Proverbs 16 - YLT (Punjabi)
1 Of man `are' arrangements of the heart, And from Jehovah an answer of the tongue.ਆਦਮੀ ਦਾ ਦਿਮਾਗ਼ ਯੋਜਨਾਵਾਂ ਬਣਾਉਂਦਾ ਹੈ, ਪਰ ਸਹੀ ਗੱਲ ਆਖਣਾ — ਇਹ ਯਹੋਵਾਹ ਵੱਲੋਂ ਇੱਕ ਸੁਗਾਤ ਹੈ।
2 All the ways of a man are pure in his own eyes, And Jehovah is pondering the spirits.ਬੰਦਾ ਸੋਚਦਾ ਹੈ ਕਿ ਉਸ ਦੇ ਰਸਤੇ ਸਹੀ ਹਨ, ਪਰ ਯਹੋਵਾਹ ਉਸ ਦੇ ਮਨੋਰਥਾਂ ਨੂੰ ਪਰੱਖਦਾ ਹੈ।
3 Roll unto Jehovah thy works, And established are thy purposes,ਆਪਣੇ ਹਰ ਕੰਮ ਵਿੱਚ ਯਹੋਵਾਹ ਵੱਲ ਪਰਤੋਂ, ਅਤੇ ਤੁਹਾਡੀਆਂ ਸਾਰੀਆਂ ਵਿਉਂਤਾ ਸਥਾਪਿਤ ਕੀਤੀਆਂ ਜਾਣਗੀਆਂ।
4 All things hath Jehovah wrought for Himself, And also the wicked `worketh' for a day of evil.ਯਹੋਵਾਹ ਹਰੇਕ ਤੋਂ ਉਸ ਦਾ ਹਿਸਾਬ ਲੈਂਦਾ ਹੈ, ਦੁਸ਼ਟ ਵਿਅਕਤੀ ਤੋਂ ਵੀ ਉਸ ਦੇ ਮੁਸੀਬਤ ਦੇ ਦਿਨ ਵਿੱਚ।
5 An abomination to Jehovah `is' every proud one of heart, Hand to hand he is not acquitted.ਯਹੋਵਾਹ ਹਰ ਓਸ ਬੰਦੇ ਨੂੰ ਨਫ਼ਰਤ ਕਰਦਾ ਹੈ ਜਿਹੜਾ ਇਹ ਸੋਚਦਾ ਹੈ ਕਿ ਉਹ ਹੋਰਨਾਂ ਨਾਲੋਂ ਬਿਹਤਰ ਹੈ। ਉਨ੍ਹਾਂ ਗੁਮਾਨੀ ਲੋਕਾਂ ਨੂੰ ਯਹੋਵਾਹ ਅਵੱਸ਼ ਸਜ਼ਾ ਦੇਵੇਗਾ।
6 In kindness and truth pardoned is iniquity, And in the fear of Jehovah Turn thou aside from evil.ਨਮਕਹਲਾਲੀ ਅਤੇ ਵਫ਼ਾਦਾਰੀ ਦੋਸ਼ ਹਟਾ ਸੱਕਦੇ ਹਨ। ਯਹੋਵਾਹ ਦਾ ਭੈ ਤੁਹਾਡਾ ਬਦ ਕਰਨੀਆਂ ਤੋਂ ਬਚਾਉ ਕਰਦਾ ਹੈ।
7 When a man's ways please Jehovah, even his enemies, He causeth to be at peace with him.ਜਦੋਂ ਕੋਈ ਬੰਦਾ ਯਹੋਵਾਹ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜਿਉਂਦਾ ਹੈ, ਉਹ (ਪਰਮੇਸ਼ੁਰ) ਉਸ ਦੇ ਦੁਸ਼ਮਣਾਂ ਨੂੰ ਵੀ ਉਸ ਦੇ ਨਾਲ ਸ਼ਾਂਤੀ ਵਿੱਚ ਰਹਿਣ ਦਿੰਦਾ ਹੈ।
8 Better `is' a little with righteousness, Than abundance of increase without justice.ਸਹੀ ਹੱਕਾਂ ਨਾਲ ਕਮਾਇਆ ਹੋਇਆ ਥੋੜਾ ਵੀ ਧੋਖਾਧੜੀ ਨਾਲ ਹਾਸਿਲ ਕੀਤੀ ਵੱਧ ਦੌਲਤ ਨਾਲੋਂ ਚੰਗਾ ਹੈ।
