Bible

Proverbs 4 - WEB (Punjabi)

1 Listen, sons, to a father's instruction. Pay attention and know understanding;ਸਿਆਣਪ ਦਾ ਮਹੱਤਵ ਪੁੱਤਰੋ, ਆਪਣੇ ਪਿਤਾ ਦੀਆਂ ਹਿਦਾਇਤਾਂ ਨੂੰ ਸੁਣੋ ਅਤੇ ਸਮਝਦਾਰੀ ਕਮਾਉਣ ਲਈ ਧਿਆਨ ਦੇਵੋ!

2 For I give you sound learning. Don't forsake my law.ਮੈਂ ਤੁਹਾਨੂੰ ਇੱਕ ਚੰਗਾ ਸਬਕ ਦਿੰਦਾ ਹਾਂ। ਮੇਰੀਆਂ ਸਿੱਖਿਆਵਾਂ ਨੂੰ ਨਾ ਵਿਸਾਰੋ।

3 For I was a son to my father, Tender and an only child in the sight of my mother.ਕਿਉਂ ਜੋ ਮੈਂ ਵੀ ਆਪਣੇ ਪਿਤਾ ਦਾ ਪੁੱਤਰ ਸਾਂ, ਆਪਣੀ ਮਾਂ ਦਾ ਇੱਕੋ ਇੱਕ ਪੁੱਤਰ,

4 He taught me, and said to me: "Let your heart retain my words. Keep my commandments, and live.ਅਤੇ ਉਸ ਨੇ ਮੈਨੂੰ ਸਿੱਖਾਇਆ ਅਤੇ ਆਖਿਆ, “ਹਮੇਸ਼ਾ ਮੇਰੀ ਸਲਾਹ ਨੂੰ ਆਪਣੇ ਦਿਲ ਵਿੱਚ ਰੱਖੋ ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਜੀਵੋਂਗੇ!

5 Get wisdom. Get understanding. Don't forget, neither swerve from the words of my mouth.ਸਿਆਣਪ ਹਾਸਿਲ ਕਰੋ! ਗਿਆਨ ਹਾਸਿਲ ਕਰੋ! ਮੇਰੇ ਸ਼ਬਦਾਂ ਨੂੰ ਨਾ ਭੁੱਲਣਾ। ਅਤੇ ਉਨ੍ਹਾਂ ਤੋਂ ਬਦਲ ਨਾ ਜਾਣਾ।

6 Don't forsake her, and she will preserve you. Love her, and she will keep you.ਸਿਆਣਪ ਤੋਂ ਬੇਮੁਖ ਨਾ ਹੋਣਾ ਤਦ ਉਹ ਤੁਹਾਡੀ ਰੱਖਿਆ ਕਰੇਗੀ। ਉਸ ਨੂੰ ਪਿਆਰ ਕਰੋ, ਅਤੇ ਉਹ ਤੁਹਾਨੂੰ ਸੁਰੱਖਿਅਤ ਰੱਖੇਗੀ।

7 Wisdom is supreme. Get wisdom. Yes, though it costs all your possessions, get understanding.“ਸਿਆਣਪ ਨੂੰ ਹਾਸਿਲ ਕਰਨਾ ਸ਼ੁਰੂ ਕਰਨਾ ਹੀ ਸਿਆਣਪ ਦੀ ਸ਼ੁਰੂਆਤ ਹੈ। ਆਪਣੇ ਕੋਲ ਹੁੰਦੇ ਹਰ ਚੀਜ ਦੀ ਕੀਮਤ ਤੇ ਵੀ ਸਮਝਦਾਰੀ ਨੂੰ ਹਾਸਿਲ ਕਰੋ।

8 Esteem her, and she will exalt you. She will bring you to honor, when you embrace her.ਅਕਲਮੰਦੀ ਨੂੰ ਕੁਝ ਮਹੱਤਵ ਦਿਓ, ਉਹ ਤੁਹਾਨੂੰ ਮਹਾਨ ਉਚਾਈਆਂ ਤੇ ਲੈ ਜਾਵੇਗੀ। ਇਸ ਨੂੰ ਗਲ ਲਾਓ, ਉਹ ਤੁਹਾਡਾ ਆਦਰ ਕਰੇਗੀ।

9 She will give to your head a garland of grace. She will deliver a crown of splendor to you."ਉਹ ਤੁਹਾਡੇ ਸਿਰ ਤੇ ਖੂਬਸ਼ੂਰਤ ਫੁੱਲਾਂ ਦਾ ਹਾਰ ਪਾਵੇਗੀ ਅਤੇ ਤੁਹਾਨੂੰ ਮਹਿਮਾ ਦਾ ਇੱਕ ਤਾਜ ਦੇਵੇਗੀ।”

