Cross Reference
Psalm 118:5
ਮੈਂ ਮੁਸੀਬਤ ਵਿੱਚ ਸਾਂ ਇਸ ਲਈ ਮੈਂ ਸਹਾਇਤਾ ਲਈ ਯਹੋਵਾਹ ਅੱਗੇ ਪੁਕਾਰ ਕੀਤੀ। ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਮੈਨੂੰ ਮੁਕਤ ਕਰ ਦਿੱਤਾ।
Psalm 22:20
ਯਹੋਵਾਹ, ਮੇਰੀ ਜਿੰਦ ਨੂੰ ਤਲਵਾਰ ਕੋਲੋਂ ਬਚਾ ਲਵੋ। ਮੇਰੀ ਕੀਮਤੀ ਜਿੰਦ ਉਨ੍ਹਾਂ ਕੁਤਿਆਂ ਕੋਲੋਂ ਬਚਾ ਲਵੋ।
Luke 23:42
ਫਿਰ ਇਸ ਮੁਜਰਿਮ ਨੇ ਯਿਸੂ ਨੂੰ ਕਿਹਾ “ਯਿਸੂ, ਜਦੋਂ ਤੂੰ ਰਾਜੇ ਵਾਂਗ ਸ਼ਾਸਨ ਕਰਨਾ ਸ਼ੁਰੂ ਕਰੇ ਕਿਰਪਾ ਕਰਕੇ ਮੈਨੂੰ ਚੇਤੇ ਕਰੀ।”
Luke 18:13
“ਮਸੂਲੀਆ ਇੱਕ ਖੂੰਜੇ ਵਿੱਚ ਖੜ੍ਹਾ ਹੋ ਗਿਆ, ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ, ਉਸ ਨੇ ਆਪਣਾ ਸਿਰ ਵੀ ਸਵਰਗ ਵੱਲ ਚੁੱਕਣ ਦੀ ਦਲੇਰੀ ਨਾ ਕੀਤੀ। ਉਸ ਨੇ ਪਰਮੇਸ਼ੁਰ ਅੱਗੇ ਆਪਣੇ-ਆਪ ਨੂੰ ਬੜਾ ਨਿਮਾਣਾ ਪ੍ਰਗਟ ਕੀਤਾ ਅਤੇ ਆਖਿਆ, ‘ਹੇ ਪਰਮੇਸ਼ੁਰ! ਮੇਰੇ ਤੇ ਮਿਹਰ ਕਰ! ਮੈਂ ਇੱਕ ਪਾਪੀ ਹਾਂ!’
Isaiah 38:1
ਹਿਜ਼ਕੀਯਾਹ ਦੀ ਬੀਮਾਰੀ ਉਸ ਸਮੇਂ, ਹਿਜ਼ਕੀਯਾਹ ਬੀਮਾਰ ਹੋ ਗਿਆ ਅਤੇ ਮਰਨ ਕੰਢੇ ਪਹੁੰਚ ਗਿਆ। ਅਮੋਸ ਦਾ ਪੁੱਤਰ ਨਬੀ ਯਸਾਯਾਹ ਉਸ ਨੂੰ ਦੇਖਣ ਲਈ ਆਇਆ। ਯਸਾਯਾਹ ਨੇ ਰਾਜੇ ਨੂੰ ਆਖਿਆ, “ਯਹੋਵਾਹ ਨੇ ਮੈਨੂੰ ਇਹ ਗੱਲਾਂ ਤੈਨੂੰ ਦੱਸਣ ਲਈ ਆਖਿਆ ਸੀ: ‘ਤੂੰ ਛੇਤੀ ਹੀ ਮਰ ਜਾਵੇਂਗਾ। ਇਸ ਲਈ ਤੈਨੂੰ ਆਪਣੇ ਪਰਿਵਾਰ ਨੂੰ ਇਹ ਦੱਸ ਦੇਣਾ ਚਾਹੀਦਾ ਹੈ ਕਿ ਉਹ ਤੇਰੇ ਮਰਨ ਉਪਰੰਤ ਕੀ ਕਰਨ। ਤੂੰ ਫ਼ੇਰ ਰਾਜ਼ੀ ਨਹੀਂ ਹੋਵੇਂਗਾ।’”
Isaiah 37:15
ਹਿਜ਼ਕੀਯਾਹ ਨੇ ਯਹੋਵਾਹ ਦੀ ਪ੍ਰਾਰਥਨਾ ਕੀਤੀ ਅਤੇ ਆਖਿਆ:
Psalm 143:6