9 The heart of man deviseth his way, And Jehovah establisheth his step.ਆਦਮੀ ਆਪਣੇ ਰਾਹ ਦੀ ਚੋਣ ਕਰ ਸੱਕਦਾ ਪਰ ਇਹ ਯਹੋਵਾਹ ਹੈ ਜੋ ਉਸ ਦੇ ਕਦਮਾਂ ਦਾ ਨਿਰਦੇਸ਼ਨ ਕਰਦਾ।
10 An oath `is' on the lips of a king, In judgment his mouth trespasseth not.ਰਾਜੇ ਦੇ ਬੁਲ੍ਹ ਪ੍ਰੇਰਿਤ ਹੁੰਦੇ ਹਨ ਜਦੋਂ ਉਹ ਨਿਆਂ ਕਰਦਾ। ਉਸ ਦਾ ਮੂੰਹ ਧੋਖਾ ਨਹੀਂ ਦਿੰਦਾ।
11 A just beam and balances `are' Jehovah's, His work `are' all the stones of the bag.ਇਮਾਨਦਾਰ ਤੋਂਲ ਅਤੇ ਕੰਡੇ ਯਹੋਵਾਹ ਵੱਲੋਂ ਹਨ, ਉਸ ਨੇ ਸਭ (ਇਮਾਨਦਾਰ) ਤੋਂਲਾਂ ਨੂੰ ਸਾਜਿਆ।
12 An abomination to kings `is' doing wickedness, For by righteousness is a throne established.ਜੇਕਰ ਰਾਜਾ ਦੁਸ਼ਟਤਾ ਦਾ ਵਿਹਾਰ ਕਰਦਾ ਹੈ ਤਾਂ ਇਹ ਤਿਰਸੱਕਾਰਪੂਰਨ ਹੈ, ਕਿਉਂ ਜੋ ਤਖਤ ਨੇਕੀ ਤੋਂ ਹੀ ਪ੍ਰਫ਼ੁਲਿਤ ਹੁੰਦਾ ਹੈ।
13 The delight of kings `are' righteous lips, And whoso is speaking uprightly he loveth,ਰਾਜੇ ਨੂੰ ਉਹ ਸੁਣਨਾ ਪਸੰਦ ਕਰਨਾ ਚਾਹੀਦਾ ਜੋ ਸਹੀ ਹੋਵੇ। ਇਸ ਲਈ ਉਸ ਨੂੰ ਉਨ੍ਹਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ, ਜੋ ਇਮਾਨਦਾਰੀ ਨਾਲ ਬੋਲਦੇ ਹਨ।
14 The fury of a king `is' messengers of death, And a wise man pacifieth it.ਜਦੋਂ ਰਾਜਾ ਕਰੋਧਵਾਨ ਹੁੰਦਾ ਹੈ ਤਾਂ ਉਹ ਕਿਸੇ ਨੂੰ ਮਾਰ ਵੀ ਸੱਕਦਾ ਹੈ। ਸਿਆਣਾ ਬੰਦਾ ਰਾਜੇ ਨੂੰ ਪ੍ਰਸੰਨ ਰੱਖਣ ਦੀ ਕੋਸ਼ਿਸ਼ ਕਰੇਗਾ।
15 In the light of a king's face `is' life, And his good-will `is' as a cloud of the latter rain.ਜਦੋਂ ਰਾਜਾ ਪ੍ਰਸੰਨ ਹੁੰਦਾ ਹੈ ਹਰ ਕਿਸੇ ਲਈ ਜੀਵਨ ਬਿਹਤਰ ਹੁੰਦਾ ਹੈ। ਜੇ ਰਾਜਾ ਤੁਹਾਡੇ ਨਾਲ ਪ੍ਰਸੰਨ ਹੈ, ਤਾਂ ਇਹ ਬਸੰਤ ਦੀ ਵਰੱਖਾ ਦੇ ਬੱਦਲ ਵਾਂਗ ਹੋਵੇਗਾ।
16 To get wisdom -- how much better than gold, And to get understanding to be chosen than silver!ਸੋਨੇ ਨਾਲੋਂ ਸਿਆਣਪ ਨੂੰ ਹਾਸਿਲ ਕਰਨਾ ਕਿੰਨਾ ਵੱਧੀਆ ਹੈ, ਅਤੇ ਸਮਝਦਾਰੀ ਨੂੰ ਹਾਸਿਲ ਕਰਨਾ ਚਾਂਦੀ ਦੇ ਮਾਲਕ ਹੋਣ ਨਾਲੋ ਵੱਧੇਰੇ ਚੰਗਾ ਹੈ।
