Proverbs 17:26
ਜਿਸ ਬੰਦੇ ਨੇ ਕੋਈ ਗ਼ਲਤੀ ਨਹੀਂ ਕੀਤੀ ਉਸ ਨੂੰ ਸਜ਼ਾ ਦੇਣਾ ਗ਼ਲਤ ਹੈ। ਜਦੋਂ ਆਗੂ ਇਮਾਨਦਾਰ ਹੋਣ ਤਾਂ ਉਨ੍ਹਾਂ ਨੂੰ ਸਜ਼ਾ ਦੇਣੀ ਗ਼ਲਤ ਗੱਲ ਹੈ।
Proverbs 17:26 in Other Translations
King James Version (KJV)
Also to punish the just is not good, nor to strike princes for equity.
American Standard Version (ASV)
Also to punish the righteous is not good, `Nor' to smite the noble for `their' uprightness.
Bible in Basic English (BBE)
To give punishment to the upright is not good, or to give blows to the noble for their righteousness.
Darby English Bible (DBY)
To punish a righteous [man] is not good, nor to strike nobles because of [their] uprightness.
World English Bible (WEB)
Also to punish the righteous is not good, Nor to flog officials for their integrity.
Young's Literal Translation (YLT)
Also, to fine the righteous is not good, To smite nobles for uprightness.
| Also | גַּ֤ם | gam | ɡahm |
| to punish | עֲנ֣וֹשׁ | ʿănôš | uh-NOHSH |
| the just | לַצַּדִּ֣יק | laṣṣaddîq | la-tsa-DEEK |
| is not | לֹא | lōʾ | loh |
| good, | ט֑וֹב | ṭôb | tove |
| nor to strike | לְהַכּ֖וֹת | lĕhakkôt | leh-HA-kote |
| princes | נְדִיבִ֣ים | nĕdîbîm | neh-dee-VEEM |
| for | עַל | ʿal | al |
| equity. | יֹֽשֶׁר׃ | yōšer | YOH-sher |
Cross Reference
Proverbs 17:15
ਯਹੋਵਾਹ ਉਨ੍ਹਾਂ ਦੋਨਾਂ ਵਿਅਕਤੀਆਂ ਨੂੰ ਨਫ਼ਰਤ ਕਰਦਾ ਹੈ ਜੋ ਦੋਸ਼ੀ ਆਦਮੀ ਨੂੰ ਬੇਗੁਨਾਹ ਘੋਸ਼ਿਤ ਕਰਦਾ ਅਤੇ ਜਿਹੜਾ ਵਿਅਕਤੀ ਬੇਗੁਨਾਹ ਆਦਮੀ ਨੂੰ ਦੋਸ਼ੀ ਘੋਸ਼ਿਤ ਕਰਦਾ ਹੈ।
Proverbs 18:5
ਦੁਸ਼ਟ ਬੰਦੇ ਦਾ ਪੱਖ ਲੈ ਕੇ ਬੇਗੁਨਾਹ ਆਦਮੀ ਨੂੰ ਨਿਆਂ ਤੋਂ ਵਾਂਝਿਆਂ ਕਰਨਾ ਸਹੀ ਨਹੀਂ।
John 18:22
ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਸਰਦਾਰ ਜਾਜਕ ਨੂੰ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”
Micah 5:1
ਹੁਣ, ਹੇ ਤਕੜੇ ਸ਼ਹਿਰ, ਆਪਣੇ ਸਿਪਾਹੀ ਇਕੱਠੇ ਕਰ। ਉਹ ਹਮਲੇ ਲਈ ਸਾਨੂੰ ਘੇਰੀ ਬੈਠੇ ਹਨ। ਉਹ ਇਸਰਾਏਲ ਦੇ ਨਿਆਂਕਾਰ ਨੂੰ ਆਪਣੀ ਛੜੀ ਨਾਲ ਉਸਦੀ ਗੱਲ ਤੇ ਠਕੋਰਣਗੇ।
Job 34:18
ਇਹ ਪਰਮੇਸ਼ੁਰ ਹੀ ਹੈ ਜੋ ਰਾਜਿਆਂ ਨੂੰ ਆਖਦਾ ਹੈ, ‘ਤੁਸੀਂ ਲੋਕ ਬੇਕਾਰ ਹੋਂ।’ ਪਰਮੇਸ਼ੁਰ ਆਗੂਆਂ ਨੂੰ ਆਖਦਾ ਹੈ ‘ਤੁਸੀਂ ਬਦ ਹੋ।’
2 Samuel 19:7
ਸੋ ਹੁਣ ਉੱਠੋ ਅਤੇ ਉੱਠ ਕੇ ਆਪਣੇ ਅਫ਼ਸਰਾਂ ਨੂੰ ਧੀਰਜ ਦੇਵੋ ਕਿਉਂ ਕਿ ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਕਿ ਜੇ ਤੁਸੀਂ ਬਾਹਰ ਨਹੀਂ ਨਿਕਲੋਂਗੇ ਤਾਂ ਰਾਤ ਤੀਕ ਤੁਹਾਡੇ ਨਾਲ ਇੱਕ ਵੀ ਬੰਦਾ ਨਹੀਂ ਰਹੇਗਾ ਅਤੇ ਇਹ ਤੁਹਾਡੇ ਲਈ ਉਨ੍ਹਾਂ ਸਾਰੀਆਂ ਬੁਰਿਆਈਆਂ ਨਾਲੋਂ ਜੋ ਜੁਆਨੀ ਦੀ ਉਮਰ ਦੇ ਮੁੱਢ ਤੋਂ ਲੈ ਕੇ ਅੱਜ ਤੀਕ ਤੁਹਾਡੇ ਉੱਪਰ ਆਈਆਂ, ਤੋਂ ਵੱਧੀਕ ਬੁਰੀ ਹੋਵੇਗੀ।”
2 Samuel 16:7
ਸ਼ਿਮਈ ਦਾਊਦ ਨੂੰ ਸਰਾਪ ਦਿੰਦਾ ਹੋਇਆ ਆਖਣ ਲੱਗਾ, “ਨਿਕਲ ਆ, ਨਿਕਲ ਆ, ਤੂੰ ਖੂਨੀ ਮਨੁੱਖ! ਹੇ ਸ਼ਤਾਨ ਦੀ ਔਲਾਦ।
2 Samuel 3:39
ਅਤੇ ਅੱਜ ਦੇ ਦਿਨ ਮੈਂ ਸ਼ਰਮਿੰਦਾ ਹਾਂ ਭਾਵੇਂ ਮੈਂ ਮਸਹ ਕੀਤਾ ਹੋਇਆ ਪਾਤਸ਼ਾਹ ਹੀ ਹਾਂ ਅਤੇ ਇਹ ਲੋਕ ਸਰੂਯਾਹ ਦੇ ਪੁੱਤਰ ਮੇਰੇ ਨਾਲ ਜ਼ਬਰਦਸਤੀ ਕਰਦੇ ਹਨ, ਪਰ ਯਹੋਵਾਹ ਬੁਰਿਆਂ ਨੂੰ ਉਨ੍ਹਾਂ ਦੀ ਬੁਰਿਆਈ ਦੀ ਪੂਰੀ ਸਜ਼ਾ ਦੇਵੇਗਾ।”
2 Samuel 3:23
ਯੋਆਬ ਅਤੇ ਉਸਦੀ ਸਾਰੀ ਸੈਨਾ ਉਸ ਵਕਤ ਹਬਰੋਨ ਪਹੁੰਚੀ। ਸੈਨਾ ਨੇ ਯੋਆਬ ਨੂੰ ਕਿਹਾ, “ਨੇਰ ਦਾ ਪੁੱਤਰ ਅਬਨੇਰ ਪਾਤਸ਼ਾਹ ਕੋਲ ਆਇਆ ਸੀ ਅਤੇ ਦਾਊਦ ਨੇ ਉਸ ਨੂੰ ਸ਼ਾਂਤੀ ਨਾਲ ਵਾਪਸ ਤੋਂਰ ਦਿੱਤਾ ਹੈ।”
Genesis 18:25
ਤੈਨੂੰ ਸ਼ਹਿਰ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਤੈਨੂੰ ਬੁਰੇ ਬੰਦਿਆਂ ਨੂੰ ਮਾਰਨ ਲਈ 50 ਨੇਕ ਬੰਦਿਆਂ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਜੇ ਅਜਿਹਾ ਵਾਪਰੇਗਾ ਤਾਂ ਨੇਕ ਬੰਦੇ ਅਤੇ ਬਦ ਬੰਦੇ ਇੱਕੋ ਜਿਹੇ ਹੋਣਗੇ-ਉਨ੍ਹਾਂ ਦੋਹਾਂ ਨੂੰ ਸਜ਼ਾ ਮਿਲੇਗੀ। ਤੂੰ ਸਾਰੀ ਦੁਨੀਆਂ ਦਾ ਮੁਨਸਿਫ਼ ਹੈਂ। ਮੈਂ ਜਾਣਦਾ ਹਾਂ ਕਿ ਤੂੰ ਸਹੀ ਗੱਲ ਕਰੇਂਗਾ।”