Proverbs 23:29-34 in Punjabi
Proverbs 23:29
-18- ਕੌਣ ਲੋਕ ਹਨ, ਜੋ ਮੁਸੀਬਤ ਵਿੱਚ ਹਨ? ਜੋ ਉਦਾਸ ਮਹਿਸੂਸ ਕਰ ਰਹੇ ਹਨ? ਜਿਹੜੇ ਝਗੜਿਆਂ ’ਚ ਪੈਂਦੇ ਹਨ? ਜਿਨ੍ਹਾਂ ਕੋਲ ਚਿੰਤਾਵਾਂ ਹਨ? ਜਿਨ੍ਹਾਂ ਦੇ ਝਰੀਟਾਂ ਵੱਜੀਆਂ ਹੋਈਆਂ ਹਨ? ਜਿਨ੍ਹਾਂ ਦੀਆਂ ਅੱਖਾਂ ਲਾਲ ਹਨ? ਉਹ ਜਿਹੜੇ ਬਹੁਤਾ ਸਮਾਂ ਮੈਅ ਦੀ ਬੋਤਲ ਤੇ ਬਰਬਾਦ ਕਰਦੇ ਹਨ, ਉਹ ਜਿਹੜੇ ਮਿਲੇ-ਜੁਲੇ ਜਾਮ ਪੀਂਦੇ ਹਨ।
Proverbs 23:31
ਜਦੋਂ ਮੈਅ ਲਾਲ ਹੁੰਦੀ ਹੈ, ਤਾਂ ਪਿਆਲਿਆਂ ਵਿੱਚ ਝਿਲਮਾਲਾਉਂਦੀ ਹੈ ਅਤੇ ਹੌਲੀ-ਹੌਲੀ ਡੋਲ੍ਹੀ ਜਾਂਦੀ ਹੈ, ਇਸਦੀ ਤੀਬ੍ਰ ਇੱਛਾ ਨਾ ਕਰੋ।
Proverbs 23:32
ਅਖੀਰ ਵਿੱਚ ਤੁਹਾਨੂੰ ਸੱਪ ਵਾਂਗ ਡੰਗ ਮਾਰੇਗਾ, ਇੱਕ ਅਜਗਰ ਵਾਂਗ ਤੁਹਾਨੂੰ ਜ਼ਹਿਰ ਚੜ੍ਹਾਵੇਗਾ।
Proverbs 23:33
ਤੁਸੀਂ ਅਜੀਬ ਗੱਲਾਂ ਵੇਖੋਂਗੇ, ਤੁਹਾਡੀਆਂ ਸੋਚਾਂ ਗੁਝਲਦਾਰ ਹੋ ਜਾਂਦੀਆਂ।
Proverbs 23:34
ਜਦੋਂ ਤੁਸੀਂ ਲੇਟ ਜਾਵੋਂਗੇ ਤਾਂ ਤੁਹਾਨੂੰ ਜਾਪੇਗਾ ਜਿਵੇਂ ਤੁਸੀਂ ਕਿਸੇ ਤੁਫ਼ਾਨੀ ਸਮੁੰਦਰ ਵਿੱਚ ਫ਼ਸ ਗਏ ਹੋ। ਤੁਹਾਨੂੰ ਮਹਿਸੂਸ ਹੋਵੇਗਾ ਕਿ ਜਿਵੇਂ ਤੁਸੀਂ ਸਮੁੰਦਰੀ ਜਹਾਜ਼ ਉੱਤੇ ਲੇਟੇ ਹੋ।
Punjabi Bible