Proverbs 6 - BBE (Punjabi)
1 My son, if you have made yourself responsible for your neighbour, or given your word for another,ਕਰਜੇ ਦੇ ਖੱਤਰੇ ਮੇਰੇ ਬੇਟੇ, ਕਿਸੇ ਹੋਰ ਬੰਦੇ ਦੇ ਕਰਜ਼ ਦੀ ਜਿੰਮੇਵਾਰੀ ਨਾ ਚੁੱਕੋ। ਕੀ ਤੁਸੀਂ ਉਸ ਬੰਦੇ ਦਾ ਕਰਜ਼ਾ ਮੋੜਨ ਦਾ ਇਕਰਾਰ ਕੀਤਾ ਹੈ, ਜੇਕਰ ਤੁਸੀਂ ਕਿਸੇ ਹੋਰ ਦੇ ਕਰਜ਼ ਦੇ ਜਿੰਮੇਵਾਰ ਹੋਣ ਲਈ ਇਹ ਵਾਇਦਾ ਕਰਦਿਆਂ ਹੋਇਆਂ ਹੱਥ ਹਿਲਾਵੋਂ।
2 You are taken as in a net by the words of your mouth, the sayings of your lips have overcome you.ਜੇਕਰ ਤੁਸੀਂ ਆਪਣੇ ਹੀ ਸ਼ਬਦਾਂ ਵਿੱਚ ਫ਼ਸ ਗਏ ਹੋਂ, ਜੇਕਰ ਤੁਸੀਂ ਖੁਦ ਦੇ ਸ਼ਬਦਾਂ ਵਿੱਚ ਹੀ ਅਟਕ ਗਏ ਹੋਂ।
3 Do this, my son, and make yourself free, because you have come into the power of your neighbour; go without waiting, and make a strong request to your neighbour.ਤਾਂ ਮੇਰੇ ਪੁੱਤਰ, ਕਿਉਂ ਕਿ ਤੂੰ ਕਿਸੇ ਹੋਰ ਦੇ ਹੱਥਾਂ ਵਿੱਚ ਅੜ ਗਿਆ ਹੈਂ: ਆਪਣੇ-ਆਪ ਨੂੰ ਮੁਕਤ ਕਰਾਉਣ ਲਈ ਇਹ ਕੁਝ ਕਰ: ਜਾ ਆਪਣੇ-ਆਪ ਨੂੰ ਨਿਮਾਣਾ ਬਣਾ ਅਤੇ ਉਸ ਆਦਮੀ ਅੱਗੇ ਅਰਜੋਈ ਕਰ।
4 Give no sleep to your eyes, or rest to them;ਆਪਣੀਆਂ ਅੱਖਾਂ ਨੂੰ ਸੌਣ ਨਾ ਦੇਵੋ, ਆਪਣੇ ਝਿਮਣੀਆਂ ਨੂੰ ਮਿਚਣ ਨਾ ਦਿਓ।
5 Make yourself free, like the roe from the hand of the archer, and the bird from him who puts a net for her.ਆਪਣੇ-ਆਪ ਨੂੰ ਮੁਕਤ ਕਰੋ ਜਿਵੇਂ ਇੱਕ ਹਿਰਨ ਸ਼ਿਕਾਰੀ ਤੋਂ, ਜਿਵੇਂ ਇੱਕ ਪੰਛੀ ਫ਼ਸਾਉਣ ਵਾਲੇ ਤੋਂ ਅਪਣੇ ਨੂੰ ਮੁਕਤ ਕਰਾਉਂਦਾ ਹੈ।
6 Go to the ant, you hater of work; give thought to her ways and be wise:ਸੁਸਤ ਹੋਣ ਦੇ ਖਤਰੇ ਤੂੰ, ਸੁਸਤ ਬੰਦੇ, ਕੀੜੀ ਵੱਲ ਤੱਕ, ਵੇਖ ਇਹ ਕਿੰਝ ਵਰਤਾਰਾ ਕਰਦੀ ਹੈ, ਅਤੇ ਸਿਆਣੀ ਬਣਦੀ ਹੈ।
