Proverbs 20 - ASV (Punjabi)
1 Wine is a mocker, strong drink a brawler; And whosoever erreth thereby is not wise.ਮੈਅ ਲੋਕਾਂ ਨੂੰ ਬੇਇੱਜ਼ਤ ਕਰ ਦਿੰਦਾ ਹੈ, ਬੀਅਰ ਉਨ੍ਹਾਂ ਨੂੰ ਮਗਰੂਰ ਬਣਾ ਦਿੰਦੀ ਹੈ, ਉਨ੍ਹਾਂ ਦੁਆਰਾ ਭਟਕਾਇਆ ਹੋਇਆ ਕੋਈ ਵੀ ਸਿਆਣਾ ਨਹੀਂ।
2 The terror of a king is as the roaring of a lion: He that provoketh him to anger sinneth `against' his own life.ਰਾਜੇ ਦਾ ਗੁੱਸਾ ਬਬਰ ਸ਼ੇਰ ਵਰਗਾ ਹੈ। ਜੇ ਤੁਸੀਂ ਰਾਜੇ ਨੂੰ ਗੁੱਸੇ ਕਰ ਲਵੋਂਗੇ ਤਾਂ ਤੁਹਾਨੂੰ ਆਪਣੀ ਜਾਨ ਵੀ ਗੁਆਉਣੀ ਪੈ ਸੱਕਦੀ ਹੈ।
3 It is an honor for a man to keep aloof from strife; But every fool will be quarrelling.ਇਹ ਆਦਮੀ ਦੇ ਮਾਨ ਦੀ ਗੱਲ ਹੈ ਕਿ ਜੇਕਰ ਉਹ ਝਗੜਿਆਂ ਤੋਂ ਦੂਰ ਰਹੇ, ਪਰ ਇੱਕ ਮੂਰਖ ਬੰਦਾ ਹਮੇਸ਼ਾ ਲੜਨ ਲਈ ਤਿਆਰ ਰਹਿੰਦਾ ਹੈ।
4 The sluggard will not plow by reason of the winter; Therefore he shall beg in harvest, and have nothing.ਬੀਜਣ ਦੇ ਸਮੇਂ ਦੌਰਾਨ ਸੁਸਤ ਆਦਮੀ ਆਪਣੇ ਖੇਤ ਨਹੀਂ ਵਾਹੁੰਦਾ। ਇਸ ਲਈ ਵਾਢੀ ਵੇਲੇ ਉਹ ਫਸਲਾਂ ਦੀ ਤਲਾਸ਼ ਕਰਦਾ ਹੈ ਪਰ ਉਸ ਨੂੰ ਕੁਝ ਵੀ ਨਹੀਂ ਮਿਲਦਾ।
5 Counsel in the heart of man is `like' deep water; But a man of understanding will draw it out.ਬੰਦੇ ਦੇ ਖਿਆਲ ਡੂੰਘੇ ਪਾਣੀਆਂ ਵਾਂਗ ਹੁੰਦੇ ਹਨ, ਪਰ ਸਮਝਦਾਰ ਆਦਮੀ ਉਨ੍ਹਾਂ ਨੂੰ ਬਾਹਰ ਖਿੱਚ ਲੈਂਦਾ ਹੈ।
6 Most men will proclaim every one his own kindness; But a faithful man who can find?ਕਈ ਲੋਕ ਸ਼ੇਖੀ ਮਾਰਦੇ ਹਨ ਕਿ ਉਹ “ਵਫ਼ਾਦਾਰ” ਹਨ। ਪਰ ਇੱਕ ਭਰੋਸੇਯੋਗ ਵਿਅਕਤੀ ਲੱਭਣਾ ਬਹੁਤ ਮੁਸ਼ਕਿਲ ਹੈ।
7 A righteous man that walketh in his integrity, Blessed are his children after him.ਇੱਕ ਧਰਮੀ ਬੰਦਾ ਚੰਗਾ ਜੀਵਨ ਜਿਉਂਦਾ ਹੈ, ਅਤੇ ਇਹ ਉਸ ਦੇ ਬੱਚਿਆਂ ਤੇ ਵੀ ਅਸੀਸ ਲਿਆਉਂਦਾ ਹੈ।
8 A king that sitteth on the throne of judgment Scattereth away all evil with his eyes.ਜਦੋਂ ਕੋਈ ਰਾਜਾ ਲੋਕਾਂ ਦਾ ਨਿਆਂ ਕਰਨ ਲਈ ਬੈਠਦਾ ਹੈ ਤਾਂ ਉਹ ਬਦੀ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ।
9 Who can say, I have made my heart clean, I am pure from my sin?ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ ਉਸ ਨੇ ਸਦਾ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ? ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ, “ਉਸਦਾ ਕੋਈ ਪਾਪ ਨਹੀਂ?” ਨਹੀਂ!
