Proverbs 14 - WEB (Punjabi)
1 Every wise woman builds her house, But the foolish one tears it down with her own hands.ਇੱਕ ਸਿਆਣੀ ਔਰਤ ਆਪਣਾ ਘਰ ਉਸਾਰਦੀ ਹੈ, ਪਰ ਮੂਰਖ ਇਸ ਨੂੰ ਆਪਣੇ ਹੀ ਹੱਥੀਂ ਢਾਹ ਲੈਂਦੀ ਹੈ।
2 He who walks in his uprightness fears Yahweh, But he who is perverse in his ways despises him.ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਯਹੋਵਾਹ ਤੋਂ ਡਰਦਾ ਹੈ, ਪਰ ਜਿਹੜਾ ਚਲਾਕ ਹੁੰਦਾ ਉਸ ਨੂੰ ਤਿਰਸੱਕਾਰਦਾ ਹੈ।
3 The fool's talk brings a rod to his back, But the lips of the wise protect them.ਇੱਕ ਮੂਰਖ ਬੰਦੇ ਦਾ ਕਬਨ ਉਸ ਦੇ ਘਮੰਡ ਨੂੰ ਸਜ਼ਾ ਦੇਣ ਲਈ ਛੜ ਲਿਆਉਂਦਾ ਹੈ ਪਰ ਸਿਆਣੇ ਲੋਕਾਂ ਦਾ ਉਪਦੇਸ਼ ਉਨ੍ਹਾਂ ਦਾ ਬਚਾਉ ਕਰਦਾ ਹੈ।
4 Where no oxen are, the crib is clean, But much increase is by the strength of the ox.ਜਿੱਥੇ ਬਲਦ ਨਹੀਂ ਹੁੰਦੇ, ਬਾੜਾ ਖਾਲੀ ਰਹਿੰਦਾ ਹੈ। ਪਰ ਇੱਕ ਬਲਦ ਦੀ ਤਾਕਤ, ਭਰਪੂਰ ਫ਼ਸਲ ਦੀ ਵਾਢੀ ਕਰਨ ’ਚ ਮਦਦ ਕਰਦੀ ਹੈ।
5 A truthful witness will not lie, But a false witness pours out lies.ਇੱਕ ਸੱਚਾ ਗਵਾਹ ਝੂਠ ਨਹੀਂ ਬੋਲਦਾ। ਜੋ ਕੋਈ ਵੀ ਝੂਠ ਦੱਸਦਾ ਇੱਕ ਝੂਠਾ ਗਵਾਹ ਹੁੰਦਾ ਹੈ।
6 A scoffer seeks wisdom, and doesn't find it, But knowledge comes easily to a discerning person.ਇੱਕ ਮਗਰੂਰ ਵਿਅਕਤੀ ਸਿਆਣਪ ਭਾਲਦਾ ਅਤੇ ਇਸ ਨੂੰ ਲੱਭ ਨਹੀਂ ਸੱਕਦੀ, ਪਰ ਸਮਝਦਾਰੀ ਆਸਾਨੀ ਨਾਲ ਉਸ ਬੰਦੇ ਕੋਲ ਆ ਜਾਂਦੀ ਹੈ ਜੋ ਸਿਖਲਾਈ ਪ੍ਰਾਪਤ ਹੈ।
7 Stay away from a foolish man, For you won't find knowledge on his lips.ਮੂਰਖ ਬੰਦੇ ਨਾਲ ਦੋਸਤੀ ਕਦੇ ਨਾ ਕਰੋ। ਉਹ ਤੁਹਾਨੂੰ ਕੁਝ ਵੀ ਨਹੀਂ ਸਿੱਖਾ ਸੱਕਦਾ।
