Bible

Proverbs 14 - DBY (Punjabi)

1 The wisdom of women buildeth their house; but folly plucketh it down with her hands.ਇੱਕ ਸਿਆਣੀ ਔਰਤ ਆਪਣਾ ਘਰ ਉਸਾਰਦੀ ਹੈ, ਪਰ ਮੂਰਖ ਇਸ ਨੂੰ ਆਪਣੇ ਹੀ ਹੱਥੀਂ ਢਾਹ ਲੈਂਦੀ ਹੈ।

2 He that walketh in his uprightness feareth Jehovah; but he that is perverted in his ways despiseth him.ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਯਹੋਵਾਹ ਤੋਂ ਡਰਦਾ ਹੈ, ਪਰ ਜਿਹੜਾ ਚਲਾਕ ਹੁੰਦਾ ਉਸ ਨੂੰ ਤਿਰਸੱਕਾਰਦਾ ਹੈ।

3 In the fool's mouth is a rod of pride; but the lips of the wise shall preserve them.ਇੱਕ ਮੂਰਖ ਬੰਦੇ ਦਾ ਕਬਨ ਉਸ ਦੇ ਘਮੰਡ ਨੂੰ ਸਜ਼ਾ ਦੇਣ ਲਈ ਛੜ ਲਿਆਉਂਦਾ ਹੈ ਪਰ ਸਿਆਣੇ ਲੋਕਾਂ ਦਾ ਉਪਦੇਸ਼ ਉਨ੍ਹਾਂ ਦਾ ਬਚਾਉ ਕਰਦਾ ਹੈ।

4 Where no oxen are, the crib is clean; but much increase is by the strength of the ox.ਜਿੱਥੇ ਬਲਦ ਨਹੀਂ ਹੁੰਦੇ, ਬਾੜਾ ਖਾਲੀ ਰਹਿੰਦਾ ਹੈ। ਪਰ ਇੱਕ ਬਲਦ ਦੀ ਤਾਕਤ, ਭਰਪੂਰ ਫ਼ਸਲ ਦੀ ਵਾਢੀ ਕਰਨ ’ਚ ਮਦਦ ਕਰਦੀ ਹੈ।

5 A faithful witness will not lie; but a false witness uttereth lies.ਇੱਕ ਸੱਚਾ ਗਵਾਹ ਝੂਠ ਨਹੀਂ ਬੋਲਦਾ। ਜੋ ਕੋਈ ਵੀ ਝੂਠ ਦੱਸਦਾ ਇੱਕ ਝੂਠਾ ਗਵਾਹ ਹੁੰਦਾ ਹੈ।

6 A scorner seeketh wisdom, and there is none [for him]; but knowledge is easy unto the intelligent.ਇੱਕ ਮਗਰੂਰ ਵਿਅਕਤੀ ਸਿਆਣਪ ਭਾਲਦਾ ਅਤੇ ਇਸ ਨੂੰ ਲੱਭ ਨਹੀਂ ਸੱਕਦੀ, ਪਰ ਸਮਝਦਾਰੀ ਆਸਾਨੀ ਨਾਲ ਉਸ ਬੰਦੇ ਕੋਲ ਆ ਜਾਂਦੀ ਹੈ ਜੋ ਸਿਖਲਾਈ ਪ੍ਰਾਪਤ ਹੈ।

7 Go from the presence of a foolish man, in whom thou perceivest not the lips of knowledge.ਮੂਰਖ ਬੰਦੇ ਨਾਲ ਦੋਸਤੀ ਕਦੇ ਨਾ ਕਰੋ। ਉਹ ਤੁਹਾਨੂੰ ਕੁਝ ਵੀ ਨਹੀਂ ਸਿੱਖਾ ਸੱਕਦਾ।