10 Listen, my son, and receive my sayings. The years of your life will be many.ਬੇਟੇ, ਮੇਰੀ ਗੱਲ ਧਿਆਨ ਨਾਲ ਸੁਣੋ। ਉਹੀ ਗੱਲਾਂ ਕਰੋ ਜੋ ਮੈਂ ਆਖਦਾ ਹਾਂ ਅਤੇ ਤੁਸੀਂ ਲੰਮੀ ਉਮਰ ਭੋਗੋਂਗੇ।

11 I have taught you in the way of wisdom. I have led you in straight paths.ਮੈਂ ਤੁਹਾਨੂੰ ਸਿਆਣਪ ਦਾ ਰਾਹ ਵਿਖਾਵਾਂਗਾ, ਅਤੇ ਸਿੱਧੇ ਰਾਹਾਂ ਤੇ ਤੁਹਾਡੀ ਅਗਵਾਈ ਕਰਾਂਗਾ।

12 When you go, your steps will not be hampered. When you run, you will not stumble.ਜਿਵੇਂ ਤੁਸੀਂ ਇਸ ਰਾਹ ਤੇ ਤੁਰੋਗੇ, ਤੁਹਾਡੇ ਪੈਰ ਕਦੇ ਵੀ ਕਿਸੇ ਰੁਕਾਵਟ ਵਿੱਚ ਨਹੀਂ ਫ਼ਸਣਗੇ। ਤੁਸੀਂ ਦੌੜ ਸੱਕੋਂਗੇ ਅਤੇ ਡਿੱਗੋਂਗੇ ਨਹੀਂ। ਜੋ ਗੱਲਾਂ ਵੀ ਤੁਸੀਂ ਕਰਨ ਦੀ ਕੋਸ਼ਿਸ਼ ਕਰੋਂਗੇ ਤੁਸੀਂ ਸੁਰੱਖਿਅਤ ਰਹੋਂਗੇ।

13 Take firm hold of instruction. Don't let her go. Keep her, for she is your life.ਅਨੁਸ਼ਾਸ਼ਨ ਉੱਤੇ ਟਿਕੇ ਰਹੋ ਇਸ ਨੂੰ ਨਾ ਛੱਡੋ ਇਸਦੀ ਰੱਖਿਆ ਕਰੋ-ਇਹ ਤੁਹਾਡਾ ਜੀਵਨ ਹੈ।

14 Don't enter into the path of the wicked. Don't walk in the way of evil men.ਦੁਸ਼ਟ ਲੋਕਾਂ ਦੇ ਰਾਹ ਤੇ ਨਾ ਚੱਲੋ, ਬਦ ਲੋਕਾਂ ਦੇ ਰਾਹ ਤੇ ਆਪਣੇ-ਆਪ ਦਾ ਨਿਰਦੇਸ਼ਨ ਨਾ ਕਰੋ।

15 Avoid it, and don't pass by it. Turn from it, and pass on.ਇਸ ਤੋਂ ਦੂਰ ਰਹੋ ਇਸਤੇ ਸਫ਼ਰ ਨਾ ਕਰੋ ਮੁੜ ਵਾਪਸ ਚੱਲੇ ਜਾਓ। ਆਪਣੇ ਰਾਹ ਤੇ ਚੱਲੇ ਜਾਓ।

16 For they don't sleep, unless they do evil. Their sleep is taken away, unless they make someone fall.ਕਿਉਂ ਕਿ ਅਜਿਹੇ ਬੁਰੇ ਲੋਕ ਜੁਰਮ ਕੀਤੇ ਬਿਨਾ, ਸੌਂ ਨਹੀਂ ਸੱਕਦੇ। ਉਹ ਲੋਕ ਉਦੋਂ ਤੱਕ ਸੌਂ ਨਹੀਂ ਸੱਕਦੇ ਜਦੋਂ ਤੱਕ ਕਿ ਕਿਸੇ ਹੋਰ ਬੰਦੇ ਨੂੰ ਦੁੱਖੀ ਨਹੀਂ ਕਰਦੇ।

17 For they eat the bread of wickedness, And drink the wine of violence.ਉਹ ਲੋਕ ਮੰਦਾ ਕੰਮ ਕਰਨ ਅਤੇ ਹੋਰਨਾਂ ਨੂੰ ਦੁੱਖ ਦੇਣ ਤੋਂ ਬਿਨਾਂ ਜਿਉਂ ਨਹੀਂ ਸੱਕਦੇ।