7 Having no chief, overseer, or ruler,ਕੀੜੀ ਦਾ ਕੋਈ ਹਾਕਮ ਨਹੀਂ, ਕੋਈ ਮਾਲਕ ਨਹੀਂ ਜਾਂ ਕੋਈ ਆਗੂ ਨਹੀਂ ਹੁੰਦਾ।
8 She gets her meat in the summer, storing up food at the time of the grain-cutting.ਤਾਂ ਵੀ, ਇਹ ਗਰਮੀਆਂ ਵਿੱਚ, ਆਪਣਾ ਭੋਜਨ ਇਕੱਠਾ ਕਰਦੀ ਹੈ ਅਤੇ ਵਾਢੀ ਵੇਲੇ ਆਪਣੀ ਸਮਗਰੀ ਨੂੰ ਇੱਕਤ੍ਰ ਕਰਦੀ ਹੈ।
9 How long will you be sleeping, O hater of work? when will you get up from your sleep?ਸੁਸਤ ਬੰਦਿਆ, ਕਿੰਨਾ ਕੁ ਚਿਰ ਤੂੰ ਇੱਥੇ ਲੰਮਾ ਪਿਆ ਰਹੇਂਗਾ? ਕਦੋਂ ਤੂੰ ਆਪਣੀ ਨੀਂਦ ਤੋਂ ਜਾਗੇਂਗਾ?
10 A little sleep, a little rest, a little folding of the hands in sleep:ਥੋੜੀ ਜਿਹੀ ਨੀਂਦ, ਥੋੜੀ ਜਿਹੀ ਝਪਕੀ, ਆਪਣੇ ਹੱਥਾਂ ਨੂੰ ਥੋੜਾ ਜਿਹਾ ਆਰਾਮ,
11 Then loss will come on you like an outlaw, and your need like an armed manਅਤੇ ਇਸ ਨੂੰ ਜਾਨਣ ਤੋਂ ਪਹਿਲਾਂ, ਤੂੰ ਗਰੀਬ ਹੋ ਜਾਵੇਗਾਂ, ਜਿਵੇਂ ਇੱਕ ਡਕੈਤ ਨੇ ਤੁਹਾਡਾ ਸਭ ਕੁਝ ਚੁਰਾ ਲਿਆ ਹੋਵੇ।
12 A good-for-nothing man is an evil-doer; he goes on his way causing trouble with false words;ਬੁਰਾ ਬੰਦਾ ਇੱਕ ਸਮਾਜ ਧ੍ਰੋਹੀ, ਇੱਕ ਦੁਸ਼ਟ ਆਦਮੀ ਜਿਸ ਦੀ ਗੱਲ-ਬਾਤ ਅਵੱਲੀ ਹੋਵੇ।
13 Making signs with his eyes, rubbing with his feet, and giving news with his fingers;ਜੋ ਆਪਣੀਆਂ ਅੱਖਾਂ ਝਮਕ ਕੇ, ਆਪਣੇ ਪੈਰ ਘਸਰ ਕੇ ਅਤੇ ਆਪਣੀਆਂ ਉਂਗਲਾ ਨਾਲ ਸੰਕੇਤ ਕਰਕੇ ਗੁਪਤ ਇਸ਼ਾਰੇ ਕਰੇ।
14 His mind is ever designing evil: he lets loose violent acts.ਜੋ ਹਮੇਸ਼ਾ ਆਪਣੇ ਮਨ ਵਿੱਚ ਕੁਝ ਬਦ ਵਿਉਂਤਦਾ ਰਹੇ ਅਤੇ ਅਜਿਹਾ ਵਿਅਕਤੀ ਜੋ ਹਮੇਸ਼ਾ ਦਲੀਲਬਾਜ਼ੀ ਲਿਆਵੇ।
15 For this cause his downfall will be sudden; quickly he will be broken, and there will be no help for him.ਪਰ ਇਸਦੇ ਫ਼ਲਸਵਰੂਪ ਅਚਾਨਕ ਬਿਪਤਾ ਆ ਪਵੇਗੀ। ਅੱਖ ਦੇ ਫ਼ੇਰ ਵਿੱਚ ਉਹ ਤਬਾਹ ਹੋ ਜਾਵੇਗਾ ਮੁੜ ਪਰਤਨ ਦੇ ਕਿਸੇ ਵੀ ਰਾਹ ਤੋਂ ਬਿਨਾ।