8 The wisdom of the prudent is to discern his way; but the folly of the foolish is deceit.ਚੁਸਤ ਆਦਮੀ ਲਈ, ਸਿਆਣਪ, ਜੋ ਕੁਝ ਵੀ ਉਹ ਕਰੇ ਉਸ ਨੂੰ ਸੋਚ-ਵਿੱਚਾਰ ਦਿੰਦੀ ਹੈ, ਪਰ ਮੂਰੱਖਾਂ ਦੀ ਬੇਵਕੂਫ਼ੀ, ਧੋਖਾ ਕਰਦੀ ਹੈ।

9 Fools make a mock at trespass; but for the upright there is favour.ਮੂਰਖ ਆਪਣੇ ਦੋਸ਼ ਬਾਰੇ ਹੱਸਦੇ ਹਨ, ਪਰ ਇਮਾਨਦਾਰ ਲੋਕਾਂ ਦਰਮਿਆਨ ਚੰਗੀ ਵਸੀਅਤ ਹੁੰਦੀ ਹੈ।

10 The heart knoweth its own bitterness, and a stranger doth not intermeddle with its joy.ਹਰ ਵਿਅਕਤੀ ਆਪਣੇ ਦੁੱਖਾਂ ਬਾਰੇ ਜਾਣਦਾ ਹੈ, ਅਤੇ ਇਸੇ ਤਰ੍ਹਾਂ ਹੀ ਕੋਈ ਅਜਨਬੀ ਕਿਸੇ ਹੋਰ ਦੇ ਆਨੰਦ ਨੂੰ ਸਾਂਝਾ ਨਹੀਂ ਕਰ ਸੱਕਦਾ।

11 The house of the wicked shall be overthrown; but the tent of the upright shall flourish.ਦੁਸ਼ਟ ਲੋਕਾਂ ਦਾ ਘਰ ਤਬਾਹ ਹੋ ਜਾਵੇਗਾ, ਪਰ ਇਮਾਨਦਾਰ ਲੋਕਾਂ ਦਾ ਤੰਬੂ ਵੱਧੇ-ਫ਼ੁੱਲੇਗਾ।

12 There is a way that seemeth right unto a man, but the end thereof is the ways of death.ਇੱਕ ਉਹ ਰਸਤਾ ਹੈ ਜਿਸ ਨੂੰ ਲੋਕ ਸਹੀ ਸਮਝਦੇ ਹਨ। ਪਰ ਉਹ ਰਸਤਾ ਸਿਰਫ਼ ਮੌਤ ਵੱਲ ਜਾਂਦਾ ਹੈ।

13 Even in laughter the heart is sorrowful, and the end of mirth is sadness.ਕੋਈ ਜਣਾ ਹਸੱਦਿਆਂ ਹੋਇਆਂ ਵੀ ਉਦਾਸ ਹੋ ਸੱਕਦਾ ਹੈ ਅਤੇ ਹੋ ਸੱਕਦਾ ਕਿ ਹਾਸੇ ਦਾ ਅੰਤ ਉਦਾਸੀ ਵਿੱਚ ਹੋਵੇ।

14 The backslider in heart shall be filled with his own ways, and the good man from what is in himself.ਜਿਸ ਬੰਦੇ ਵਿੱਚ ਵਫ਼ਾਦਾਰੀ ਦੀ ਕਮੀ ਹੁੰਦੀ ਹੈ, ਆਪਣੇ ਅਮਲਾਂ ਦੇ ਫ਼ਲਾਂ ਨੂੰ ਭੋਗਣਗੇ, ਅਤੇ ਇਸੇ ਤਰ੍ਹਾਂ ਹੀ ਇੱਕ ਚੰਗਾ ਆਦਮੀ ਆਪਣਾ ਕਰਮਾਂ ਨੂੰ ਭੋਗੇਗਾ।

