Proverbs 18:19
ਆਪਣੇ ਭਰਾ ਨਾਲ ਸੰਧੀ ਕਰਨੀ, ਜਿਸ ਨੂੰ ਤੁਸੀਂ ਨਾਰਾਜ਼ ਕੀਤਾ ਸੀ, ਕਿਸੇ ਮਜ਼ਬੂਤ ਰਾਜ ਤੇ ਜਿੱਤ ਪ੍ਰਾਪਤ ਕਰਨ ਨਾਲੋਂ ਵੀ ਵੱਧੇਰੇ ਔਖਾ ਹੈ। ਦਲੀਲਬਾਜ਼ੀ ਕਿਸੇ ਮਹਿਲ ਤੇ ਸਰੀਏ ਲੱਗੇ ਫ਼ਾਟਕਾਂ ਵਾਂਗ ਹੈ।
Proverbs 18:19 in Other Translations
King James Version (KJV)
A brother offended is harder to be won than a strong city: and their contentions are like the bars of a castle.
American Standard Version (ASV)
A brother offended `is harder to be won' than a strong city; And `such' contentions are like the bars of a castle.
Bible in Basic English (BBE)
A brother wounded is like a strong town, and violent acts are like a locked tower.
Darby English Bible (DBY)
A brother offended is [harder to be won] than a strong city; and contentions are as the bars of a palace.
World English Bible (WEB)
A brother offended is more difficult than a fortified city; And disputes are like the bars of a castle.
Young's Literal Translation (YLT)
A brother transgressed against is as a strong city, And contentions as the bar of a palace.
| A brother | אָ֗ח | ʾāḥ | ak |
| offended | נִפְשָׁ֥ע | nipšāʿ | neef-SHA |
| a than won be to harder is strong | מִקִּרְיַת | miqqiryat | mee-keer-YAHT |
| city: | עֹ֑ז | ʿōz | oze |
| and their contentions | וּ֝מִדְוָנִ֗ים | ûmidwānîm | OO-meed-va-NEEM |
| bars the like are | כִּבְרִ֥יחַ | kibrîaḥ | keev-REE-ak |
| of a castle. | אַרְמֽוֹן׃ | ʾarmôn | ar-MONE |
Cross Reference
Acts 15:39
ਪੌਲੁਸ ਅਤੇ ਬਰਨਬਾਸ ਵਿੱਚ ਤਕੜੀ ਬਹਿਸ ਹੋਈ ਅਤੇ ਆਖਿਰਕਾਰ ਉਹ ਅੱਡ ਹੋਕੇ ਵੱਖ-ਵੱਖ ਰਾਹਵਾਂ ਨੂੰ ਚੱਲੇ ਗਏ। ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਤੇ ਚੜ੍ਹ੍ਹਕੇ ਕੁਪਰੁਸ ਨੂੰ ਚੱਲਾ ਗਿਆ।
Proverbs 16:32
ਤਾਕਤਵਰ ਸਿਪਾਹੀ ਹੋਣ ਨਾਲੋਂ ਧੀਰਜਵਾਨ ਹੋਣਾ ਬਿਹਤਰ ਹੈ। ਪੂਰੇ ਸ਼ਹਿਰ ਉੱਤੇ ਕਾਬੂ ਪਾਉਣ ਨਾਲੋਂ ਆਪਣੇ ਗੁੱਸੇ ਉੱਤੇ ਕਾਬੂ ਪਾਉਣਾ ਬਿਹਤਰ ਹੈ।
Proverbs 6:19
ਇੱਕ ਝੂਠਾ ਗਵਾਹ ਜਿਹੜਾ ਹਮੇਸ਼ਾ ਝੂਠ ਬੋਲਦਾ, ਅਤੇ ਉਹ ਵਿਅਕਤੀ ਜਿਹੜਾ ਦੋ ਭਰਾਵਾਂ ਵਿੱਚਕਾਰ ਝਗੜਾ ਪਾਉਂਦਾ ਹੈ।
1 Kings 12:16
ਸਾਰੇ ਇਸਰਾਏਲ ਦੇ ਲੋਕਾਂ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਸੁਣਾਈ ਤੋਂ ਇਨਕਾਰ ਕੀਤਾ ਹੈ ਤਾਂ ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, “ਅਸੀਂ ਦਾਊਦ ਦੇ ਘਰਾਣੇ ਦਾ ਹਿੱਸਾ ਨਹੀਂ ਹਾਂ! ਸਾਡੀ ਯੱਸੀ ਦੇ ਪੁੱਤਰ ਨਾਲ ਕੋਈ ਵੰਡ ਨਹੀਂ! ਹੇ ਇਸਰਾਏਲੀਓ, ਆਪਣੇ ਤੰਬੂਆਂ ਵਿੱਚ ਵਾਪਸ ਚੱਲੇ ਜਾਓ। ਹੇ ਦਾਊਦ ਦੇ ਪਰਿਵਾਰ, ਆਪਣੇ ਖੁਦ ਦੇ ਘਰ ਦਾ ਖਿਆਲ ਰੱਖ!”
