Bible

Proverbs 16 - WEB (Punjabi)

1 The plans of the heart belong to man, But the answer of the tongue is from Yahweh.ਆਦਮੀ ਦਾ ਦਿਮਾਗ਼ ਯੋਜਨਾਵਾਂ ਬਣਾਉਂਦਾ ਹੈ, ਪਰ ਸਹੀ ਗੱਲ ਆਖਣਾ — ਇਹ ਯਹੋਵਾਹ ਵੱਲੋਂ ਇੱਕ ਸੁਗਾਤ ਹੈ।

2 All the ways of a man are clean in his own eyes; But Yahweh weighs the motives.ਬੰਦਾ ਸੋਚਦਾ ਹੈ ਕਿ ਉਸ ਦੇ ਰਸਤੇ ਸਹੀ ਹਨ, ਪਰ ਯਹੋਵਾਹ ਉਸ ਦੇ ਮਨੋਰਥਾਂ ਨੂੰ ਪਰੱਖਦਾ ਹੈ।

3 Commit your deeds to Yahweh, And your plans shall succeed.ਆਪਣੇ ਹਰ ਕੰਮ ਵਿੱਚ ਯਹੋਵਾਹ ਵੱਲ ਪਰਤੋਂ, ਅਤੇ ਤੁਹਾਡੀਆਂ ਸਾਰੀਆਂ ਵਿਉਂਤਾ ਸਥਾਪਿਤ ਕੀਤੀਆਂ ਜਾਣਗੀਆਂ।

4 Yahweh has made everything for its own end-- Yes, even the wicked for the day of evil.ਯਹੋਵਾਹ ਹਰੇਕ ਤੋਂ ਉਸ ਦਾ ਹਿਸਾਬ ਲੈਂਦਾ ਹੈ, ਦੁਸ਼ਟ ਵਿਅਕਤੀ ਤੋਂ ਵੀ ਉਸ ਦੇ ਮੁਸੀਬਤ ਦੇ ਦਿਨ ਵਿੱਚ।

5 Everyone who is proud in heart is an abomination to Yahweh: They shall assuredly not be unpunished.ਯਹੋਵਾਹ ਹਰ ਓਸ ਬੰਦੇ ਨੂੰ ਨਫ਼ਰਤ ਕਰਦਾ ਹੈ ਜਿਹੜਾ ਇਹ ਸੋਚਦਾ ਹੈ ਕਿ ਉਹ ਹੋਰਨਾਂ ਨਾਲੋਂ ਬਿਹਤਰ ਹੈ। ਉਨ੍ਹਾਂ ਗੁਮਾਨੀ ਲੋਕਾਂ ਨੂੰ ਯਹੋਵਾਹ ਅਵੱਸ਼ ਸਜ਼ਾ ਦੇਵੇਗਾ।

6 By mercy and truth iniquity is atoned for. By the fear of Yahweh men depart from evil.ਨਮਕਹਲਾਲੀ ਅਤੇ ਵਫ਼ਾਦਾਰੀ ਦੋਸ਼ ਹਟਾ ਸੱਕਦੇ ਹਨ। ਯਹੋਵਾਹ ਦਾ ਭੈ ਤੁਹਾਡਾ ਬਦ ਕਰਨੀਆਂ ਤੋਂ ਬਚਾਉ ਕਰਦਾ ਹੈ।

7 When a man's ways please Yahweh, He makes even his enemies to be at peace with him.ਜਦੋਂ ਕੋਈ ਬੰਦਾ ਯਹੋਵਾਹ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜਿਉਂਦਾ ਹੈ, ਉਹ (ਪਰਮੇਸ਼ੁਰ) ਉਸ ਦੇ ਦੁਸ਼ਮਣਾਂ ਨੂੰ ਵੀ ਉਸ ਦੇ ਨਾਲ ਸ਼ਾਂਤੀ ਵਿੱਚ ਰਹਿਣ ਦਿੰਦਾ ਹੈ।

8 Better is a little with righteousness, Than great revenues with injustice.ਸਹੀ ਹੱਕਾਂ ਨਾਲ ਕਮਾਇਆ ਹੋਇਆ ਥੋੜਾ ਵੀ ਧੋਖਾਧੜੀ ਨਾਲ ਹਾਸਿਲ ਕੀਤੀ ਵੱਧ ਦੌਲਤ ਨਾਲੋਂ ਚੰਗਾ ਹੈ।

