Proverbs 15 - BBE (Punjabi)
1 By a soft answer wrath is turned away, but a bitter word is a cause of angry feelings.ਨਿਮਰਤਾ ਨਾਲ ਦਿੱਤਾ ਗਿਆ ਇੱਕ ਜਵਾਬ ਕ੍ਰੋਧ ਨੂੰ ਘਟਾਉਂਦਾ ਹੈ, ਪਰ ਰੁੱਖੇ ਸ਼ਬਦ ਗੁੱਸੇ ਨੂੰ ਵੱਧਾਅ ਦਿੰਦੇ ਹਨ।
2 Knowledge is dropping from the tongue of the wise; but from the mouth of the foolish comes a stream of foolish words.ਸਿਆਣੇ ਵਿਅਕਤੀ ਦਾ ਉਪਦੇਸ਼ ਸਮਝਦਾਰੀ ਨੂੰ ਇਛਿੱਤ ਬਣਾਉਂਦਾ ਪਰ ਮੂਰੱਖਾਂ ਦਾ ਮੂੰਹ ਬੇਵਕੂਫ਼ੀ ਆਖਦਾ ਹੈ।
3 The eyes of the Lord are in every place, keeping watch on the evil and the good.ਯਹੋਵਾਹ ਦੀਆਂ ਅੱਖਾਂ ਹਰ ਪਾਸੇ ਹਨ, ਉਹ ਜਿਹੜੇ ਬਦ ਹਨ ਅਤੇ ਜਿਹੜੇ ਚੰਗੇ ਹਨ ਦੋਵਾਂ ਨੂੰ ਵੇਖਦਾ ਹੈ।
4 A comforting tongue is a tree of life, but a twisted tongue is a crushing of the spirit.ਸ਼ਬਦ ਜਿਹੜੇ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ ਜੀਵਨ ਦੇ ਰੁੱਖ ਵਾਂਗ ਹੁੰਦੇ ਹਨ, ਪਰ ਘ੍ਰਿਣਾਯੋਗ ਸ਼ਬਦ ਆਦਮੀ ਦੇ ਆਤਮੇ ਨੂੰ ਤਬਾਹ ਕਰ ਦਿੰਦੇ ਹਨ।
5 A foolish man puts no value on his father's training; but he who has respect for teaching has good sense.ਇੱਕ ਮੂਰਖ ਵਿਅਕਤੀ ਆਪਣੇ ਪਿਉ ਦੀਆਂ ਝਿੜਕਾਂ ਨੂੰ ਪਸੰਦ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰੇ ਦਰਸਾਉਂਦਾ ਕਿ ਉਹ ਸਿਆਣਾ ਹੈ।
6 In the house of the upright man there is a great store of wealth; but in the profits of the sinner there is trouble.ਇੱਕ ਧਰਮੀ ਵਿਅਕਤੀ ਸਭ ਕੁਝ ਵਿੱਚ ਅਮੀਰ ਹੁੰਦਾ ਹੈ, ਪਰ ਇੱਕ ਬਦ ਆਦਮੀ ਦਾ ਧੰਨ ਉਸ ਲਈ ਮੁਸੀਬਤਾਂ ਲਿਆਉਂਦਾ ਹੈ।
7 The lips of the wise keep knowledge, but the heart of the foolish man is not right.ਸਿਆਣੇ ਲੋਕਾਂ ਦੇ ਬੁਲ੍ਹ ਗਿਆਨ ਬਿਖੇਰਦੇ ਹਨ, ਪਰ ਮੂਰੱਖਾਂ ਦਾ ਦਿਮਾਗ਼ ਅਜਿਹਾ ਨਹੀਂ ਹੁੰਦਾ।
8 The offering of the evil-doer is disgusting to the Lord, but the prayer of the upright man is his delight.ਯਹੋਵਾਹ ਦੁਸ਼ਟ ਲੋਕਾਂ ਦੀਆਂ ਭੇਟਾਂ ਨੂੰ ਨਫ਼ਰਤ ਕਰਦਾ ਹੈ ਪਰ ਉਹ ਇਮਾਨਦਾਰ ਲੋਕਾਂ ਦੀਆਂ ਪ੍ਰਾਰਥਨਾ ਵਿੱਚ ਪ੍ਰਸੰਸਾ ਮਹਿਸੂਸ ਕਰਦਾ।
