Proverbs 26 - KJV (Punjabi)
1 As snow in summer, and as rain in harvest, so honour is not seemly for a fool.ਮੂਰੱਖਾਂ ਬਾਰੇ ਸਿਆਣੇ ਕਹਾਉਤਾਂ ਜਿਵੇਂ ਕਿ ਗਰਮੀਆਂ ਵਿੱਚ ਬਰਫ਼ ਪੈਣੀ ਜਾਂ ਵਾਢੀਆਂ ਵਿੱਚ ਮੀਂਹ ਪੈਣਾ, ਇੰਝ ਹੀ ਮੂਰਖ ਲਈ ਆਦਰ ਅਨਉਚਿਤ ਹੈ।
2 As the bird by wandering, as the swallow by flying, so the curse causeless shall not come.ਇੱਕ ਬੇਘਰ ਚਿੱੜੀ ਜਾਂ ਇੱਕ ਉੱਡਦੀ ਅਬਾਬੀਲ ਵਾਂਗ, ਇਹ ਇੱਕ ਅਣਧਿਕਾਰੀ ਸਰਾਪ ਹੈ — ਇਹ ਅਰਾਮ ਨਹੀਂ ਕਰਨਗੀਆਂ।
3 A whip for the horse, a bridle for the ass, and a rod for the fool's back.ਕੋੜਾ ਘੋੜੇ ਲਈ ਹੈ, ਲਗਾਮ ਗਧੇ ਲਈ ਅਤੇ ਬੈਂਤ ਮੂਰੱਖਾਂ ਦੀ ਪਿੱਠ ਲਈ ਹੈ।
4 Answer not a fool according to his folly, lest thou also be like unto him.ਇਹ ਬੜੀ ਮੁਸ਼ਕਿਲ ਸਥਿਤੀ ਹੈ: ਜੇ ਕੋਈ ਮੂਰਖ ਤੁਹਾਨੂੰ ਕੋਈ ਮੂਰੱਖਤਾ ਭਰਿਆ ਪ੍ਰਸ਼ਨ ਪੁੱਛੇ ਤਾਂ ਤੁਸੀਂ ਉਸ ਨੂੰ ਮੂਰੱਖਤਾ ਭਰਿਆ ਉੱਤਰ ਨਹੀਂ ਦਿੰਦੇ ਨਹੀਂ ਤਾਂ ਤੁਸੀਂ ਵੀ ਮੂਰਖ ਹੀ ਜਾਪੋਂਗੇ; ਮੂਰਖ ਬੰਦੇ ਨੂੰ ਮੂਰੱਖਤਾ ਭਰਿਆ ਜਵਾਬ ਦੇਵੋ, ਨਹੀਂ ਤਾਂ ਉਹ ਆਪਣੇ-ਆਪ ਨੂੰ ਸਿਆਣਾ ਸਮਝੇਗਾ।
