Proverbs 13:2
ਵਿਅਕਤੀ ਨੂੰ ਆਪਣੇ ਚੰਗੇ ਉਪਦੇਸ਼ ਲਈ ਚੰਗਾ ਇਨਾਮ ਮਿਲ ਸੱਕਦਾ ਹੈ ਪਰ ਇੱਕ ਕਪਟੀ ਵਿਅਕਤੀ ਹਮੇਸ਼ਾਂ ਹਿੰਸਾ ਹੀ ਪ੍ਰਾਪਤ ਕਰਦਾ ਹੈ।
A man | מִפְּרִ֣י | mippĕrî | mee-peh-REE |
shall eat | פִי | pî | fee |
good | אִ֭ישׁ | ʾîš | eesh |
by the fruit | יֹ֣אכַל | yōʾkal | YOH-hahl |
mouth: his of | ט֑וֹב | ṭôb | tove |
but the soul | וְנֶ֖פֶשׁ | wĕnepeš | veh-NEH-fesh |
transgressors the of | בֹּגְדִ֣ים | bōgĕdîm | boh-ɡeh-DEEM |
shall eat violence. | חָמָֽס׃ | ḥāmās | ha-MAHS |
Cross Reference
Proverbs 12:14
ਬਿਲਕੁਲ ਜਿਵੇਂ ਆਦਮੀ ਨੂੰ ਆਪਣੇ ਹੱਥੋਂ ਕੀਤੇ ਕੰਮ ਲਈ ਇਨਾਮ ਮਿਲਦਾ ਹੈ, ਇੰਝ ਹੀ ਕਿਸੇ ਦੇ ਚੰਗੇ ਬਚਨ, ਉਸ ਨੂੰ ਚੰਗੀਆਂ ਚੀਜਾਂ ਹਾਸਿਲ ਕਰਾਉਂਦੇ ਹਨ।
Proverbs 18:20
ਆਦਮੀ ਦਾ ਢਿੱਡ ਆਪਣੇ ਮੂੰਹ ਦੇ ਫ਼ਲਾਂ ਨਾਲ ਭਰ ਜਾਂਦਾ ਹੈ, ਉਹ ਆਪਣੇ ਬੁਲ੍ਹਾਂ ਦੀਆਂ ਫ਼ਸਲਾਂ ਨਾਲ ਸੰਤੁਸ਼ਟ ਹੋ ਜਾਂਦਾ ਹੈ।
Proverbs 4:17
ਉਹ ਲੋਕ ਮੰਦਾ ਕੰਮ ਕਰਨ ਅਤੇ ਹੋਰਨਾਂ ਨੂੰ ਦੁੱਖ ਦੇਣ ਤੋਂ ਬਿਨਾਂ ਜਿਉਂ ਨਹੀਂ ਸੱਕਦੇ।
Proverbs 1:31
ਉਹ ਆਪਣੇ ਰਾਹਾਂ ਦਾ ਫ਼ਲ ਖਾਣਗੇ, ਅਤੇ ਆਪਣੀਆਂ ਹੀ ਸੱਕੀਮਾਂ ਨਾਲ ਭਰ ਜਾਣਗੇ!
Proverbs 1:11
ਜੇ ਉਹ ਆਖਣ, “ਸਾਡੇ ਨਾਲ ਆਓ! ਆਓ ਆਪਾਂ ਲੁਕ ਜਾਈਏ ਅਤੇ ਕਿਸੇ ਨੂੰ ਮਾਰਨ ਲਈ ਇੰਤਜ਼ਾਰ ਕਰੀਏ। ਆਓ ਆਪਾਂ ਬਿਨਾ ਕਾਰਣ ਕਿਸੇ ਬੇਗੁਨਾਹ ਬੰਦੇ ਉੱਤੇ ਹਮਲਾ ਕਰੀਏ।
Psalm 140:11
ਯਹੋਵਾਹ, ਉਨ੍ਹਾਂ ਝੂਠਿਆ ਨੂੰ ਨਾ ਜਿਉਣ ਦਿਉ। ਉਨ੍ਹਾਂ ਮੰਦੇ ਲੋਕਾਂ ਨਾਲ ਮੰਦੀਆਂ ਗੱਲਾਂ ਵਾਪਰਨ ਦਿਉ।
Proverbs 10:11
ਇੱਕ ਧਰਮੀ ਵਿਅਕਤੀ ਦੀ ਆਖਣੀ ਜੀਵਨ ਦਾ ਸਰੋਤ ਹੈ। ਪਰ ਦੁਸ਼ਟ ਲੋਕਾਂ ਦਾ ਮੂੰਹ ਹਿੰਸਾ ਲਈ ਢੱਕਣ ਹੁੰਦਾ ਹੈ।
Revelation 16:6
