Proverbs 16:28
ਇੱਕ ਹਿੰਸੱਕ ਆਦਮੀ ਗ਼ਲਤ ਫ਼ਹਿਮੀਆਂ ਦਾ ਕਾਰਣ ਬਣਦਾ ਹੈ, ਅਤੇ ਜਿਹੜਾ ਵਿਅਕਤੀ ਗੱਪ ਫ਼ੈਲਾਉਂਦਾ ਹੈ ਦੋਸਤਾਂ ਨੂੰ ਅੱਡ ਕਰ ਦਿੰਦਾ ਹੈ।
Proverbs 16:28 in Other Translations
King James Version (KJV)
A froward man soweth strife: and a whisperer separateth chief friends.
American Standard Version (ASV)
A perverse man scattereth abroad strife; And a whisperer separateth chief friends.
Bible in Basic English (BBE)
A man of twisted purposes is a cause of fighting everywhere: and he who says evil secretly makes trouble between friends.
Darby English Bible (DBY)
A false man soweth contention; and a talebearer separateth very friends.
World English Bible (WEB)
A perverse man stirs up strife. A whisperer separates close friends.
Young's Literal Translation (YLT)
A froward man sendeth forth contention, A tale-bearer is separating a familiar friend.
| A froward | אִ֣ישׁ | ʾîš | eesh |
| man | תַּ֭הְפֻּכוֹת | tahpukôt | TA-poo-hote |
| soweth | יְשַׁלַּ֣ח | yĕšallaḥ | yeh-sha-LAHK |
| strife: | מָד֑וֹן | mādôn | ma-DONE |
| whisperer a and | וְ֝נִרְגָּ֗ן | wĕnirgān | VEH-neer-ɡAHN |
| separateth | מַפְרִ֥יד | maprîd | mahf-REED |
| chief friends. | אַלּֽוּף׃ | ʾallûp | ah-loof |
Cross Reference
Proverbs 17:9
ਜੇਕਰ ਕੋਈ ਵਿਅਕਤੀ ਦੂਸਰੇ ਵਿਅਕਤੀ ਦੀਆਂ ਗ਼ਲਤ ਕਰਨੀਆਂ ਨੂੰ ਮਆਫ ਕਰ ਦਿੰਦਾ, ਉਹ ਪਿਆਰ ਕਮਾਵੇਗਾ, ਪਰ ਜਿਹੜਾ ਵਿਅਕਤੀ ਇਸ ਨੂੰ ਬਾਰ-ਬਾਰ ਉੱਠਾਉਂਦਾ ਆਪਣਾ ਸਭ ਤੋਂ ਨਜ਼ਦੀਕੀ ਦੋਸਤ ਵੀ ਗੁਆ ਲੈਂਦਾ ਹੈ।
Proverbs 15:18
ਜਿਹੜੇ ਲੋਕ ਛੇਤੀ ਗੁੱਸੇ ਵਿੱਚ ਆ ਜਾਂਦੇ ਹਨ ਉਹ ਦਲੀਲਬਾਜ਼ੀ ਪੈਦਾ ਕਰਦੇ ਹਨ। ਪਰ ਧੀਰਜਵਾਨ ਬੰਦਾ ਸ਼ਾਂਤੀ ਪੈਦਾ ਕਰਦਾ ਹੈ।
Proverbs 18:8
ਲੋਕ ਚੁਗਲੀਆਂ ਦੇ ਭੰਡਾਰ ਹਨ। ਇਹ ਚੰਗੇ ਭੋਜਨ ਵਾਂਗ ਹੈ ਜੋ ਢਿੱਡ ਦੀ ਗਹਿਰਾਈ ਤਾਂਈ ਪਹੁੰਚਦੀਆਂ ਹਨ।
James 3:14
ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ।
1 Timothy 6:3
