Philemon 1 - WEB (Punjabi)
1 Paul, a prisoner of Christ Jesus, and Timothy our brother, to Philemon, our beloved fellow worker,ਯਿਸੂ ਮਸੀਹ ਦੇ ਕੈਦੀ ਪੌਲੁਸ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਸ਼ੁਭਕਾਮਨਾਵਾਂ। ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫ਼ਿਲੇਮੋਨ ਨੂੰ।
2 to the beloved Apphia, to Archippus, our fellow soldier, and to the assembly in your house:ਸਾਡੀ ਭੈਣ ਅੱਫ਼ਿਆ ਨੂੰ ਵੀ ਅਤੇ ਸਾਡੇ ਸਹਿਕਰਮੀ ਆਰੱਖਿਪੁੱਸ ਨੂੰ ਅਤੇ ਤੁਹਾਡੇ ਘਰ ਵਿੱਚ ਜੁੜਨ ਵਾਲੀ ਕਲੀਸਿਯਾ ਨੂੰ ਵੀ।
3 Grace to you and peace from God our Father and the Lord Jesus Christ.ਸਾਡੇ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਤੁਹਾਡੇ ਉੱਪਰ ਕਿਰਪਾ ਤੇ ਸ਼ਾਂਤੀ ਹੋਵੇ।
4 I thank my God always, making mention of you in my prayers,ਫ਼ਿਲੇਮੋਨ ਦਾ ਪ੍ਰੇਮ ਅਤੇ ਵਿਸ਼ਵਾਸ ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾ ਸਮੇਂ ਚੇਤੇ ਕਰਦਾ ਹਾਂ। ਅਤੇ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸਦਾ ਧੰਨਵਾਦ ਕਰਦਾ ਹਾਂ।
5 hearing of your love, and of the faith which you have toward the Lord Jesus, and toward all the saints;ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
6 that the fellowship of your faith may become effective, in the knowledge of every good thing which is in us in Christ Jesus.ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਹੜਾ ਵਿਸ਼ਵਾਸ ਤੁਸੀਂ ਸਾਂਝਾ ਕਰ ਰਹੇ ਹੋ ਤੁਹਾਨੂੰ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਸਮਝਣ ਦੇ ਯੋਗ ਬਣਾਵੇ ਜੋ ਅਸੀਂ ਮਸੀਹ ਵਿੱਚ ਰੱਖਦੇ ਹਾਂ।
7 For we have much joy and comfort in your love, because the hearts of the saints have been refreshed through you, brother.ਮੇਰੇ ਭਰਾ, ਤੂੰ ਆਪਣਾ ਪਿਆਰ ਦਰਸ਼ਾਕੇ ਪਰਮੇਸ਼ੁਰ ਦੇ ਲੋਕਾਂ ਦੇ ਦਿਲਾਂ ਨੂੰ ਆਨੰਦਿਤ ਕਰ ਦਿੱਤਾ ਹੈ। ਇਸਨੇ ਮੈਨੂੰ ਬੜਾ ਆਨੰਦ ਅਤੇ ਦਿਲਾਸਾ ਦਿੱਤਾ ਹੈ।
8 Therefore, though I have all boldness in Christ to command you that which is appropriate,ਓਨਿਸਿਮੁਸ ਨੂੰ ਭਰਾ ਸਮਝੋ ਇੱਕ ਗੱਲ ਅਜਿਹੀ ਹੈ ਜਿਹੜੀ ਤੁਹਾਨੂੰ ਕਰਨੀ ਚਾਹੀਦੀ ਹੈ, ਅਤੇ ਮਸੀਹ ਵਿੱਚ ਮੈਂ ਨਿਡਰ ਹੋ ਸੱਕਦਾ ਅਤੇ ਤੁਹਾਨੂੰ ਉਹ ਕਰਨ ਦਾ ਆਦੇਸ਼ ਦੇ ਸੱਕਦਾ ਹਾਂ।
