Proverbs 26 - WEB (Punjabi)
1 Like snow in summer, and as rain in harvest, So honor is not fitting for a fool.ਮੂਰੱਖਾਂ ਬਾਰੇ ਸਿਆਣੇ ਕਹਾਉਤਾਂ ਜਿਵੇਂ ਕਿ ਗਰਮੀਆਂ ਵਿੱਚ ਬਰਫ਼ ਪੈਣੀ ਜਾਂ ਵਾਢੀਆਂ ਵਿੱਚ ਮੀਂਹ ਪੈਣਾ, ਇੰਝ ਹੀ ਮੂਰਖ ਲਈ ਆਦਰ ਅਨਉਚਿਤ ਹੈ।
2 Like a fluttering sparrow, Like a darting swallow, So the undeserved curse doesn't come to rest.ਇੱਕ ਬੇਘਰ ਚਿੱੜੀ ਜਾਂ ਇੱਕ ਉੱਡਦੀ ਅਬਾਬੀਲ ਵਾਂਗ, ਇਹ ਇੱਕ ਅਣਧਿਕਾਰੀ ਸਰਾਪ ਹੈ — ਇਹ ਅਰਾਮ ਨਹੀਂ ਕਰਨਗੀਆਂ।
3 A whip for the horse, A bridle for the donkey, And a rod for the back of fools!ਕੋੜਾ ਘੋੜੇ ਲਈ ਹੈ, ਲਗਾਮ ਗਧੇ ਲਈ ਅਤੇ ਬੈਂਤ ਮੂਰੱਖਾਂ ਦੀ ਪਿੱਠ ਲਈ ਹੈ।
4 Don't answer a fool according to his folly, Lest you also be like him.ਇਹ ਬੜੀ ਮੁਸ਼ਕਿਲ ਸਥਿਤੀ ਹੈ: ਜੇ ਕੋਈ ਮੂਰਖ ਤੁਹਾਨੂੰ ਕੋਈ ਮੂਰੱਖਤਾ ਭਰਿਆ ਪ੍ਰਸ਼ਨ ਪੁੱਛੇ ਤਾਂ ਤੁਸੀਂ ਉਸ ਨੂੰ ਮੂਰੱਖਤਾ ਭਰਿਆ ਉੱਤਰ ਨਹੀਂ ਦਿੰਦੇ ਨਹੀਂ ਤਾਂ ਤੁਸੀਂ ਵੀ ਮੂਰਖ ਹੀ ਜਾਪੋਂਗੇ; ਮੂਰਖ ਬੰਦੇ ਨੂੰ ਮੂਰੱਖਤਾ ਭਰਿਆ ਜਵਾਬ ਦੇਵੋ, ਨਹੀਂ ਤਾਂ ਉਹ ਆਪਣੇ-ਆਪ ਨੂੰ ਸਿਆਣਾ ਸਮਝੇਗਾ।
