Proverbs 26 - YLT (Punjabi)
1 As snow in summer, and as rain in harvest, So honour `is' not comely for a fool.ਮੂਰੱਖਾਂ ਬਾਰੇ ਸਿਆਣੇ ਕਹਾਉਤਾਂ ਜਿਵੇਂ ਕਿ ਗਰਮੀਆਂ ਵਿੱਚ ਬਰਫ਼ ਪੈਣੀ ਜਾਂ ਵਾਢੀਆਂ ਵਿੱਚ ਮੀਂਹ ਪੈਣਾ, ਇੰਝ ਹੀ ਮੂਰਖ ਲਈ ਆਦਰ ਅਨਉਚਿਤ ਹੈ।
2 As a bird by wandering, as a swallow by flying, So reviling without cause doth not come.ਇੱਕ ਬੇਘਰ ਚਿੱੜੀ ਜਾਂ ਇੱਕ ਉੱਡਦੀ ਅਬਾਬੀਲ ਵਾਂਗ, ਇਹ ਇੱਕ ਅਣਧਿਕਾਰੀ ਸਰਾਪ ਹੈ — ਇਹ ਅਰਾਮ ਨਹੀਂ ਕਰਨਗੀਆਂ।
3 A whip is for a horse, a bridle for an ass, And a rod for the back of fools.ਕੋੜਾ ਘੋੜੇ ਲਈ ਹੈ, ਲਗਾਮ ਗਧੇ ਲਈ ਅਤੇ ਬੈਂਤ ਮੂਰੱਖਾਂ ਦੀ ਪਿੱਠ ਲਈ ਹੈ।
4 Answer not a fool according to his folly, Lest thou be like to him -- even thou.ਇਹ ਬੜੀ ਮੁਸ਼ਕਿਲ ਸਥਿਤੀ ਹੈ: ਜੇ ਕੋਈ ਮੂਰਖ ਤੁਹਾਨੂੰ ਕੋਈ ਮੂਰੱਖਤਾ ਭਰਿਆ ਪ੍ਰਸ਼ਨ ਪੁੱਛੇ ਤਾਂ ਤੁਸੀਂ ਉਸ ਨੂੰ ਮੂਰੱਖਤਾ ਭਰਿਆ ਉੱਤਰ ਨਹੀਂ ਦਿੰਦੇ ਨਹੀਂ ਤਾਂ ਤੁਸੀਂ ਵੀ ਮੂਰਖ ਹੀ ਜਾਪੋਂਗੇ; ਮੂਰਖ ਬੰਦੇ ਨੂੰ ਮੂਰੱਖਤਾ ਭਰਿਆ ਜਵਾਬ ਦੇਵੋ, ਨਹੀਂ ਤਾਂ ਉਹ ਆਪਣੇ-ਆਪ ਨੂੰ ਸਿਆਣਾ ਸਮਝੇਗਾ।