18 But the path of the righteous is like the dawning light, That shines more and more until the perfect day.ਪਰ ਧਰਮੀ ਲੋਕਾਂ ਦਾ ਰਾਹ ਪ੍ਰਭਾਤ ਦੀ ਰੋਸ਼ਨੀ ਵਰਗਾ ਹੈ ਜਿਹੜੀ ਪੂਰਾ ਦਿਨ ਚੜ੍ਹ੍ਹਨ ਤੀਕ ਉਜਵਲ ਹੁੰਦੀ ਜਾਂਦੀ ਹੈ।

19 The way of the wicked is like darkness. They don't know what they stumble over.ਪਰ ਦੁਸ਼ਟ ਲੋਕਾਂ ਦਾ ਰਾਹ ਕਾਲੇ ਹਨੇਰੇ ਵਰਗਾ ਹੈ, ਉਹ ਨਹੀਂ ਜਾਣਦੇ ਉਹ ਕਾਹਦੇ ਉੱਤੇ ਡਿੱਗ ਪਏ।

20 My son, attend to my words. Turn your ear to my sayings.ਮੇਰੇ ਬੇਟੇ, ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਵੱਲ ਧਿਆਨ ਦਿਓ। ਮੇਰੇ ਸ਼ਬਦਾਂ ਨੂੰ ਗੌਰ ਨਾਲ ਸੁਣੋ।

21 Let them not depart from your eyes. Keep them in the midst of your heart.ਇਨ੍ਹਾਂ ਨੂੰ ਆਪਣੀ ਦ੍ਰਿਸ਼ਟੀ ਤੋਂ ਪਰ੍ਹਾਂ ਨਾ ਹੋਣ ਦਿਓ, ਇਨ੍ਹਾਂ ਨੂੰ ਧਿਆਨ ਨਾਲ ਆਪਣੇ ਦਿਲ ਵਿੱਚ ਰੱਖ ਲਵੋ।

22 For they are life to those who find them, And health to their whole body.ਉਨ੍ਹਾਂ ਲੋਕਾਂ ਲਈ ਜਿਨ੍ਹਾਂ ਨੇ ਉਨ੍ਹਾਂ ਨੂੰ ਭਾਲ ਲਿਆ ਕਿ ਉਹ ਜੀਵਨ ਹਨ। ਇਹ ਪੂਰੇ ਸਰੀਰ ਨੂੰ ਤੰਦਰੁਸਤ ਰੱਖਦੇ ਹਨ।

23 Keep your heart with all diligence, For out of it is the wellspring of life.ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਤੁਹਾਨੂੰ ਆਪਣੀਆਂ ਸੋਚਾਂ ਬਾਰੇ ਸਾਵੱਧਾਨ ਰਹਿਣਾ ਚਾਹੀਦਾ ਹੈ, ਕਿਉਂ ਕਿ ਇਹ ਨਿਸ਼ਚਾ ਕਰਦੀਆਂ ਹਨ ਕਿ ਤੁਹਾਡੇ ਜੀਵਨ ਵਿੱਚ ਕੀ ਵਾਪਰੇਗਾ।

24 Put away from yourself a perverse mouth. Put corrupt lips far from you.ਬੇਈਮਾਨ ਗੱਲਾਂ ਨੂੰ ਆਪਣੇ-ਆਪ ਤੋਂ ਦੂਰ ਰੱਖੋ, ਗੁੰਝਲਦਾਰ ਸ਼ਬਦਾਂ ਨੂੰ ਕਿਤੇ ਵੀ ਆਪਣੇ ਨੇੜੇ ਨਾ ਹੋਣ ਦਿਓ।

25 Let your eyes look straight ahead. Fix your gaze directly before you.ਸਿਰਫ਼ ਸਿੱਧੇ ਅਗਾਂਹ ਵੇਖੋ, ਆਪਣੀਆਂ ਅੱਖਾਂ ਸਿੱਧੀਆਂ ਆਪਣੇ ਸਾਹਮਣੇ ਨਿਰਧਾਰਿਤ ਕਰੋ।

26 Make the path of your feet level. Let all of your ways be established.ਆਪਣੇ ਪੈਰਾਂ ਲਈ ਰਾਹ ਦਾ ਸਰਵੇਖਣ ਕਰੋ ਅਤੇ ਤੁਹਾਡੇ ਸਾਰੇ ਰਾਹ ਦ੍ਰਿੜ ਹੋਣ।

27 Don't turn to the right hand nor to the left. Remove your foot from evil.ਸੱਜੇ ਜਾਂ ਖੱਬੇ ਨਾ ਮੁੜੋ। ਆਪਣੇ-ਆਪ ਨੂੰ ਬਦੀ ਤੋਂ ਦੂਰ ਰੱਖੋ।

Punjabi Bible