5 Answer a fool according to his folly, Lest he be wise in his own eyes.
6 One who sends a message by the hand of a fool Is cutting off feet and drinking violence.ਕਦੇ ਵੀ ਮੂਰਖ ਦੇ ਹੱਥ ਸੁਨੇਹਾ ਨਾ ਘੱਲੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਇਹ ਤੁਹਾਡੇ ਆਪਣੇ ਪੈਰ ਕਟਾਉਣ ਵਰਗਾ ਹੋਵੇਗਾ। ਤੁਸੀਂ ਮੁਸੀਬਤ ਨੂੰ ਸੱਦਾ ਦੇ ਰਹੇ ਹੋਵੋਂਗੇ।
7 Like the legs of the lame that hang loose: So is a parable in the mouth of fools.ਮੂਰਖ ਬੰਦੇ ਦੇ ਮੂੰਹ ’ਚ ਕਹਾਉਤ ਲੰਗੇ ਆਦਮੀ ਦੀ ਲੰਗ ਲੱਤ ਜਿੰਨੀ ਹੀ, ਬੇਕਾਰ ਹੈ।
8 As one who binds a stone in a sling, So is he who gives honor to a fool.ਇੱਕ ਮੂਰਖ ਬੰਦੇ ਨੂੰ ਇੱਜ਼ਤ ਦੇਣੀ ਗੁਲੇਲ ਵਿੱਚ ਪੱਥਰ ਬੰਨ੍ਹਣ ਵਾਂਗ ਹੀ ਹੈ।
9 Like a thornbush that goes into the hand of a drunkard, So is a parable in the mouth of fools.ਜਦੋਂ ਕੋਈ ਮੂਰਖ ਕੋਈ ਸਿਆਣੀ ਗੱਲ ਆਖਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਹ ਉਵੇਂ ਹੀ ਹੈ ਜਿਵੇਂ ਕੋਈ ਸ਼ਰਾਬੀ ਬੰਦਾ ਆਪਣੀ ਹਥੇਲੀ ਵਿੱਚੋਂ ਛਿਲਤਰ ਕੱਢਣ ਦੀ ਕੋਸ਼ਿਸ਼ ਕਰੇ।
10 As an archer who wounds all, So is he who hires a fool Or he who hires those who pass by.ਕਿਸੇ ਮੂਰਖ ਜਾਂ ਕਿਸੇ ਅਜਨਬੀ ਨੂੰ ਕੰਮ ਤੇ ਰੱਖਣਾ ਖਤਰਨਾਕ ਹੈ। ਤੁਹਾਨੂੰ ਨਹੀਂ ਪਤਾ ਕਿਸਦਾ ਨੁਕਸਾਨ ਹੋ ਜਾਵੇ।
11 As a dog that returns to his vomit, So is a fool who repeats his folly.ਬਿਲਕੁਲ ਜਿਵੇਂ ਕੁੱਤਾ ਆਪਣੀ ਉਲਟੀ ਕੋਲ ਵਾਪਸ ਆਉਂਦਾ, ਇੰਝ ਹੀ ਮੂਰਖ ਆਪਣੀ ਮੂਰੱਖਤਾਈ ਦੁਹਰਾਉਂਦਾ ਹੈ।
12 Do you see a man wise in his own eyes? There is more hope for a fool than for him.ਕੀ ਤੁਸੀਂ ਕੋਈ ਅਜਿਹਾ ਵਿਅਕਤੀ ਵੇਖਿਆ ਜੋ ਖੁਦ ਨੂੰ ਸਿਆਣਾ ਘੋਸ਼ਿਤ ਕਰੇ? ਉਸ ਨਾਲੋਂ ਇੱਕ ਮੂਰਖ ਲਈ ਵੱਧੇਰੇ ਉਮੀਦ ਹੁੰਦੀ ਹੈ।
13 The sluggard says, "There is a lion in the road! A fierce lion roams the streets!"ਆਲਸੀ ਬੰਦਾ ਆਖਦਾ ਹੈ “ਸੜਕ ਤੇ ਸ਼ੇਰ ਹੈ ਰਾਹ ਵਿੱਚ ਸ਼ੇਰ ਹੈ।”