5 Answer a fool according to his folly, lest he be wise in his own conceit.
6 He that sendeth a message by the hand of a fool cutteth off the feet, and drinketh damage.ਕਦੇ ਵੀ ਮੂਰਖ ਦੇ ਹੱਥ ਸੁਨੇਹਾ ਨਾ ਘੱਲੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਇਹ ਤੁਹਾਡੇ ਆਪਣੇ ਪੈਰ ਕਟਾਉਣ ਵਰਗਾ ਹੋਵੇਗਾ। ਤੁਸੀਂ ਮੁਸੀਬਤ ਨੂੰ ਸੱਦਾ ਦੇ ਰਹੇ ਹੋਵੋਂਗੇ।
7 The legs of the lame are not equal: so is a parable in the mouth of fools.ਮੂਰਖ ਬੰਦੇ ਦੇ ਮੂੰਹ ’ਚ ਕਹਾਉਤ ਲੰਗੇ ਆਦਮੀ ਦੀ ਲੰਗ ਲੱਤ ਜਿੰਨੀ ਹੀ, ਬੇਕਾਰ ਹੈ।
8 As he that bindeth a stone in a sling, so is he that giveth honour to a fool.ਇੱਕ ਮੂਰਖ ਬੰਦੇ ਨੂੰ ਇੱਜ਼ਤ ਦੇਣੀ ਗੁਲੇਲ ਵਿੱਚ ਪੱਥਰ ਬੰਨ੍ਹਣ ਵਾਂਗ ਹੀ ਹੈ।
9 As a thorn goeth up into the hand of a drunkard, so is a parable in the mouths of fools.ਜਦੋਂ ਕੋਈ ਮੂਰਖ ਕੋਈ ਸਿਆਣੀ ਗੱਲ ਆਖਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਹ ਉਵੇਂ ਹੀ ਹੈ ਜਿਵੇਂ ਕੋਈ ਸ਼ਰਾਬੀ ਬੰਦਾ ਆਪਣੀ ਹਥੇਲੀ ਵਿੱਚੋਂ ਛਿਲਤਰ ਕੱਢਣ ਦੀ ਕੋਸ਼ਿਸ਼ ਕਰੇ।
10 The great God that formed all things both rewardeth the fool, and rewardeth transgressors.ਕਿਸੇ ਮੂਰਖ ਜਾਂ ਕਿਸੇ ਅਜਨਬੀ ਨੂੰ ਕੰਮ ਤੇ ਰੱਖਣਾ ਖਤਰਨਾਕ ਹੈ। ਤੁਹਾਨੂੰ ਨਹੀਂ ਪਤਾ ਕਿਸਦਾ ਨੁਕਸਾਨ ਹੋ ਜਾਵੇ।
11 As a dog returneth to his vomit, so a fool returneth to his folly.ਬਿਲਕੁਲ ਜਿਵੇਂ ਕੁੱਤਾ ਆਪਣੀ ਉਲਟੀ ਕੋਲ ਵਾਪਸ ਆਉਂਦਾ, ਇੰਝ ਹੀ ਮੂਰਖ ਆਪਣੀ ਮੂਰੱਖਤਾਈ ਦੁਹਰਾਉਂਦਾ ਹੈ।
12 Seest thou a man wise in his own conceit? there is more hope of a fool than of him.ਕੀ ਤੁਸੀਂ ਕੋਈ ਅਜਿਹਾ ਵਿਅਕਤੀ ਵੇਖਿਆ ਜੋ ਖੁਦ ਨੂੰ ਸਿਆਣਾ ਘੋਸ਼ਿਤ ਕਰੇ? ਉਸ ਨਾਲੋਂ ਇੱਕ ਮੂਰਖ ਲਈ ਵੱਧੇਰੇ ਉਮੀਦ ਹੁੰਦੀ ਹੈ।
13 The slothful man saith, There is a lion in the way; a lion is in the streets.ਆਲਸੀ ਬੰਦਾ ਆਖਦਾ ਹੈ “ਸੜਕ ਤੇ ਸ਼ੇਰ ਹੈ ਰਾਹ ਵਿੱਚ ਸ਼ੇਰ ਹੈ।”