5 Answer a fool according to his folly, Lest he be wise in his own eyes.
6 He is cutting off feet, he is drinking injury, Who is sending things by the hand of a fool.ਕਦੇ ਵੀ ਮੂਰਖ ਦੇ ਹੱਥ ਸੁਨੇਹਾ ਨਾ ਘੱਲੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਇਹ ਤੁਹਾਡੇ ਆਪਣੇ ਪੈਰ ਕਟਾਉਣ ਵਰਗਾ ਹੋਵੇਗਾ। ਤੁਸੀਂ ਮੁਸੀਬਤ ਨੂੰ ਸੱਦਾ ਦੇ ਰਹੇ ਹੋਵੋਂਗੇ।
7 Weak have been the two legs of the lame, And a parable in the mouth of fools.ਮੂਰਖ ਬੰਦੇ ਦੇ ਮੂੰਹ ’ਚ ਕਹਾਉਤ ਲੰਗੇ ਆਦਮੀ ਦੀ ਲੰਗ ਲੱਤ ਜਿੰਨੀ ਹੀ, ਬੇਕਾਰ ਹੈ।
8 As one who is binding a stone in a sling, So `is' he who is giving honour to a fool.ਇੱਕ ਮੂਰਖ ਬੰਦੇ ਨੂੰ ਇੱਜ਼ਤ ਦੇਣੀ ਗੁਲੇਲ ਵਿੱਚ ਪੱਥਰ ਬੰਨ੍ਹਣ ਵਾਂਗ ਹੀ ਹੈ।
9 A thorn hath gone up into the hand of a drunkard, And a parable in the mouth of fools.ਜਦੋਂ ਕੋਈ ਮੂਰਖ ਕੋਈ ਸਿਆਣੀ ਗੱਲ ਆਖਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਹ ਉਵੇਂ ਹੀ ਹੈ ਜਿਵੇਂ ਕੋਈ ਸ਼ਰਾਬੀ ਬੰਦਾ ਆਪਣੀ ਹਥੇਲੀ ਵਿੱਚੋਂ ਛਿਲਤਰ ਕੱਢਣ ਦੀ ਕੋਸ਼ਿਸ਼ ਕਰੇ।
10 Great `is' the Former of all, And He is rewarding a fool, And is rewarding transgressors.ਕਿਸੇ ਮੂਰਖ ਜਾਂ ਕਿਸੇ ਅਜਨਬੀ ਨੂੰ ਕੰਮ ਤੇ ਰੱਖਣਾ ਖਤਰਨਾਕ ਹੈ। ਤੁਹਾਨੂੰ ਨਹੀਂ ਪਤਾ ਕਿਸਦਾ ਨੁਕਸਾਨ ਹੋ ਜਾਵੇ।
11 As a dog hath returned to its vomit, A fool is repeating his folly.ਬਿਲਕੁਲ ਜਿਵੇਂ ਕੁੱਤਾ ਆਪਣੀ ਉਲਟੀ ਕੋਲ ਵਾਪਸ ਆਉਂਦਾ, ਇੰਝ ਹੀ ਮੂਰਖ ਆਪਣੀ ਮੂਰੱਖਤਾਈ ਦੁਹਰਾਉਂਦਾ ਹੈ।
12 Thou hast seen a man wise in his own eyes, More hope of a fool than of him!ਕੀ ਤੁਸੀਂ ਕੋਈ ਅਜਿਹਾ ਵਿਅਕਤੀ ਵੇਖਿਆ ਜੋ ਖੁਦ ਨੂੰ ਸਿਆਣਾ ਘੋਸ਼ਿਤ ਕਰੇ? ਉਸ ਨਾਲੋਂ ਇੱਕ ਮੂਰਖ ਲਈ ਵੱਧੇਰੇ ਉਮੀਦ ਹੁੰਦੀ ਹੈ।
13 The slothful hath said, `A lion `is' in the way, A lion `is' in the broad places.'ਆਲਸੀ ਬੰਦਾ ਆਖਦਾ ਹੈ “ਸੜਕ ਤੇ ਸ਼ੇਰ ਹੈ ਰਾਹ ਵਿੱਚ ਸ਼ੇਰ ਹੈ।”