9 A man's heart plans his course, But Yahweh directs his steps.ਆਦਮੀ ਆਪਣੇ ਰਾਹ ਦੀ ਚੋਣ ਕਰ ਸੱਕਦਾ ਪਰ ਇਹ ਯਹੋਵਾਹ ਹੈ ਜੋ ਉਸ ਦੇ ਕਦਮਾਂ ਦਾ ਨਿਰਦੇਸ਼ਨ ਕਰਦਾ।

10 Inspired judgments are on the lips of the king. He shall not betray his mouth.ਰਾਜੇ ਦੇ ਬੁਲ੍ਹ ਪ੍ਰੇਰਿਤ ਹੁੰਦੇ ਹਨ ਜਦੋਂ ਉਹ ਨਿਆਂ ਕਰਦਾ। ਉਸ ਦਾ ਮੂੰਹ ਧੋਖਾ ਨਹੀਂ ਦਿੰਦਾ।

11 Honest balances and scales are Yahweh's; All the weights in the bag are his work.ਇਮਾਨਦਾਰ ਤੋਂਲ ਅਤੇ ਕੰਡੇ ਯਹੋਵਾਹ ਵੱਲੋਂ ਹਨ, ਉਸ ਨੇ ਸਭ (ਇਮਾਨਦਾਰ) ਤੋਂਲਾਂ ਨੂੰ ਸਾਜਿਆ।

12 It is an abomination for kings to do wrong, For the throne is established by righteousness.ਜੇਕਰ ਰਾਜਾ ਦੁਸ਼ਟਤਾ ਦਾ ਵਿਹਾਰ ਕਰਦਾ ਹੈ ਤਾਂ ਇਹ ਤਿਰਸੱਕਾਰਪੂਰਨ ਹੈ, ਕਿਉਂ ਜੋ ਤਖਤ ਨੇਕੀ ਤੋਂ ਹੀ ਪ੍ਰਫ਼ੁਲਿਤ ਹੁੰਦਾ ਹੈ।

13 Righteous lips are the delight of kings. They value one who speaks the truth.ਰਾਜੇ ਨੂੰ ਉਹ ਸੁਣਨਾ ਪਸੰਦ ਕਰਨਾ ਚਾਹੀਦਾ ਜੋ ਸਹੀ ਹੋਵੇ। ਇਸ ਲਈ ਉਸ ਨੂੰ ਉਨ੍ਹਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ, ਜੋ ਇਮਾਨਦਾਰੀ ਨਾਲ ਬੋਲਦੇ ਹਨ।

14 The king's wrath is a messenger of death, But a wise man will pacify it.ਜਦੋਂ ਰਾਜਾ ਕਰੋਧਵਾਨ ਹੁੰਦਾ ਹੈ ਤਾਂ ਉਹ ਕਿਸੇ ਨੂੰ ਮਾਰ ਵੀ ਸੱਕਦਾ ਹੈ। ਸਿਆਣਾ ਬੰਦਾ ਰਾਜੇ ਨੂੰ ਪ੍ਰਸੰਨ ਰੱਖਣ ਦੀ ਕੋਸ਼ਿਸ਼ ਕਰੇਗਾ।

15 In the light of the king's face is life. His favor is like a cloud of the spring rain.ਜਦੋਂ ਰਾਜਾ ਪ੍ਰਸੰਨ ਹੁੰਦਾ ਹੈ ਹਰ ਕਿਸੇ ਲਈ ਜੀਵਨ ਬਿਹਤਰ ਹੁੰਦਾ ਹੈ। ਜੇ ਰਾਜਾ ਤੁਹਾਡੇ ਨਾਲ ਪ੍ਰਸੰਨ ਹੈ, ਤਾਂ ਇਹ ਬਸੰਤ ਦੀ ਵਰੱਖਾ ਦੇ ਬੱਦਲ ਵਾਂਗ ਹੋਵੇਗਾ।

16 How much better it is to get wisdom than gold! Yes, to get understanding is to be chosen rather than silver.ਸੋਨੇ ਨਾਲੋਂ ਸਿਆਣਪ ਨੂੰ ਹਾਸਿਲ ਕਰਨਾ ਕਿੰਨਾ ਵੱਧੀਆ ਹੈ, ਅਤੇ ਸਮਝਦਾਰੀ ਨੂੰ ਹਾਸਿਲ ਕਰਨਾ ਚਾਂਦੀ ਦੇ ਮਾਲਕ ਹੋਣ ਨਾਲੋ ਵੱਧੇਰੇ ਚੰਗਾ ਹੈ।