ਯਹੋਵਾਹ, ਮੈਂ ਹੱਥ ਉਤਾਂਹ ਚੁੱਕਦਾ ਹਾਂ ਅਤੇ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ। ਮੈਂ ਤੁਹਾਡੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ। ਜਿਵੇਂ ਖੁਸ਼ਕ ਧਰਤੀ ਵਰੱਖਾ ਦਾ ਇੰਤਜ਼ਾਰ ਕਰਦੀ ਹੈ।
Psalm 142:4
ਮੈਂ ਚਾਰ-ਚੁਫ਼ੇਰੇ ਵੇਖਦਾ ਹਾਂ ਅਤੇ ਮੈਨੂੰ ਕੋਈ ਵੀ ਦੋਸਤ ਨਜ਼ਰ ਨਹੀਂ ਆਉਂਦਾ। ਮੇਰੇ ਲਈ ਭੱਜਣ ਲਈ ਕੋਈ ਵੀ ਥਾਂ ਨਹੀਂ ਹੈ। ਕੋਈ ਵੀ ਬੰਦਾ ਮੈਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ।
Psalm 130:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ, ਮੈਂ ਡੂੰਘੀਆਂ ਮੁਸੀਬਤਾਂ ਵਿੱਚ ਹਾਂ, ਇਸੇ ਲਈ ਮੈਂ ਤੁਹਾਨੂੰ ਮਦਦ ਲਈ ਪੁਕਾਰ ਰਿਹਾ ਹਾਂ।
Psalm 50:15
ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ। ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”
Psalm 40:12
ਬੁਰੇ ਲੋਕੀਂ ਮੈਨੂੰ ਘੇਰੀ ਬੈਠੇ ਹਨ। ਉਨ੍ਹਾਂ ਦੀ ਗਿਣਤੀ ਬੇਸ਼ੁਮਾਰ ਹੈ। ਮੈਨੂੰ ਮੇਰੇ ਗੁਨਾਹਾਂ ਨੇ ਫ਼ੜ ਲਿਆ ਹੈ ਅਤੇ ਮੈਂ ਉਨ੍ਹਾਂ ਤੋਂ ਨਹੀਂ ਬਚ ਸੱਕਦਾ। ਉਹ ਗਿਣਤੀ ਵਿੱਚ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਵੱਧ ਹਨ, ਇਸ ਲਈ ਮੈਂ ਆਪਣਾ ਹੌਂਸਲਾ ਹਾਰ ਗਿਆ ਹਾਂ।
Psalm 34:6
ਇਸ ਗਰੀਬ ਬੰਦੇ ਨੇ ਯਹੋਵਾਹ ਨੂੰ ਮਦਦ ਲਈ ਪੁਕਾਰਿਆ। ਅਤੇ ਯਹੋਵਾਹ ਨੇ ਮੈਨੂੰ ਸੁਣਿਆ। ਉਸ ਨੇ ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਇਆ।
Psalm 30:7