1 Kings 2:23
ਤਦ ਸੁਲੇਮਾਨ ਨੇ ਯਹੋਵਾਹ ਦੀ ਸੌਂਹ ਖਾਧੀ ਅਤੇ ਕਿਹਾ, “ਮੈਂ ਸੌਂਹ ਖਾਂਦਾ ਹਾਂ ਕਿ ਅਦੋਨੀਯਾਹ ਨੂੰ ਇਸ ਮੰਗ ਦੀ ਅਦਾਇਗੀ ਕਰਨੀ ਪਵੇਗੀ ਅਤੇ ਇਹ ਉਸਦੀ ਜ਼ਿੰਦਗੀ ਹੋਵੇਗੀ।
2 Samuel 13:28
ਅਮਨੋਨ ਦਾ ਕਤਲ ਤਦ ਅਬਸ਼ਾਲੋਮ ਨੇ ਆਪਣੇ ਸੇਵਕਾਂ ਨੂੰ ਹੁਕਮ ਦਿੱਤਾ, “ਅਮਨੋਨ ਵੱਲ ਨਜ਼ਰ ਰੱਖੋ! ਜਦੋਂ ਉਹ ਖੂਬ ਸ਼ਰਾਬ ਪੀ ਲਵੇ ਅਤੇ ਉਸ ਨੂੰ ਸ਼ਰਾਬ ਦਾ ਨਸ਼ਾ ਚੜ੍ਹ ਜਾਵੇ ਤਾਂ ਮੈਂ ਤੁਹਾਨੂੰ ਹੁਕਮ ਦੇਵਾਂਗਾ। ਤਾਂ ਤੁਸੀਂ ਉਸ ਉੱਪਰ ਹਮਲਾ ਕਰਕੇ ਉਸ ਨੂੰ ਖਤਮ ਕਰ ਦੇਣਾ। ਕਿਤੇ ਤੁਹਾਨੂੰ ਸਜ਼ਾ ਨਾ ਮਿਲੇ ਇਸ ਡਰ ਤੋਂ ਘਬਰਾਉਣਾ ਨਹੀਂ ਕਿਉਂ ਕਿ ਆਖਿਰ ਕਰ ਤੁਸੀਂ ਤਾਂ ਮੇਰਾ ਹੁਕਮ ਹੀ ਮੰਨ ਰਹੇ ਹੋ ਨਾ। ਇਸ ਲਈ ਬਹਾਦਰ ਬਣੋ, ਅਤੇ ਤਕੜੇ ਹੋ ਜਾਵੋ।”
2 Samuel 13:22
ਅਬਸ਼ਾਲੋਮ ਵੀ ਅਮਨੋਨ ਨੂੰ ਬੜੀ ਨਫ਼ਰਤ ਕਰਨ ਲੱਗਾ। ਅਬਸ਼ਾਲੋਮ ਨੇ ਅਮਨੋਨ ਨੂੰ ਕੁਝ ਵੀ ਚੰਗਾ-ਮੰਦਾ ਨਾ ਕਿਹਾ ਪਰ ਅਬਸ਼ਾਲੋਮ ਨੇ ਅਮਨੋਨ ਨੂੰ ਇਸ ਲਈ ਘਿਰਣਾ ਕੀਤੀ ਕਿਉਂ ਜੋ ਉਸ ਨੇ ਉਸਦੀ ਭੈਣ ਤਾਮਾਰ ਨਾਲ ਬਲਾਤਕਾਰ ਕੀਤਾ।
Genesis 37:18
ਯੂਸੁਫ਼ ਦਾ ਗੁਲਾਮੀ ਲਈ ਵੇਚਿਆ ਜਾਣਾ ਯੂਸੁਫ਼ ਦੇ ਭਰਾਵਾਂ ਨੇ ਉਸ ਨੂੰ ਦੂਰੋਂ ਆਉਂਦਿਆਂ ਦੇਖਿਆ। ਉਨ੍ਹਾਂ ਨੇ ਉਸ ਨੂੰ ਮਾਰ ਦੇਣ ਦੀ ਵਿਉਂਤ ਘੜੀ।
Genesis 37:11
