Proverbs 15:10
ਜਿਹੜਾ ਵਿਅਕਤੀ ਸਹੀ ਰਾਹ ਨੂੰ ਛੱਡ ਦਿੰਦਾ ਹੈ, ਇੱਕ ਸਖਤ ਸਬਕ ਸਿੱਖੇਗਾ, ਅਤੇ ਕੋਈ ਵੀ ਜੋ ਸੁਧਾਰ ਨੂੰ ਨਫ਼ਰਤ ਕਰਦਾ ਹੈ, ਮਰੇਗਾ।
Proverbs 15:10 in Other Translations
King James Version (KJV)
Correction is grievous unto him that forsaketh the way: and he that hateth reproof shall die.
American Standard Version (ASV)
There is grievous correction for him that forsaketh the way; `And' he that hateth reproof shall die.
Bible in Basic English (BBE)
There is bitter punishment for him who is turned from the way; and death will be the fate of the hater of teaching.
Darby English Bible (DBY)
Grievous correction is for him that forsaketh the path; he that hateth reproof shall die.
World English Bible (WEB)
There is stern discipline for one who forsakes the way: Whoever hates reproof shall die.
Young's Literal Translation (YLT)
Chastisement `is' grievous to him who is forsaking the path, Whoso is hating reproof dieth.
| Correction | מוּסָ֣ר | mûsār | moo-SAHR |
| is grievous | רָ֭ע | rāʿ | ra |
| unto him that forsaketh | לְעֹזֵ֣ב | lĕʿōzēb | leh-oh-ZAVE |
| way: the | אֹ֑רַח | ʾōraḥ | OH-rahk |
| and he that hateth | שׂוֹנֵ֖א | śônēʾ | soh-NAY |
| reproof | תוֹכַ֣חַת | tôkaḥat | toh-HA-haht |
| shall die. | יָמֽוּת׃ | yāmût | ya-MOOT |
Cross Reference
Proverbs 12:1
ਜਿਹੜਾ ਆਦਮੀ ਸਿੱਖਣਾ ਚਾਹੁੰਦਾ ਹੈ ਉਹ ਸੁਧਰਨਾ ਵੀ ਚਾਹੁੰਦਾ ਹੈ, ਪਰ ਜੋ ਕੋਈ ਵੀ ਝਿੜਕੇ ਜਾਣ ਨੂੰ ਨਫ਼ਰਤ ਕਰੇ ਬੇਵਕੂਫ਼ ਹੈ।
Proverbs 5:12
ਫ਼ੇਰ ਤੁਸੀਂ ਆਖੋਂਗੇ, “ਜਿਵੇਂ ਮੈਂ ਅਨੁਸ਼ਾਸਿਤ ਹੋਣ ਨੂੰ ਨਫ਼ਰਤ ਕੀਤੀ: ਜਿਵੇਂ ਮੈਂ ਝਿੜਕੇ ਜਾਣ ਨੂੰ ਤਿਰਸੱਕਾਰਿਆ
John 7:7
ਦੁਨੀਆਂ ਤੁਹਾਡੇ ਨਾਲ ਨਫ਼ਰਤ ਨਹੀਂ ਕਰ ਸੱਕਦੀ। ਪਰ ਇਹ ਮੇਰੇ ਨਾਲ ਨਫ਼ਰਤ ਕਰਦੀ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਭੈੜੇ ਕੰਮ ਕਰਦੇ ਹਨ।
John 3:20
ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂ ਕਿ ਚਾਨਣ ਉਸ ਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ।
Ezekiel 24:13
“‘ਪਾਪ ਕੀਤਾ ਸੀ ਤੁਸੀਂ ਮੇਰੇ ਵਿਰੁੱਧ ਅਤੇ ਹੋ ਗਏ ਸੀ ਦਾਗ਼ੀ ਪਾਪ ਨਾਲ। ਚਾਹੁੰਦਾ ਸੀ ਮੈਂ ਧੋਕੇ ਸਾਫ਼ ਕਰਨਾ ਤੁਹਾਨੂੰ। ਪਰ ਨਿਕਲਦੇ ਨਹੀਂ ਸਨ ਦਾਗ਼। ਹੁਣ ਮੇਰਾ ਪੂਰਾ ਗੁੱਸਾ ਤੁਹਾਡੇ ਉੱਤੇ ਡੋਲ੍ਹਣ ਤੀਕ ਤੁਸੀਂ ਪਾਕ ਨਹੀਂ ਹੋਵੋਂਗੇ!