14 As the door turneth upon his hinges, so doth the slothful upon his bed.ਆਲਸੀ ਬੰਦਾ ਇੱਕ ਦਰਵਾਜ਼ੇ ਵਰਗਾ ਹੈ। ਉਹ ਆਪਣੇ ਬਿਸਤਰੇ ਵਿੱਚ ਓਸੇ ਤਰ੍ਹਾਂ ਪਾਸੇ ਪਰਤਦਾ ਰਹਿੰਦਾ ਹੈ ਜਿਵੇਂ ਦਰਵਾਜ਼ਾ ਆਪਣੀ ਚੂਲ ਦੁਆਲੇ ਘੁੰਮਦਾ ਰਹਿੰਦਾ ਹੈ। ਉਹ ਕਦੇ ਵੀ ਕਿਤੇ ਨਹੀਂ ਜਾਂਦਾ।
15 The slothful hideth his hand in his bosom; it grieveth him to bring it again to his mouth.ਆਲਸੀ ਬੰਦਾ ਆਪਣਾ ਹੱਥ ਭੋਜਨ ਦੀ ਥਾਲੀ ਤਾਂਈ ਲਿਜਾਂਦਾ, ਪਰ ਉਸਦਾ ਆਲਸੀਪਨ ਉਸ ਨੂੰ ਆਪਣਾ ਹੱਥ ਵਾਪਸ ਮੂੰਹ ਤਾਈਂ ਨਹੀਂ ਲਿਜਾਣ ਦਿੰਦਾ।
16 The sluggard is wiser in his own conceit than seven men that can render a reason.ਆਲਸੀ ਬੰਦਾ ਸੋਚਦਾ ਹੈ ਕਿ ਉਹ ਬਹੁਤ ਸਿਆਣਾ ਹੈ। ਉਹ ਸੋਚਦਾ ਹੈ ਕਿ ਉਹ ਉਨ੍ਹਾਂ ਸੱਤਾਂ ਬੰਦਿਆਂ ਨਾਲੋਂ ਚਤੁਰ ਹੈ ਜਿਹੜੇ ਆਪਣੇ ਵਿੱਚਾਰਾਂ ਦੇ ਚੰਗੇ ਕਾਰਣ ਦੱਸ ਸੱਕਦੇ ਹਨ।
17 He that passeth by, and meddleth with strife belonging not to him, is like one that taketh a dog by the ears.ਜਿਹੜਾ ਵਿਅਕਤੀ ਹੋਰਨਾਂ ਦੇ ਝਗੜਿਆਂ ਵਿੱਚ ਦਖਲ ਦੇਵੇ ਉਸ ਵਾਂਗ ਹੈ ਜਿਹੜਾ ਕੁੱਤੇ ਦੇ ਕੰਨ ਖਿੱਚਦਾ ਹੋਵੇ।
18 As a mad man who casteth firebrands, arrows, and death,ਜਿਹੜਾ ਬੰਦਾ ਦੂਸਰੇ ਬੰਦੇ ਨਾਲ ਚਲਾਕੀ ਕਰਦਾ ਹੈ ਅਤੇ ਫ਼ੇਰ ਇਹ ਆਖਦਾ ਹੈ, “ਉਹ ਤਾਂ ਮਜ਼ਾਕ ਕਰ ਰਿਹਾ ਸੀ,” ਉਹ ਉਸ ਮੂਰਖ ਬੰਦੇ ਵਰਗਾ ਹੈ ਜਿਹੜਾ ਹਵਾ ਵਿੱਚ ਅੱਗ ਦੇ ਤੀਰ ਚਲਾਉਂਦਾ ਹੈ।
19 So is the man that deceiveth his neighbour, and saith, Am not I in sport?
20 Where no wood is, there the fire goeth out: so where there is no talebearer, the strife ceaseth.ਜੇ ਅੱਗ ਵਿੱਚ ਲੱਕੜਾਂ ਨਹੀਂ, ਤਾਂ ਅੱਗ ਬੁਝ ਜਾਵੇਗੀ। ਇਸੇ ਤਰ੍ਹਾਂ ਚੁਗਲੀ ਤੋਂ ਬਿਨਾਂ ਝਗੜਾ ਮੁੱਕ ਜਾਂਦਾ ਹੈ।
21 As coals are to burning coals, and wood to fire; so is a contentious man to kindle strife.ਸੜਿਆ ਕੋਲਾ ਕੋਲਿਆਂ ਨੂੰ ਮੱਘਦਾ ਰੱਖਦਾ ਹੈ। ਅਤੇ ਲੱਕੜੀ ਅੱਗ ਨੂੰ ਬਲਦਾ ਰੱਖਦੀ ਹੈ। ਇਸੇ ਤਰ੍ਹਾਂ ਮੁਸੀਬਤਾਂ ਪੈਦਾ ਕਰਨ ਵਾਲੇ ਲੋਕ ਲੜਾਈ ਝਗੜ੍ਹੇ ਨੂੰ ਜਾਰੀ ਰੱਖਦੇ ਹਨ।