14 The door turneth round on its hinge, And the slothful on his bed.ਆਲਸੀ ਬੰਦਾ ਇੱਕ ਦਰਵਾਜ਼ੇ ਵਰਗਾ ਹੈ। ਉਹ ਆਪਣੇ ਬਿਸਤਰੇ ਵਿੱਚ ਓਸੇ ਤਰ੍ਹਾਂ ਪਾਸੇ ਪਰਤਦਾ ਰਹਿੰਦਾ ਹੈ ਜਿਵੇਂ ਦਰਵਾਜ਼ਾ ਆਪਣੀ ਚੂਲ ਦੁਆਲੇ ਘੁੰਮਦਾ ਰਹਿੰਦਾ ਹੈ। ਉਹ ਕਦੇ ਵੀ ਕਿਤੇ ਨਹੀਂ ਜਾਂਦਾ।
15 The slothful hath hid his hand in a dish, He is weary of bringing it back to his mouth.ਆਲਸੀ ਬੰਦਾ ਆਪਣਾ ਹੱਥ ਭੋਜਨ ਦੀ ਥਾਲੀ ਤਾਂਈ ਲਿਜਾਂਦਾ, ਪਰ ਉਸਦਾ ਆਲਸੀਪਨ ਉਸ ਨੂੰ ਆਪਣਾ ਹੱਥ ਵਾਪਸ ਮੂੰਹ ਤਾਈਂ ਨਹੀਂ ਲਿਜਾਣ ਦਿੰਦਾ।
16 Wiser `is' the slothful in his own eyes, Than seven `men' returning a reason.ਆਲਸੀ ਬੰਦਾ ਸੋਚਦਾ ਹੈ ਕਿ ਉਹ ਬਹੁਤ ਸਿਆਣਾ ਹੈ। ਉਹ ਸੋਚਦਾ ਹੈ ਕਿ ਉਹ ਉਨ੍ਹਾਂ ਸੱਤਾਂ ਬੰਦਿਆਂ ਨਾਲੋਂ ਚਤੁਰ ਹੈ ਜਿਹੜੇ ਆਪਣੇ ਵਿੱਚਾਰਾਂ ਦੇ ਚੰਗੇ ਕਾਰਣ ਦੱਸ ਸੱਕਦੇ ਹਨ।
17 Laying hold on the ears of a dog, `Is' a passer-by making himself wrath for strife not his own.ਜਿਹੜਾ ਵਿਅਕਤੀ ਹੋਰਨਾਂ ਦੇ ਝਗੜਿਆਂ ਵਿੱਚ ਦਖਲ ਦੇਵੇ ਉਸ ਵਾਂਗ ਹੈ ਜਿਹੜਾ ਕੁੱਤੇ ਦੇ ਕੰਨ ਖਿੱਚਦਾ ਹੋਵੇ।
18 As `one' pretending to be feeble, Who is casting sparks, arrows, and death,ਜਿਹੜਾ ਬੰਦਾ ਦੂਸਰੇ ਬੰਦੇ ਨਾਲ ਚਲਾਕੀ ਕਰਦਾ ਹੈ ਅਤੇ ਫ਼ੇਰ ਇਹ ਆਖਦਾ ਹੈ, “ਉਹ ਤਾਂ ਮਜ਼ਾਕ ਕਰ ਰਿਹਾ ਸੀ,” ਉਹ ਉਸ ਮੂਰਖ ਬੰਦੇ ਵਰਗਾ ਹੈ ਜਿਹੜਾ ਹਵਾ ਵਿੱਚ ਅੱਗ ਦੇ ਤੀਰ ਚਲਾਉਂਦਾ ਹੈ।
19 So hath a man deceived his neighbour, And hath said, `Am not I playing?'
20 Without wood is fire going out, And without a tale-bearer, contention ceaseth,ਜੇ ਅੱਗ ਵਿੱਚ ਲੱਕੜਾਂ ਨਹੀਂ, ਤਾਂ ਅੱਗ ਬੁਝ ਜਾਵੇਗੀ। ਇਸੇ ਤਰ੍ਹਾਂ ਚੁਗਲੀ ਤੋਂ ਬਿਨਾਂ ਝਗੜਾ ਮੁੱਕ ਜਾਂਦਾ ਹੈ।
21 Coal to burning coals, and wood to fire, And a man of contentions to kindle strife.ਸੜਿਆ ਕੋਲਾ ਕੋਲਿਆਂ ਨੂੰ ਮੱਘਦਾ ਰੱਖਦਾ ਹੈ। ਅਤੇ ਲੱਕੜੀ ਅੱਗ ਨੂੰ ਬਲਦਾ ਰੱਖਦੀ ਹੈ। ਇਸੇ ਤਰ੍ਹਾਂ ਮੁਸੀਬਤਾਂ ਪੈਦਾ ਕਰਨ ਵਾਲੇ ਲੋਕ ਲੜਾਈ ਝਗੜ੍ਹੇ ਨੂੰ ਜਾਰੀ ਰੱਖਦੇ ਹਨ।
