Bible

Proverbs 7 - WEB (Punjabi)

1 My son, keep my words. Lay up my commandments within you.ਸਿਆਣਪ ਤੁਹਾਨੂੰ ਵਿਭਚਾਰ ਤੋਂ ਦੂਰ ਰੱਖੇਗੀ ਮੇਰੇ ਬੇਟੇ, ਮੇਰੇ ਸ਼ਬਦਾਂ ਨੂੰ ਚੇਤੇ ਰੱਖਣਾ, ਉਨ੍ਹਾਂ ਹੁਕਮਾਂ ਨੂੰ ਕਦੇ ਨਾ ਭੁੱਲਣਾ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ।

2 Keep my commandments and live; Guard my teaching as the apple of your eye.ਜੇਕਰ ਤੁਸੀਂ ਮੇਰਾ ਹੁਕਮ ਮੰਨੋ ਤੁਸੀਂ ਜਿਉਵੋਂਗੇ। ਮੇਰੀਆਂ ਸਿੱਖਿਆਵਾਂ ਨੂੰ ਆਪਣੀ ਅੱਖ ਦੀ ਪੁਤਲੀ ਵਾਂਗ ਅਨਮੋਲ ਬਣਾਕੇ ਰੱਖੋ।

3 Bind them on your fingers. Write them on the tablet of your heart.ਇਨ੍ਹਾਂ ਨੂੰ ਆਪਣੀਆਂ ਉਂਗਲੀਆਂ ਨਾਲ ਬੰਨ੍ਹ ਲੈਣਾ। ਇਨ੍ਹਾਂ ਨੂੰ ਆਪਣੇ ਦਿਲ ਉੱਤੇ ਲਿਖ ਲੈਣਾ।

4 Tell wisdom, "You are my sister." Call understanding your relative,ਸਿਆਣਪ ਨੂੰ ਆਖ, “ਤੂੰ ਮੇਰੀ ਭੈਣ ਹੈਂ!” ਅਤੇ ਸਮਝਦਾਰੀ ਨੂੰ ਆਪਣੇ ਪਰਿਵਾਰ ਦਾ ਸਦੱਸ ਕਹੋ।

5 That they may keep you from the strange woman, From the foreigner who flatters with her words.ਉਹ ਤੁਹਾਨੂੰ ਇੱਕ ਅਜਨਬੀ ਔਰਤ, ਇੱਕ ਪਰਾਈ ਔਰਤ ਤੋਂ ਬਚਾਵੇਗੀ ਜੋ ਮਿੱਠੀਆਂ ਗੱਲਾਂ ਕਰਦੀ ਹੈ।

6 For at the window of my house, I looked out through my lattice.ਇੱਕ ਦਿਨ ਮੈਂ ਆਪਣੀ ਖਿੜਕੀ ਦੇ ਪਰਦਿਆਂ ਦਰਮਿਆਨੋਂ ਬਾਹਰ ਝਾਕਿਆ।

7 I saw among the simple ones. I discerned among the youths a young man void of understanding,ਮੈਂ ਗਭਰੂਆਂ ਵਿੱਚੋਂ ਇੱਕ ਨੌਜਵਾਨ ਨੂੰ ਵੇਖਿਆ ਜਿਸ ਨੂੰ ਕੋਈ ਸਮਝ ਨਹੀਂ ਸੀ।

8 Passing through the street near her corner, He went the way to her house,ਉਹ ਹੇਠਾਂ ਰਾਹ ਤੇ ਤੁਰਦਾ ਹੋਇਆ, ਇੱਕ ਮੰਦੀ ਔਰਤ ਦੇ ਘਰ ਵੱਲ ਜਾ ਰਿਹਾ ਸੀ, ਜਿੱਥੇ ਉਹ ਰਹਿੰਦੀ ਸੀ।

9 In the twilight, in the evening of the day, In the middle of the night and in the darkness.ਹਨੇਰਾ ਹੋਣ ਵਾਲਾ ਸੀ-ਸੂਰਜ ਛੁਪ ਰਿਹਾ ਸੀ। ਰਾਤ ਪੈਣ ਵਾਲੀ ਸੀ।

10 Behold, there a woman met him with the attire of a prostitute, And with crafty intent.ਔਰਤ ਉਸ ਨੂੰ ਮਿਲਣ ਲਈ ਘਰੋ ਬਾਹਰ ਆਈ। ਉਸ ਨੇ ਵੇਸਵਾ ਵਰਗੇ ਕੱਪੜੇ ਪਾਏ ਹੋਏ ਸਨ। ਉਸਦੀਆਂ ਨੌਜਵਾਨ ਬਾਰੇ ਵਿਉਤਾਂ ਸਨ।

