Proverbs 13 - ASV (Punjabi)
1 A wise son `heareth' his father's instruction; But a scoffer heareth not rebuke.ਸਿਆਣਾ ਪੁੱਤਰ ਆਪਣੇ ਪਿਤਾ ਦੀਆਂ ਆਖੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ। ਪਰ ਇੱਕ ਮਗਰੂਰ ਵਿਅਕਤੀ ਝਿੜਕ ਨੂੰ ਨਹੀਂ ਸੁਣਦਾ।
2 A man shall eat good by the fruit of his mouth; But the soul of the treacherous `shall eat' violence.ਵਿਅਕਤੀ ਨੂੰ ਆਪਣੇ ਚੰਗੇ ਉਪਦੇਸ਼ ਲਈ ਚੰਗਾ ਇਨਾਮ ਮਿਲ ਸੱਕਦਾ ਹੈ ਪਰ ਇੱਕ ਕਪਟੀ ਵਿਅਕਤੀ ਹਮੇਸ਼ਾਂ ਹਿੰਸਾ ਹੀ ਪ੍ਰਾਪਤ ਕਰਦਾ ਹੈ।
3 He that guardeth his mouth keepeth his life; `But' he that openeth wide his lips shall have destruction.ਜਿਹੜਾ ਬੰਦਾ ਆਪਣੇ ਬੋਲਾਂ ਵਿੱਚ ਸਾਵੱਧਾਨ ਹੋਵੇ ਆਪਣੀ ਜਾਨ ਦਾ ਬਚਾਉ ਕਰ ਲੈਂਦਾ ਹੈ। ਪਰ ਉਹ ਬੰਦਾ ਜਿਹੜਾ ਬਿਨਾ ਸੋਚੇ ਬੋਲਦਾ ਹੈ, ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।
4 The soul of the sluggard desireth, and hath nothing; But the soul of the diligent shall be made fat.ਸੁਸਤ ਬੰਦਾ ਚੀਜ਼ਾਂ ਤਾਂ ਚਾਹੁੰਦਾ ਹੈ ਪਰ ਉਨ੍ਹਾਂ ਨੂੰ ਉਹ ਕਦੇ ਹਾਸਿਲ ਨਹੀਂ ਕਰ ਸੱਕਦਾ। ਪਰ ਉਹ ਲੋਕ ਜਿਹੜੇ ਮਿਹਨਤ ਕਰਦੇ ਹਨ ਆਪਣੀ ਮਨ-ਚਾਹੀਆਂ ਚੀਜ਼ਾਂ ਹਾਸਿਲ ਕਰ ਲੈਣਗੇ।
5 A righteous man hateth lying; But a wicked man is loathsome, and cometh to shame.ਇੱਕ ਧਰਮੀ ਵਿਅਕਤੀ ਝੂਠ ਨੂੰ ਨਫ਼ਰਤ ਕਰਦਾ ਹੈ ਪਰ ਇੱਕ ਦੁਸ਼ਟ-ਆਦਮੀ ਆਪਣੇ-ਆਪ ਉੱਤੇ ਸਿਰਫ਼ ਸ਼ਰਮਸਾਰੀ ਅਤੇ ਬੇਇੱਜ਼ਤੀ ਲਿਆਉਂਦਾ ਹੈ।
6 Righteousness guardeth him that is upright in the way; But wickedness overthroweth the sinner.ਜਿਹੜਾ ਵਿਅਕਤੀ ਨਿਰਦੋਸ਼ ਜੀਵਨ ਜਿਉਂਦਾ ਨੇਕੀ ਦੁਆਰਾ ਬਚਾਇਆ ਜਾਂਦਾ, ਜਦ ਕਿ ਬਦ-ਕਰਨੀਆਂ ਇੱਕ ਪਾਪੀ ਨੂੰ ਹਰਾ ਦਿੰਦੀਆਂ ਹਨ।