22 The words of a tale-bearer `are' as self-inflicted wounds, And they have gone down `to' the inner parts of the heart.ਚੁਗਲੀ ਕਰਨੀ ਸੁਆਦਾਲੇ ਭੋਜਨ ਵਾਂਗ ਹੈ, ਇਹ ਆਦਮੀ ਦੇ ਸਰੀਰ ’ਚ ਡੂੰਘੀ ਵਸ ਜਾਂਦੀ ਹੈ।
23 Silver of dross spread over potsherd, `Are' burning lips and an evil heart.ਬਦ ਆਦਮੀ ਦੀ ਸੁਵਕਤਤਾ ਬਿਲਕੁਲ, ਮਿੱਟੀ ਦੇ ਭਾਂਡੇ ਨੂੰ ਚਾਂਦੀ ਨਾਲ ਢੱਕਣ, ਵਾਂਗ ਹੈ।
24 By his lips doth a hater dissemble, And in his heart he placeth deceit,ਇੱਕ ਦੁਸ਼ਮਣ ਮਿੱਠੀਆਂ ਗੱਲਾਂ ਨਾਲ ਆਪਣੀ ਬਦੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦਾ ਹੈ। ਪਰ ਉਹ ਆਪਣੇ ਦਿਲ ਵਿੱਚ ਘ੍ਰਿਣਾ ਨਾਲ ਭਰਿਆ ਹੋਇਆ ਹੈ।
25 When his voice is gracious trust not in him, For seven abominations `are' in his heart.ਜੋ ਗੱਲਾਂ ਉਹ ਆਖਦਾ ਹੈ ਉਹ ਭਾਵੇਂ ਚੰਗੀਆਂ ਲੱਗਣ। ਪਰ ਉਸ ਉੱਤੇ ਭਰੋਸਾ ਨਾ ਕਰੋ। ਉਸਦਾ ਦਿਲ ਘ੍ਰਿਣਿਤ ਵਿੱਚਾਰਾਂ ਨਾਲ ਭਰਿਆ ਹੋਇਆ ਹੈ।
26 Hatred is covered by deceit, Revealed is its wickedness in an assembly.ਚਲਾਕੀ ਕਰਕੇ, ਨਫ਼ਰਤ ਆਪਣੇ-ਆਪ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੀ ਹੈ, ਪਰ ਉਸ ਦੀ ਬਦੀ ਸਭਾ ਵਿੱਚ ਪ੍ਰਗਟਾਈ ਜਾਵੇਗੀ।
27 Whoso is digging a pit falleth into it, And the roller of a stone, to him it turneth.ਜੇਕਰ ਤੁਸੀਂ ਟੋਆ ਪੁਟਦੇ ਹੋਂ, ਹੋ ਸੱਕਦਾ ਤੁਸੀਂ ਇਸ ਵਿੱਚ ਡਿੱਗ ਪਵੋ, ਅਤੇ ਜੇਕਰ ਤੁਸੀਂ ਪੱਥਰ ਨੂੰ ਰੋੜ੍ਹਦੇ ਹੋਂ, ਹੋ ਸੱਕਦਾ ਇਹ ਮੁੜ ਤੁਹਾਡੇ ਤੇ ਰੁੜ੍ਹਕ ਜਾਵੇ।
28 A lying tongue hateth its bruised ones, And a flattering mouth worketh an overthrow!ਜਿਹੜਾ ਬੰਦਾ ਝੂਠ ਬੋਲਦਾ, ਉਨ੍ਹਾਂ ਨੂੰ ਨਫ਼ਰਤ ਕਰਦਾ ਹੈ ਜਿਨ੍ਹਾਂ ਦਾ ਉਹ ਨੁਕਸਾਨ ਕਰਦਾ ਹੈ ਅਤੇ ਜਿਹੜਾ ਵਿਅਕਤੀ ਚਾਪਲੂਸੀ ਕਰੇ ਉਹ ਤਬਾਹੀ ਦਾ ਕਾਰਣ ਬਣਦਾ ਹੈ।
Punjabi Bible