16 Six things are hated by the Lord; seven things are disgusting to him:ਸੱਤ ਚੀਜ਼ਾਂ ਜਿਨ੍ਹਾਂ ਨੂੰ ਯਹੋਵਾਹ ਨਫ਼ਰਤ ਕਰਦਾ ਹੈ ਯਹੋਵਾਹ ਇਨ੍ਹਾਂ ਛੇਆਂ ਗੱਲਾਂ ਨੂੰ ਨਰਫ਼ਤ ਕਰਦਾ, ਅਤੇ ਇਹ ਸੱਤ ਗੱਲਾਂ ਉਸ ਲਈ ਘ੍ਰਿਣਾਯੋਗ ਹਨ।
17 Eyes of pride, a false tongue, hands which take life without cause;ਘੁਮੰਡੀ ਅੱਖਾਂ, ਝੂਠੀ ਜੀਭ, ਹੱਥ ਜਿਹੜੇ ਬੇਕਸੂਰਾਂ ਨੂੰ ਮਾਰਦੇ ਹਨ।
18 A heart full of evil designs, feet which are quick in running after sin;ਦਿਲ ਜਿਹੜਾ ਹਮੇਸ਼ਾ ਗੰਦੀਆਂ ਗੱਲਾਂ ਵਿਉਂਤਦਾ, ਪੈਰ ਜਿਹੜੇ ਬਦੀ ਕਰਨ ਲਈ ਦੌੜਦੇ ਹਨ।
19 A false witness, breathing out untrue words, and one who lets loose violent acts among brothers.ਇੱਕ ਝੂਠਾ ਗਵਾਹ ਜਿਹੜਾ ਹਮੇਸ਼ਾ ਝੂਠ ਬੋਲਦਾ, ਅਤੇ ਉਹ ਵਿਅਕਤੀ ਜਿਹੜਾ ਦੋ ਭਰਾਵਾਂ ਵਿੱਚਕਾਰ ਝਗੜਾ ਪਾਉਂਦਾ ਹੈ।
20 My son, keep the rule of your father, and have in memory the teaching of your mother:ਵਿਭਚਾਰ ਦੇ ਖਿਲਾਫ ਚੇਤਾਵਨੀ ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮਾਂ ਨੂੰ ਮੰਨ। ਅਤੇ ਆਪਣੀ ਮਾਤਾ ਦੀਆਂ ਸਿੱਖਿਆਵਾਂ ਨੂੰ ਨਾ ਵਿਸਾਰਨਾ।
21 Keep them ever folded in your heart, and have them hanging round your neck.ਉਨ੍ਹਾਂ ਦੇ ਸ਼ਬਦਾਂ ਨੂੰ ਹਰ ਵੇਲੇ ਚੇਤੇ ਰੱਖਣਾ ਇਹ ਗੱਲਾਂ ਪੱਲੇ ਬੰਨ੍ਹ ਲੈਣੀਆਂ ਅਤੇ ਆਪਣੇ ਦਿਲ ਤੇ ਉਕਰ ਲੈਣੀਆਂ।
22 In your walking, it will be your guide; when you are sleeping, it will keep watch over you; when you are awake, it will have talk with you.ਉਨ੍ਹਾਂ ਦੀਆਂ ਸਿੱਖਿਆਵਾਂ, ਜਿੱਥੇ ਵੀ ਤੁਸੀਂ ਜਾਵੋਂਗੇ, ਉੱਥੇ ਤੁਹਾਡੀ ਅਗਵਾਈ ਕਰਨਗੀਆਂ। ਜਦੋਂ ਤੁਸੀਂ ਸੁੱਤੇ ਹੋਵੋਂਗੇ ਉਹ ਤੁਹਾਡਾ ਧਿਆਨ ਰੱਖਣਗੀਆਂ। ਅਤੇ ਜਦੋਂ ਤੁਸੀਂ ਜਾਗੋਂਗੇ, ਉਹ ਤੁਹਾਡੇ ਨਾਲ ਗੱਲਾਂ ਕਰਨਗੀਆਂ ਅਤੇ ਤੁਹਾਨੂੰ ਰਾਹ ਵਿਖਾਉਣਗੀਆਂ।