7 There is that maketh himself rich, yet hath nothing: There is that maketh himself poor, yet hath great wealth.ਕੁਝ ਲੋਕ ਇਸ ਤਰ੍ਹਾਂ ਵਿਹਾਰ ਕਰਦੇ ਹਨ ਜਿਵੇਂ ਉਹ ਅਮੀਰ ਹੋਣ ਪਰ ਹੁੰਦੇ ਉਹ ਗਰੀਬ ਹਨ। ਕੁਝ ਲੋਕ ਗਰੀਬਾਂ ਵਰਗਾ ਵਿਹਾਰ ਕਰਦੇ ਹਨ ਪਰ ਅਸਲ ਵਿੱਚ ਉਹ ਅਮੀਰ ਹੁੰਦੇ ਹਨ।
8 The ransom of a man's life is his riches; But the poor heareth no threatening.ਇੱਕ ਅਮੀਰ ਆਦਮੀ ਦੀ ਜ਼ਿੰਦਗੀ ਉਸਦੀ ਦੌਲਤ ਦੁਆਰਾ ਉਜਾੜ੍ਹੀ ਜਾ ਸੱਕਦੀ ਹੈ। ਪਰ ਗਰੀਬ ਬੰਦਾ ਕਦੇ ਵੀ ਅਜ਼ੇਹੇ ਖੱਤਰੇ ਦਾ ਸਾਹਮਣਾ ਨਹੀਂ ਕਰਦਾ।
9 The light of the righteous rejoiceth; But the lamp of the wicked shall be put out.ਧਰਮੀ ਲੋਕ ਚਮਕਦਾਰ ਰੌਸ਼ਨੀ ਵਾਂਗ ਹਨ, ਪਰ ਦੁਸ਼ਟ ਲੋਕਾਂ ਦਾ ਦੀਵਾ ਬੁਝਾਇਆ ਹੀ ਜਾਣ ਵਾਲਾ ਹੈ।
10 By pride cometh only contention; But with the well-advised is wisdom.ਘਮੰਡ ਸਿਰਫ਼ ਝਗੜਿਆਂ ਵੱਲ ਹੀ ਅਗਵਾਈ ਕਰਦਾ ਹੈ, ਪਰ ਜਿਹੜਾ ਵਿਅਕਤੀ ਚੰਗੀ ਸਲਾਹ ਨੂੰ ਸੁਣਦਾ ਹੈ, ਸਿਆਣਾ ਵਿਅਕਤੀ ਹੈ।
11 Wealth gotten by vanity shall be diminished; But he that gathereth by labor shall have increase.ਧੋਖੇ ਨਾਲ ਕਮਾਈ ਹੋਈ ਦੌਲਤ ਛੋਟੀ ਤੋਂ ਛੋਟੀ ਹੁੰਦੀ ਜਾਂਦੀ ਹੈ। ਪਰ ਜਿਹੜਾ ਵਿਅਕਤੀ ਹੱਥ ਭਰਕੇ ਪੈਸੇ ਇਕੱਠੇ ਕਰਦਾ ਉਸਦੀ ਦੌਲਤ ਵੱਧਦੀ-ਫੁੱਲਦੀ ਹੈ।
12 Hope deferred maketh the heart sick; But when the desire cometh, it is a tree of life.ਜਦੋਂ ਕਿਸੇ ਦੀ ਉਮੀਦ ਪੂਰੀ ਨਹੀਂ ਹੁੰਦੀ, ਇਹ ਉਸ ਦੇ ਦਿਲ ਨੂੰ ਰੋਗੀ ਬਣਾ ਦਿੰਦੀ ਹੈ ਪਰ ਇੱਕ ਭਰਪੂਰ ਉਮੀਦ ਜੀਵਨ ਦੇ ਰੁੱਖ ਵਾਂਗ ਹੈ।