9 yet for love's sake I rather beg, being such a one as Paul, the aged, but also a prisoner of Jesus Christ.ਪਰ ਮੈਂ ਤੁਹਾਨੂੰ ਆਦੇਸ਼ ਨਹੀਂ ਦੇ ਰਿਹਾ, ਮੈਂ ਤੁਹਾਨੂੰ ਇਹ ਕਰਨ ਦੀ ਬੇਨਤੀ ਪਿਆਰ ਦੇ ਕਾਰਣ ਕਰ ਰਿਹਾ ਹਾਂ। ਮੈਂ ਪੌਲੁਸ ਹਾਂ ਮੈਂ ਹੁਣ ਬੁੱਢਾ ਹੋ ਗਿਆ ਹਾਂ। ਅਤੇ ਮੈਂ ਮਸੀਹ ਯਿਸੂ ਦਾ ਕੈਦੀ ਹਾਂ।
10 I beg you for my child, whom I have become the father of in my chains, Onesimus,{Onesimus means "useful."}ਮੈਂ ਤੁਹਾਨੂੰ ਇਹ ਆਪਣੇ ਪੁੱਤਰ ਓਨੇਸਿਮੁਸ ਲਈ ਪੁੱਛ ਰਿਹਾ ਹਾਂ। ਜਦੋਂ ਮੈਂ ਕੈਦ ਵਿੱਚ ਸਾਂ ਤਾਂ ਉਹ ਮੇਰਾ ਪੁੱਤਰ ਬਣ ਗਿਆ ਸੀ।
11 who once was useless to you, but now is useful to you and to me.ਅਤੀਤ ਵਿੱਚ, ਉਹ ਤੁਹਾਡੇ ਲਈ ਬੇਕਾਰ ਸੀ। ਪਰ ਹੁਣ ਉਹ ਦੋਹਾਂ ਮੇਰੇ ਅਤੇ ਤੁਹਾਡੇ ਲਈ ਉਪਯੋਗੀ ਬਣ ਗਿਆ ਹੈ।
12 I am sending him back. Therefore receive him, that is, my own heart,ਮੈਂ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਸ ਦੇ ਨਾਲ ਮੈਂ ਅਪਣਾ ਦਿਲ ਭੇਜ ਰਿਹਾ ਹਾਂ।
13 whom I desired to keep with me, that on your behalf he might serve me in my chains for the Gospel.ਮੈਂ ਉਸ ਨੂੰ ਓਨਾ ਚਿਰ ਸਹਾਇਤਾ ਲਈ ਆਪਣੇ ਨਾਲ ਰੱਖਣਾ ਚਾਹੁੰਦਾ ਜਿੰਨਾ ਚਿਰ ਤੱਕ ਮੈਂ ਖੁਸ਼ਖਬਰੀ ਲਈ ਕੈਦ ਵਿੱਚ ਹਾਂ। ਉਹ ਤੁਹਾਡੀ ਜਗ਼੍ਹਾ ਮੇਰੀ ਸੇਵਾ ਕਰ ਰਿਹਾ ਹੋਵੇਗਾ।
14 But I was willing to do nothing without your consent, that your goodness would not be as of necessity, but of free will.ਪਰ ਤੁਹਾਨੂੰ ਪਹਿਲਾਂ ਪੁੱਛੇ ਬਗੈਰ ਮੈਂ ਕੋਈ ਵੀ ਗੱਲ ਨਹੀਂ ਸੀ ਕਰਨਾ ਚਾਹੁੰਦਾ। ਤਾਂ ਫ਼ੇਰ ਜਿਹੜੀ ਵੀ ਭਲਾਈ ਤੁਸੀਂ ਮੇਰੇ ਲਈ ਕਰੋਂਗੇ ਉਹ ਇਸ ਲਈ ਹੋਵੇਗੀ ਕਿ ਤੁਸੀਂ ਅਜਿਹਾ ਚਾਹੁੰਦੇ ਸੀ ਨਾ ਕਿ ਇਸ ਲਈ ਕਿ ਮੈਂ ਤੁਹਾਨੂੰ ਕਰਨ ਲਈ ਮਜ਼ਬੂਰ ਕੀਤਾ।
15 For perhaps he was therefore separated from you for a while, that you would have him forever,ਥੋੜੇ ਪਲਾਂ ਲਈ ਓਨੇਸਿਮੁਸ ਤੁਹਾਡੇ ਕੋਲੋਂ ਵੱਖ ਹੋ ਗਿਆ ਸੀ। ਹੋ ਸੱਕਦਾ ਹੈ ਕਿ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਉਹ ਚੰਗੇ ਲਈ ਤੁਹਾਡੇ ਕੋਲ ਵਾਪਸ ਆ ਸੱਕੇ,
16 no longer as a slave, but more than a slave, a beloved brother, especially to me, but how much rather to you, both in the flesh and in the Lord.ਅੱਗੇ ਤੋਂ ਇੱਕ ਦਾਸ ਹੋਕੇ ਨਹੀਂ, ਪਰ ਇੱਕ ਪਿਆਰੇ ਭਰਾ ਵਾਂਗ ਜੋ ਕਿ ਇੱਕ ਦਾਸ ਨਾਲੋਂ ਕਿਧਰੇ ਵੱਧ ਹੈ। ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ ਪਰ ਤੁਸੀਂ ਉਸ ਨੂੰ ਉਸਤੋਂ ਵੀ ਵੱਧੇਰੇ ਪਿਆਰ ਕਰੋਂਗੇ। ਤੁਸੀਂ ਉਸ ਨੂੰ ਦੋਨੇਂ ਤਰ੍ਹਾਂ ਇੱਕ ਵਿਅਕਤੀ ਵਾਂਗ ਅਤੇ ਪ੍ਰਭੂ ਵਿੱਚ ਭਰਾ ਹੋਣ ਕਰਕੇ ਪਿਆਰ ਕਰੋਂਗੇ।