17 The highway of the upright is to depart from evil. He who keeps his way preserves his soul.ਇਮਾਨਦਾਰ ਲੋਕਾਂ ਦਾ ਰਸਤਾ ਬਦੀ ਤੋਂ ਕਿਨਾਰਾ ਕਰਦਾ ਹੈ। ਜਿਹੜਾ ਬੰਦਾ ਆਪਣੇ ਜੀਵਨ ਬਾਰੇ ਸਾਵੱਧਾਨ ਹੈ ਉਹ ਆਪਣੀ ਰੂਹ ਦੀ ਰਾਖੀ ਕਰ ਰਿਹਾ ਹੈ।

18 Pride goes before destruction, And a haughty spirit before a fall.ਘਮੰਡ ਤਬਾਹੀ ਵੱਲ ਪਹਿਲ ਕਰਦਾ ਹੈ ਅਤੇ ਮਗਰੂਰ ਰਵੱਈਆਂ ਪਤਨ ਵੱਲ ਪਹਿਲ ਕਰਦਾ ਹੈ।

19 It is better to be of a lowly spirit with the poor, Than to divide the plunder with the proud.ਗਰੀਬ ਲੋਕਾਂ ਨਾਲ ਨਿਮ੍ਰ ਹੋਣਾ, ਹੰਕਾਰੀਆਂ ਦਰਮਿਆਨ ਲੁੱਟ ਦੇ ਮਾਲ ਵਿੱਚ ਹਿੱਸਾ ਪਾਉਣ ਨਾਲੋਂ ਵੱਧੀਆ ਹੈ।

20 He who heeds the Word finds prosperity. Whoever trusts in Yahweh is blessed.ਜਿਹੜਾ ਬੰਦਾ ਉਸ ਨੂੰ ਆਖੀਆਂ ਹੋਈਆਂ ਗੱਲਾਂ ਵੱਲ ਧਿਆਨ ਦਿੰਦਾ ਹੈ, ਪਰਗਤੀਸ਼ੀਲ ਬਣ ਜਾਂਦਾ ਹੈ। ਜਿਹੜਾ ਬੰਦਾ ਯਹੋਵਾਹ ਤੇ ਭਰੋਸਾ ਕਰੇ ਧੰਨ ਹੋਵੇਗਾ।

21 The wise in heart shall be called prudent. Pleasantness of the lips promotes instruction.ਜਿਹੜਾ ਵਿਅਕਤੀ ਸਿਆਣਪਤਾ ਨਾਲ ਸੋਚੇ ਦੂਰਦਰਿਸ਼ਟੀ ਪ੍ਰਾਪਤ ਕਰਨ ਲਈ ਸੂਝਵਾਨ ਬਣਾਇਆ ਜਾਵੇਗਾ, ਅਤੇ ਮਨਭਾਉਂਦਾ ਉਪਦੇਸ਼ ਹੋਰ ਵੀ ਪ੍ਰੇਰਣਾਮਈ ਹੈ।

22 Understanding is a fountain of life to one who has it, But the punishment of fools is their folly.ਚੰਗੀ ਸੂਝ ਜੀਵਨ ਦਾ ਝਰਨਾ ਹੈ, ਜਿਨ੍ਹਾਂ ਕੋਲ ਇਹ ਹੈ, ਜਦ ਕਿ ਮੂਰਖ ਆਦਮੀ ਦੀ ਬੇਵਕੂਫ਼ੀ ਉਸ ਲਈ ਸਜ਼ਾ ਲਿਆਉਂਦੀ ਹੈ।

23 The heart of the wise instructs his mouth, And adds learning to his lips.ਸਿਆਣੇ ਬੰਦੇ ਦਾ ਦਿਲ ਉਸ ਦੇ ਉਪਦੇਸ਼ ਤੇ ਕਾਬੂ ਰੱਖਦਾ ਹੈ ਅਤੇ ਉਹ ਉਸ ਦੇ ਸ਼ਬਦਾਂ ਨੂੰ ਬਹੁਤ ਹੀ ਪ੍ਰੇਰਣਾਮਈ ਬਣਾਉਂਦਾ ਹੈ।

24 Pleasant words are a honeycomb, Sweet to the soul, and health to the bones.ਕ੍ਰਿਪਾਲੂ ਸ਼ਬਦ ਸ਼ਹਿਦ ਵਾਂਗ, ਤੁਹਾਡੇ ਦਿਮਾਗ਼ ਲਈ ਮਿੱਠੇ ਅਤੇ ਤੁਹਾਡੇ ਸਰੀਰ ਲਈ ਤੰਦਰੁਸਤੀ ਹੁੰਦੇ ਹਨ।

25 There is a way which seems right to a man, But in the end it leads to death.ਇੱਕ ਐਸਾ ਰਾਹ ਹੈ ਜਿਹੜਾ ਲੋਕਾਂ ਨੂੰ ਸਹੀ ਜਾਪਦਾ ਹੈ ਪਰ ਅਸਲ ਵਿੱਚ ਉਹ ਰਾਹ ਮੌਤ ਵੱਲ ਹੈ।