8 The wisdom of the prudent is to think about his way, But the folly of fools is deceit.ਚੁਸਤ ਆਦਮੀ ਲਈ, ਸਿਆਣਪ, ਜੋ ਕੁਝ ਵੀ ਉਹ ਕਰੇ ਉਸ ਨੂੰ ਸੋਚ-ਵਿੱਚਾਰ ਦਿੰਦੀ ਹੈ, ਪਰ ਮੂਰੱਖਾਂ ਦੀ ਬੇਵਕੂਫ਼ੀ, ਧੋਖਾ ਕਰਦੀ ਹੈ।
9 Fools mock at making atonement for sins, But among the upright there is good will.ਮੂਰਖ ਆਪਣੇ ਦੋਸ਼ ਬਾਰੇ ਹੱਸਦੇ ਹਨ, ਪਰ ਇਮਾਨਦਾਰ ਲੋਕਾਂ ਦਰਮਿਆਨ ਚੰਗੀ ਵਸੀਅਤ ਹੁੰਦੀ ਹੈ।
10 The heart knows its own bitterness and joy; He will not share these with a stranger.ਹਰ ਵਿਅਕਤੀ ਆਪਣੇ ਦੁੱਖਾਂ ਬਾਰੇ ਜਾਣਦਾ ਹੈ, ਅਤੇ ਇਸੇ ਤਰ੍ਹਾਂ ਹੀ ਕੋਈ ਅਜਨਬੀ ਕਿਸੇ ਹੋਰ ਦੇ ਆਨੰਦ ਨੂੰ ਸਾਂਝਾ ਨਹੀਂ ਕਰ ਸੱਕਦਾ।
11 The house of the wicked will be overthrown, But the tent of the upright will flourish.ਦੁਸ਼ਟ ਲੋਕਾਂ ਦਾ ਘਰ ਤਬਾਹ ਹੋ ਜਾਵੇਗਾ, ਪਰ ਇਮਾਨਦਾਰ ਲੋਕਾਂ ਦਾ ਤੰਬੂ ਵੱਧੇ-ਫ਼ੁੱਲੇਗਾ।
12 There is a way which seems right to a man, But in the end it leads to death.ਇੱਕ ਉਹ ਰਸਤਾ ਹੈ ਜਿਸ ਨੂੰ ਲੋਕ ਸਹੀ ਸਮਝਦੇ ਹਨ। ਪਰ ਉਹ ਰਸਤਾ ਸਿਰਫ਼ ਮੌਤ ਵੱਲ ਜਾਂਦਾ ਹੈ।
13 Even in laughter the heart may be sorrowful, And mirth may end in heaviness.ਕੋਈ ਜਣਾ ਹਸੱਦਿਆਂ ਹੋਇਆਂ ਵੀ ਉਦਾਸ ਹੋ ਸੱਕਦਾ ਹੈ ਅਤੇ ਹੋ ਸੱਕਦਾ ਕਿ ਹਾਸੇ ਦਾ ਅੰਤ ਉਦਾਸੀ ਵਿੱਚ ਹੋਵੇ।
14 The unfaithful will be repaid for his own ways; Likewise a good man will be rewarded for his ways.ਜਿਸ ਬੰਦੇ ਵਿੱਚ ਵਫ਼ਾਦਾਰੀ ਦੀ ਕਮੀ ਹੁੰਦੀ ਹੈ, ਆਪਣੇ ਅਮਲਾਂ ਦੇ ਫ਼ਲਾਂ ਨੂੰ ਭੋਗਣਗੇ, ਅਤੇ ਇਸੇ ਤਰ੍ਹਾਂ ਹੀ ਇੱਕ ਚੰਗਾ ਆਦਮੀ ਆਪਣਾ ਕਰਮਾਂ ਨੂੰ ਭੋਗੇਗਾ।