9 The way of the evil-doer is disgusting to the Lord, but he who goes after righteousness is dear to him.ਯਹੋਵਾਹ ਦੁਸ਼ਟ ਲੋਕਾਂ ਦੇ ਜੀਵਨ ਢੰਗ ਨੂੰ ਨਫ਼ਰਤ ਕਰਦਾ ਹੈ।
10 There is bitter punishment for him who is turned from the way; and death will be the fate of the hater of teaching.ਜਿਹੜਾ ਵਿਅਕਤੀ ਸਹੀ ਰਾਹ ਨੂੰ ਛੱਡ ਦਿੰਦਾ ਹੈ, ਇੱਕ ਸਖਤ ਸਬਕ ਸਿੱਖੇਗਾ, ਅਤੇ ਕੋਈ ਵੀ ਜੋ ਸੁਧਾਰ ਨੂੰ ਨਫ਼ਰਤ ਕਰਦਾ ਹੈ, ਮਰੇਗਾ।
11 Before the Lord are the underworld and destruction: how much more, then, the hearts of the children of men!ਕਿਉਂ ਜੋ ਪਰਮੇਸ਼ੁਰ ਜਾਣਦਾ ਕਿ ਮੌਤ ਦੀ ਜਗ੍ਹਾ ਕੀ ਵਾਪਰਦਾ ਹੈ, ਤਾਂ ਅਵੱਸ਼ ਹੀ ਉਹ ਜਾਣਦਾ ਕਿ ਲੋਕਾਂ ਦੇ ਮਨਾਂ ਵਿੱਚ ਕੀ ਵਾਪਰਦਾ ਹੈ।
12 The hater of authority has no love for teaching: he will not go to the wise.ਇੱਕ ਮਖੌਲੀ ਆਪਣੀ ਗ਼ਲਤੀ ਬਾਰੇ ਦੱਸੇ ਜਾਣ ਨੂੰ ਨਫ਼ਰਤ ਕਰਦਾ ਹੈ। ਅਤੇ ਉਹ ਬੰਦਾ ਸਿਆਣੇ ਲੋਕਾਂ ਦੀ ਸਲਾਹ ਲੈਣ ਤੋਂ ਇਨਕਾਰ ਕਰਦਾ ਹੈ।
13 A glad heart makes a shining face, but by the sorrow of the heart the spirit is broken.ਜੇ ਕੋਈ ਵਿਅਕਤੀ ਪ੍ਰਸੰਨ ਹੈ, ਤਾਂ ਉਸਦਾ ਚਿਹਰਾ ਪ੍ਰਸੰਨ ਨਜ਼ਰ ਆਵੇਗਾ। ਪਰ ਜੇ ਕੋਈ ਬੰਦਾ ਉਦਾਸ ਹੈ ਤਾਂ ਉਸਦਾ ਆਤਮਾ ਉਸ ਉਦਾਸੀ ਨੂੰ ਪ੍ਰਗਟ ਕਰ ਦੇਵੇਗਾ।
14 The heart of the man of good sense goes in search of knowledge, but foolish things are the food of the unwise.ਇੱਕ ਸੂਝਵਾਨ ਬੰਦਾ ਹੋਰ ਵੱਧੇਰੇ ਗਿਆਨ ਹਾਸਿਲ ਕਰਨ ਦੀ ਚੇਸ਼ਟਾ ਕਰਦਾ, ਪਰ ਮੂਰਖ ਹੋਰ ਵੱਧੇਰੇ ਮੂਰੱਖਤਾ ਨਿਗਲਦੇ ਹਨ।
15 All the days of the troubled are evil; but he whose heart is glad has an unending feast.ਗਰੀਬ ਆਦਮੀ ਲਈ ਹਰ ਦਿਨ ਸੰਘਰਸ਼ ਹੈ, ਪਰ ਇੱਕ ਪ੍ਰਸੰਨਮਈ ਦਿਮਾਗ ਹਮੇਸ਼ਾ ਦਾਅਵਤ ਮਨਾਉਂਦਾ ਹੈ।
16 Better is a little with the fear of the Lord, than great wealth together with trouble.ਥੋੜਾ ਪਾਕੇ, ਯਹੋਵਾਹ ਤੋਂ ਡਰਨਾ, ਅਮੀਰ ਹੋਕੇ ਦਂਗਾ ਕਰਨ ਨਾਲੋਂ ਵੱਧੀਆ ਹੈ।
17 Better is a simple meal where love is, than a fat ox and hate with it.ਸਾਦਾ ਭੋਜਨ ਖਾਕੇ ਪਿਆਰ ਕੀਤੇ ਜਾਣਾ, ਦਾਅਵਤ ਕਰਕੇ ਨਫ਼ਰਤ ਕੀਤੇ ਜਾਣ ਨਾਲੋਂ ਵੱਧੀਆ ਹੈ।