26 The appetite of the laboring man labors for him; For his mouth urges him on.ਕਾਮੇ ਦੀ ਭੁੱਖ ਉਸ ਨੂੰ ਕਾਰੇ ਲਾਈ ਰੱਖਦੀ ਹੈ। ਉਸਦੀ ਭੁੱਖ ਉਸ ਨੂੰ ਚਲਾਉਂਦੀ ਰਹਿੰਦੀ ਹੈ।

27 A worthless man devises mischief. His speech is like a scorching fire.ਇੱਕ ਸਮਾਜ ਧ੍ਰੋਹੀ ਆਦਮੀ ਹਮੇਸ਼ਾ ਮੰਦੀਆਂ ਗੱਲਾਂ ਵਿਉਂਤਦਾ, ਅਤੇ ਉਸਦਾ ਉਪਦੇਸ਼ ਉਸ ਅੱਗ ਵਾਂਗ ਹੈ ਜੋ ਚੀਜ਼ਾਂ ਨੂੰ ਤਬਾਹ ਕਰਦੀ ਹੈ।

28 A perverse man stirs up strife. A whisperer separates close friends.ਇੱਕ ਹਿੰਸੱਕ ਆਦਮੀ ਗ਼ਲਤ ਫ਼ਹਿਮੀਆਂ ਦਾ ਕਾਰਣ ਬਣਦਾ ਹੈ, ਅਤੇ ਜਿਹੜਾ ਵਿਅਕਤੀ ਗੱਪ ਫ਼ੈਲਾਉਂਦਾ ਹੈ ਦੋਸਤਾਂ ਨੂੰ ਅੱਡ ਕਰ ਦਿੰਦਾ ਹੈ।

29 A man of violence entices his neighbor, And leads him in a way that is not good.ਇੱਕ ਹਿੰਸੱਕ ਆਦਮੀ ਆਪਣੇ ਗੁਆਂਢੀ ਨੂੰ ਕੁਰਾਹੇ ਪਾਉਂਦਾ ਅਤੇ ਆਪਣੇ ਨਾਲ ਉਸ ਰਾਹ ਤੇ ਲੈ ਜਾਂਦਾ ਜੋ ਚੰਗਾ ਨਹੀ ਹੁੰਦਾ।

30 One who winks his eyes to plot perversities, One who compresses his lips, is bent on evil.ਉਹ ਜਿਹੜਾ ਆਪਣੀਆਂ ਅੱਖਾਂ ਝਪਕਦਾ, ਦੁਸ਼ਟ ਵਿਉਂਤਾਂ ਬਣਾ ਰਿਹਾ ਹੁੰਦਾ ਹੈ ਅਤੇ ਉਹ ਜਿਹੜਾ ਆਪਣੇ ਮੂੰਹ ਤੇ ਚੂੰਡੀਆਂ ਵੱਢਦਾ ਬਦੀ ਦੀ ਜੁਗਤ ਬਣਾਉਂਦਾ।

31 Gray hair is a crown of glory. It is attained by a life of righteousness.ਧੌਲੇ ਵਾਲ ਇੱਕ ਪਰਤਾਪ ਦਾ ਤਾਜ ਹਨ, ਇਹ ਧਰਮੀ ਜੀਵਨ ਦੁਆਰਾ ਤੋਂ ਮਿਲਦਾ ਹੈ।

32 One who is slow to anger is better than the mighty; One who rules his spirit, than he who takes a city.ਤਾਕਤਵਰ ਸਿਪਾਹੀ ਹੋਣ ਨਾਲੋਂ ਧੀਰਜਵਾਨ ਹੋਣਾ ਬਿਹਤਰ ਹੈ। ਪੂਰੇ ਸ਼ਹਿਰ ਉੱਤੇ ਕਾਬੂ ਪਾਉਣ ਨਾਲੋਂ ਆਪਣੇ ਗੁੱਸੇ ਉੱਤੇ ਕਾਬੂ ਪਾਉਣਾ ਬਿਹਤਰ ਹੈ।

33 The lot is cast into the lap, But its every decision is from Yahweh.ਫੈਸਲਾ ਕਰਨ ਲਈ ਲੋਕ ਗੁਣੇ ਪਾਉਂਦੇ ਹਨ, ਪਰ ਉਤਰ ਹਮੇਸ਼ਾ ਯਹੋਵਾਹ ਵਲੋਂ ਆਉਂਦਾ ਹੈ।

Punjabi Bible