15 A simple man believes everything, But the prudent man carefully considers his ways.ਆਮ ਲੋਕ ਜੋ ਵੀ ਸੁਣਦੇ ਹਨ ਸਭ ਕੁਝ ਤੇ ਭਰੋਸਾ ਕਰ ਲੈਂਦੇ ਹਨ। ਪਰ ਸਿਆਣਾ ਬੰਦਾ ਕਰਨ ਤੋਂ ਪਹਿਲਾਂ ਹਰ ਚੀਜ਼ ਬਾਰੇ ਧਿਆਨ ਨਾਲ ਸੋਚ ਵਿੱਚਾਰ ਕਰਦਾ ਹੈ।
16 A wise man fears, and shuns evil, But the fool is hotheaded and reckless.ਇੱਕ ਸਿਆਣੇ ਵਿਅਕਤੀ ਨੂੰ ਡਰ ਦੀ ਤੰਦਰੁਸਤ ਖੁਰਾਕ ਮਿਲਦੀ ਹੈ ਅਤੇ ਜਦੋਂ ਉਹ ਮੁਸੀਬਤ ਵੇਖਦੇ ਹਨ ਤਾਂ ਦੂਰ ਰਹਿੰਦੇ ਹਨ। ਪਰ ਮੂਰਖ ਬੰਦਾ ਉਹੀ ਕਰਦਾ ਜੋ ਉਹ ਚਾਹੁੰਦਾ ਅਤੇ ਹਾਲੇ ਵੀ ਸੋਚਦਾ ਕਿ ਉਹ ਸੁਰੱਖਿਅਤ ਹੈ।
17 He who is quick to become angry will commit folly, And a crafty man is hated.ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਮੂਰੱਖਤਾ ਭਰੀਆਂ ਗੱਲਾਂ ਕਰਦਾ ਹੈ। ਪਰ ਸਿਆਣਾ ਬੰਦਾ ਧੀਰਜਵਾਨ ਹੁੰਦਾ ਹੈ।
18 The simple inherit folly, But the prudent are crowned with knowledge.ਆਮ ਆਦਮੀ ਦਾ ਵਿਰਸਾ ਬੇਵਕੂਫ਼ੀ ਹੈ, ਪਰ ਇੱਕ ਸਿਆਣਾ ਆਦਮੀ ਗਿਆਨ ਨੂੰ ਆਪਣੇ ਤਾਜ ਵਜੋਂ ਪ੍ਰਾਪਤ ਕਰੇਗਾ।
19 The evil bow down before the good, And the wicked at the gates of the righteous.ਬਦ ਆਦਮੀਆਂ ਨੂੰ ਚੰਗੇ ਆਦਮੀਆਂ ਦੇ ਅੱਗੇ ਝੁਕਣਾ ਪਵੇਗਾ ਅਤੇ ਦੁਸ਼ਟ ਲੋਕਾਂ ਨੂੰ ਉਨ੍ਹਾਂ ਦੇ ਬੂਹਿਆਂ ਤੇ ਝੁਕਣਾ ਪਵੇਗਾ, ਜੋ ਧਰਮੀ ਹਨ।
20 The poor person is shunned even by his own neighbor, But the rich person has many friends.ਇੱਕ ਗਰੀਬ ਆਦਮੀ ਨੂੰ ਆਪਣੇ ਗੁਆਂਢੀ ਦੁਆਰਾ ਵੀ ਦੂਰੀ ਤੇ ਰੱਖਿਆ ਜਾਂਦਾ, ਪਰ ਅਮੀਰ ਆਦਮੀ ਦੇ ਅਨੇਕਾਂ ਦੋਸਤ ਹੁੰਦੇ ਹਨ।
21 He who despises his neighbor sins, But blessed is he who has pity on the poor.ਜਿਹੜਾ ਵਿਅਕਤੀ ਆਪਣੇ ਗੁਆਂਢੀ ਦੇ ਪਾਪਾਂ ਨੂੰ ਤਿਆਗਦਾ, ਪਰ ਜੋ ਕੋਈ ਵੀ ਗਰੀਬ ਲਈ ਦਯਾਲੂ ਹੋਵੇਗਾ ਧੰਨ ਹੈ।
