Proverbs 3:25
ਅਚਾਨਕ ਆਉਣ ਵਾਲੀ ਬਿਪਤਾ ਤੋਂ ਨਾ ਡਰੋ ਜਾਂ ਇਸ ਤੋਂ ਕਿ ਤੁਸੀਂ ਸੰਕਟ ਵਿੱਚ ਫ਼ਸ ਜਾਵੋਗੇ ਜੋ ਕਿ ਦੁਸ਼ਟਾਂ ਉੱਤੇ ਆਉਂਦਾ ਹੈ।
Proverbs 3:25 in Other Translations
King James Version (KJV)
Be not afraid of sudden fear, neither of the desolation of the wicked, when it cometh.
American Standard Version (ASV)
Be not afraid of sudden fear, Neither of the desolation of the wicked, when it cometh:
Bible in Basic English (BBE)
Have no fear of sudden danger, or of the storm which will come on evil-doers:
Darby English Bible (DBY)
Be not afraid of sudden fear, neither of the destruction of the wicked, when it cometh;
World English Bible (WEB)
Don't be afraid of sudden fear, Neither of the desolation of the wicked, when it comes:
Young's Literal Translation (YLT)
Be not afraid of sudden fear, And of the desolation of the wicked when it cometh.
| Be not | אַל | ʾal | al |
| afraid | תִּ֭ירָא | tîrāʾ | TEE-ra |
| of sudden | מִפַּ֣חַד | mippaḥad | mee-PA-hahd |
| fear, | פִּתְאֹ֑ם | pitʾōm | peet-OME |
| desolation the of neither | וּמִשֹּׁאַ֥ת | ûmiššōʾat | oo-mee-shoh-AT |
| of the wicked, | רְ֝שָׁעִ֗ים | rĕšāʿîm | REH-sha-EEM |
| when | כִּ֣י | kî | kee |
| it cometh. | תָבֹֽא׃ | tābōʾ | ta-VOH |
Cross Reference
1 Peter 3:14
ਜਦੋਂ ਤੁਸੀਂ ਉਹੀ ਕਰੋਂ ਜੋ ਚੰਗਾ ਹੈ, ਸ਼ਾਇਦ ਤੁਹਾਨੂੰ ਦੁੱਖ ਭੋਗਣਾ ਪਵੇ। ਜੇ ਅਜਿਹਾ ਵਾਪਰਦਾ ਹੈ ਤਾਂ ਤੁਸੀਂ ਧੰਨ ਹੋ। “ਉਨ੍ਹਾਂ ਲੋਕਾਂ ਤੋਂ ਨਾ ਡਰੋ ਜਿਹੜੇ ਤੁਹਾਨੂੰ ਧਮਕਾਉਂਦੇ ਹਨ ਅਤੇ ਪਰੇਸ਼ਾਨ ਨਾ ਹੋਵੋ।”
Isaiah 41:10
ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ। ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ। ਮੈਂ ਤੈਨੂੰ ਮਜ਼ਬੂਤ ਬਣਾਵਾਂਗਾ। ਮੈਂ ਤੇਰੀ ਸਹਾਇਤਾ ਕਰਾਂਗਾ। ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।
Psalm 91:5
ਤੁਹਾਨੂੰ ਰਾਤ ਵੇਲੇ ਕੋਈ ਡਰ ਨਹੀਂ ਹੋਵੇਗਾ। ਅਤੇ ਦਿਨ ਵੇਲੇ ਵੀ ਤੁਹਾਨੂੰ ਆਪਣੇ ਵੈਰੀ ਦੇ ਤੀਰਾਂ ਤੋਂ ਕੋਈ ਡਰ ਨਹੀਂ ਹੋਵੇਗਾ।
Mark 4:40
ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਇੰਨੇ ਘਬਰਾਏ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ?”