18 An angry man makes men come to blows, but he who is slow to get angry puts an end to fighting.ਜਿਹੜੇ ਲੋਕ ਛੇਤੀ ਗੁੱਸੇ ਵਿੱਚ ਆ ਜਾਂਦੇ ਹਨ ਉਹ ਦਲੀਲਬਾਜ਼ੀ ਪੈਦਾ ਕਰਦੇ ਹਨ। ਪਰ ਧੀਰਜਵਾਨ ਬੰਦਾ ਸ਼ਾਂਤੀ ਪੈਦਾ ਕਰਦਾ ਹੈ।
19 Thorns are round the way of the hater of work; but the road of the hard worker becomes a highway.ਇੱਕ ਸੁਸਤ ਬੰਦੇ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਪਰ ਇੱਕ ਇਮਾਨਦਾਰ ਬੰਦੇ ਦਾ ਰਾਹ ਬਣਿਆ ਬਣਾਇਆ ਹੰਦਾ ਹੈ।
20 A wise son makes a glad father, but a foolish man has no respect for his mother.ਸਿਆਣਾ ਪੁੱਤਰ ਆਪਣੇ ਪਿਤਾ ਲਈ ਖੁਸ਼ੀ ਦਾ ਸਰੋਤ ਹੁੰਦਾ ਹੈ। ਪਰ ਮੂਰਖ ਬੰਦਾ ਆਪਣੀ ਖੁਦ ਦੀ ਮਾਤਾ ਨੂੰ ਵੀ ਤਿਰਸੱਕਾਰਦਾ ਹੈ।
21 Foolish behaviour is joy to the unwise; but a man of good sense makes his way straight.ਬੇਵਕੂਫ਼ੀ ਉਸ ਵਿਅਕਤੀ ਲਈ ਇੱਕ ਚੁਟਕਲਾ ਹੈ ਜਿਸ ਨੂੰ ਸੂਝ ਦੀ ਕਮੀ ਹੋਵੇ। ਪਰ ਸਿਆਣਾ ਬੰਦਾ ਉਹੋ ਗੱਲਾਂ ਕਰਨ ਦੀ ਸਾਵੱਧਾਨੀ ਵਰਤਦਾ ਹੈ ਜਿਹੜੀਆਂ ਸਹੀ ਹੁੰਦੀਆਂ ਹਨ।
22 Where there are no wise suggestions, purposes come to nothing; but by a number of wise guides they are made certain.ਯੋਜਨਾਵਾਂ ਅਸਫ਼ਲ ਹੋ ਜਾਂਦੀਆਂ ਹਨ ਜਿੰਨਾ ਚਿਰ ਕਿ ਉਪਯੁਕਤ ਸਲਾਹ-ਮਸ਼ਵਰਾ ਨਾ ਹੋਵੇ। ਪਰ ਉਹ ਕਾਮਯਾਬ ਹੋ ਜਾਂਦੀਆਂ ਹਨ ਜੇਕਰ ਓੱਥੇ ਕਾਫ਼ੀ ਸਾਰੇ ਸਲਾਹਕਾਰ ਹੋਣ।
23 A man has joy in the answer of his mouth: and a word at the right time, how good it is!ਬੰਦਾ ਉਦੋਂ ਪ੍ਰਸੰਨ ਹੁੰਦਾ ਹੈ ਜਦੋਂ ਉਹ ਚੰਗਾ ਉੱਤਰ ਦਿੰਦਾ ਹੈ ਅਤੇ ਸਹੀ ਸਮੇਂ ਬੋਲਿਆ ਸ਼ਬਦ ਬਹੁਤ ਚੰਗਾ ਹੁੰਦਾ ਹੈ।
24 Acting wisely is the way of life, guiding a man away from the underworld.ਜਿਹੜੀਆਂ ਗੱਲਾਂ ਸਿਆਣਾ ਬੰਦਾ ਕਰਦਾ ਹੈ ਉਹ ਇੱਥੇ ਧਰਤੀ ਉੱਤੇ ਜੀਵਨ ਵੱਲ ਲੈ ਜਾਂਦੀਆਂ ਹਨ ਅਤੇ ਉਸ ਨੂੰ ਮਿਰਤੂ ਲੋਕ ਵੱਲ ਜਾਣ ਤੋਂ ਰੋਕਦੀਆਂ ਹਨ।
25 The house of the man of pride will be uprooted by the Lord, but he will make safe the heritage of the widow.ਯਹੋਵਾਹ, ਘਮੰਡੀ ਵਿਅਕਤੀ ਦੇ ਘਰ ਨੂੰ ਤਬਾਹ ਕਰ ਦਿੰਦਾ ਹੈ, ਪਰ ਯਹੋਵਾਹ ਇੱਕ ਬੇਸਹਾਰਾ ਵਿਧਵਾ ਦੀ ਜਾਇਦਾਦ ਦੀ ਰੱਖਿਆ ਕਰਦਾ ਹੈ।