22 Don't they go astray who plot evil? But love and faithfulness belong to those who plan good.ਕੀ ਉਹ ਜਿਹੜੇ ਬਦੀ ਕਰਦੇ ਰਹਿੰਦੇ ਹਨ ਗੁਆਚ ਨਹੀਂ ਜਾਂਦੇ? ਪਰ ਉਹ ਜਿਹੜੇ ਹੋਰਨਾਂ ਦਾ ਚੰਗਾ ਮੰਗਦੇ ਹਨ, ਨਮਕਹਲਾਲੀ ਅਤੇ ਭਰੋਸਾ ਕਮਾਉਂਦੇ ਹਨ।
23 In all hard work there is profit, But the talk of the lips leads only to poverty.ਸਖਤ ਮਿਹਨਤ ਹਮੇਸ਼ਾ ਅਦਾਇਗੀ ਕਰਦੀ ਹੈ ਪਰ ਉੱਕੀਆਂ ਗੱਲਾਂ ਗਰੀਬੀ ਵੱਲ ਅਗਵਾਈ ਕਰਦੀਆਂ ਹਨ।
24 The crown of the wise is their riches, But the folly of fools crowns them with folly.ਸਿਆਣੇ ਲੋਕਾਂ ਨੂੰ ਦੌਲਤ ਦੁਆਰਾ ਪੁਰਸੱਕਾਰਿਤ ਕੀਤਾ ਜਾਂਦਾ, ਪਰ ਮੂਰਖ ਲੋਕਾਂ ਦੀ ਬੇਵਕੂਫ਼ੀ ਸਿਰਫ਼ ਹੋਰ ਵੱਧੇਰੇ ਬੇਵਕੂਫ਼ੀ ਪੈਦਾ ਕਰਦੀ ਹੈ।
25 A truthful witness saves souls, But a false witness is deceitful.ਇੱਕ ਸੱਚਾ ਗਵਾਹ ਜਿੰਦਗੀਆਂ ਬਚਾਉਂਦਾ, ਪਰ ਇੱਕ ਝੂਠਾ ਗਵਾਹ ਘ੍ਰਿਣਾ ਨਾਲ ਭਰਪੂਰ ਹੁੰਦਾ ਹੈ।
26 In the fear of Yahweh is a secure fortress, And he will be a refuge for his children.ਜਿਹੜਾ ਬੰਦਾ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਇੱਕ ਤਕੜਾ ਗੜ੍ਹ ਹੈ ਅਤੇ ਉਸ ਦੇ ਬੱਚੇ ਇਸ ਵਿੱਚ ਸ਼ਰਣ ਪਾਉਂਦੇ ਹਨ।
27 The fear of Yahweh is a fountain of life, Turning people from the snares of death.ਯਹੋਵਾਹ ਦਾ ਡਰ ਜੀਵਨ ਦਾ ਸਰੋਤ ਹੈ, ਇਹ ਵਿਅਕਤੀ ਨੂੰ ਮੌਤ ਦੇ ਸ਼ਿਕੰਜੇ ਤੋਂ ਬਚਾਉਂਦਾ ਹੈ।
28 In the multitude of people is the king's glory, But in the lack of people is the destruction of the prince.ਜੇ ਕੋਈ ਰਾਜਾ ਬਹੁਤ ਸਾਰੇ ਲੋਕਾਂ ਤੇ ਰਾਜ ਕਰਦਾ ਹੈ ਤਾਂ ਉਹ ਮਹਾਨ ਹੈ। ਜੇ ਉਸ ਦੀ ਪਰਜਾ ਹੀ ਨਹੀਂ ਤਾਂ ਰਾਜਾ ਕਿਸੇ ਕੰਮ ਦਾ ਨਹੀਂ।