Isaiah 1:5
ਪਰਮੇਸ਼ੁਰ ਆਖਦਾ ਹੈ, “ਮੈਂ ਕਿਉਂ ਤੁਹਾਨੂੰ ਸਜ਼ਾ ਦਿੰਦਾ ਰਹਾਂ? ਮੈਂ ਤੁਹਾਨੂੰ ਸਜ਼ਾ ਦਿੱਤੀ, ਪਰ ਤੁਸੀਂ ਨਹੀਂ ਬਦਲੇ। ਤੁਸੀਂ ਮੇਰੇ ਖਿਲਾਫ਼ ਬਗਾਵਤ ਜਾਰੀ ਰੱਖੀ ਹੋਈ ਹੈ। ਹੁਣ ਹਰ ਸਿਰ ਅਤੇ ਹਰ ਦਿਲ ਬਿਮਾਰ ਹੈ।
Proverbs 23:35
ਤੁਸੀਂ ਆਖੋਗੇ, “ਕਿਸੇ ਨੇ ਮੈਨੂੰ ਮਾਰਿਆ, ਪਰ ਮੈਨੂੰ ਸੱਟ ਨਹੀਂ ਲਗੀ। ਉਹ ਰੁੱਕ ਗਏ, ਪਰ ਮੈਂ ਖਿਆਲ ਨਹੀਂ ਕੀਤਾ। ਮੈਂ ਕਦੋਂ ਜਾਗਾਂਗਾ, ਤਾਂ ਜੋ ਮੈਂ ਇੱਕ ਹੋਰ ਜਾਮ ਪੀ ਸੱਕਾਂ।”
Proverbs 13:1
ਸਿਆਣਾ ਪੁੱਤਰ ਆਪਣੇ ਪਿਤਾ ਦੀਆਂ ਆਖੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ। ਪਰ ਇੱਕ ਮਗਰੂਰ ਵਿਅਕਤੀ ਝਿੜਕ ਨੂੰ ਨਹੀਂ ਸੁਣਦਾ।
Proverbs 10:17
ਉਸ ਵਿਅਕਤੀ ਲਈ ਜਿਹੜਾ ਅਨੁਸ਼ਾਸ਼ਨ ਤੇ ਚੱਲਦਾ, ਜੀਵਨ ਦਾ ਰਾਹ ਬਹੁਤ ਸਾਫ਼ ਹੋ ਜਾਂਦਾ ਹੈ, ਪਰ ਜਿਹੜਾ ਵਿਅਕਤੀ ਸੁਧਾਰ ਨੂੰ ਨਾਮੰਜ਼ੂਰ ਕਰਦਾ ਹੈ, ਭਟਕ ਜਾਂਦਾ ਹੈ।
Proverbs 1:30
ਕਿਉਂਕਿ ਉਨ੍ਹਾਂ ਨੇ ਮੇਰੀ ਸਲਾਹ ਦੀ ਇੱਛਾ ਨਹੀਂ ਕੀਤੀ ਅਤੇ ਮੇਰੀ ਉਨ੍ਹਾਂ ਨੂੰ ਸੁਧਾਰਨ ਦੀ ਕੋਸ਼ਿਸ਼ ਨੂੰ ਅਪ੍ਰਵਾਨ ਕਰ ਦਿੱਤਾ,
1 Kings 22:8
ਅਹਾਬ ਪਾਤਸ਼ਾਹ ਨੇ ਜਵਾਬ ਦਿੱਤਾ, “ਇੱਕ ਨਬੀ ਹੋਰ ਵੀ ਹੈ ਜੋ ਕਿ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ। ਪਰ ਮੈਂ ਉਸ ਨਾਲ ਘਿਰਣਾ ਕਰਦਾ ਹਾਂ ਕਿਉਂ ਕਿ ਉਹ ਜਦ ਵੀ ਯਹੋਵਾਹ ਲਈ ਬੋਲਦਾ ਹੈ ਉਹ ਕਦੇ ਮੇਰੇ ਭਲੇ ਦੀ ਨਹੀਂ ਕਹਿੰਦਾ ਉਹ ਹਮੇਸ਼ਾ ਉਹੀ ਗੱਲਾਂ ਆਖਦਾ ਹੈ ਜਿਹੜੀਆਂ ਮੈਨੂੰ ਨਾਪਸੰਦ ਹਨ।” ਯਹੋਸ਼ਾਫ਼ਾਟ ਨੇ ਕਿਹਾ, “ਅਹਾਬ ਪਾਤਸ਼ਾਹ, ਤੈਨੂੰ ਇਉਂ ਨਹੀਂ ਆਖਣਾ ਚਾਹੀਦਾ।”
1 Kings 21:20
ਤਾਂ ਏਲੀਯਾਹ ਅਹਾਬ ਕੋਲ ਗਿਆ ਤਾਂ ਅਹਾਬ ਨੇ ਉਸ ਨੂੰ ਵੇਖਕੇ ਆਖਿਆ, “ਹੇ ਮੇਰੇ ਵੈਰੀਆਂ! ਤੂੰ ਮੈਨੂੰ ਫ਼ਿਰ ਤੋਂ ਲੱਭ ਲਿਆ!” ਏਲੀਯਾਹ ਨੇ ਜਵਾਬ ’ਚ ਕਿਹਾ, “ਹਾਂ, ਮੈਂ ਤੈਨੂੰ ਮੁੜ ਤੋਂ ਲੱਭ ਲਿਆ। ਤੂੰ ਹਮੇਸ਼ਾ ਆਪਣਾ ਜੀਵਨ ਯਹੋਵਾਹ ਦੇ ਵਿਰੁੱਧ ਪਾਪ ਕਰਨ ਵਿੱਚ ਹੀ ਗੁਜ਼ਾਰਿਆ।
1 Kings 18:17
ਜਦੋਂ ਅਹਾਬ ਨੇ ਏਲੀਯਾਹ ਨੂੰ ਵੇਖਿਆ ਤਾਂ ਕਿਹਾ, “ਕੀ ਇਹ ਤੂੰ ਹੀ ਹੈਂ? ਇਸਰਾਏਲ ਨੂੰ ਦੁੱਖ ਦੇਣ ਵਾਲਿਆ!”