11 She is loud and defiant. Her feet don't stay in her house.ਉਹ ਖਰੂਦੀ ਅਤੇ ਵਿਦਰੋਹੀ ਸੀ, ਉਹ ਘਰ ਠਹਿਰਣ ਵਾਲੀ ਨਹੀਂ ਸੀ!

12 Now she is in the streets, now in the squares, And lurking at every corner.ਹੁਣ ਉਹ ਸੜਕ ਉੱਤੇ ਹੈ, ਹੁਣ ਉਹ ਚੌਰਾਹੇ ਤੇ ਹੈ, ਉਹ ਹਰ ਨੁਕਰ ਤੇ ਇੰਤਜ਼ਾਰ ਵਿੱਚ ਰਹਿੰਦੀ ਹੈ।

13 So she caught him, and kissed him. With an impudent face she said to him:ਉਸ ਨੇ ਨੌਜਵਾਨ ਨੂੰ ਖਿੱਚ ਲਿਆ ਅਤੇ ਉਸ ਨੂੰ ਚੁੰਮ ਲਿਆ। ਉਸ ਨੇ ਬੇਸ਼ਰਮੀ ਨਾਲ ਉਸ ਨੂੰ ਆਖਿਆ,

14 "Sacrifices of peace-offerings are with me. This day I have paid my vows.“ਮੈਂ ਅੱਜ ਸੁੱਖ ਸਾਂਦ ਦੀ ਬਲੀ ਹਾਜਰ ਕੀਤੀ। ਅਤੇ ਅੱਜ ਮੈਂ ਕੀਤੇ ਹੋਏ ਇਕਰਾਰ ਨੂੰ ਪੂਰਿਆਂ ਕੀਤਾ।

15 Therefore I came out to meet you, To diligently seek your face, And I have found you.ਅਤੇ ਇਸ ਲਈ ਮੈਂ ਤੁਹਾਨੂੰ ਆਪਣੇ ਨਾਲ ਭੋਜਨ ਲਈ ਸੱਦਾ ਦੇਣ ਬਾਹਰ ਆਈ ਹਾਂ। ਮੈਂ ਤੇਰੀ ਬਹੁਤ ਭਾਲ ਕਰਦੀ ਰਹੀ ਹਾਂ। ਤੇ ਹੁਣ ਮੈਂ ਤੈਨੂੰ ਲੱਭ ਲਿਆ ਹੈ!

16 I have spread my couch with carpets of tapestry, With striped cloths of the yarn of Egypt.ਮੈਂ ਆਪਣੇ ਬਿਸਤਰੇ ਉੱਤੇ ਸਾਫ਼ ਚਾਦਰਾਂ ਵਿਛਾਈਆਂ ਹਨ। ਇਹ ਮਿਸਰ ਦੇਸ ਦੀਆਂ ਬੜੀਆਂ ਖੂਬਸੂਰਤ ਚਾਦਰਾਂ ਹਨ।

17 I have perfumed my bed with myrrh, aloes, and cinnamon.ਮੈਂ ਆਪਣੇ ਬਿਸਤਰੇ ਉੱਤੇ ਅਤਰ ਛਿੜਕਿਆ ਹੈ। ਭਾਂਤ-ਭਾਂਤ ਦੀ ਗੰਧਰਸ ਬਹੁਤ ਕਮਾਲ ਦੀਆਂ ਹਨ।

18 Come, let's take our fill of loving until the morning. Let's solace ourselves with loving.ਹੁਣ ਆਓ, ਆਪਾਂ ਖੁਦ ਹੀ ਸਵੇਰ ਤਕ ਆਨੰਦ ਮਾਣੀਏ, ਆਪਾਂ ਪਿਆਰ ਨਾਲ ਸ਼ਰਾਬੀ ਹੋ ਜਾਈਏ।

19 For my husband isn't at home. He has gone on a long journey.ਮੇਰਾ ਪਤੀ ਘਰੇ ਨਹੀਂ ਹੈ ਉਹ ਇੱਕ ਲੰਮੇਂ ਸਫ਼ਰ ਤੇ ਬਾਹਰ ਚੱਲਿਆ ਗਿਆ ਹੈ।

