Psalm 112:5
ਕਿਸੇ ਬੰਦੇ ਲਈ ਮਿਹਰਬਾਨ ਅਤੇ ਫ਼ਰਾਖ ਹੋਣਾ ਚੰਗਾ ਹੈ। ਕਿਸੇ ਇੱਕ ਬੰਦੇ ਲਈ ਆਪਣੇ ਕੰਮ ਵਿੱਚ ਬੇਲਾਗ ਹੋਣਾ ਚੰਗਾ ਹੈ।
Psalm 112:5 in Other Translations
King James Version (KJV)
A good man sheweth favour, and lendeth: he will guide his affairs with discretion.
American Standard Version (ASV)
Well is it with the man that dealeth graciously and lendeth; He shall maintain his cause in judgment.
Bible in Basic English (BBE)
All is well for the man who is kind and gives freely to others; he will make good his cause when he is judged.
Darby English Bible (DBY)
It is well with the man that is gracious and lendeth; he will sustain his cause in judgment.
World English Bible (WEB)
It is well with the man who deals graciously and lends. He will maintain his cause in judgment.
Young's Literal Translation (YLT)
Good `is' the man -- gracious and lending, He sustaineth his matters in judgment.
| A good | טֽוֹב | ṭôb | tove |
| man | אִ֭ישׁ | ʾîš | eesh |
| sheweth favour, | חוֹנֵ֣ן | ḥônēn | hoh-NANE |
| and lendeth: | וּמַלְוֶ֑ה | ûmalwe | oo-mahl-VEH |
| guide will he | יְכַלְכֵּ֖ל | yĕkalkēl | yeh-hahl-KALE |
| his affairs | דְּבָרָ֣יו | dĕbārāyw | deh-va-RAV |
| with discretion. | בְּמִשְׁפָּֽט׃ | bĕmišpāṭ | beh-meesh-PAHT |
Cross Reference
Psalm 37:25