14 As the door turns on its hinges, So does the sluggard on his bed.ਆਲਸੀ ਬੰਦਾ ਇੱਕ ਦਰਵਾਜ਼ੇ ਵਰਗਾ ਹੈ। ਉਹ ਆਪਣੇ ਬਿਸਤਰੇ ਵਿੱਚ ਓਸੇ ਤਰ੍ਹਾਂ ਪਾਸੇ ਪਰਤਦਾ ਰਹਿੰਦਾ ਹੈ ਜਿਵੇਂ ਦਰਵਾਜ਼ਾ ਆਪਣੀ ਚੂਲ ਦੁਆਲੇ ਘੁੰਮਦਾ ਰਹਿੰਦਾ ਹੈ। ਉਹ ਕਦੇ ਵੀ ਕਿਤੇ ਨਹੀਂ ਜਾਂਦਾ।
15 The sluggard buries his hand in the dish. He is too lazy to bring it back to his mouth.ਆਲਸੀ ਬੰਦਾ ਆਪਣਾ ਹੱਥ ਭੋਜਨ ਦੀ ਥਾਲੀ ਤਾਂਈ ਲਿਜਾਂਦਾ, ਪਰ ਉਸਦਾ ਆਲਸੀਪਨ ਉਸ ਨੂੰ ਆਪਣਾ ਹੱਥ ਵਾਪਸ ਮੂੰਹ ਤਾਈਂ ਨਹੀਂ ਲਿਜਾਣ ਦਿੰਦਾ।
16 The sluggard is wiser in his own eyes Than seven men who answer with discretion.ਆਲਸੀ ਬੰਦਾ ਸੋਚਦਾ ਹੈ ਕਿ ਉਹ ਬਹੁਤ ਸਿਆਣਾ ਹੈ। ਉਹ ਸੋਚਦਾ ਹੈ ਕਿ ਉਹ ਉਨ੍ਹਾਂ ਸੱਤਾਂ ਬੰਦਿਆਂ ਨਾਲੋਂ ਚਤੁਰ ਹੈ ਜਿਹੜੇ ਆਪਣੇ ਵਿੱਚਾਰਾਂ ਦੇ ਚੰਗੇ ਕਾਰਣ ਦੱਸ ਸੱਕਦੇ ਹਨ।
17 Like one who grabs a dog's ears Is one who passes by and meddles in a quarrel not his own.ਜਿਹੜਾ ਵਿਅਕਤੀ ਹੋਰਨਾਂ ਦੇ ਝਗੜਿਆਂ ਵਿੱਚ ਦਖਲ ਦੇਵੇ ਉਸ ਵਾਂਗ ਹੈ ਜਿਹੜਾ ਕੁੱਤੇ ਦੇ ਕੰਨ ਖਿੱਚਦਾ ਹੋਵੇ।
18 Like a madman who shoots firebrands, arrows, and death,ਜਿਹੜਾ ਬੰਦਾ ਦੂਸਰੇ ਬੰਦੇ ਨਾਲ ਚਲਾਕੀ ਕਰਦਾ ਹੈ ਅਤੇ ਫ਼ੇਰ ਇਹ ਆਖਦਾ ਹੈ, “ਉਹ ਤਾਂ ਮਜ਼ਾਕ ਕਰ ਰਿਹਾ ਸੀ,” ਉਹ ਉਸ ਮੂਰਖ ਬੰਦੇ ਵਰਗਾ ਹੈ ਜਿਹੜਾ ਹਵਾ ਵਿੱਚ ਅੱਗ ਦੇ ਤੀਰ ਚਲਾਉਂਦਾ ਹੈ।
19 Is the man who deceives his neighbor and says, "Am I not joking?"
20 For lack of wood a fire goes out; Without gossip, a quarrel dies down.ਜੇ ਅੱਗ ਵਿੱਚ ਲੱਕੜਾਂ ਨਹੀਂ, ਤਾਂ ਅੱਗ ਬੁਝ ਜਾਵੇਗੀ। ਇਸੇ ਤਰ੍ਹਾਂ ਚੁਗਲੀ ਤੋਂ ਬਿਨਾਂ ਝਗੜਾ ਮੁੱਕ ਜਾਂਦਾ ਹੈ।
21 As coals are to hot embers, And wood to fire, So is a contentious man to kindling strife.ਸੜਿਆ ਕੋਲਾ ਕੋਲਿਆਂ ਨੂੰ ਮੱਘਦਾ ਰੱਖਦਾ ਹੈ। ਅਤੇ ਲੱਕੜੀ ਅੱਗ ਨੂੰ ਬਲਦਾ ਰੱਖਦੀ ਹੈ। ਇਸੇ ਤਰ੍ਹਾਂ ਮੁਸੀਬਤਾਂ ਪੈਦਾ ਕਰਨ ਵਾਲੇ ਲੋਕ ਲੜਾਈ ਝਗੜ੍ਹੇ ਨੂੰ ਜਾਰੀ ਰੱਖਦੇ ਹਨ।