20 He has taken a bag of money with him. He will come home at the full moon."ਉਸ ਨੇ ਲੰਮੀ ਯਾਤਰਾ ਲਈ ਕਾਫ਼ੀ ਪੈਸੇ ਨਾਲ ਰੱਖੇ ਹੋਏ ਹਨ। ਉਹ ਦੋ ਹਫ਼ਤਿਆਂ ਤੋਂ ਪਹਿਲਾਂ ਘਰ ਨਹੀਂ ਆਵੇਗਾ।”

21 With persuasive words, she led him astray. With the flattering of her lips, she seduced him.ਔਰਤ ਨੇ ਉਸ ਨੌਜਵਾਨ ਨੂੰ ਆਪਣੀ ਚੰਚਲਤਾ ਨਾਲ ਭਰਮਾਇਆ, ਉਸ ਨੇ ਉਸ ਨੂੰ ਆਪਣੇ ਕੂਲੇ ਸ਼ਬਦਾਂ ਨਾਲ ਬਹਿਕਾਇਆ।

22 He followed her immediately, As an ox goes to the slaughter, As a fool stepping into a noose.ਅਤੇ ਉਹ ਨੌਜਵਾਨ ਉਸ ਦੇ ਪਿੱਛੇ ਲੱਗ ਕੇ ਜਾਲ ਵਿੱਚ ਫ਼ਸਣ ਆ ਗਿਆ। ਉਹ ਉਸ ਬਲਦ ਵਰਗਾ ਸੀ ਜਿਸਦੀ ਬਲੀ ਚੜ੍ਹਾਈ ਜਾਣ ਵਾਲੀ ਸੀ। ਉਹ ਜਾਲ ਵਿੱਚ ਫ਼ਸਣ ਜਾ ਰਹੇ ਹਿਰਣ ਵਰਗਾ ਸੀ,

23 Until an arrow strikes through his liver, As a bird hurries to the snare, And doesn't know that it will cost his life.ਜਦੋਂ ਤੱਕ ਉਸ ਦੇ ਦਿਲ ਵਿੱਚ ਤੀਰ ਨਾਂ ਵੱਜੇ, ਇੱਕ ਪੰਛੀ ਵਾਂਗ ਜੋ ਸਿੱਧਾ ਕੁੜਿੱਕੀ ਵੱਲ ਉੱਡ ਪਿਆ, ਅਤੇ ਉਸ ਨੂੰ ਕੋਈ ਕਲਪਨਾ ਨਹੀਂ ਉਹ ਆਪਣੀ ਜ਼ਿੰਦਗੀ ਗੁਆਉਣ ਹੀ ਵਾਲਾ ਹੈ।

24 Now therefore, sons, listen to me. Pay attention to the words of my mouth.ਇਸ ਲਈ ਹੁਣ ਪੁੱਤਰੋ, ਸੁਣੋ ਮੇਰੀ ਗੱਲ ਧਿਆਨ ਨਾਲ। ਜਿਹੜੇ ਸ਼ਬਦ ਮੈਂ ਬੋਲਦਾ ਹਾਂ ਉਨ੍ਹਾਂ ਵੱਲ ਧਿਆਨ ਦਿਓ।

25 Don't let your heart turn to her ways. Don't go astray in her paths,ਆਪਣੇ ਦਿਲ ਨੂੰ ਉਸ ਦੇ ਰਾਹਾਂ ਵੱਲ ਭਟਕਣ ਨਾ ਦਿਓ, ਉਸ ਦੇ ਰਾਹਾਂ ਤੇ ਨਾ ਠਹਿਰੋ।

26 For she has thrown down many wounded. Yes, all her slain are a mighty host.ਉਸ ਨੇ ਕਿੰਨੇ ਹੀ ਲੋਕਾਂ ਨੂੰ ਤਬਾਹ ਕੀਤਾ। ਜਿਨ੍ਹਾਂ ਲੋਕਾਂ ਨੂੰ ਉਸ ਨੇ ਤਬਾਹ ਕੀਤਾ ਉਨ੍ਹਾਂ ਦੀ ਗਿਣਤੀ ਬਹੁਤ ਵੱਡੀ ਹੈ।

27 Her house is the way to Sheol, Going down to the chambers of death.ਉਸ ਦਾ ਘਰ ਮੌਤ ਵੱਲ ਅਗਵਾਈ ਕਰਦਾ, ਇਹ ਤੁਹਾਨੂੰ ਮੌਤ ਦੇ ਕੋਠੜੀਆਂ ਵੱਲ ਲੈ ਜਾਂਦਾ ਹੈ।

Punjabi Bible