ਮੈਂ ਜਵਾਨ ਸਾਂ ਅਤੇ ਹੁਣ ਬੁੱਢਾ ਹਾਂ ਅਤੇ ਮੈਂ ਕਦੇ ਵੀ ਪਰਮੇਸ਼ੁਰ ਨੂੰ ਨੇਕ ਬੰਦਿਆਂ ਦਾ ਸਾਥ ਛੱਡਦਿਆਂ ਨਹੀਂ ਦੇਖਿਆ। ਮੈਂ ਕਦੇ ਵੀ ਨੇਕ ਬੰਦਿਆਂ ਦੇ ਬੱਚਿਆਂ ਨੂੰ ਭੁੱਖਿਆਂ ਮਰਦਿਆਂ ਨਹੀਂ ਵੇਖਿਆ।
Deuteronomy 15:7
“ਜਦੋਂ ਤੁਸੀਂ ਉਸ ਧਰਤੀ ਉੱਤੇ ਰਹਿ ਰਹੇ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਉੱਥੇ ਤੁਹਾਡੇ ਦਰਮਿਆਨ ਕੋਈ ਗਰੀਬ ਵਿਅਕਤੀ ਹੋ ਸੱਕਦਾ। ਤੁਹਾਨੂੰ ਖੁਦਗਰਜ਼ ਨਹੀਂ ਹੋਣਾ ਚਾਹੀਦਾ। ਤੁਹਾਨੂੰ ਉਸ ਗਰੀਬ ਵਿਅਕਤੀ ਨੂੰ ਸਹਾਇਤਾ ਦੇਣ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ।
John 6:12
ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁਕੜੇ ਇਕੱਠੇ ਕਰ ਲਓ, ਕੁਝ ਵੀ ਜਾਇਆ ਨਾ ਕਰੋ।”
Romans 5:7
ਕੋਈ ਵੀ ਭਲੇ ਵਿਅਕਤੀ ਲਈ ਮਰਨ ਦਾ ਇੱਛੁਕ ਨਹੀਂ ਹੋਵੇਗਾ। ਜੇਕਰ ਇੱਕ ਵਿਅਕਤੀ ਬੜਾ ਹੀ ਭਲਾ ਹੈ ਤਾਂ ਫ਼ੇਰ ਕੋਈ ਵੀ ਉਸ ਲਈ ਮਰਨ ਦਾ ਇੱਛੁਕ ਹੋ ਸੱਕਦਾ।
Romans 12:11
ਜਦੋਂ ਤੁਹਾਨੂੰ ਪਰਮੇਸ਼ੁਰ ਲਈ, ਜਿੰਨਾ ਤੁਸੀਂ ਕਰ ਸੱਕਦੇ ਹੋ, ਕੰਮ ਕਰਨ ਦੀ ਜ਼ਰੂਰਤ ਪਵੇ ਤਾਂ ਆਲਸ ਮਹਿਸੂਸ ਨਾ ਕਰੋ। ਆਤਮਕ ਤੌਰ ਤੇ ਉਤਸਾਹਿਤ ਹੋਕੇ ਉਸਦੀ ਸੇਵਾ ਵਿੱਚ ਲੀਨ ਰਹੋ।
Ephesians 5:15
ਇਸ ਲਈ ਇਸ ਗੱਲੋਂ ਬਹੁਤ ਸਾਵੱਧਾਨ ਰਹੋ ਕਿ ਤੁਸੀਂ ਕਿਵੇਂ ਜਿਉਂਦੇ ਹੋ। ਗਿਆਨਹੀਣ ਬੰਦਿਆਂ ਦੇ ਢੰਗ ਵਾਂਗ ਨਾ ਜੀਓ। ਸਗੋਂ ਗਿਆਨਵਾਨ ਬਣਕੇ ਜੀਓ।
Philippians 1:9
ਤੁਹਾਡੇ ਲਈ ਮੇਰੀ ਇਹ ਪ੍ਰਾਰਥਨਾ ਹੈ: ਤੁਹਾਡਾ ਪ੍ਰੇਮ ਵੱਧ ਤੋਂ ਵੱਧ ਵੱਧੇ, ਤੁਹਾਡੇ ਕੋਲ ਸੱਚਾ ਗਿਆਨ ਹੋਵੇ ਅਤੇ ਤੁਹਾਡੇ ਪਿਆਰ ਨਾਲ ਸਮਝ ਹੋਵੇ;
Colossians 4:5
ਗੈਰ ਯਹੂਦੀਆਂ ਨਾਲ ਸਿਆਣਪ ਨਾਲ ਵਰਤਾਓ ਕਰੋ। ਆਪਣੇ ਸਮੇਂ ਨੂੰ ਵੱਧ ਤੋਂ ਵੱਧ ਚੰਗੀ ਤਰ੍ਹਾਂ ਵਰਤੋ।
Luke 23:50