10 Diverse weights, and diverse measures, Both of them alike are an abomination to Jehovah.ਯਹੋਵਾਹ ਝੂਠੇ ਤੋਂਲਾਂ ਅਤੇ ਗ਼ਲਤ ਪੈਮਾਨਿਆਂ ਦੋਵਾਂ ਨੂੰ ਨਫ਼ਰਤ ਕਰਦਾ ਹੈ।
11 Even a child maketh himself known by his doings, Whether his work be pure, and whether it be right.ਇੱਕ ਬੱਚਾ ਵੀ ਆਪਣੀਆਂ ਹਰਕਤਾਂ ਤੋਂ ਇਹ ਦਰਸਾ ਦਿੰਦਾ ਹੈ ਕਿ ਉਹ ਚੰਗਾ ਹੈ ਜਾਂ ਮਾੜਾ ਹੈ। ਤੁਸੀਂ ਉਸ ਬੱਚੇ ਦੀ ਨਿਗਰਾਨੀ ਕਰ ਸੱਕਦੇ ਹੋ ਅਤੇ ਜਾਣ ਸੱਕਦੇ ਹੋ ਕਿ ਕੀ ਉਹ ਇਮਾਨਦਾਰ ਤੇ ਨੇਕ ਹੈ ਜਾਂ ਨਹੀਂ।
12 The hearing ear, and the seeing eye, Jehovah hath made even both of them.ਯਹੋਵਾਹ ਨੇ ਸੁਣਨ ਲਈ ਸਾਡੀ ਖਾਤਰ ਦੋਵਾਂ ਕੰਨਾਂ ਨੂੰ, ਅਤੇ ਅੱਖਾਂ ਨੂੰ ਵੇਖਣ ਲਈ ਬਣਾਇਆ!
13 Love not sleep, let thou come to poverty; Open thine eyes, `and' thou shalt be satisfied with bread.ਨੀਂਦ ਨੂੰ ਪਿਆਰ ਨਾ ਕਰੋ, ਨਹੀਂ ਤਾਂ ਤੁਸੀਂ ਗਰੀਬ ਹੋ ਜਾਵੋਂਗੇ। ਪਰ ਕੰਮ ਵਿੱਚ ਆਪਣਾ ਸਮਾਂ ਬਿਤਾਓ ਅਤੇ ਤੁਹਾਡੇ ਪਾਸ ਖਾਣ ਲਈ ਬਹੁਤ ਹੋਵੇਗਾ।
14 It is bad, it is bad, saith the buyer; But when he is gone his way, then he boasteth.ਜਿਹੜਾ ਬੰਦਾ ਤੁਹਾਡੇ ਪਾਸੋਂ ਕੋਈ ਚੀਜ਼ ਖਰੀਦਦਾ ਹੈ, ਹਮੇਸ਼ਾ ਆਖਦਾ ਹੈ, “ਇਹ ਚੰਗੀ ਨਹੀਂ! ਇਹ ਮਹਿੰਗੀ ਬਹੁਤ ਹੈ!” ਫ਼ੇਰ ਉਹ ਬੰਦਾ ਚੱਲਾ ਜਾਂਦਾ ਹੈ ਅਤੇ ਹੋਰਾਂ ਲੋਕਾਂ ਨੂੰ ਦੱਸਦਾ ਹੈ ਕਿ ਉਸ ਨੇ ਚੰਗਾ ਸੌਦਾ ਕੀਤਾ ਹੈ।
15 There is gold, and abundance of rubies; But the lips of knowledge are a precious jewel.ਸੋਨਾ ਤੇ ਹੀਰੇ ਕਿਸੇ ਬੰਦੇ ਨੂੰ ਅਮੀਰ ਬਣਾ ਸੱਕਦੇ ਹਨ। ਪਰ ਜਿਹੜਾ ਬੰਦਾ ਇਹ ਜਾਣਦਾ ਹੈ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ, ਉਹ ਉਨਾਂ ਨਾਲੋਂ ਵੀ ਕਿਤੇ ਵੱਧ ਮੁੱਲਵਾਨ ਹੈ।
16 Take his garment that is surety for a stranger; And hold him in pledge `that is surety' for foreigners.ਜੇਕਰ ਕੋਈ ਵਿਅਕਤੀ ਕਿਸੇ ਅਣਜਾਣ ਵਿਅਕਤੀ ਦੇ ਕਰਜ਼ ਦੀ ਜਿੰਮੇਵਾਰੀ ਲੈਂਦਾ, ਉਸਦੀ ਜਮੀਨ ਲੈ ਲਵੋ। ਯਕੀਨੀ ਤੋਰ ਤੇ ਕਿ ਤੁਸੀਂ ਉਸ ਵਿਅਕਤੀ ਪਾਸੋਂ ਕੁਝ ਗਿਰਵੀ ਰੱਖ ਲਵੋ ਜੋ ਕਿਸੇ ਅਨਜਾਣ ਔਰਤ ਦੀ ਜਿੰਮੇਵਾਰੀ ਲੈਂਦਾ ਹੈ।