17 A highway of the upright `is', `Turn from evil,' Whoso is preserving his soul is watching his way.ਇਮਾਨਦਾਰ ਲੋਕਾਂ ਦਾ ਰਸਤਾ ਬਦੀ ਤੋਂ ਕਿਨਾਰਾ ਕਰਦਾ ਹੈ। ਜਿਹੜਾ ਬੰਦਾ ਆਪਣੇ ਜੀਵਨ ਬਾਰੇ ਸਾਵੱਧਾਨ ਹੈ ਉਹ ਆਪਣੀ ਰੂਹ ਦੀ ਰਾਖੀ ਕਰ ਰਿਹਾ ਹੈ।
18 Before destruction `is' pride, And before stumbling -- a haughty spirit.'ਘਮੰਡ ਤਬਾਹੀ ਵੱਲ ਪਹਿਲ ਕਰਦਾ ਹੈ ਅਤੇ ਮਗਰੂਰ ਰਵੱਈਆਂ ਪਤਨ ਵੱਲ ਪਹਿਲ ਕਰਦਾ ਹੈ।
19 Better is humility of spirit with the poor, Than to apportion spoil with the proud.ਗਰੀਬ ਲੋਕਾਂ ਨਾਲ ਨਿਮ੍ਰ ਹੋਣਾ, ਹੰਕਾਰੀਆਂ ਦਰਮਿਆਨ ਲੁੱਟ ਦੇ ਮਾਲ ਵਿੱਚ ਹਿੱਸਾ ਪਾਉਣ ਨਾਲੋਂ ਵੱਧੀਆ ਹੈ।
20 The wise in any matter findeth good, And whoso is trusting in Jehovah, O his happiness.ਜਿਹੜਾ ਬੰਦਾ ਉਸ ਨੂੰ ਆਖੀਆਂ ਹੋਈਆਂ ਗੱਲਾਂ ਵੱਲ ਧਿਆਨ ਦਿੰਦਾ ਹੈ, ਪਰਗਤੀਸ਼ੀਲ ਬਣ ਜਾਂਦਾ ਹੈ। ਜਿਹੜਾ ਬੰਦਾ ਯਹੋਵਾਹ ਤੇ ਭਰੋਸਾ ਕਰੇ ਧੰਨ ਹੋਵੇਗਾ।
21 To the wise in heart is called, `Intelligent,' And sweetness of lips increaseth learning.ਜਿਹੜਾ ਵਿਅਕਤੀ ਸਿਆਣਪਤਾ ਨਾਲ ਸੋਚੇ ਦੂਰਦਰਿਸ਼ਟੀ ਪ੍ਰਾਪਤ ਕਰਨ ਲਈ ਸੂਝਵਾਨ ਬਣਾਇਆ ਜਾਵੇਗਾ, ਅਤੇ ਮਨਭਾਉਂਦਾ ਉਪਦੇਸ਼ ਹੋਰ ਵੀ ਪ੍ਰੇਰਣਾਮਈ ਹੈ।
22 A fountain of life `is' understanding to its possessors, The instruction of fools is folly.ਚੰਗੀ ਸੂਝ ਜੀਵਨ ਦਾ ਝਰਨਾ ਹੈ, ਜਿਨ੍ਹਾਂ ਕੋਲ ਇਹ ਹੈ, ਜਦ ਕਿ ਮੂਰਖ ਆਦਮੀ ਦੀ ਬੇਵਕੂਫ਼ੀ ਉਸ ਲਈ ਸਜ਼ਾ ਲਿਆਉਂਦੀ ਹੈ।
23 The heart of the wise causeth his mouth to act wisely, And by his lips he increaseth learning,ਸਿਆਣੇ ਬੰਦੇ ਦਾ ਦਿਲ ਉਸ ਦੇ ਉਪਦੇਸ਼ ਤੇ ਕਾਬੂ ਰੱਖਦਾ ਹੈ ਅਤੇ ਉਹ ਉਸ ਦੇ ਸ਼ਬਦਾਂ ਨੂੰ ਬਹੁਤ ਹੀ ਪ੍ਰੇਰਣਾਮਈ ਬਣਾਉਂਦਾ ਹੈ।
24 Sayings of pleasantness `are' a honeycomb, Sweet to the soul, and healing to the bone.ਕ੍ਰਿਪਾਲੂ ਸ਼ਬਦ ਸ਼ਹਿਦ ਵਾਂਗ, ਤੁਹਾਡੇ ਦਿਮਾਗ਼ ਲਈ ਮਿੱਠੇ ਅਤੇ ਤੁਹਾਡੇ ਸਰੀਰ ਲਈ ਤੰਦਰੁਸਤੀ ਹੁੰਦੇ ਹਨ।
25 There is a way right before a man, And its latter end -- ways of death.ਇੱਕ ਐਸਾ ਰਾਹ ਹੈ ਜਿਹੜਾ ਲੋਕਾਂ ਨੂੰ ਸਹੀ ਜਾਪਦਾ ਹੈ ਪਰ ਅਸਲ ਵਿੱਚ ਉਹ ਰਾਹ ਮੌਤ ਵੱਲ ਹੈ।