23 For the rule is a light, and the teaching a shining light; and the guiding words of training are the way of life.ਕਿਉਂ ਜੋ, ਹੁਕਮ ਇੱਕ ਦੀਵੇ ਵਾਂਗ ਹੈ ਅਤੇ ਸਿੱਖਿਆ ਰੋਸ਼ਨੀ ਵਾਂਗ ਹੈ। ਸੁਧਾਰ ਜਿੰਦਗੀ ਦਾ ਰਾਹ ਹੈ।
24 They will keep you from the evil woman, from the smooth tongue of the strange woman.ਉਹ ਤੁਹਾਨੂੰ ਬੁਰੀ ਔਰਤ ਤੋਂ ਅਤੇ ਇੱਕ ਪਰਾਈ ਔਰਤ ਦੀਆਂ ਮਿੱਠੀਆਂ ਗੱਲਾਂ ਤੋਂ ਬਚਾਉਂਦੇ ਹਨ।
25 Let not your heart's desire go after her fair body; let not her eyes take you prisoner.ਉਸਦੀ ਖੂਬਸੂਰਤੀ ਦੀ ਇੱਛਾ ਨਾ ਕਰੋ, ਉਸ ਨੂੰ ਅੱਖਾਂ ਦੀਆਂ ਪੁਤਲੀਆਂ ਨਾਲ ਤੁਹਾਨੂੰ ਲੁਭਾਉਣ ਨਾ ਦਿਓ।
26 For a loose woman is looking for a cake of bread, but another man's wife goes after one's very life.ਕਿਉਂ ਕਿ ਇੱਕ ਵੇਸਵਾ ਦੀ ਕੀਮਤ ਰੋਟੀ ਦੇ ਇੱਕ ਟੁਕੜੇ ਜਿੰਨੀ ਹੀ ਹੋ ਸੱਕਦੀ ਹੈ, ਪਰ ਦੂਸਰੇ ਬੰਦੇ ਦੀ ਪਤਨੀ ਤੈਥੋਂ ਤੇਰੇ ਜੀਵਨ ਦੀ ਕੀਮਤ ਮਂਗੇਗੀ।
27 May a man take fire to his breast without burning his clothing?ਜੇ ਕੋਈ ਬੰਦਾ ਆਪਣੇ ਉੱਤੇ ਅੰਗਿਆਰ ਸੁੱਟੇਗਾ ਤਾਂ ਉਸ ਦੇ ਕੱਪੜੇ ਵੀ ਸੜ ਜਾਣਗੇ।
28 Or may one go on lighted coals, and his feet not be burned?ਜੇ ਕੋਈ ਬੰਦਾ ਮਘਦੇ ਕੋਲਿਆਂ ਉੱਤੇ ਪੈਰ ਧਰ ਦਿੰਦਾ ਹੈ ਤਾਂ ਉਸ ਦੇ ਪੈਰ ਸੜ ਜਾਣਗੇ।
29 So it is with him who goes in to his neighbour's wife; he who has anything to do with her will not go free from punishment.ਇਸੇ ਤਰ੍ਹਾਂ ਹੀ ਕੋਈ ਵੀ ਵਿਅਕਤੀ ਜੋ ਕਿਸੇ ਹੋਰ ਆਦਮੀ ਦੀ ਪਤਨੀ ਨਾਲ ਸੌਂਦਾ, ਕੋਈ ਵੀ ਜੋ ਉਸ ਨੂੰ ਛੂੰਹਦਾ ਹੈ, ਸਜ਼ਾ ਤੋਂ ਨਹੀਂ ਬਚੇਗਾ।