17 Bread of falsehood is sweet to a man; But afterwards his mouth shall be filled with gravel.ਜੇ ਤੁਸੀਂ ਧੋਖੇ ਨਾਲ ਕੋਈ ਚੀਜ਼ ਹਾਸਿਲ ਕਰ ਲਵੋਂਗੇ, ਇਹ ਚੰਗੀ ਚੀਜ਼ ਵਾਂਗ ਤਾਂ ਜਾਪੇਗੀ। ਪਰ ਅਖੀਰ ਵਿੱਚ ਉਸਦਾ ਅੰਤ ਪੱਥਰ ਨਾਲ ਭਰੇ ਮੂੰਹ ਨਾਲ ਹੁੰਦਾ ਹੈ।
18 Every purpose is established by counsel; And by wise guidance make thou war.ਯੋਜਨਾਵਾਂ ਬਨਾਉਣ ਤੋਂ ਪਹਿਲਾਂ ਚੰਗਾ ਮਸ਼ਵਰਾ ਹਾਸਿਲ ਕਰੋ। ਜੇ ਤੁਸੀਂ ਯੁੱਧ ਲਈ ਜਾ ਰਹੇ ਹੋ, ਯਕੀਨੀ ਕਰੋ ਕਿ ਤੁਹਾਡੇ ਕੋਲ ਚੰਗੀ ਸਲਾਹ ਹੈ।
19 He that goeth about as a tale-bearer revealeth secrets; Therefore company not with him that openeth wide his lips.ਜਿਹੜਾ ਬੰਦਾ ਹੋਰਾਂ ਦੀਆਂ ਚੁਗਲੀਆਂ ਕਰਦਾ ਹੈ ਉਸ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ। ਇਸ ਲਈ ਕਿਸੇ ਵੀ ਬੜਬੋਲੇ ਬੰਦੇ ਨੂੰ ਦੋਸਤ ਨਾ ਬਣਾਓ।
20 Whoso curseth his father or his mother, His lamp shall be put out in blackness of darkness.ਜਿਹੜਾ ਵਿਅਕਤੀ ਆਪਣੇ ਹੀ ਮਾਪਿਆਂ ਨੂੰ ਗਾਲ੍ਹਾਂ ਕੱਢੇ, ਉਸਦਾ ਦੀਵਾ ਘੁੱਪ ਹਨੇਰੇ ਦੇ ਵਿੱਚਾਲੇ ਬੁਝਾ ਦਿੱਤਾ ਜਾਵੇਗਾ।
21 An inheritance `may be' gotten hastily at the beginning; But the end thereof shall not be blessed.ਆਸਾਨੀ ਨਾਲ ਪ੍ਰਾਪਤ ਕੀਤਾ ਵਿਰਸਾ ਅਖੀਰ ਵਿੱਚ ਅਸੀਸਾਂ ਨਹੀਂ ਲਿਆਵੇਗਾ।
22 Say not thou, I will recompense evil: Wait for Jehovah, and he will save thee.ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸ ਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸ ਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ।
23 Diverse weights are an abomination to Jehovah; And a false balance is not good.ਯਾਹੋਵਾਹ ਝੂਠੇ ਤੋਂਲਾਂ ਨੂੰ ਨਫ਼ਰਤ ਕਰਦਾ ਹੈ ਨੁਕਸਾਂ ਵਾਲੇ ਪੈਮਾਨੇ ਚੰਗੇ ਨਹੀਂ।
24 A man's goings are of Jehovah; How then can man understand his way?ਯਹੋਵਾਹ ਆਦਮੀ ਦੇ ਕਦਮਾਂ ਦਾ ਨਿਸ਼ਚੈ ਕਰਦਾ ਹੈ, ਤਾਂ ਫ਼ਿਰ ਇੱਕ ਆਦਮੀ ਆਪਣੇ ਜੀਵਨ ਨੂੰ ਕਿਵੇਂ ਸਮਝ ਸੱਕਦਾ ਹੈ?