ਅਰਿਮਥੇਆ ਦਾ ਯੂਸੁਫ਼ ਉੱਥੇ ਇੱਕ ਆਦਮੀ ਯਹੂਦੀਆਂ ਦੇ ਇੱਕ ਨਗਰ ਅਰਿਮਥੇਆ ਤੋਂ ਸੀ ਉਸਦਾ ਨਾਂ ਯੂਸੁਫ਼ ਸੀ। ਉਹ ਚੰਗਾ ਅਤੇ ਧਰਮੀ ਬੰਦਾ ਸੀ ਅਤੇ ਪਰਮੇਸ਼ੁਰ ਦੇ ਰਾਜ ਦੇ ਆਉਣ ਦਾ ਇੰਤਜ਼ਾਰ ਕਰ ਰਿਹਾ ਸੀ। ਹਾਲਾਂ ਕਿ ਯੂਸੁਫ਼ ਯਹੂਦੀਆਂ ਦੀ ਸਭਾ ਦਾ ਸਦੱਸ ਸੀ, ਪਰ ਉਸ ਨੇ ਬਾਕੀ ਯਹੂਦੀ ਆਗੂਆਂ ਨਾਲ ਯਿਸੂ ਬਾਰੇ ਇਨ੍ਹਾਂ ਯੋਜਨਾਵਾਂ ਅਤੇ ਕੰਮਾਂ ਨਾਲ ਸਹਿਮਤ ਨਾ ਹੋਇਆ।
Luke 6:35
“ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁੜ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ।
Proverbs 27:23
ਪ੍ਰਪਕ ਕਰੋ ਕਿ ਤੁਸੀਂ ਆਪਣੀਆਂ ਭੇਡਾਂ ਦੀ ਹਾਲਤ ਬਾਰੇ ਜਾਣਦੇ ਹੋ, ਅਤੇ ਪਸ਼ੂਆ ਵੱਲ ਖਾਸ ਧਿਆਨ ਦਿਓ।
Psalm 37:21
ਇੱਕ ਮੰਦਾ ਆਦਮੀ ਛੇਤੀ ਉਧਾਰ ਲੈਂਦਾ ਹੈ ਅਤੇ ਕਦੇ ਵਾਪਸ ਕਰਨ ਦਾ ਨਾਂ ਨਹੀਂ ਲੈਂਦਾ। ਪਰ ਨੇਕ ਆਦਮੀ ਖੁਲ੍ਹ ਦਿਲੀ ਨਾਲ ਦਾਨ ਕਰਦਾ ਹੈ।
Proverbs 2:20
ਸਿਆਣਪ ਤੁਹਾਨੂੰ ਚੰਗੇ ਬੰਦਿਆਂ ਦੇ ਰਾਹ ਤੇ ਚਲਣ ਲਈ, ਅਤੇ ਧਰਮੀ ਦੇ ਰਾਹਾਂ ਤੇ ਰਹਿਣ ਲਈ ਤੁਹਾਡੀ ਮਦਦ ਕਰੇਗੀ।
Proverbs 12:2
ਇੱਕ ਨੇਕ ਵਿਅਕਤੀ ਯਹੋਵਾਹ ਪਾਸੋਂ ਮਿਹਰ ਪ੍ਰਾਪਤ ਕਰਦਾ, ਪਰ ਉਹ (ਯਹੋਵਾਹ) ਇੱਕ ਸੱਕੀਮੀ ਬੰਦੇ ਨੂੰ ਨਿੰਦਦਾ ਹੈ।
Proverbs 17:18
ਸਿਰਫ਼ ਉਹੀ ਆਦਮੀ ਜਿਸ ਨੂੰ ਕੋਈ ਸੂਝ ਨਹੀਂ ਆਪਣੇ ਗੁਆਂਢੀ ਦੇ ਕਰਜ਼ਿਆਂ ਦੀ ਜਿੰਮੇਵਾਰੀ ਲਵੇਗਾ।
Proverbs 18:9
ਉਹ ਵਿਅਕਤੀ ਜਿਹੜਾ ਆਪਣੇ ਕੰਮ ਵਿੱਚ ਲਾਪਰਵਾਹ ਹੈ ਉਸ ਵਿਅਕਤੀ ਵਰਗਾ ਜਿਹੜਾ ਚੀਜ਼ਾਂ ਤਬਾਹ ਕਰਦਾ ਹੈ।
Proverbs 22:26
-3- ਕਿਸੇ ਹੋਰ ਬੰਦੇ ਦੇ ਕਰਜ਼ਿਆਂ ਲਈ ਜਿੰਮੇਵਾਰ ਹੋਣ ਦਾ ਇਕਰਾਰ ਨਾ ਕਰੋ।
Proverbs 24:27
ਪਹਿਲਾਂ ਆਪਣਾ ਬਾਹਰਲਾ ਕੰਮ ਅਤੇ ਖੇਤ ਵਿੱਚ ਕੰਮ ਕਰ ਲਵੋ, ਤਾਂ ਹੀ ਆਪਣੇ ਘਰ ਨਿਰਮਾਣ ਕਰੋ।
Proverbs 24:30
ਮੈਂ ਇੱਕ ਆਲਸੀ ਬੰਦੇ ਦੇ ਖੇਤ ਰਾਹੀਂ, ਬਿਨਾਂ ਸੂਝ ਵਾਲੇ ਬੰਦੇ ਦੇ ਅੰਗੂਰਾਂ ਦੇ ਬਾਗ਼ ਰਾਹੀਂ ਲੰਘਿਆ।
Job 31:16
“ਮੈਂ ਕਦੇ ਵੀ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਨਹੀਂ ਕੀਤਾ। ਮੈਂ ਸਦਾ ਵਿਧਵਾਵਾਂ ਨੂੰ ਦਿੱਤਾ, ਜਿਸ ਦੀ ਉਨ੍ਹਾਂ ਨੂੰ ਜ਼ਰੂਰਤ ਸੀ।