Daniel 3:17
ਜੇ ਤੂੰ ਸਾਨੂੰ ਬਲਦੀ ਭਠ੍ਠੀ ਵਿੱਚ ਸੁੱਟ ਦੇਵੇਂਗਾ, ਤਾਂ ਉਹ ਪਰਮੇਸ਼ੁਰ ਸਾਨੂੰ ਬਚਾ ਲਵੇਗਾ ਜਿਸਦੀ ਅਸੀਂ ਸੇਵਾ ਕਰਦੇ ਹਾਂ। ਅਤੇ ਉਹ ਸਾਨੂੰ ਤੇਰੀ ਸ਼ਕਤੀ ਤੋਂ ਬਚਾ ਸੱਕਦਾ ਹੈ।
Isaiah 8:12
“ਹਰ ਬੰਦਾ ਆਖ ਰਿਹਾ ਹੈ ਕਿ ਦੂਸਰੇ ਲੋਕ ਉਸ ਦੇ ਖਿਲਾਫ਼ ਵਿਉਂਤਾਂ ਬਣਾ ਰਹੇ ਹਨ। ਤੁਹਾਨੂੰ ਉਨ੍ਹਾਂ ਗੱਲਾਂ ਉੱਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ। ਉਨ੍ਹਾਂ ਚੀਜ਼ਾਂ ਤੋਂ ਨਾ ਡਰੋ ਜਿਨ੍ਹਾਂ ਤੋਂ ਉਹ ਲੋਕ ਡਰਦੇ ਹਨ। ਉਨ੍ਹਾਂ ਚੀਜ਼ਾਂ ਤੋਂ ਨਾ ਡਰੋ।”
Psalm 112:7
ਉਹ ਮਾੜੇ ਸਮਾਚਾਰਾ ਤੋਂ ਯਾਦ ਨਹੀਂ ਰਹੇਗਾ। ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਕਿਉਂਕਿ ਉਹ ਯਹੋਵਾਹ ਉੱਤੇ ਯਕੀਨ ਰੱਖਦਾ ਹੈ।
Job 5:21
ਲੋਕੀਂ ਆਪਣੀਆਂ ਕਾਲੀਆਂ ਜੀਭਾਂ ਨਾਲ ਤੇਰੇ ਬਾਰੇ ਮੰਦੀਆਂ ਗੱਲਾਂ ਕਰਨ ਲੱਗ ਪਏ। ਪਰ ਪਰਮੇਸ਼ੁਰ ਤੈਨੂੰ ਬਚਾਵੇਗਾ। ਤੈਨੂੰ ਡਰਨ ਦੀ ਲੋੜ ਨਹੀਂ। ਜਦੋਂ ਮਾੜਾ ਸਮਾਂ ਆਵੇ।
John 14:1
ਯਿਸੂ ਦਾ ਆਪਣੇ ਚੇਲਿਆਂ ਨੂੰ ਦਿਲਾਸਾ ਦੇਣਾ ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾਂ ਘਬਰਾਏ, ਪਰਮੇਸ਼ੁਰ ਵਿੱਚ ਭਰੋਸਾ ਕਰੋ ਅਤੇ ਮੇਰੇ ਵਿੱਚ ਭਰੋਸਾ ਕਰੋ।
Luke 21:18
ਪਰ ਇਹ ਸਭ ਚੀਜਾਂ ਤੁਹਾਡਾ ਕੁਝ ਵੀ ਨਹੀਂ ਵਿਗਾੜ ਸੱਕਦੀਆਂ।
Luke 21:9
ਪਰ ਜਦੋਂ ਤੁਸੀਂ ਲੜਾਈਆਂ ਅਤੇ ਦੰਗਿਆਂ ਬਾਰੇ ਸੁਣੋ ਤਾਂ ਡਰਿਓ ਨਾ। ਇਹ ਸਭ ਕੁਝ ਪਹਿਲੋਂ ਹੋਣਾ ਹੈ, ਪਰ ਅੰਤ ਬਾਦ ਵਿੱਚ ਆਵੇਗਾ।”
Matthew 24:15
“ਦਾਨੀਏਲ ਨਬੀ ਨੇ ਉਸ ਘਿਨਾਉਣੀ ਦਿਲ ਕੰਬਾਊ ਵਸਤ ਬਾਰੇ ਆਖਿਆ ਹੈ ‘ਜਿਸ ਨਾਲ ਭਾਰੀ ਨੁਕਸਾਨ ਹੋਣਾ ਹੈ।’ ਤੁਸੀਂ ਉਹ ਭਿਆਨਕ ਵਸਤ ਪਵਿੱਤਰ ਸਥਾਨ ਵਿੱਚ ਖੜੀ ਵੇਖੋਂਗੇ।” (ਤੁਹਾਡੇ ਵਿੱਚ ਜਿਨ੍ਹਾਂ ਨੇ ਇਸ ਬਾਰੇ ਪੜ੍ਹਿਆ ਹੈ ਉਹ ਸਮਝਦੇ ਹਨ ਕਿ ਇਸਦਾ ਕੀ ਅਰਥ ਹੈ।)