ਝੂਠੇ ਉਪਦੇਸ਼ ਅਤੇ ਸੱਚੀ ਦੌਲਤ ਕੁਝ ਲੋਕ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦੇ ਹਨ। ਉਹ ਲੋਕ ਸਾਡੇ ਪ੍ਰਭੂ ਯਿਸੂ ਮਸੀਹ ਦੇ ਉਪਦੇਸ਼ ਨਾਲ ਸਹਿਮਤ ਨਹੀਂ ਹੁੰਦੇ। ਅਤੇ ਉਹ ਅਜਿਹੇ ਉਪਦੇਸ਼ ਨਾਲ ਸਹਿਮਤ ਨਹੀਂ ਹੋਣਗੇ ਜਿਹੜੇ ਪਰਮੇਸ਼ੁਰ ਦੀ ਸੱਚੀ ਸੇਵਾ ਨਾਲ ਸਹਿਮਤ ਹੁੰਦੇ ਹਨ।
2 Corinthians 12:20
ਅਜਿਹਾ ਮੈਂ ਇਸ ਲਈ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ, ਮੈਨੂੰ ਡਰ ਹੈ ਕਿ ਮੈਂ ਤੁਹਾਨੂੰ ਅਜਿਹਾ ਨਹੀਂ ਪਾਵਾਂਗਾ। ਜਿਹੀ ਕਿ ਮੈਨੂੰ ਆਸ ਹੈ, ਤੁਸੀਂ ਮੈਨੂੰ ਉਵੇਂ ਦਾ ਨਹੀਂ ਪਾਵੋਂਗੇ ਜਿਵੇਂ ਕਿ ਤੁਸੀਂ ਮੈਨੂੰ ਹੋਣ ਦੀ ਆਸ ਰੱਖਦੇ ਹੋ। ਮੈਨੂੰ ਡਰ ਹੈ ਕਿ ਤੁਹਾਡੇ ਸਮੂਹ ਵਿੱਚ ਕਿਧਰੇ ਦਲੀਲਬਾਜ਼ੀ, ਈਰਖਾ, ਗੁੱਸਾ, ਖੁਦਗਰਜ਼ੀ ਤੇ ਝਗੜ੍ਹੇ, ਮੰਦੇ ਬੋਲ, ਗੱਪ ਹੰਕਾਰ ਅਤੇ ਉਲਝਨਾ ਨਾ ਹੋਣ।
Romans 1:29
ਉਹ ਲੋਕ ਹਰ ਤਰ੍ਹਾਂ ਦੇ ਪਾਪਾਂ, ਬਦੀ, ਸੁਆਰਥ, ਨਫ਼ਰਤ, ਦੁਸ਼ਮਣੀ, ਕਤਲ, ਲੜਾਈ, ਬੇਈਮਾਨੀ ਨਾਲ ਭਰੇ ਹੋਏ ਹਨ ਅਤੇ ਉਹ ਦੂਜਿਆਂ ਬਾਰੇ ਭੈੜੀਆਂ ਗੱਲਾਂ ਸੋਚਦੇ ਹਨ।
Proverbs 30:33
ਰਿੜਕਿਆ ਹੋਇਆ ਦੁੱਧ ਮੱਖਣ ਦਿੰਦਾ, ਨੱਕ ਤੇ ਮੁੱਕੀ ਮਾਰਨ ਨਾਲ ਖੂਨ ਵਗਦਾ ਅਤੇ ਗੁੱਸੇ ਨੂੰ ਭੜਕਾਉਣ ਨਾਲ ਲੜਾਈ ਪੈਦਾ ਹੁੰਦੀ ਹੈ।
Proverbs 29:22
ਇੱਕ ਜਲਦੀ ਗੁੱਸੇ ਹੋਣ ਵਾਲਾ ਵਿਅਕਤੀ ਦਲੀਲਬਾਜ਼ੀ ਸ਼ੁਰੂ ਕਰਦਾ ਹੈ। ਅਤੇ ਉਹ ਬੰਦਾ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਉਹ ਕਈ ਪਾਪ ਕਰ ਲੈਂਦਾ ਹੈ।
Proverbs 26:20
ਜੇ ਅੱਗ ਵਿੱਚ ਲੱਕੜਾਂ ਨਹੀਂ, ਤਾਂ ਅੱਗ ਬੁਝ ਜਾਵੇਗੀ। ਇਸੇ ਤਰ੍ਹਾਂ ਚੁਗਲੀ ਤੋਂ ਬਿਨਾਂ ਝਗੜਾ ਮੁੱਕ ਜਾਂਦਾ ਹੈ।
Proverbs 6:19
ਇੱਕ ਝੂਠਾ ਗਵਾਹ ਜਿਹੜਾ ਹਮੇਸ਼ਾ ਝੂਠ ਬੋਲਦਾ, ਅਤੇ ਉਹ ਵਿਅਕਤੀ ਜਿਹੜਾ ਦੋ ਭਰਾਵਾਂ ਵਿੱਚਕਾਰ ਝਗੜਾ ਪਾਉਂਦਾ ਹੈ।
Proverbs 6:14
ਜੋ ਹਮੇਸ਼ਾ ਆਪਣੇ ਮਨ ਵਿੱਚ ਕੁਝ ਬਦ ਵਿਉਂਤਦਾ ਰਹੇ ਅਤੇ ਅਜਿਹਾ ਵਿਅਕਤੀ ਜੋ ਹਮੇਸ਼ਾ ਦਲੀਲਬਾਜ਼ੀ ਲਿਆਵੇ।
1 Samuel 24:9
ਦਾਊਦ ਨੇ ਸ਼ਾਊਲ ਨੂੰ ਕਿਹਾ, “ਤੂੰ ਲੋਕਾਂ ਦੀ ਕਿਉਂ ਸੁਣਦਾ ਹੈਂ ਜਦੋਂ ਉਹ ਤੈਨੂੰ ਇਹ ਆਖਦੇ ਹਨ ਕਿ, ‘ਦਾਊਦ ਤੈਨੂੰ ਮਾਰਨ ਦੀ ਵਿਉਂਤ ਕਰਦਾ ਪਿਆ ਹੈ?’
Genesis 3:1
ਪਾਪ ਦੀ ਸ਼ੁਰੂਆਤ ਸੱਪ ਉਨ੍ਹਾਂ ਸਾਰਿਆਂ ਜੰਗਲੀ ਜਾਨਵਰਾਂ ਵਿੱਚੋਂ ਸਭ ਤੋਂ ਚਾਲਾਕ ਸੀ ਜੋ ਯਹੋਵਾਹ ਪਰਮੇਸ਼ੁਰ ਦੁਆਰਾ ਸਾਜੇ ਗਏ ਸਨ। ਸੱਪ ਨੇ ਔਰਤ ਨਾਲ ਗੱਲ ਕੀਤੀ ਤੇ ਆਖਿਆ, “ਹੇ ਔਰਤ, ਕੀ ਪਰਮੇਸ਼ੁਰ ਨੇ ਸੱਚਮੁੱਚ ਤੈਨੂੰ ਆਖਿਆ ਸੀ ਕਿ ਤੈਨੂੰ ਬਾਗ਼ ਵਿੱਚਲੇ ਕਿਸੇ ਵੀ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ?”