22 The words of a whisperer are as dainty morsels, They go down into the innermost parts.ਚੁਗਲੀ ਕਰਨੀ ਸੁਆਦਾਲੇ ਭੋਜਨ ਵਾਂਗ ਹੈ, ਇਹ ਆਦਮੀ ਦੇ ਸਰੀਰ ’ਚ ਡੂੰਘੀ ਵਸ ਜਾਂਦੀ ਹੈ।
23 Like silver dross on an earthen vessel Are the lips of a fervent one with an evil heart.ਬਦ ਆਦਮੀ ਦੀ ਸੁਵਕਤਤਾ ਬਿਲਕੁਲ, ਮਿੱਟੀ ਦੇ ਭਾਂਡੇ ਨੂੰ ਚਾਂਦੀ ਨਾਲ ਢੱਕਣ, ਵਾਂਗ ਹੈ।
24 A malicious man disguises himself with his lips, But he harbors evil in his heart.ਇੱਕ ਦੁਸ਼ਮਣ ਮਿੱਠੀਆਂ ਗੱਲਾਂ ਨਾਲ ਆਪਣੀ ਬਦੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦਾ ਹੈ। ਪਰ ਉਹ ਆਪਣੇ ਦਿਲ ਵਿੱਚ ਘ੍ਰਿਣਾ ਨਾਲ ਭਰਿਆ ਹੋਇਆ ਹੈ।
25 When his speech is charming, don't believe him; For there are seven abominations in his heart:ਜੋ ਗੱਲਾਂ ਉਹ ਆਖਦਾ ਹੈ ਉਹ ਭਾਵੇਂ ਚੰਗੀਆਂ ਲੱਗਣ। ਪਰ ਉਸ ਉੱਤੇ ਭਰੋਸਾ ਨਾ ਕਰੋ। ਉਸਦਾ ਦਿਲ ਘ੍ਰਿਣਿਤ ਵਿੱਚਾਰਾਂ ਨਾਲ ਭਰਿਆ ਹੋਇਆ ਹੈ।
26 His malice may be concealed by deception, But his wickedness will be exposed in the assembly.ਚਲਾਕੀ ਕਰਕੇ, ਨਫ਼ਰਤ ਆਪਣੇ-ਆਪ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੀ ਹੈ, ਪਰ ਉਸ ਦੀ ਬਦੀ ਸਭਾ ਵਿੱਚ ਪ੍ਰਗਟਾਈ ਜਾਵੇਗੀ।
27 Whoever digs a pit shall fall into it. Whoever rolls a stone, it will come back on him.ਜੇਕਰ ਤੁਸੀਂ ਟੋਆ ਪੁਟਦੇ ਹੋਂ, ਹੋ ਸੱਕਦਾ ਤੁਸੀਂ ਇਸ ਵਿੱਚ ਡਿੱਗ ਪਵੋ, ਅਤੇ ਜੇਕਰ ਤੁਸੀਂ ਪੱਥਰ ਨੂੰ ਰੋੜ੍ਹਦੇ ਹੋਂ, ਹੋ ਸੱਕਦਾ ਇਹ ਮੁੜ ਤੁਹਾਡੇ ਤੇ ਰੁੜ੍ਹਕ ਜਾਵੇ।
28 A lying tongue hates those it hurts; And a flattering mouth works ruin.ਜਿਹੜਾ ਬੰਦਾ ਝੂਠ ਬੋਲਦਾ, ਉਨ੍ਹਾਂ ਨੂੰ ਨਫ਼ਰਤ ਕਰਦਾ ਹੈ ਜਿਨ੍ਹਾਂ ਦਾ ਉਹ ਨੁਕਸਾਨ ਕਰਦਾ ਹੈ ਅਤੇ ਜਿਹੜਾ ਵਿਅਕਤੀ ਚਾਪਲੂਸੀ ਕਰੇ ਉਹ ਤਬਾਹੀ ਦਾ ਕਾਰਣ ਬਣਦਾ ਹੈ।
Punjabi Bible