ਲੋਕਾਂ ਨੇ ਲਹੂ ਡੋਲ੍ਹਿਆ ਹੈ ਤੁਹਾਡੇ ਪਵਿੱਤਰ ਲੋਕਾਂ ਦਾ ਅਤੇ ਤੁਹਾਡੇ ਨਬੀਆਂ ਦਾ। ਹੁਣ ਤੂੰ ਉਨ੍ਹਾਂ ਲੋਕਾਂ ਨੂੰ ਲਹੂ ਪੀਣ ਲਈ ਦਿੱਤਾ ਹੈ। ਇਹੀ ਹੈ ਜੋ ਉਨ੍ਹਾਂ ਲਈ ਢੁੱਕਵਾਂ ਹੈ।”
Habakkuk 2:17
ਤੂੰ ਲਬਾਨੋਨ ਵਿੱਚ ਬੜੇ ਲੋਕਾਂ ਨੂੰ ਦੁੱਖ ਦਿੱਤਾ ਅਤੇ ਉੱਥੋਂ ਬਹੁਤ ਸਾਰੇ ਪਸ਼ੂ ਚੋਰੀ ਕੀਤੇ ਸੋ ਉਨ੍ਹਾਂ ਸਾਰਿਆਂ ਕਾਰਣ ਤੈਨੂੰ ਭੈਭੀਤ ਕੀਤਾ ਜਾਵੇਗਾ ਅਤੇ ਜੋ ਭੈੜ ਤੂੰ ਉਸ ਦੇਸ ਨਾਲ ਕੀਤਾ ਉਸਦੀ ਸਜ਼ਾ ਤੈਨੂੰ ਮਿਲੇਗੀ। ਤੂੰ ਇਸ ਕਾਰਣ ਘਬਰਾਵੇਂਗਾ ਕਿਉਂ ਕਿ ਤੂੰ ਉਨ੍ਹਾਂ ਸ਼ਹਿਰਾਂ ਤੇ ਉੱਥੋਂ ਦੇ ਵਾਸੀਆਂ ਨਾਲ ਮੰਦੇ ਕੰਮ ਕੀਤੇ।”
Habakkuk 2:8
ਤੂੰ ਬੜੇ ਰਾਜਾਂ ਦੀ ਦੌਲਤ ਲੁੱਟੀ ਹੈ ਅਤੇ ਇਸੇ ਲਈ ਉਹ ਲੋਕ ਤੈਥੋਂ ਅਨੇਕਾਂ ਚੀਜ਼ਾਂ ਲੈਣਗੇ। ਇਹ ਇਸ ਲਈ ਵਾਪਰੇਗਾ ਕਿਉਂ ਕਿ ਤੂੰ ਬਹੁਤ ਲੋਕਾਂ ਦੀ ਹਤਿਆ ਕੀਤੀ ਹੈ। ਤੂੰ ਧਰਤੀਆਂ ਅਤੇ ਸ਼ਹਿਰਾਂ ਨੂੰ ਤਬਾਹ ਕੀਤਾ ਤੇ ਉੱਥੋਂ ਦੇ ਸਾਰੇ ਲੋਕ ਮਾਰ ਦਿੱਤੇ।
Jeremiah 25:27
“ਯਿਰਮਿਯਾਹ, ਉਨ੍ਹਾਂ ਕੌਮਾਂ ਨੂੰ ਆਖ, ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ, ‘ਮੇਰੇ ਕਹਿਰ ਦੇ ਇਸ ਪਿਆਲੇ ਨੂੰ ਪੀਵੋ। ਇਸ ਨੂੰ ਪੀਕੇ ਬਦਮਸਤ ਹੋ ਜਾਵੋ ਅਤੇ ਉਲਟੀਆਂ ਕਰੋ! ਢਹਿ ਪਵੋ ਅਤੇ ਫ਼ੇਰ ਉੱਠੋ ਨਾ। ਉੱਠੋ ਨਾ ਕਿਉਂ ਕਿ ਮੈਂ ਤੁਹਾਡੇ ਮਾਰਨ ਲਈ ਤਲਵਾਰ ਭੇਜ ਰਿਹਾ ਹਾਂ।’
Proverbs 1:18
ਅਤੇ ਇਹ ਲੋਕ ਸਿਰਫ਼ ਆਪਣੀ ਹੀ ਮੌਤ ਦੇ ਇੰਤਜ਼ਾਰ ਵਿੱਚ ਝੂਠ ਬੋਲਦੇ ਹਨ, ਉਹ ਖੁਦ ਹੀ ਆਪਣੇ ਜਾਲ ਵਿੱਚ ਫ਼ਸ ਜਾਣਗੇ ਤੇ ਤਬਾਹ ਹੋ ਜਾਣਗੇ।
Psalm 75:8
ਪਰਮੇਸ਼ੁਰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈ। ਯਹੋਵਾਹ ਨੇ ਹੱਥਾਂ ਵਿੱਚ ਇੱਕ ਪਿਆਲਾ ਫ਼ੜਿਆ ਹੋਇਆ ਹੈ। ਇਹ ਪਿਆਲਾ ਜ਼ਹਿਰੀਲੀ ਮੈਅ ਨਾਲ ਭਰਿਆ ਹੋਇਆ ਹੈ। ਉਹ ਇਹ ਮੈਅ (ਸਜ਼ਾ) ਨੂੰ ਬਾਹਰ ਡੋਲ੍ਹੇਗਾ ਅਤੇ ਮੰਦੇ ਲੋਕ ਇਸ ਨੂੰ ਆਖਰੀ ਕਤਰੇ ਤੱਕ ਪੀ ਜਾਣਗੇ।