Proverbs 3:23
ਫ਼ੇਰ ਤੁਸੀਂ ਸੁਰੱਖਿਅਤ ਹੋਕੇ ਆਪਣੇ ਰਾਹਾਂ ਤੇ ਬਿਨਾ ਲੜਖੜ੍ਹਾਏ ਚੱਲੋਂਗੇ।
Then | אָ֤ז | ʾāz | az |
shalt thou walk | תֵּלֵ֣ךְ | tēlēk | tay-LAKE |
in thy way | לָבֶ֣טַח | lābeṭaḥ | la-VEH-tahk |
safely, | דַּרְכֶּ֑ךָ | darkekā | dahr-KEH-ha |
and thy foot | וְ֝רַגְלְךָ֗ | wĕraglĕkā | VEH-rahɡ-leh-HA |
shall not | לֹ֣א | lōʾ | loh |
stumble. | תִגּֽוֹף׃ | tiggôp | tee-ɡofe |
Cross Reference
Proverbs 4:12
ਜਿਵੇਂ ਤੁਸੀਂ ਇਸ ਰਾਹ ਤੇ ਤੁਰੋਗੇ, ਤੁਹਾਡੇ ਪੈਰ ਕਦੇ ਵੀ ਕਿਸੇ ਰੁਕਾਵਟ ਵਿੱਚ ਨਹੀਂ ਫ਼ਸਣਗੇ। ਤੁਸੀਂ ਦੌੜ ਸੱਕੋਂਗੇ ਅਤੇ ਡਿੱਗੋਂਗੇ ਨਹੀਂ। ਜੋ ਗੱਲਾਂ ਵੀ ਤੁਸੀਂ ਕਰਨ ਦੀ ਕੋਸ਼ਿਸ਼ ਕਰੋਂਗੇ ਤੁਸੀਂ ਸੁਰੱਖਿਅਤ ਰਹੋਂਗੇ।
Proverbs 10:9
ਇੱਕ ਇਮਾਨਦਾਰ ਆਦਮੀ ਹਮੇਸ਼ਾਂ ਸੁਰੱਖਿਅਤ ਰਹਿੰਦਾ, ਜਦਕਿ ਧੋਖੇਬਾਜ਼ ਵਿਅਕਤੀ ਫ਼ੜਿਆ ਜਾਂਦਾ।
Psalm 37:23
ਯਹੋਵਾਹ ਇੱਕ ਸਿਪਾਹੀ ਦੀ ਧਿਆਨ ਨਾਲ ਤੁਰਨ ਵਿੱਚ ਮਦਦ ਕਰਦਾ ਹੈ। ਯਹੋਵਾਹ ਉਸ ਨੂੰ ਡਿੱਗਣ ਤੋਂ ਬਚਾਉਂਦਾ ਹੈ।
Psalm 37:31
ਉਸ ਨੇ ਯਹੋਵਾਹ ਦੇ ਉਪਦੇਸ਼ਾਂ ਨੂੰ ਸਿਖ ਲਿਆ ਹੈ, ਅਤੇ ਉਹ ਜ਼ਿੰਦਗੀ ਦੇ ਸਹੀ ਢੰਗ ਤੋਂ ਵੱਖਰਾ ਨਹੀਂ ਹੋਵੇਗਾ।
Psalm 91:11
ਪਰਮੇਸ਼ੁਰ ਤੁਹਾਡੇ ਲਈ ਆਪਣੇ ਦੂਤਾਂ ਨੂੰ ਆਦੇਸ਼ ਕਰੇਗਾ ਅਤੇ ਤੁਸੀਂ ਜਿੱਥੇ ਵੀ ਜਾਵੋਂਗੇ ਉਹ ਤੁਹਾਡੀ ਹਰ ਥਾਂ ਰੱਖਿਆ ਕਰਨਗੇ।
Psalm 121:3
ਪਰਮੇਸ਼ੁਰ ਤੁਹਾਨੂੰ ਡਿੱਗਣ ਨਹੀਂ ਦੇਵੇਗਾ। ਤੁਹਾਡਾ ਰੱਖਿਅਕ ਸੌਵੇਗਾ ਨਹੀਂ।
Psalm 121:8
ਆਉਣ ਜਾਣ ਵੇਲੇ ਯਹੋਵਾਹ ਤੁਹਾਡੀ ਮਦਦ ਕਰੇਗਾ। ਯਹੋਵਾਹ ਹੁਣ ਅਤੇ ਸਦਾ ਹੀ ਤੁਹਾਡੀ ਮਦਦ ਕਰੇਗਾ।
Proverbs 2:8
ਉਹ ਉਨ੍ਹਾਂ ਲੋਕਾਂ ਦੀ ਰੱਖਿਆ ਕਰਦਾ ਹੈ ਜੋ ਹੋਰਾਂ ਲੋਕਾਂ ਦਾ ਭਲਾ ਕਰਦੇ ਹਨ। ਉਹ ਆਪਣੇ ਪਵਿੱਤਰ ਲੋਕਾਂ ਦੀ ਰਾਖੀ ਕਰਦਾ ਹੈ।
Zechariah 10:12
ਯਹੋਵਾਹ ਆਪਣੀ ਪਰਜਾ ਨੂੰ ਮਜ਼ਬੂਤ ਤੇ ਤਕੜਿਆਂ ਕਰੇਗਾ। ਅਤੇ ਉਹ ਉਸ ਦੇ ਲਈ ਅਤੇ ਉਸ ਦੇ ਨਾਂ ਲਈ ਜਿਉਂਦੇ ਰਹਿਣਗੇ। ਯਹੋਵਾਹ ਇਹ ਗੱਲਾਂ ਆਖਦਾ ਹੈ।