26 A labouring man hath laboured for himself, For his mouth hath caused `him' to bend over it.ਕਾਮੇ ਦੀ ਭੁੱਖ ਉਸ ਨੂੰ ਕਾਰੇ ਲਾਈ ਰੱਖਦੀ ਹੈ। ਉਸਦੀ ਭੁੱਖ ਉਸ ਨੂੰ ਚਲਾਉਂਦੀ ਰਹਿੰਦੀ ਹੈ।
27 A worthless man is preparing evil, And on his lips -- as a burning fire.ਇੱਕ ਸਮਾਜ ਧ੍ਰੋਹੀ ਆਦਮੀ ਹਮੇਸ਼ਾ ਮੰਦੀਆਂ ਗੱਲਾਂ ਵਿਉਂਤਦਾ, ਅਤੇ ਉਸਦਾ ਉਪਦੇਸ਼ ਉਸ ਅੱਗ ਵਾਂਗ ਹੈ ਜੋ ਚੀਜ਼ਾਂ ਨੂੰ ਤਬਾਹ ਕਰਦੀ ਹੈ।
28 A froward man sendeth forth contention, A tale-bearer is separating a familiar friend.ਇੱਕ ਹਿੰਸੱਕ ਆਦਮੀ ਗ਼ਲਤ ਫ਼ਹਿਮੀਆਂ ਦਾ ਕਾਰਣ ਬਣਦਾ ਹੈ, ਅਤੇ ਜਿਹੜਾ ਵਿਅਕਤੀ ਗੱਪ ਫ਼ੈਲਾਉਂਦਾ ਹੈ ਦੋਸਤਾਂ ਨੂੰ ਅੱਡ ਕਰ ਦਿੰਦਾ ਹੈ।
29 A violent man enticeth his neighbour, And hath causeth him to go in a way not good.ਇੱਕ ਹਿੰਸੱਕ ਆਦਮੀ ਆਪਣੇ ਗੁਆਂਢੀ ਨੂੰ ਕੁਰਾਹੇ ਪਾਉਂਦਾ ਅਤੇ ਆਪਣੇ ਨਾਲ ਉਸ ਰਾਹ ਤੇ ਲੈ ਜਾਂਦਾ ਜੋ ਚੰਗਾ ਨਹੀ ਹੁੰਦਾ।
30 Consulting his eyes to devise froward things, Moving his lips he hath accomplished evil.ਉਹ ਜਿਹੜਾ ਆਪਣੀਆਂ ਅੱਖਾਂ ਝਪਕਦਾ, ਦੁਸ਼ਟ ਵਿਉਂਤਾਂ ਬਣਾ ਰਿਹਾ ਹੁੰਦਾ ਹੈ ਅਤੇ ਉਹ ਜਿਹੜਾ ਆਪਣੇ ਮੂੰਹ ਤੇ ਚੂੰਡੀਆਂ ਵੱਢਦਾ ਬਦੀ ਦੀ ਜੁਗਤ ਬਣਾਉਂਦਾ।
31 A crown of beauty `are' grey hairs, In the way of righteousness it is found.ਧੌਲੇ ਵਾਲ ਇੱਕ ਪਰਤਾਪ ਦਾ ਤਾਜ ਹਨ, ਇਹ ਧਰਮੀ ਜੀਵਨ ਦੁਆਰਾ ਤੋਂ ਮਿਲਦਾ ਹੈ।
32 Better `is' the slow to anger than the mighty, And the ruler over his spirit than he who is taking a city.ਤਾਕਤਵਰ ਸਿਪਾਹੀ ਹੋਣ ਨਾਲੋਂ ਧੀਰਜਵਾਨ ਹੋਣਾ ਬਿਹਤਰ ਹੈ। ਪੂਰੇ ਸ਼ਹਿਰ ਉੱਤੇ ਕਾਬੂ ਪਾਉਣ ਨਾਲੋਂ ਆਪਣੇ ਗੁੱਸੇ ਉੱਤੇ ਕਾਬੂ ਪਾਉਣਾ ਬਿਹਤਰ ਹੈ।
33 Into the centre is the lot cast, And from Jehovah `is' all its judgment!ਫੈਸਲਾ ਕਰਨ ਲਈ ਲੋਕ ਗੁਣੇ ਪਾਉਂਦੇ ਹਨ, ਪਰ ਉਤਰ ਹਮੇਸ਼ਾ ਯਹੋਵਾਹ ਵਲੋਂ ਆਉਂਦਾ ਹੈ।
Punjabi Bible