Sign in / My account

Psalm 130 in Punjabi

1 ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ, ਮੈਂ ਡੂੰਘੀਆਂ ਮੁਸੀਬਤਾਂ ਵਿੱਚ ਹਾਂ, ਇਸੇ ਲਈ ਮੈਂ ਤੁਹਾਨੂੰ ਮਦਦ ਲਈ ਪੁਕਾਰ ਰਿਹਾ ਹਾਂ।

2 ਮੇਰੇ ਮਾਲਕ, ਮੇਰੀ ਪੁਕਾਰ ਸੁਣੋ। ਮੇਰੀ ਪੁਕਾਰ ਨੂੰ ਮਦਦ ਲਈ ਸੁਣੋ।

3 ਯਹੋਵਾਹ, ਜੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਗੁਨਾਹਾ ਦਾ ਸੱਚਮੁੱਚ ਦੰਡ ਦਿੰਦੇ। ਕੋਈ ਵੀ ਬੰਦਾ ਜਿਉਂਦਾ ਨਹੀਂ ਬਚਣਾ ਸੀ।

4 ਯਹੋਵਾਹ, ਆਪਣੇ ਬੰਦਿਆ ਨੂੰ ਬਖਸ਼ ਦਿਉ। ਫ਼ੇਰ ਲੋਕ ਤੁਹਾਡੀ ਉਪਾਸਨਾ ਕਰਨ ਵਾਲੇ ਹੋਣਗੇ।

5 ਮੈਂ ਯਹੋਵਾਹ ਦੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਰੂਹ ਉਸਦਾ ਇੰਤਜ਼ਾਰ ਕਰਦੀ ਹੈ। ਮੈਨੂੰ ਯਹੋਵਾਹ ਦੇ ਆਖੇ ਉੱਤੇ ਵਿਸ਼ਵਾਸ ਹੈ।

6 ਮੈਂ ਆਪਣੇ ਮਾਲਕ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਉਨ੍ਹਾਂ ਚੌਕੀਦਾਰਾ ਵਰਗਾ ਹਾਂ। ਜਿਹੜੇ ਸਵੇਰ ਹੋਣ ਦਾ ਇੰਤਜ਼ਾਰ ਹੀ ਇੰਤਜ਼ਾਰ ਕਰਦੇ ਰਹਿੰਦੇ ਹਨ।

7 ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਸੱਚਾ ਪਿਆਰ ਸਿਰਫ਼ ਯਹੋਵਾਹ ਪਾਸੋਂ ਹੀ ਮਿਲਦਾ ਹੈ। ਯਹੋਵਾਹ ਸਾਨੂੰ ਬਾਰ-ਬਾਰ ਬਚਾਉਂਦਾ ਹੈ।

8 ਅਤੇ ਯਹੋਵਾਹ ਇਸਰਾਏਲ ਦੇ ਸਾਰੇ ਗੁਨਾਹ ਮੁਆਫ਼ ਕਰ ਦੇਵੇਗਾ।

Psalm 130 Verses

Punjabi Bible