30 Men do not have a low opinion of a thief who takes food when he is in need of it:ਹੋ ਸੱਕਦਾ ਹੈ ਕਿ ਕੋਈ ਬੰਦਾ ਭੁੱਖਾ ਹੋਵੇ ਅਤੇ ਢਿੱਡ ਭਰਨ ਲਈ ਚੋਰੀ ਕਰੇ, ਲੋਕੀਂ ਉਸ ਨੂੰ ਨਫ਼ਰਤ ਨਹੀਂ ਕਰਨਗੇ। ਪਰ ਜੇ ਉਹ ਬੰਦਾ ਫ਼ੜਿਆ ਜਾਵੇ ਤਾਂ ਉਸ ਨੂੰ ਚੋਰੀ ਦੇ ਮਾਲ ਨਾਲੋਂ ਸੱਤ ਗੁਣਾ ਵੱਧ ਜ਼ੁਰਮਾਨਾ ਭਰਨਾ ਪਵੇਗਾ। ਭਾਵੇਂ ਉਸ ਨੂੰ ਆਪਣੇ ਘਰ ਵਿੱਚਲਾ ਸਭ ਕੁਝ ਗਵਾਉਣਾ ਪਵੇ!
31 But if he is taken in the act he will have to give back seven times as much, giving up all his property which is in his house.
32 He who takes another man's wife is without all sense: he who does it is the cause of destruction to his soul.ਜਿਹੜਾ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਵਿਭਚਾਰ ਕਰਦਾ ਹੈ ਮੂਰਖ ਹੈ ਅਤੇ ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।
33 Wounds will be his and loss of honour, and his shame may not be washed away.ਬੇਇੱਜ਼ਤ ਹੋਣਾ ਅਤੇ ਕੁਟਿਆ ਜਾਣਾ ਇਹ ਉਸਦੀ ਤਕਦੀਰ ਹੋਵੇਗੀ ਅਤੇ ਉਹ ਆਪਣੀ ਬਦਨਾਮੀ ਕਦੇ ਵੀ ਧੋਣ ਦੇ ਕਾਬਿਲ ਨਹੀਂ ਹੋਵੇਗਾ।
34 For bitter is the wrath of an angry husband; in the day of punishment he will have no mercy.ਕਿਉਂ ਜੋ ਉਸ ਔਰਤ ਦੇ ਪਤੀ ਨੂੰ ਈਰਖਾ ਹੋ ਜਾਵੇਗੀ ਅਤੇ ਜਦੋਂ ਉਹ ਬਦਲਾ ਲਵੇਗਾ ਉਹ ਕੋਈ ਤਰਸ ਨਹੀਂ ਕਰੇਗਾ।
35 He will not take any payment; and he will not make peace with you though your money offerings are increased.ਉਹ ਕੋਈ ਵੀ ਮੁਆਵਜ਼ਾ ਮੰਜ਼ੂਰ ਨਹੀਂ ਕਰੇਗਾ, ਕੋਈ ਫ਼ਰਕ ਨਹੀਂ ਪੈਂਦਾ, ਕੀਮਤ ਭਾਵੇਂ ਕਿੰਨੀ ਵੀ ਵਡੇਰੀ ਹੋਵੇ।
Punjabi Bible