15 The simple believeth every word; but the prudent [man] heedeth his going.ਆਮ ਲੋਕ ਜੋ ਵੀ ਸੁਣਦੇ ਹਨ ਸਭ ਕੁਝ ਤੇ ਭਰੋਸਾ ਕਰ ਲੈਂਦੇ ਹਨ। ਪਰ ਸਿਆਣਾ ਬੰਦਾ ਕਰਨ ਤੋਂ ਪਹਿਲਾਂ ਹਰ ਚੀਜ਼ ਬਾਰੇ ਧਿਆਨ ਨਾਲ ਸੋਚ ਵਿੱਚਾਰ ਕਰਦਾ ਹੈ।

16 A wise [man] feareth and departeth from evil; but the foolish is overbearing and confident.ਇੱਕ ਸਿਆਣੇ ਵਿਅਕਤੀ ਨੂੰ ਡਰ ਦੀ ਤੰਦਰੁਸਤ ਖੁਰਾਕ ਮਿਲਦੀ ਹੈ ਅਤੇ ਜਦੋਂ ਉਹ ਮੁਸੀਬਤ ਵੇਖਦੇ ਹਨ ਤਾਂ ਦੂਰ ਰਹਿੰਦੇ ਹਨ। ਪਰ ਮੂਰਖ ਬੰਦਾ ਉਹੀ ਕਰਦਾ ਜੋ ਉਹ ਚਾਹੁੰਦਾ ਅਤੇ ਹਾਲੇ ਵੀ ਸੋਚਦਾ ਕਿ ਉਹ ਸੁਰੱਖਿਅਤ ਹੈ।

17 He that is soon angry dealeth foolishly, and a man of mischievous devices is hated.ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਮੂਰੱਖਤਾ ਭਰੀਆਂ ਗੱਲਾਂ ਕਰਦਾ ਹੈ। ਪਰ ਸਿਆਣਾ ਬੰਦਾ ਧੀਰਜਵਾਨ ਹੁੰਦਾ ਹੈ।

18 The simple inherit folly; but the prudent are crowned with knowledge.ਆਮ ਆਦਮੀ ਦਾ ਵਿਰਸਾ ਬੇਵਕੂਫ਼ੀ ਹੈ, ਪਰ ਇੱਕ ਸਿਆਣਾ ਆਦਮੀ ਗਿਆਨ ਨੂੰ ਆਪਣੇ ਤਾਜ ਵਜੋਂ ਪ੍ਰਾਪਤ ਕਰੇਗਾ।

19 The evil bow before the good, and the wicked at the gates of the righteous [man].ਬਦ ਆਦਮੀਆਂ ਨੂੰ ਚੰਗੇ ਆਦਮੀਆਂ ਦੇ ਅੱਗੇ ਝੁਕਣਾ ਪਵੇਗਾ ਅਤੇ ਦੁਸ਼ਟ ਲੋਕਾਂ ਨੂੰ ਉਨ੍ਹਾਂ ਦੇ ਬੂਹਿਆਂ ਤੇ ਝੁਕਣਾ ਪਵੇਗਾ, ਜੋ ਧਰਮੀ ਹਨ।

20 He that is poor is hated even of his own neighbour; but the rich hath many friends.ਇੱਕ ਗਰੀਬ ਆਦਮੀ ਨੂੰ ਆਪਣੇ ਗੁਆਂਢੀ ਦੁਆਰਾ ਵੀ ਦੂਰੀ ਤੇ ਰੱਖਿਆ ਜਾਂਦਾ, ਪਰ ਅਮੀਰ ਆਦਮੀ ਦੇ ਅਨੇਕਾਂ ਦੋਸਤ ਹੁੰਦੇ ਹਨ।

21 He that despiseth his neighbour sinneth; but he that is gracious to the afflicted, happy is he.ਜਿਹੜਾ ਵਿਅਕਤੀ ਆਪਣੇ ਗੁਆਂਢੀ ਦੇ ਪਾਪਾਂ ਨੂੰ ਤਿਆਗਦਾ, ਪਰ ਜੋ ਕੋਈ ਵੀ ਗਰੀਬ ਲਈ ਦਯਾਲੂ ਹੋਵੇਗਾ ਧੰਨ ਹੈ।

22 Do they not err that devise evil? but loving-kindness and truth are for those that devise good.ਕੀ ਉਹ ਜਿਹੜੇ ਬਦੀ ਕਰਦੇ ਰਹਿੰਦੇ ਹਨ ਗੁਆਚ ਨਹੀਂ ਜਾਂਦੇ? ਪਰ ਉਹ ਜਿਹੜੇ ਹੋਰਨਾਂ ਦਾ ਚੰਗਾ ਮੰਗਦੇ ਹਨ, ਨਮਕਹਲਾਲੀ ਅਤੇ ਭਰੋਸਾ ਕਮਾਉਂਦੇ ਹਨ।

23 In all labour there is profit; but the talk of the lips [tendeth] only to want.ਸਖਤ ਮਿਹਨਤ ਹਮੇਸ਼ਾ ਅਦਾਇਗੀ ਕਰਦੀ ਹੈ ਪਰ ਉੱਕੀਆਂ ਗੱਲਾਂ ਗਰੀਬੀ ਵੱਲ ਅਗਵਾਈ ਕਰਦੀਆਂ ਹਨ।

24 The crown of the wise is their riches; the folly of the foolish is folly.ਸਿਆਣੇ ਲੋਕਾਂ ਨੂੰ ਦੌਲਤ ਦੁਆਰਾ ਪੁਰਸੱਕਾਰਿਤ ਕੀਤਾ ਜਾਂਦਾ, ਪਰ ਮੂਰਖ ਲੋਕਾਂ ਦੀ ਬੇਵਕੂਫ਼ੀ ਸਿਰਫ਼ ਹੋਰ ਵੱਧੇਰੇ ਬੇਵਕੂਫ਼ੀ ਪੈਦਾ ਕਰਦੀ ਹੈ।

25 A true witness delivereth souls; but deceit uttereth lies.ਇੱਕ ਸੱਚਾ ਗਵਾਹ ਜਿੰਦਗੀਆਂ ਬਚਾਉਂਦਾ, ਪਰ ਇੱਕ ਝੂਠਾ ਗਵਾਹ ਘ੍ਰਿਣਾ ਨਾਲ ਭਰਪੂਰ ਹੁੰਦਾ ਹੈ।

26 In the fear of Jehovah is strong confidence, and his children shall have a place of refuge.ਜਿਹੜਾ ਬੰਦਾ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਇੱਕ ਤਕੜਾ ਗੜ੍ਹ ਹੈ ਅਤੇ ਉਸ ਦੇ ਬੱਚੇ ਇਸ ਵਿੱਚ ਸ਼ਰਣ ਪਾਉਂਦੇ ਹਨ।

27 The fear of Jehovah is a fountain of life, to turn away from the snares of death.ਯਹੋਵਾਹ ਦਾ ਡਰ ਜੀਵਨ ਦਾ ਸਰੋਤ ਹੈ, ਇਹ ਵਿਅਕਤੀ ਨੂੰ ਮੌਤ ਦੇ ਸ਼ਿਕੰਜੇ ਤੋਂ ਬਚਾਉਂਦਾ ਹੈ।

28 In the multitude of people is the king's glory; but in the lack of people is the ruin of a prince.ਜੇ ਕੋਈ ਰਾਜਾ ਬਹੁਤ ਸਾਰੇ ਲੋਕਾਂ ਤੇ ਰਾਜ ਕਰਦਾ ਹੈ ਤਾਂ ਉਹ ਮਹਾਨ ਹੈ। ਜੇ ਉਸ ਦੀ ਪਰਜਾ ਹੀ ਨਹੀਂ ਤਾਂ ਰਾਜਾ ਕਿਸੇ ਕੰਮ ਦਾ ਨਹੀਂ।

29 He that is slow to anger is of great understanding; but he that is hasty of spirit exalteth folly.ਇੱਕ ਧੀਰਜਵਾਨ ਬੰਦਾ ਵੱਡੀ ਸਮਝਦਾਰੀ ਦਰਸਾਉਂਦਾ ਪਰ ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਉਹ ਆਪਣੀ ਹੀ ਬੇਵਕੂਫ਼ੀ ਦਰਸਾ ਦਿੰਦਾ ਹੈ।

30 A sound heart is the life of the flesh; but envy the rottenness of the bones.ਸ਼ਾਂਤਮਈ ਦਿਮਾਗ਼ ਸਰੀਰ ਨੂੰ ਜੀਵਨ ਦਿੰਦਾ ਹੈ, ਪਰ ਈਰਖਾ ਹੱਡੀਆਂ ਨੂੰ ਤਬਾਹ ਕਰ ਦਿੰਦੀ ਹੈ।

31 He that oppresseth the poor reproacheth his Maker; but he that honoureth Him is gracious to the needy.ਜਿਹੜਾ ਵਿਅਕਤੀ ਗਰੀਬਾਂ ਨੂੰ ਸਤਾਉਂਦਾ, ਆਪਣੇ ਬਨਾਉਣ ਵਾਲੇ ਨੂੰ ਤਿਰਸੱਕਾਰਦਾ, ਪਰ ਜਿਹੜਾ ਵਿਅਕਤੀ ਗਰੀਬ ਲਈ ਦਯਾਲੂ ਹੈ, ਉਸ ਦੀ ਇੱਜ਼ਤ ਕਰਦਾ ਹੈ।

32 The wicked is driven away by his evil-doing; but the righteous trusteth, [even] in his death.ਇੱਕ ਦੁਸ਼ਟ ਆਦਮੀ ਭਟਕ ਜਾਂਦਾ ਹੈ ਜਦੋਂ ਮੁਸੀਬਤ ਉਸ ਨਾਲ ਵਾਪਰਦੀ ਹੈ, ਪਰ ਇੱਕ ਧਰਮੀ ਆਦਮੀ ਉਦੋਂ ਵੀ ਹੌਂਸਲੇਮੰਦ ਹੁੰਦਾ ਹੈ, ਜਦੋਂ ਉਹ ਮਰਦਾ ਹੈ।

33 Wisdom resteth in the heart of the intelligent [man]; but that which is in the foolish maketh itself known.ਸਿੱਖੇ ਹੋਏ ਵਿਅਕਤੀ ਦੇ ਮਨ ਵਿੱਚ ਸਿਆਣਪ ਰਹਿੰਦੀ ਹੈ ਅਤੇ ਉਹ ਆਪਣੇ-ਆਪ ਨੂੰ, ਮੂਰੱਖਾਂ ਦਰਮਿਆਨ ਪ੍ਰਗਟ ਹੋਣ ਦਿੰਦੀ ਹੈ।

34 Righteousness exalteth a nation; but sin is a reproach to peoples.ਨੇਕੀ ਕਿਸੇ ਕੌਮ ਨੂੰ ਮਹਾਨ ਬਣਾ ਦਿੰਦੀ ਹੈ। ਪਰ ਪਾਪ ਹਰ ਕੌਮ ਦੇ ਚਰਿਤਰ ਤੇ ਇੱਕ ਕਲੰਕ ਹੈ।

35 The king's favour is toward a wise servant; but his wrath is [against] him that causeth shame.ਇੱਕ ਸਿਆਣਾ ਸੇਵਕ ਰਾਜੇ ਲਈ ਖੁਸ਼ੀ ਲਿਆਉਂਦਾ ਹੈ, ਪਰ ਜਿਹੜਾ ਸੇਵਕ ਸ਼ਰਮਸਾਰੀ ਲਿਆਉਂਦਾ ਰਾਜੇ ਨੂੰ ਕ੍ਰੋਧਵਾਨ ਕਰ ਦਿੰਦਾ ਹੈ।

Punjabi Bible