13 Whoso despiseth the word bringeth destruction on himself; But he that feareth the commandment shall be rewarded.ਇੱਕ ਬੰਦੇ ਨੂੰ ਅਦਾਇਗੀ ਕਰਨੀ ਪਵੇਗੀ ਜੇਕਰ ਉਹ ਹਿਦਾਇਤ ਦੀ ਇੱਜ਼ਤ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਹੁਕਮ ਦੀ ਇੱਜ਼ਤ ਕਰਦਾ, ਇਨਾਮ ਪ੍ਰਾਪਤ ਕਰਦਾ ਹੈ।
14 The law of the wise is a fountain of life, That one may depart from the snares of death.ਇੱਕ ਸਿਆਣੇ ਵਿਅਕਤੀ ਦੀ ਹਿਦਾਇਤ ਇੱਕ ਜੀਵਨ ਦੇਣ ਵਾਲੇ ਝਰਨੇ ਵਾਂਗ ਹੈ ਇਹ ਲੋਕਾਂ ਨੂੰ ਮੌਤ ਦੇ ਸ਼ਿਕੰਜਿਆਂ ਤੋਂ ਬਚਾਉਂਦਾ ਹੈ।
15 Good understanding giveth favor; But the way of the transgressor is hard.ਚੰਗੀ ਸੂਝ ਵਾਲੇ ਵਿਅਕਤੀ ਨੂੰ ਲੋਕ ਪਸੰਦ ਕਰਦੇ ਹਨ, ਪਰ ਉਨ੍ਹਾਂ ਲੋਕਾਂ ਲਈ ਜ਼ਿੰਦਗੀ ਦੁਭਰ ਹੋ ਜਾਂਦੀ ਹੈ ਜਿਹੜੇ ਕਪਟੀ ਹੁੰਦੇ ਹਨ।
16 Every prudent man worketh with knowledge; But a fool flaunteth `his' folly.ਕੋਈ ਵੀ ਦੂਰ-ਦਰਸ਼ੀ ਵਿਅਕਤੀ ਸਮਝਦਾਰੀ ਦੇ ਆਧਾਰ ਤੇ ਕੰਮ ਕਰਦਾ ਹੈ, ਪਰ ਇੱਕ ਮੂਰਖ ਆਪਣੀ ਬੇਵਕੂਫੀ ਪ੍ਰਮਾਣਿਤ ਕਰ ਦਿੰਦਾ ਹੈ।
17 A wicked messenger falleth into evil; But a faithful ambassador is health.ਇੱਕ ਦੁਸ਼ਟ ਸੰਦੇਸ਼ਵਾਹਕ ਦਾ ਅੰਤ ਮੁਸੀਬਤ ਵਿੱਚ ਹੁੰਦਾ ਹੈ, ਜਦ ਕਿ ਇੱਕ ਭਰੋਸੇਯੋਗ ਸੰਦੇਸ਼ਵਾਹਕ ਸ਼ਾਂਤੀ ਲਿਆਉਂਦਾ ਹੈ।
18 Poverty and shame `shall be to' him that refuseth correction; But he that regardeth reproof shall be honored.ਜਿਹੜਾ ਵਿਅਕਤੀ ਹਿਦਾਇਤ ਨੂੰ ਨਾਮੰਜ਼ੂਰ ਕਰਦਾ ਹੈ ਸਿਰਫ਼ ਸ਼ਰਮਸ਼ਾਰੀ ਅਤੇ ਗਰੀਬੀ ਪਾਂਦਾ ਹੈ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰਦਾ ਹੈ ਇੱਜ਼ਤ ਪ੍ਰਾਪਤ ਕਰਦਾ ਹੈ।
19 The desire accomplished is sweet to the soul; But it is an abomination to fools to depart from evil.ਜੇ ਕੋਈ ਬੰਦਾ ਕੁਝ ਲੋਚਦਾ ਹੈ ਤੇ ਫ਼ੇਰ ਉਸ ਨੂੰ ਪ੍ਰਾਪਤ ਕਰ ਲੈਂਦਾ ਹੈ ਤਾਂ ਉਹ ਬਹੁਤ ਪ੍ਰਸੰਨ ਹੋਵੇਗਾ। ਪਰ ਮੂਰਖ ਬੰਦੇ ਸਿਰਫ ਬੁਰਾ ਲੋਚਦੇ ਹਨ ਉਹ ਬਦਲਣ ਤੋਂ ਇਨਕਾਰ ਕਰਦੇ ਹਨ।
