈਂ ਕੋਈ ਵੀ ਗੱਲ ਨਹੀਂ ਸੀ ਕਰਨਾ ਚਾਹੁੰਦਾ। ਤਾਂ ਫ਼ੇਰ ਜਿਹੜੀ ਵੀ ਭਲਾਈ ਤੁਸੀਂ ਮੇਰੇ ਲਈ ਕਰੋਂਗੇ ਉਹ ਇਸ ਲਈ ਹੋਵੇਗੀ ਕਿ ਤੁਸੀਂ ਅਜਿਹਾ ਚਾਹੁੰਦੇ ਸੀ ਨਾ ਕਿ ਇਸ ਲਈ ਕਿ ਮੈਂ ਤੁਹਾਨੂੰ ਕਰਨ ਲਈ ਮਜ਼ਬੂਰ ਕੀਤਾ।

15 For it is possible that for this reason he was parted from you for a time, so that you might have him for ever;ਥੋੜੇ ਪਲਾਂ ਲਈ ਓਨੇਸਿਮੁਸ ਤੁਹਾਡੇ ਕੋਲੋਂ ਵੱਖ ਹੋ ਗਿਆ ਸੀ। ਹੋ ਸੱਕਦਾ ਹੈ ਕਿ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਉਹ ਚੰਗੇ ਲਈ ਤੁਹਾਡੇ ਕੋਲ ਵਾਪਸ ਆ ਸੱਕੇ,

16 No longer as a servant, but more than a servant, a brother, very dear to me specially, but much more to you, in the flesh as well as in the Lord.ਅੱਗੇ ਤੋਂ ਇੱਕ ਦਾਸ ਹੋਕੇ ਨਹੀਂ, ਪਰ ਇੱਕ ਪਿਆਰੇ ਭਰਾ ਵਾਂਗ ਜੋ ਕਿ ਇੱਕ ਦਾਸ ਨਾਲੋਂ ਕਿਧਰੇ ਵੱਧ ਹੈ। ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ ਪਰ ਤੁਸੀਂ ਉਸ ਨੂੰ ਉਸਤੋਂ ਵੀ ਵੱਧੇਰੇ ਪਿਆਰ ਕਰੋਂਗੇ। ਤੁਸੀਂ ਉਸ ਨੂੰ ਦੋਨੇਂ ਤਰ੍ਹਾਂ ਇੱਕ ਵਿਅਕਤੀ ਵਾਂਗ ਅਤੇ ਪ੍ਰਭੂ ਵਿੱਚ ਭਰਾ ਹੋਣ ਕਰਕੇ ਪਿਆਰ ਕਰੋਂਗੇ।

17 If then you take me to be your friend and brother, take him in as myself.ਜੇ ਤੁਸੀਂ ਮੈਨੂੰ ਆਪਣਾ ਮਿੱਤਰ ਸਮਝਦੇ ਹੋ ਤਾਂ ਓਨੇਸਿਮੁਸ ਨੂੰ ਦੁਬਾਰਾ ਅਪਨਾ ਲਵੋ। ਉਸਦਾ ਸਵਾਗਤ ਓਸੇ ਤਰ੍ਹਾਂ ਕਰੋ ਜਿਸ ਤਰ੍ਹਾਂ ਤੁਸਾਂ ਮੇਰਾ ਸਵਾਗਤ ਕਰਨਾ ਸੀ।

18 If he has done you any wrong or is in debt to you for anything, put it to my account.ਜੋ ਓਨੇਸਿਮੁਸ ਨੇ ਤੁਹਾਡੇ ਨਾਲ ਬੁਰਾ ਕੀਤਾ ਹੈ ਜਾਂ ਉਸ ਨੇ ਤੁਹਾਡਾ ਕੁਝ ਦੇਣਾ ਹੈ। ਤਾਂ ਇਸ ਬਾਰੇ ਮੈਨੂੰ ਜਿੰਮੇਵਾਰ ਸਮਝੋ।