26 Evil designs are disgusting to the Lord, but the words of the clean-hearted are pleasing.ਯਹੋਵਾਹ ਬਦ ਆਦਮੀ ਦੀਆਂ ਸੋਚਾਂ ਨੂੰ ਨਫ਼ਰਤ ਕਰਦਾ ਹੈ, ਪਰ ਪਾਕ ਲੋਕਾਂ ਦੀਆਂ ਸੋਚਾਂ ਵਿੱਚ ਪ੍ਰਸੰਸਾ ਮਹਿਸੂਸ ਕਰਦਾ ਹੈ।
27 He whose desires are fixed on profit is a cause of trouble to his family; but he who has no desire for offerings will have life.ਇੱਕ ਲੋਭੀ ਵਿਅਕਤੀ ਆਪਣੇ ਸਾਰੇ ਟੱਬਰ ਤੇ ਵਿਨਾਸ਼ ਲਿਆਉਂਦਾ, ਪਰ ਜਿਹੜਾ ਵਿਅਕਤੀ ਰਿਸ਼ਵਤ ਨੂੰ ਨਫ਼ਰਤ ਕਰਦਾ ਹੈ, ਜਿਉਵੇਂਗਾ।
28 The heart of the upright gives thought to his answer; but from the mouth of the evil-doer comes a stream of evil things.ਇੱਕ ਸੂਝਵਾਨ ਆਦਮੀ ਬੋਲਣ ਤੋਂ ਪਹਿਲਾਂ ਸੋਚਦਾ ਹੈ। ਪਰ ਦੁਸ਼ਟ ਲੋਕਾਂ ਦੇ ਮੂੰਹਾਂ ਚੋ ਸਿਰਫ਼ ਬਦੀ ਹੀ ਡੁਲ੍ਹਦੀ ਹੈ।
29 The Lord is far from sinners, but his ear is open to the prayer of the upright.ਯਹੋਵਾਹ ਦੁਸ਼ਟ ਲੋਕਾਂ ਤੋਂ ਬਹੁਤ ਦੂਰ ਰਹਿੰਦਾ ਹੈ, ਪਰ ਉਹ ਧਰਮੀ ਲੋਕਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ।
30 The light of the eyes is a joy to the heart, and good news makes the bones fat.ਜਿਹੜਾ ਬੰਦਾ ਮੁਸਕਰਾਉਂਦਾ ਹੈ ਉਹ ਹੋਰਾਂ ਲੋਕਾਂ ਨੂੰ ਵੀ ਪ੍ਰਸੰਨ ਕਰਦਾ ਹੈ। ਸ਼ੁਭ ਸਮਾਚਾਰ ਹੱਡੀਆਂ ਨੂੰ ਤੰਦਰੁਸ਼ਤ ਬਣਾਉਂਦਾ ਹੈ।
31 The man whose ear is open to the teaching of life will have his place among the wise.ਜਿਹੜਾ ਵਿਅਕਤੀ ਜੀਵਨ ਦੇਣ ਵਾਲੀਆਂ ਝਿੜਕਾਂ ਨੂੰ ਕਬੂਲਦਾ ਹੈ ਸਿਆਣਿਆਂ ਦਰਮਿਆਨ ਜਿਉਂਵੇਗਾ।
32 He who will not be controlled by training has no respect for his soul, but he who gives ear to teaching will get wisdom.ਜਿਹੜਾ ਝਿੜਕੇ ਜਾਣ ਨੂੰ ਪਸੰਦ ਨਹੀਂ ਕਰਦਾ, ਉਸ ਦੀ ਕੋਈ ਸ੍ਵੈ-ਇੱਜ਼ਤ ਨਹੀਂ ਪਰ ਜਿਹੜਾ ਵਿਅਕਤੀ, ਸੁਧਾਰ ਨੂੰ ਸੁਣਦਾ ਹੈ ਸਮਝਦਾਰੀ ਪ੍ਰਾਪਤ ਕਰਦਾ ਹੈ।
33 The fear of the Lord is the teaching of wisdom; and a low opinion of oneself goes before honour.ਯਹੋਵਾਹ ਦਾ ਭੈ, ਸਿਆਣਪ ਵਿੱਚ ਹਿਦਾਇਤ ਹੁੰਦਾ ਹੈ ਤੁਹਾਡੀ ਉਸਤਤ ਕੀਤੇ ਜਾਣ ਤੋਂ ਪਹਿਲਾਂ, ਤੁਹਾਨੂੰ ਨਿਮਾਣੇ ਬਣਾਇਆ ਜਾਣਾ ਚਾਹੀਦਾ ਹੈ।
Punjabi Bible