Proverbs 13:3
ਜਿਹੜਾ ਬੰਦਾ ਆਪਣੇ ਬੋਲਾਂ ਵਿੱਚ ਸਾਵੱਧਾਨ ਹੋਵੇ ਆਪਣੀ ਜਾਨ ਦਾ ਬਚਾਉ ਕਰ ਲੈਂਦਾ ਹੈ। ਪਰ ਉਹ ਬੰਦਾ ਜਿਹੜਾ ਬਿਨਾ ਸੋਚੇ ਬੋਲਦਾ ਹੈ, ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।
He that keepeth | נֹצֵ֣ר | nōṣēr | noh-TSARE |
his mouth | פִּ֭יו | pîw | peeoo |
keepeth | שֹׁמֵ֣ר | šōmēr | shoh-MARE |
his life: | נַפְשׁ֑וֹ | napšô | nahf-SHOH |
wide openeth that he but | פֹּשֵׂ֥ק | pōśēq | poh-SAKE |
his lips | שְׂ֝פָתָ֗יו | śĕpātāyw | SEH-fa-TAV |
shall have destruction. | מְחִתָּה | mĕḥittâ | meh-hee-TA |
לֽוֹ׃ | lô | loh |
Cross Reference
Proverbs 21:23
ਜਿਸ ਬੰਦੇ ਦਾ ਆਪਣੀ ਕਥਨੀ ਅਤੇ ਜੁਬਾਨ ਤੇ ਕਾਬੂ ਹੁੰਦਾ, ਉਹ ਆਪਣੇ ਆਪ ਨੂੰ ਕਿਸੇ ਵੀ ਖਤਰੇ ਤੋਂ ਬਚਾ ਲੈਂਦਾ ਹੈ।
James 3:2
ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ।
Proverbs 18:21
ਵਿਅਕਤੀ ਦੀ ਜ਼ਬਾਨ ’ਚ ਜੀਵਨ ਅਤੇ ਮੌਤ ਦੀ ਸ਼ਕਤੀ ਹੈ ਕੋਈ ਵੀ ਜੋ ਇਸ ਨੂੰ ਇਸਤੇਮਾਲ ਕਰਨਾ ਪਸੰਦ ਕਰਦਾ ਇਸਦੇ ਫ਼ਲ ਨੂੰ ਖਾਂਦਾ ਹੈ।
Proverbs 18:7
ਇੱਕ ਮੂਰਖ ਆਦਮੀ ਦਾ ਮੂੰਹ ਉਸਦੀ ਬਰਬਾਦੀ ਹੈ, ਉਸ ਦੇ ਬੁਲ੍ਹ ਉਸ ਦੇ ਜੀਵਨ ਲਈ ਸ਼ਿਕੰਜ਼ਾ ਹਨ।
Proverbs 12:13
ਇੱਕ ਦੁਸ਼ਟ ਵਿਅਕਤੀ ਆਪਣੀਆਂ ਮੂਰਖ ਗੱਲਾਂ ਦੁਆਰਾ ਫ਼ਸ ਜਾਂਦਾ ਹੈ, ਪਰ ਇੱਕ ਧਰਮੀ ਵਿਅਕਤੀ ਮੁਸੀਬਤਾਂ ਵਿੱਚੋਂ ਨਿਕਲ ਜਾਂਦਾ ਹੈ।
James 1:26
ਪਰਮੇਸ਼ੁਰ ਦੀ ਉਪਾਸਨਾ ਦਾ ਸਹੀ ਢੰਗ ਭਾਵੇ ਕੋਈ ਵਿਅਕਤੀ ਇਹ ਸੋਚਦਾ ਹੋਵੇ ਕਿ ਉਹ ਧਰਮੀ ਹੈ ਪਰ ਜੇਕਰ ਉਹ ਉਹੀ ਗੱਲਾਂ ਆਖਦਾ ਜੋ ਉਸ ਨੂੰ ਨਹੀਂ ਆਖਣੀਆਂ ਚਾਹੀਦੀਆਂ ਤਾਂ ਉਹ ਆਦਮੀ ਆਪਣੇ ਆਪ ਨੂੰ ਮੂਰਖ ਬਣਾਉਂਦਾ ਹੈ। ਉਸ ਦੇ ਧਰਮ ਦਾ ਕੀ ਅਰਥ ਨਹੀਂ ਹੈ।
Matthew 12:36
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰੇਕ ਅਕਾਰਥ ਗੱਲ ਲਈ, ਜੋ ਮਨੁੱਖ ਬੋਲਣਗੇ ਨਿਆਂ ਦੇ ਦਿਨ ਉਸਦਾ ਹਿਸਾਬ ਦੇਣਗੇ।
Proverbs 20:19
ਜਿਹੜਾ ਬੰਦਾ ਹੋਰਾਂ ਦੀਆਂ ਚੁਗਲੀਆਂ ਕਰਦਾ ਹੈ ਉਸ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ। ਇਸ ਲਈ ਕਿਸੇ ਵੀ ਬੜਬੋਲੇ ਬੰਦੇ ਨੂੰ ਦੋਸਤ ਨਾ ਬਣਾਓ।
Proverbs 10:19
ਬਹੁਤ ਜ਼ਿਆਦਾ ਬੋਲਣ ਦਾ ਨਤੀਜਾ, ਬਹੁਤਾ ਪਾਪ ਹੁੰਦਾ ਹੈ, ਪਰ ਜਿਹੜਾ ਆਪਣਾ ਮੂੰਹ ਬੰਦ ਰੱਖਦਾ, ਸਿਆਣਾ ਬਣ ਜਾਵੇਗਾ।
Psalm 39:1
ਨਿਰਦੇਸ਼ਕ ਲਈ, ਯਦੂਥੂਨ ਨੂੰ। ਦਾਊਦ ਦਾ ਇੱਕ ਗੀਤ। ਮੈਂ ਆਖਿਆ, “ਮੈਂ ਉਨ੍ਹਾਂ ਗੱਲਾਂ ਦਾ ਧਿਆਨ ਰੱਖਾਂਗਾ ਜੋ ਮੈਂ ਆਖਾਂਗਾ। ਮੈਂ ਆਪਣੀ ਜ਼ੁਬਾਨ ਨੂੰ, ਮੈਥੋਂ ਪਾਪ ਕਰਾਉਣ ਦਾ ਕਾਰਣ ਨਹੀਂ ਬਣਨ ਦੇਵਾਂਗਾ। ਮੈਂ ਆਪਣਾ ਮੂੰਹ ਬੰਦ ਰੱਖਾਂਗਾ ਜਦੋਂ ਮੈਂ ਦੁਸ਼ਟ ਲੋਕਾਂ ਦੁਆਰਾ ਘਿਰਿਆ ਹੋਵਾਂਗਾ।”