Matthew 24:6
ਤੁਸੀਂ ਲੜੀਆਂ ਜਾਣ ਵਾਲੀਆਂ ਲੜਾਈਆਂ ਬਾਰੇ ਵੀ ਸੁਣੋਂਗੇ। ਤੁਸੀਂ ਉਨ੍ਹਾਂ ਲੜਾਈਆਂ ਦੇ ਸ਼ੁਰੂ ਹੋਣ ਦੀਆਂ ਅਫ਼ਵਾਹਾਂ ਸੁਣੋਂਗੇ। ਪਰ ਤੁਸੀਂ ਡਰਨਾ ਨਹੀਂ ਕਿਉਂਕਿ ਇਹ ਸਭ ਗੱਲਾਂ ਵਾਪਰਨੀਆਂ ਚਾਹੀਦੀਆਂ ਹਨ। ਪਰ ਹਾਲੇ ਇਹ ਅੰਤ ਨਹੀਂ।
Matthew 8:24
ਝੀਲ ਵਿੱਚ ਇੰਨਾ ਤੂਫਾਨ ਆਇਆ ਕਿ ਬੇੜੀ ਲਹਿਰਾਂ ਵਿੱਚ ਹੀ ਲੁੱਕਦੀ ਜਾ ਰਹੀ ਸੀ। ਪਰ ਯਿਸੂ ਸੌਂ ਰਿਹਾ ਸੀ।
Proverbs 1:27
ਜਦੋਂ ਮੁਸੀਬਤਾਂ ਭਿਆਨਕ ਤੂਫ਼ਾਨ ਵਾਂਗ ਤੁਹਾਡੇ ਉੱਤੇ ਟੁੱਟ ਪੈਣਗੀਆਂ, ਜਦੋਂ ਮੁਸੀਬਤਾਂ ਤੁਹਾਡੇ ਉੱਪਰ ਆਉਣਗੀਆਂ ਜਦੋਂ ਮੁਸੀਬਤ ਅਤੇ ਗ਼ਮ ਤੁਹਾਨੂੰ ਦਬਾ ਲੈਣਗੇ।
Psalm 73:19
ਅਚਾਨਕ ਹੀ ਮੁਸੀਬਤ ਆ ਸੱਕਦੀ ਹੈ। ਅਤੇ ਫ਼ੇਰ ਉਹ ਗੁਮਾਨੀ ਲੋਕ ਬਰਬਾਦ ਹੋ ਜਾਣਗੇ। ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰ ਸੱਕਦੀਆਂ ਹਨ ਅਤੇ ਫ਼ੇਰ ਉਹ ਖਤਮ ਹੋ ਜਾਣਗੇ।
Psalm 46:1
ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਅਲਾਮੋਥ ਦੁਆਰਾ ਇੱਕ ਗੀਤ। ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ। ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।
Psalm 27:1
ਦਾਊਦ ਦਾ ਇੱਕ ਗੀਤ। ਯਹੋਵਾਹ, ਤੁਸੀਂ ਮੇਰੀ ਰੌਸ਼ਨੀ ਵੀ, ਮੇਰੇ ਮੁਕਤੀਦਾਤਾ ਵੀ ਹੋ। ਮੈਨੂੰ ਕਿਸੇ ਕੋਲੋਂ ਵੀ ਨਹੀਂ ਡਰਨਾ ਚਾਹੀਦਾ। ਯਹੋਵਾਹ, ਮੇਰੇ ਜੀਵਨ ਦੀ ਸੁਰੱਖਿਆ ਦਾ ਟਿਕਾਣਾ ਹੈ। ਇਸ ਲਈ ਮੈਂ ਕਿਸੇ ਕੋਲੋਂ ਵੀ ਨਹੀਂ ਡਰਾਂਗਾ।
Job 11:13
ਪਰ ਅੱਯੂਬ, ਜੇਕਰ ਤੂੰ ਆਪਣਾ ਦਿਲ ਤਿਆਰ ਕਰ ਸੱਕਦਾ, ਤਾਂ ਤੂੰ ਉਸ ਅੱਗੇ ਆਪਣੇ ਹੱਥ ਫ਼ੈਲਾ ਸੱਕਦਾ ਹੋਣਾ ਸੀ।