20 Walk with wise men, and thou shalt be wise; But the companion of fools shall smart for it.ਇੱਕ ਸਿਆਣੇ ਬੰਦੇ ਦਾ ਸੰਗ ਸਿਆਣਪ ਲਿਆਉਂਦਾ, ਜਦ ਕਿ ਇੱਕ ਮੂਰਖ ਆਦਮੀ ਦਾ ਸੰਗ ਸਿਰਫ਼ ਮੁਸੀਬਤ ਲਿਆਉਂਦਾ ਹੈ।
21 Evil pursueth sinners; But the righteous shall be recompensed with good.ਪਾਪੀਆਂ ਦੇ ਪਿੱਛੇ ਮੁਸੀਬਤਾਂ ਲੱਗੀਆਂ ਰਹਿੰਦੀਆਂ, ਪਰ ਧਰਮੀ ਚੰਗੇ ਇਨਾਮ ਪ੍ਰਾਪਤ ਕਰਦੇ ਹਨ।
22 A good man leaveth an inheritance to his children's children; And the wealth of the sinner is laid up for the righteous.ਇੱਕ ਨੇਕ ਬੰਦਾ ਆਪਣੇ ਪੋਤਿਆਂ ਲਈ ਵੀ ਵਿਰਸੇ ਛੱਡ ਜਾਂਦਾ, ਪਰ ਇੱਕ ਪਾਪੀ ਦੌਲਤ ਨੂੰ ਜਮ੍ਹਾਂ ਕਰਦਾ ਰਹਿੰਦਾ ਜਿਹੜੀ ਅਖੀਰ ਵਿੱਚ ਧਰਮੀ ਲੋਕਾਂ ਕੋਲ ਚਲੀ ਜਾਵੇਗੀ।
23 Much food `is in' the tillage of the poor; But there is that is destroyed by reason of injustice.ਹਾਲਾਂ ਕਿ ਹੋ ਸੱਕਦਾ ਕਿ ਗਰੀਬ ਆਦਮੀ ਦਾ ਖੇਤ ਕਾਫ਼ੀ ਭੋਜਨ ਪੈਦਾ ਕਰੇ, ਇਹ ਖੋਹ ਲਿਆ ਜਾਵੇਗਾ ਜੇਕਰ ਓੱਥੇ ਨਿਆਂ ਨਾ ਹੋਇਆ ਤਾਂ।
24 He that spareth his rod hateth his son; But he that loveth him chasteneth him betimes.ਜਿਹੜਾ ਆਦਮੀ ਆਪਣੇ ਪੁੱਤਰ ਨੂੰ ਸਜ਼ਾ ਨਹੀਂ ਦਿੰਦਾ, ਉਸ ਨੂੰ ਪਿਆਰ ਨਹੀਂ ਕਰਦਾ, ਪਰ ਜਿਹੜਾ ਆਦਮੀ ਆਪਣੇ ਪੁੱਤਰ ਨੂੰ ਪਿਆਰ ਕਰਦਾ ਉਹ ਉਸ ਨੂੰ ਯਕੀਨੀ ਅਨੁਸ਼ਾਸਿਤ ਕਰੇਗਾ।
25 The righteous eateth to the satisfying of his soul; But the belly of the wicked shall want.ਇੱਕ ਧਰਮੀ ਵਿਅਕਤੀ ਜਿੰਨਾ ਚਾਹੇ ਖਾ ਸੱਕਦਾ, ਪਰ ਦੁਸ਼ਟ ਦਾ ਢਿੱਡ ਖਾਲੀ ਹੀ ਰਹਿੰਦਾ ਹੈ।
Punjabi Bible