25 It is a snare to a man rashly to say, `It is' holy, And after vows to make inquiry.ਤੁਸੀਂ ਆਪਣੇ-ਆਪ ਨੂੰ ਫ਼ਸਾ ਲਵੋਂਗੇ ਜੇਕਰ ਤੁਸੀਂ ਜਲਦੀ ਵਿੱਚ ਪਰਮੇਸ਼ੁਰ ਨਾਲ ਕਿਸੇ ਗੱਲ ਦਾ ਇਕਰਾਰ ਕਰ ਲਵੋਂ ਅਤੇ ਮਗਰੋਂ ਆਪਣਾ ਮਨ ਬਦਲ ਲਵੋਂ।
26 A wise king winnoweth the wicked, And bringeth the `threshing' -wheel over them.ਇੱਕ ਸਿਆਣਾ ਰਾਜਾ ਦੁਸ਼ਟਾਂ ਨੂੰ ਪਰ੍ਹਾਂ ਫ਼ਟਕਾਰ ਦਿੰਦਾ ਹੈ, ਉਹ ਉਨ੍ਹਾਂ ਉੱਪਰ ਆਪਣਾ ਗਾਹੁਣ ਵਾਲਾ ਪਹੀਆ ਚੜ੍ਹਾ ਦਿੰਦਾ ਹੈ।
27 The spirit of man is the lamp of Jehovah, Searching all his innermost parts.ਕਿਸੇ ਬੰਦੇ ਦਾ ਆਤਮਾ ਯਹੋਵਾਹ ਲਈ ਇੱਕ ਦੀਵੇ ਵਰਗਾ ਹੁੰਦਾ ਹੈ। ਯਹੋਵਾਹ ਬੰਦੇ ਦੀਆਂ ਅੰਦਰਲੀਆਂ ਗੱਲਾਂ ਜਾਨਣ ਦੇ ਯੋਗ ਹੁੰਦਾ ਹੈ।
28 Kindness and truth preserve the king; And his throne is upholden by kindness.ਨਮਕਹਲਾਲੀ ਅਤੇ ਸੱਚ ਇੱਕ ਰਾਜੇ ਦੀ ਰੱਖਿਆ ਕਰਦੇ ਹਨ, ਅਤੇ ਉਹ ਆਪਣੀ ਨਮਕਹਲਾਲੀ ਕਾਰਣ ਆਪਣਾ ਤਖਤ ਰੱਖੀ ਰੱਖਦਾ ਹੈ।
29 The glory of young men is their strength; And the beauty of old men is the hoary head.ਇੱਕ ਨੌਜਵਾਨ ਨੂੰ ਉਸਦੀ ਤਾਕਤ ਕਾਰਣ ਕੀਰਤੀ ਮਿਲਦੀ ਹੈ, ਅਤੇ ਇੱਕ ਬਜ਼ੁਰਗ ਆਦਮੀ ਦੀ ਇੱਜ਼ਤ ਉਸ ਦੇ ਧੌਲਿਆਂ ਦੇ ਕਾਰਣ ਹੁੰਦੀ ਹੈ।
30 Stripes that wound cleanse away evil; And strokes `reach' the innermost parts.ਜੇ ਸਾਨੂੰ ਸਜ਼ਾ ਮਿਲਦੀ ਹੈ ਤਾਂ ਅਸੀਂ ਗ਼ਲਤ ਕੰਮ ਕਰਨ ਤੋਂ ਹਟ ਜਾਵਾਂਗੇ। ਦੁੱਖ ਬੰਦੇ ਨੂੰ ਤਬਦੀਲ ਕਰ ਸੱਕਦਾ ਹੈ।
Punjabi Bible