17 If then you count me a partner, receive him as you would receive me.ਜੇ ਤੁਸੀਂ ਮੈਨੂੰ ਆਪਣਾ ਮਿੱਤਰ ਸਮਝਦੇ ਹੋ ਤਾਂ ਓਨੇਸਿਮੁਸ ਨੂੰ ਦੁਬਾਰਾ ਅਪਨਾ ਲਵੋ। ਉਸਦਾ ਸਵਾਗਤ ਓਸੇ ਤਰ੍ਹਾਂ ਕਰੋ ਜਿਸ ਤਰ੍ਹਾਂ ਤੁਸਾਂ ਮੇਰਾ ਸਵਾਗਤ ਕਰਨਾ ਸੀ।
18 But if he has wronged you at all, or owes you anything, put that to my account.ਜੋ ਓਨੇਸਿਮੁਸ ਨੇ ਤੁਹਾਡੇ ਨਾਲ ਬੁਰਾ ਕੀਤਾ ਹੈ ਜਾਂ ਉਸ ਨੇ ਤੁਹਾਡਾ ਕੁਝ ਦੇਣਾ ਹੈ। ਤਾਂ ਇਸ ਬਾਰੇ ਮੈਨੂੰ ਜਿੰਮੇਵਾਰ ਸਮਝੋ।
19 I, Paul, write this with my own hand: I will repay it (not to mention to you that you owe to me even your own self besides).ਮੈਂ ਪੌਲੁਸ ਹਾਂ, ਅਤੇ ਮੈਂ ਇਹ ਆਪਣੇ ਹੱਥੀ ਲਿਖ ਰਿਹਾ ਹਾਂ। ਜੇ ਓਨੇਸਿਮੁਸ ਨੇ ਤੁਹਾਡਾ ਕੁਝ ਦੇਣਾ ਹੈ ਤਾਂ ਮੈਂ, ਅਦਾ ਕਰਾਂਗਾ ਅਤੇ ਮਾਂ ਉਸ ਬਾਰੇ ਕੁਝ ਨਹੀਂ ਆਖਾਂਗਾ ਜੋ ਕੁਝ ਤੁਸੀਂ ਆਪਣੀ ਜ਼ਿੰਦਗੀ ਲਈ ਮੇਰੇ ਦੇਣਦਾਰ ਹੋ।
20 Yes, brother, let me have joy from you in the Lord. Refresh my heart in the Lord.ਇਸ ਲਈ, ਮੇਰੇ ਭਰਾਵੋ, ਮੈਂ ਤੁਹਾਨੂੰ ਪ੍ਰਭੂ ਵਿੱਚ ਆਪਣੇ ਲਈ ਕੁਝ ਕਰਨ ਲਈ ਕਹਿੰਦਾ ਹਾਂ।
21 Having confidence in your obedience, I write to you, knowing that you will do even beyond what I say.ਇਹ ਚਿਠੀ ਮੈਂ ਇਹ ਜਾਣਦਾ ਹੋਇਆ ਲਿਖ ਰਿਹਾ ਹਾਂ ਕਿ ਤੁਸੀਂ ਉਹ ਕਰੋਂਗੇ ਜੋ ਮੈਂ ਮੰਗਾਂਗਾ। ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਮੰਗ ਨਾਲੋਂ ਵੀ ਵੱਧ ਕਰੋਂਗੇ।
22 Also, prepare a guest room for me, for I hope that through your prayers I will be restored to you.ਇਸ ਤੋਂ ਇਲਾਵਾ ਮੇਰੇ ਠਹਿਰਨ ਲਈ ਇੱਕ ਕਮਰਾ ਵੀ ਤਿਆਰ ਰੱਖਣਾ। ਮੈਨੂੰ ਉਮੀਦ ਹੈ ਕਿ ਪਰਮੇਸ਼ੁਰ ਤੁਹਾਡੀਆਂ ਪ੍ਰਾਰਥਨਾ ਮੰਨ ਲਵੇਗਾ ਅਤੇ ਮੈਂ ਤੁਹਾਡੇ ਕੋਲ ਆ ਸੱਕਾਂਗਾ।
23 Epaphras, my fellow prisoner in Christ Jesus, greets you,ਆਖਰੀ ਸ਼ੁਭਕਾਮਨਾਵਾਂ ਇਪਫ਼ਰਾਸ ਵੀ ਮੇਰੇ ਨਾਲ ਮਸੀਹ ਯਿਸੂ ਵਿੱਚ ਕੈਦੀ ਹੈ। ਉਹ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਾ ਹੈ।
24 as do Mark, Aristarchus, Demas, and Luke, my fellow workers.ਮਰਕੁਸ, ਅਰਿਸਤਰੱਖੁਸ, ਦੇਮਾਸ ਅਤੇ ਲੂਕਾ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਹ ਮੇਰੇ ਨਾਲ ਕੰਮ ਕਰਦੇ ਹਨ।
25 The grace of our Lord Jesus Christ be with your spirit. Amen.ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਅੰਗ ਸੰਗ ਹੋਵੇ।
Punjabi Bible