29 He who is slow to anger has great understanding, But he who has a quick temper displays folly.ਇੱਕ ਧੀਰਜਵਾਨ ਬੰਦਾ ਵੱਡੀ ਸਮਝਦਾਰੀ ਦਰਸਾਉਂਦਾ ਪਰ ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਉਹ ਆਪਣੀ ਹੀ ਬੇਵਕੂਫ਼ੀ ਦਰਸਾ ਦਿੰਦਾ ਹੈ।
30 The life of the body is a heart at peace, But envy rots the bones.ਸ਼ਾਂਤਮਈ ਦਿਮਾਗ਼ ਸਰੀਰ ਨੂੰ ਜੀਵਨ ਦਿੰਦਾ ਹੈ, ਪਰ ਈਰਖਾ ਹੱਡੀਆਂ ਨੂੰ ਤਬਾਹ ਕਰ ਦਿੰਦੀ ਹੈ।
31 He who oppresses the poor shows contempt for his Maker, But he who is kind to the needy honors him.ਜਿਹੜਾ ਵਿਅਕਤੀ ਗਰੀਬਾਂ ਨੂੰ ਸਤਾਉਂਦਾ, ਆਪਣੇ ਬਨਾਉਣ ਵਾਲੇ ਨੂੰ ਤਿਰਸੱਕਾਰਦਾ, ਪਰ ਜਿਹੜਾ ਵਿਅਕਤੀ ਗਰੀਬ ਲਈ ਦਯਾਲੂ ਹੈ, ਉਸ ਦੀ ਇੱਜ਼ਤ ਕਰਦਾ ਹੈ।
32 The wicked is brought down in his calamity, But in death, the righteous has a refuge.ਇੱਕ ਦੁਸ਼ਟ ਆਦਮੀ ਭਟਕ ਜਾਂਦਾ ਹੈ ਜਦੋਂ ਮੁਸੀਬਤ ਉਸ ਨਾਲ ਵਾਪਰਦੀ ਹੈ, ਪਰ ਇੱਕ ਧਰਮੀ ਆਦਮੀ ਉਦੋਂ ਵੀ ਹੌਂਸਲੇਮੰਦ ਹੁੰਦਾ ਹੈ, ਜਦੋਂ ਉਹ ਮਰਦਾ ਹੈ।
33 Wisdom rests in the heart of one who has understanding, And is even made known in the inward part of fools.ਸਿੱਖੇ ਹੋਏ ਵਿਅਕਤੀ ਦੇ ਮਨ ਵਿੱਚ ਸਿਆਣਪ ਰਹਿੰਦੀ ਹੈ ਅਤੇ ਉਹ ਆਪਣੇ-ਆਪ ਨੂੰ, ਮੂਰੱਖਾਂ ਦਰਮਿਆਨ ਪ੍ਰਗਟ ਹੋਣ ਦਿੰਦੀ ਹੈ।
34 Righteousness exalts a nation, But sin is a disgrace to any people.ਨੇਕੀ ਕਿਸੇ ਕੌਮ ਨੂੰ ਮਹਾਨ ਬਣਾ ਦਿੰਦੀ ਹੈ। ਪਰ ਪਾਪ ਹਰ ਕੌਮ ਦੇ ਚਰਿਤਰ ਤੇ ਇੱਕ ਕਲੰਕ ਹੈ।
35 The king's favor is toward a servant who deals wisely, But his wrath is toward one who causes shame.ਇੱਕ ਸਿਆਣਾ ਸੇਵਕ ਰਾਜੇ ਲਈ ਖੁਸ਼ੀ ਲਿਆਉਂਦਾ ਹੈ, ਪਰ ਜਿਹੜਾ ਸੇਵਕ ਸ਼ਰਮਸਾਰੀ ਲਿਆਉਂਦਾ ਰਾਜੇ ਨੂੰ ਕ੍ਰੋਧਵਾਨ ਕਰ ਦਿੰਦਾ ਹੈ।
Punjabi Bible