22 The words of a talebearer are as wounds, and they go down into the innermost parts of the belly.ਚੁਗਲੀ ਕਰਨੀ ਸੁਆਦਾਲੇ ਭੋਜਨ ਵਾਂਗ ਹੈ, ਇਹ ਆਦਮੀ ਦੇ ਸਰੀਰ ’ਚ ਡੂੰਘੀ ਵਸ ਜਾਂਦੀ ਹੈ।
23 Burning lips and a wicked heart are like a potsherd covered with silver dross.ਬਦ ਆਦਮੀ ਦੀ ਸੁਵਕਤਤਾ ਬਿਲਕੁਲ, ਮਿੱਟੀ ਦੇ ਭਾਂਡੇ ਨੂੰ ਚਾਂਦੀ ਨਾਲ ਢੱਕਣ, ਵਾਂਗ ਹੈ।
24 He that hateth dissembleth with his lips, and layeth up deceit within him;ਇੱਕ ਦੁਸ਼ਮਣ ਮਿੱਠੀਆਂ ਗੱਲਾਂ ਨਾਲ ਆਪਣੀ ਬਦੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦਾ ਹੈ। ਪਰ ਉਹ ਆਪਣੇ ਦਿਲ ਵਿੱਚ ਘ੍ਰਿਣਾ ਨਾਲ ਭਰਿਆ ਹੋਇਆ ਹੈ।
25 When he speaketh fair, believe him not: for there are seven abominations in his heart.ਜੋ ਗੱਲਾਂ ਉਹ ਆਖਦਾ ਹੈ ਉਹ ਭਾਵੇਂ ਚੰਗੀਆਂ ਲੱਗਣ। ਪਰ ਉਸ ਉੱਤੇ ਭਰੋਸਾ ਨਾ ਕਰੋ। ਉਸਦਾ ਦਿਲ ਘ੍ਰਿਣਿਤ ਵਿੱਚਾਰਾਂ ਨਾਲ ਭਰਿਆ ਹੋਇਆ ਹੈ।
26 Whose hatred is covered by deceit, his wickedness shall be shewed before the whole congregation.ਚਲਾਕੀ ਕਰਕੇ, ਨਫ਼ਰਤ ਆਪਣੇ-ਆਪ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੀ ਹੈ, ਪਰ ਉਸ ਦੀ ਬਦੀ ਸਭਾ ਵਿੱਚ ਪ੍ਰਗਟਾਈ ਜਾਵੇਗੀ।
27 Whoso diggeth a pit shall fall therein: and he that rolleth a stone, it will return upon him.ਜੇਕਰ ਤੁਸੀਂ ਟੋਆ ਪੁਟਦੇ ਹੋਂ, ਹੋ ਸੱਕਦਾ ਤੁਸੀਂ ਇਸ ਵਿੱਚ ਡਿੱਗ ਪਵੋ, ਅਤੇ ਜੇਕਰ ਤੁਸੀਂ ਪੱਥਰ ਨੂੰ ਰੋੜ੍ਹਦੇ ਹੋਂ, ਹੋ ਸੱਕਦਾ ਇਹ ਮੁੜ ਤੁਹਾਡੇ ਤੇ ਰੁੜ੍ਹਕ ਜਾਵੇ।
28 A lying tongue hateth those that are afflicted by it; and a flattering mouth worketh ruin.ਜਿਹੜਾ ਬੰਦਾ ਝੂਠ ਬੋਲਦਾ, ਉਨ੍ਹਾਂ ਨੂੰ ਨਫ਼ਰਤ ਕਰਦਾ ਹੈ ਜਿਨ੍ਹਾਂ ਦਾ ਉਹ ਨੁਕਸਾਨ ਕਰਦਾ ਹੈ ਅਤੇ ਜਿਹੜਾ ਵਿਅਕਤੀ ਚਾਪਲੂਸੀ ਕਰੇ ਉਹ ਤਬਾਹੀ ਦਾ ਕਾਰਣ ਬਣਦਾ ਹੈ।
Punjabi Bible