ਯੂਸੁਫ਼ ਦੇ ਭਰਾ ਉਸ ਨਾਲ ਈਰਖਾ ਕਰਦੇ ਰਹੇ। ਪਰ ਯੂਸੁਫ਼ ਦੇ ਪਿਤਾ ਨੇ ਇਨ੍ਹਾਂ ਗੱਲਾਂ ਬਾਰੇ ਬਹੁਤ ਸੋਚ ਵਿੱਚਾਰ ਕੀਤੀ ਅਤੇ ਇਹ ਸੋਚਕੇ ਹੈਰਾਨ ਹੋਣ ਲੱਗਾ ਕਿ ਇਸਦਾ ਕੀ ਅਰਥ ਹੋ ਸੱਕਦਾ।
Genesis 37:3
ਯੂਸੁਫ਼ ਉਸ ਵੇਲੇ ਜੰਮਿਆ ਸੀ ਜਦੋਂ ਉਸਦਾ ਪਿਤਾ ਯਾਕੂਬ ਬਹੁਤ ਬਿਰਧ ਹੋ ਚੁੱਕਾ ਸੀ। ਇਸ ਲਈ ਯਾਕੂਬ ਯੂਸੁਫ਼ ਨੂੰ ਆਪਣੇ ਹੋਰਨਾਂ ਪੁੱਤਰਾਂ ਨਾਲੋਂ ਵੱਧੇਰੇ ਪਿਆਰ ਕਰਦਾ ਸੀ। ਯਾਕੂਬ ਨੇ ਆਪਣੇ ਪੁੱਤਰ ਨੂੰ ਇੱਕ ਖਾਸ ਕੋਟ ਦਿੱਤਾ। ਇਹ ਕੋਟ ਲੰਮਾ ਸੀ ਅਤੇ ਬਹੁਤ ਖੂਬਸੂਰਤ ਸੀ।
Genesis 32:6
ਸੰਦੇਸ਼ਵਾਹਕ ਯਾਕੂਬ ਕੋਲ ਵਾਪਸ ਆ ਗਏ ਅਤੇ ਕਹਿਣ ਲੱਗੇ, “ਅਸੀਂ ਤੁਹਾਡੇ ਭਰਾ ਏਸਾਓ ਵੱਲ ਗਏ ਸਾਂ। ਉਹ ਤੁਹਾਨੂੰ ਮਿਲਣ ਲਈ ਆ ਰਿਹਾ ਹੈ। ਉਸ ਦੇ ਨਾਲ ਚਾਰ ਸੌ ਆਦਮੀ ਹਨ।”
Genesis 27:41
ਇਸ ਮਗਰੋਂ, ਇਸ ਅਸੀਸ ਦੇ ਕਾਰਣ ਏਸਾਓ ਯਾਕੂਬ ਦੇ ਖ਼ਿਲਾਫ਼ ਖਾਰ ਖਾਣ ਲੱਗ ਪਿਆ। ਏਸਾਓ ਨੇ ਆਪਣੇ-ਆਪ ’ਚ ਸੋਚਿਆ, “ਛੇਤੀ ਹੀ ਮੇਰੇ ਪਿਤਾ ਦਾ ਦੇਹਾਂਤ ਹੋ ਜਾਵੇਗਾ ਅਤੇ ਉਸ ਦੇ ਲਈ ਸੋਗ ਦਾ ਸਮਾਂ ਹੋਵੇਗਾ। ਪਰ ਇਸ ਤੋਂ ਬਾਦ ਮੈਂ ਯਾਕੂਬ ਨੂੰ ਮਾਰ ਦਿਆਂਗਾ।”
Genesis 4:5
ਪਰ ਯਹੋਵਾਹ ਨੇ ਕਇਨ ਅਤੇ ਉਸਦੀ ਭੇਂਟ ਨੂੰ ਪ੍ਰਵਾਨ ਨਹੀਂ ਕੀਤਾ। ਇਸ ਕਾਰਣ ਕਇਨ ਉਦਾਸ ਹੋ ਗਿਆ, ਅਤੇ ਉਹ ਬਹੁਤ ਗੁੱਸੇ ਵਿੱਚ ਆ ਗਿਆ।
2 Chronicles 13:17
ਇਸ ਹਾਰ ਵਿੱਚ ਇਸਰਾਏਲ ਦੀ ਫੌਜ ਦਾ 5,00,000 ਸੈਨਿਕ ਬੰਦਾ ਮਾਰਿਆ ਗਿਆ।