19 I, Paul, writing this myself, say, I will make payment to you: and I do not say to you that you are in debt to me even for your life.ਮੈਂ ਪੌਲੁਸ ਹਾਂ, ਅਤੇ ਮੈਂ ਇਹ ਆਪਣੇ ਹੱਥੀ ਲਿਖ ਰਿਹਾ ਹਾਂ। ਜੇ ਓਨੇਸਿਮੁਸ ਨੇ ਤੁਹਾਡਾ ਕੁਝ ਦੇਣਾ ਹੈ ਤਾਂ ਮੈਂ, ਅਦਾ ਕਰਾਂਗਾ ਅਤੇ ਮਾਂ ਉਸ ਬਾਰੇ ਕੁਝ ਨਹੀਂ ਆਖਾਂਗਾ ਜੋ ਕੁਝ ਤੁਸੀਂ ਆਪਣੀ ਜ਼ਿੰਦਗੀ ਲਈ ਮੇਰੇ ਦੇਣਦਾਰ ਹੋ।

20 So brother, let me have joy of you in the Lord: give new life to my heart in Christ.ਇਸ ਲਈ, ਮੇਰੇ ਭਰਾਵੋ, ਮੈਂ ਤੁਹਾਨੂੰ ਪ੍ਰਭੂ ਵਿੱਚ ਆਪਣੇ ਲਈ ਕੁਝ ਕਰਨ ਲਈ ਕਹਿੰਦਾ ਹਾਂ।

21 Being certain that you will do my desire, I am writing to you, in the knowledge that you will do even more than I say.ਇਹ ਚਿਠੀ ਮੈਂ ਇਹ ਜਾਣਦਾ ਹੋਇਆ ਲਿਖ ਰਿਹਾ ਹਾਂ ਕਿ ਤੁਸੀਂ ਉਹ ਕਰੋਂਗੇ ਜੋ ਮੈਂ ਮੰਗਾਂਗਾ। ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਮੰਗ ਨਾਲੋਂ ਵੀ ਵੱਧ ਕਰੋਂਗੇ।

22 And make a room ready for me; for I am hoping that through your prayers I will be given to you.ਇਸ ਤੋਂ ਇਲਾਵਾ ਮੇਰੇ ਠਹਿਰਨ ਲਈ ਇੱਕ ਕਮਰਾ ਵੀ ਤਿਆਰ ਰੱਖਣਾ। ਮੈਨੂੰ ਉਮੀਦ ਹੈ ਕਿ ਪਰਮੇਸ਼ੁਰ ਤੁਹਾਡੀਆਂ ਪ੍ਰਾਰਥਨਾ ਮੰਨ ਲਵੇਗਾ ਅਤੇ ਮੈਂ ਤੁਹਾਡੇ ਕੋਲ ਆ ਸੱਕਾਂਗਾ।

23 Epaphras, my brother-prisoner in Christ Jesus, sends you his love;ਆਖਰੀ ਸ਼ੁਭਕਾਮਨਾਵਾਂ ਇਪਫ਼ਰਾਸ ਵੀ ਮੇਰੇ ਨਾਲ ਮਸੀਹ ਯਿਸੂ ਵਿੱਚ ਕੈਦੀ ਹੈ। ਉਹ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਾ ਹੈ।

24 And so do Mark, Aristarchus, Demas, and Luke, my brother-workers.ਮਰਕੁਸ, ਅਰਿਸਤਰੱਖੁਸ, ਦੇਮਾਸ ਅਤੇ ਲੂਕਾ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਹ ਮੇਰੇ ਨਾਲ ਕੰਮ ਕਰਦੇ ਹਨ।

25 The grace of our Lord Jesus Christ be with your spirit. So be it.ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਅੰਗ ਸੰਗ ਹੋਵੇ।

Punjabi Bible