ਹਾਂ, ਯਹੋਵਾਹ, ਜਦੋਂ ਤੁਸੀਂ ਮੇਰੇ ਉੱਤੇ ਮਿਹਰਬਾਨ ਸੀ। ਮੈਂ ਮਹਿਸੂਸ ਕੀਤਾ ਜਿਵੇਂ ਕੁਝ ਵੀ ਨਹੀਂ ਜੋ ਮੈਨੂੰ ਹਰਾ ਸੱਕਦਾ ਸੀ। ਪਰ ਜਦੋਂ ਤੁਸੀਂ ਮੈਥੋਂ ਮੁੱਖ ਮੋੜਿਆ ਸੀ ਮੈਂ ਸਹਿਮ ਗਿਆ ਅਤੇ ਡਰ ਨਾਲ ਕੰਬ ਗਿਆ।
Psalm 25:17
ਮੈਨੂੰ ਮੇਰੀਆਂ ਮੁਸੀਬਤਾਂ ਤੋਂ ਮੁਕਤ ਕਰੋ। ਮੈਨੂੰ ਆਪਣੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਮੇਰੀ ਮਦਦ ਕਰੋ।
Psalm 22:1
ਨਿਰਦੇਸ਼ਕ ਲਈ: “ਸਵੇਰ ਦਾ ਹਿਰਨ” ਦੀ ਧੁਨੀ। ਦਾਊਦ ਦਾ ਇੱਕ ਗੀਤ। ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ। ਤੁਸਾਂ ਮੈਨੂੰ ਕਿਉਂ ਛੱਡ ਦਿੱਤਾ? ਤੁਸੀਂ ਮੈਨੂੰ ਬਚਾਉਣ ਤੋਂ ਬਹੁਤ ਦੂਰ ਹੋਂ। ਤੁਸੀਂ ਮਦਦ ਲਈ ਮੇਰੀ ਪੁਕਾਰ ਸੁਣਨ ਲਈ ਬਹੁਤ ਦੂਰ ਹੋਂ।
Psalm 18:6
ਇੱਥੋਂ ਤੀਕ ਕਿ ਮੈਂ ਘੇਰਿਆ ਗਿਆ ਸਾਂ, ਫ਼ੇਰ ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਹਾਂ, ਹਾਂ ਮੈਂ ਆਪਣੇ ਪਰਮੇਸ਼ੁਰ ਨੂੰ ਚੀਕਿਆ ਪਰਮੇਸ਼ੁਰ ਆਪਣੇ ਮੰਦਰ ਅੰਦਰ ਸੀ। ਉਸ ਨੇ ਮੇਰੀ ਚੀਕ ਸੁਣੀ। ਉਸ ਨੇ ਮਦਦ ਲਈ ਮੇਰੀ ਅਵਾਜ਼ ਨੂੰ ਸੁਣਿਆ।
Psalm 6:4
ਯਹੋਵਾਹ ਕਿਰਪਾ ਕਰਕੇ ਜਾਉ, ਅਤੇ ਮੈਨੂੰ ਸਵਸਥ ਬਣਾਉ! ਤੁਸੀਂ ਬਹੁਤ ਕ੍ਰਿਪਾਲੂ ਹੋ, ਇਸ ਲਈ ਮੇਰੀ ਰੱਖਿਆ ਕਰੋ।
2 Chronicles 33:12
ਜਦੋਂ ਮਨੱਸ਼ਹ ਤੇ ਇਹ ਬਿਪਤਾ ਆ ਪਈ ਤਾਂ ਫ਼ਿਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕਰਨ ਲੱਗਾ ਕਿ ਉਸਦੀ ਮਦਦ ਕਰੇ। ਇਉਂ ਉਸ ਨੇ ਯਹੋਵਾਹ ਪਰਮੇਸ਼ੁਰ ਦੇ ਸਾਹਮਣੇ ਆਪਣੇ ਵੱਡੇਰਿਆਂ ਵਾਂਗ ਨਿਮਰਤਾ ਵਿਖਾਈ।
John 2:2
ਯਿਸੂ ਅਤੇ ਉਸ ਦੇ ਚੇਲਿਆਂ ਨੂੰ ਵੀ ਵਿਆਹ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਸੀ।